ਪਿੰਡ ਬੀਂਬੜ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ 90 ਪ੍ਰਾਪਰਟੀ ਕਾਰਡ ਸੌਂਪੇ

ਭਵਾਨੀਗੜ੍ਹ, 09 ਅਪ੍ਰੈਲ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬੀਂਬੜ ਵਿਖੇ ਵਿਸ਼ੇਸ਼ ਸਮਾਗਮ ਦੌਰਾਨ
ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਮਾਲਕੀ ਦੇ 90 ਪ੍ਰਾਪਰਟੀ ਕਾਰਡ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਖੁੱਲ੍ਹ ਕੇ ਸਾਰਾਹਨਾ ਕੀਤੀ।

ਵਿਧਾਇਕ ਭਰਾਜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਹਰ ਇੱਕ ਨੂੰ ਮਾਲਕੀ ਹੱਕ” ਦੇ ਸਿਧਾਂਤ ‘ਤੇ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਪਰਿਵਾਰ ਆਪਣੇ ਘਰ ਜਾਂ ਪਲਾਟ ਉੱਤੇ ਕਾਨੂੰਨੀ ਹੱਕ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਦੱਸਿਆ ਕਿ ਕਈ ਪਰਿਵਾਰ ਸਾਲਾਂ ਤੋਂ ਇਨ੍ਹਾਂ ਪਲਾਟਾਂ ‘ਤੇ ਰਹਿ ਰਹੇ ਸਨ ਪਰ ਮਾਲਕੀ ਦੇ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਵੱਖ ਵੱਖ ਸਹੂਲਤਾਂ ਤੋਂ ਵਾਂਝਾ ਰਹਿਣਾ ਪੈਂਦਾ ਸੀ। ਹੁਣ ਇਹ ਕਾਰਡ ਮਿਲਣ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਦੂਰ ਹੋਣਗੀਆਂ।

ਉਨ੍ਹਾਂ ਹੋਰ ਕਿਹਾ ਕਿ ਇਹ ਪਹਿਲ ਸਿਰਫ਼ ਕਾਗਜ਼ੀ ਕਾਰਵਾਈ ਨਹੀਂ, ਸਗੋਂ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਮਾਲਕੀ ਹੱਕ ਮਿਲਣ ਨਾਲ ਲੋਕ ਆਪਣੇ ਘਰਾਂ ਦੀ ਮੁਰੰਮਤ, ਨਵੀਂ ਉਸਾਰੀ ਅਤੇ ਹੋਰ ਵਿਕਾਸੀ ਕੰਮ ਆਤਮਵਿਸ਼ਵਾਸ ਨਾਲ ਕਰ ਸਕਣਗੇ।

ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕਰ ਰਹੀ ਹੈ, ਜਿਨ੍ਹਾਂ ਵਿੱਚ ਸੜਕਾਂ, ਪੀਣਯੋਗ ਪਾਣੀ, ਸਿੱਖਿਆ, ਸਿਹਤ ਅਤੇ ਸਫਾਈ ਸਹੂਲਤਾਂ ਨੂੰ ਪ੍ਰਾਥਮਿਕਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਕਦਮ ਚੁੱਕੇ ਜਾਣਗੇ ਤਾਂ ਜੋ ਹਰ ਵਰਗ ਤੱਕ ਸਰਕਾਰੀ ਲਾਭ ਪਹੁੰਚ ਸਕੇ।

ਇਸ ਮੌਕੇ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਇਤਿਹਾਸਕ ਪਲ ਹੈ ਅਤੇ ਹੁਣ ਉਹ ਆਪਣੇ ਘਰਾਂ ਨੂੰ ਕਾਨੂੰਨੀ ਤੌਰ ‘ਤੇ ਆਪਣਾ ਮੰਨ ਸਕਦੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਉਨ੍ਹਾਂ ਦੇ ਜੀਵਨ ਵਿੱਚ ਸਥਿਰਤਾ ਅਤੇ ਸੁਰੱਖਿਆ ਆਈ ਹੈ।

ਸਮਾਗਮ ਦੌਰਾਨ ਪੰਚਾਇਤ ਮੈਂਬਰਾਂ, ਸਥਾਨਕ ਪ੍ਰਤੀਨਿਧੀਆਂ, ਵਿਭਾਗੀ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਰਹੇ।


Posted

in

, ,

by

Comments

Leave a Reply

Your email address will not be published. Required fields are marked *