ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡ ਨਿਹਾਲੇ ਵਾਲਾ ਵਿਖੇ ਸਫ਼ਾਈ ਅਭਿਆਨ ਦੀ ਕੀਤੀ ਸ਼ੁਰੂਆਤ

ਫ਼ਿਰੋਜ਼ਪੁਰ, 16 ਸਤੰਬਰ:

ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬੀਮਾਰੀਆਂ ਤੋਂ ਬਚਾਅ ਦੇ ਮੱਦੇਨਜ਼ਰ ਪਿੰਡ ਨਿਹਾਲੇ ਵਾਲਾ ਵਿਖੇ ਯੂਥ ਕਲੱਬ ਦੇ ਨੌਜਵਾਨਾਂ ਨਾਲ ਮਿਲਕੇ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ। 

ਇਸ ਮੌਕੇ ਉਨ੍ਹਾਂ ਕਿਹਾ ਕਿ ਹੜ੍ਹਾਂ ਅਤੇ ਬਾਰਿਸ਼ਾਂ ਤੋਂ ਬਾਅਦ ਡੇਂਗੂ ਮਲੇਰੀਆ ਸਮੇਤ ਹੋਰ ਵੈਕਟਰ/ ਵਾਟਰ ਬੋਰਨ ਬਿਮਾਰੀਆਂ ਤੋਂ ਬਚਾਅ ਲਈ ਗਲੀਆਂ, ਨਾਲੀਆਂ ਤੇ ਸੜਕਾਂ ਦੀ ਸਾਫ-ਸਫਾਈ ਲਾਜ਼ਮੀ ਹੈ। 

          ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਨੂੰ ਸਾਫ-ਸੁਥਰਾ ਰੱਖਣਾ ਸਾਡੀ ਸਭ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਪਾਣੀ ਤੋਂ ਬਾਅਦ ਕਈ ਬਿਮਾਰੀਆਂ ਦੇ ਫੈਲਣ ਦੀ ਸੰਭਾਵਨਾ ਹੁੰਦੀ ਹੈ ਜਿਸ ਕਰਕੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣਾ ਲਾਜਮੀ ਹੈ। ਉਨ੍ਹਾਂ ਆਖਿਆ ਕਿ ਗੰਦਗੀ ਤੇ ਬਿਮਾਰੀਆਂ ਮੁਕਤ ਵਾਤਾਵਰਣ ਦੀ ਸਿਰਜਣਾ ਲਈ ਸਾਨੂੰ ਸਭ ਨੂੰ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ ਅਤੇ ਸਾਰੇ ਨਾਗਰਿਕਾਂ ਨੂੰ ਵੱਧ ਚੜ੍ਹ ਕੇ ਇਸ ਮੁਹਿੰਮ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। 

ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬੀਮਾਰੀਆਂ ਤੋਂ ਬਚਾਅ ਦੇ ਮੰਤਵ ਨਾਲ ਲੋਕਾਂ ਹਿੱਤ ਵਿੱਚ ਸ਼ੁਰੂ ਕੀਤੀ ਇਸ ਸਫਾਈ ਮੁਹਿੰਮ ‘ਚ ਪੰਚ-ਸਰਪੰਚਾਂ, ਯੂਥ ਕਲੱਬਾਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਯੋਗਦਾਨ ਪਾਉਣ ਦੀ ਅਪੀਲ ਕੀਤੀ।


Posted

in

,

by

Comments

Leave a Reply

Your email address will not be published. Required fields are marked *