ਵਿਧਾਇਕ ਰਣਬੀਰ ਭੁੱਲਰ ਵੱਲੋਂ 55.10 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਿੰਡ ਦੁਲਚੀ ਕੇ ਵਿੱਚ ਖੇਡ ਮੈਦਾਨ ਦਾ ਉਦਘਾਟਨ  

ਫ਼ਿਰੋਜ਼ਪੁਰ, 05 ਮਈ:ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਦੁਲਚੀ ਕੇ ਬਲਾਕ ਫਿਰੋਜ਼ਪੁਰ ਵਿਖੇ 55.10 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਉਦਘਾਟਨ ਕਰਕੇ ਹਲਕਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ।
ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਕੈਬਨਿਟ ਮੰਤਰੀ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਸ. ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਰਾਜ ਵਿੱਚ ਬਣ ਰਹੇ 3100 ਖੇਡ ਮੈਦਾਨਾਂ ਦੇ ਅਧੀਨ ਤਿਆਰ ਕਰਵਾਇਆ ਗਿਆ ਇਹ ਸੁੰਦਰ ਖੇਡ ਮੈਦਾਨ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਇਸ ਖੇਡ ਮੈਦਾਨ ਨਾਲ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਨਾ ਮਿਲੇਗੀ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਇੱਕ ਵਧੀਆ ਮੰਚ ਪ੍ਰਾਪਤ ਹੋਵੇਗਾ। ਨਾਲ ਹੀ, ਪਿੰਡ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਇਹ ਮੈਦਾਨ ਮਹੱਤਵਪੂਰਨ ਭੂਮਿਕਾ ਨਿਭਾਏਗਾ।
ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦਾ ਦਿਲੋਂ ਧੰਨਵਾਦ ਕੀਤਾ ਗਿਆ। ਪਿੰਡ ਵਾਸੀਆਂ ਨੇ ਇਸ ਪ੍ਰੋਜੈਕਟ ਨੂੰ ਇਲਾਕੇ ਲਈ ਵੱਡੀ ਉਪਲਬਧੀ ਕਰਾਰ ਦਿੱਤਾ ਅਤੇ ਸਰਕਾਰ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਹ ਖੇਡ ਮੈਦਾਨ ਆਉਣ ਵਾਲੀਆਂ ਪੀੜੀਆਂ ਲਈ ਇੱਕ ਕੀਮਤੀ ਸੌਗਾਤ ਸਾਬਤ ਹੋਵੇਗਾ।

ਇਸ ਮੌਕੇ ਦਿਲਬਾਗ ਸਿੰਘ ਨੰਢਾ ਚੇਅਰਮੈਨ ਪੰਚਾਇਤ ਸੰਮਤੀ, ਬੋਹੜ ਸਿੰਘ ਬਲਾਕ ਸੰਮਤੀ ਮੈਂਬਰ, ⁠ਪ੍ਰਗਟ ਸਿੰਘ, ਬੇਅੰਤ ਸਿੰਘ ਮੱਲ, ਹਰਮੀਤ ਸਿੰਘ ਖਾਈ, ⁠ਗੁਰਭੇਜ ਸਿੰਘ, ⁠ਕੁੰਵਰਜੋਤ ਸਿੰਘ ਬਲਾਕ ਸੰਮਤੀ ਮੈਂਬਰ ਆਦਿ ਹਾਜ਼ਰ ਸਨ।
**


Posted

in

, ,

by

Comments

Leave a Reply

Your email address will not be published. Required fields are marked *