ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡੀ.ਸੀ. ਰੁਹਾਲ ਚਾਬਾ ਨੇ ਫ਼ਰੀਦਕੋਟ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ

ਫ਼ਰੀਦਕੋਟ, 5 ਅਕਤੂਬਰ- ਝੋਨੇ ਦੀ ਸਰਕਾਰੀ ਖਰੀਦ ਸੀਜ਼ਨ-2026 ਦੀ ਸ਼ੁਰੂਆਤ ਅੱਜ ਫ਼ਰੀਦਕੋਟ ਦੀ ਅਨਾਜ ਮੰਡੀ ਵਿਖੇ ਕੀਤੀ ਗਈ। ਇਸ ਮੌਕੇ ਹਲਕਾ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ।

ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੋ ਕਿਸਾਨਾਂ ਨੂੰ ਖੇਤਾਂ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਈ ਗਈ ਹੈ ਜਿਸ ਕਾਰਨ ਬਹੁਤ ਵਧੀਆ ਝਾੜ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿੱਚ ਸੁੱਕਾ ਕੇ ਅਤੇ ਸਰਕਾਰੀ ਨਿਯਮਾਂ ਅਨੁਸਾਰ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਕਿਹਾ ਜਿਵੇ ਜਿਵੇ ਝੋਨੇ ਦੀ ਖਰੀਦ ਕੀਤੀ ਜਾਵੇਗੀ ਨਾਲ ਦੀ ਨਾਲ ਝੋਨੇ ਦੀ ਲਿਫਟਿੰਗ ਕਰਵਾ ਦਿੱਤੀ ਜਾਵੇਗੀ, ਤਾਂ ਜੋ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਸਮੱਸਿਆਵਾਂ ਨਾ ਪੇਸ਼ ਆਵੇ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਇਸ ਵਾਰ ਝਾੜ ਦੀ ਮਾਤਰਾ ਵਧੀਆ ਹੋਈ ਹੈ। ਉਨ੍ਹਾਂ ਕਿਹਾ ਕਿ ਫਸਲ ਵਿੱਚ ਨਮੀ ਦੀ ਮਾਤਰਾ ਵਧੀਆ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਾਰੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਫ਼ਸਲ ਦੀ ਖਰੀਦ ਤੋਂ ਬਾਅਦ ਲਿਫ਼ਟਿੰਗ ਨੂੰ ਵੀ ਨਿਰਵਿਘਨ ਬਣਾਇਆ ਜਾਵੇ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਮਨਦੀਪ ਬਾਬਾ, ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਨਗਰ ਕੌਂਸਲ ਪ੍ਰਧਾਨ ਬਲਜਿੰਦਰ ਸਿੰਘ ਅਹੂਜਾ, ਗੁਰਜੀਤ ਸਿੰਘ ਦਿਓਲ ਡੀ.ਐਫ.ਐਸ.ਸੀ, ਸ਼੍ਰੀ ਵਰਿੰਦਰ ਸਿੰਘ ਸਕੱਤਰ ਮਾਰਕੀਟ ਕਮੇਟੀ, ਸੁਖਜਿੰਦਰ ਕੌਰ ਡੀ.ਐਮ. ਮਾਰਕਫੈਂਡ,  ਐਚ.ਐਸ. ਔਲਖ ਡੀ.ਐਮ. ਵੇਅਰਹਾਊਸ, ਸ਼੍ਰੀ ਮਨੀਸ਼ ਕੁਮਾਰ ਜ਼ਿਲ੍ਹਾ ਮੰਡੀ ਅਫ਼ਸਰ, ਗੁਰਚਰਨਪਾਲ ਡੀ.ਐਫ.ਐਸ.ਓ, ਮਨਤੇਜ ਸਿੰਘ ਮੰਡੀ ਸੁਪਰਵਾਈਜ਼ਰ, ਵਰਿੰਦਰ ਸਿੰਘ ਸਕੱਤਰ, ਗੌਤਮ ਬਾਂਸਲ, ਬੰਟੀ ਗਰਗ ਪ੍ਰਧਾਨ ਆੜਤੀ ਐਸੋਸੀਏਸ਼ਨ, ਕੇਵਲ ਕਿਸ਼ਨ ਸਿੰਗਲਾ, ਰਘੁਬੀਰ ਸਿੰਘ ਭੁੱਲਰ, ਲਖਵੀਰ ਸਿੰਘ ਵੜਿੰਗ, ਹਰੀ ਓਮ, ਵਿਕਰਮ ਛਾਬੜਾ, ਸਹਿਗਲ ਧੀਂਗੜਾ, ਰਵਿੰਦਰ ਤਾਓ, ਵਿਪਨ ਸੇਠ, ਸਿਵ ਸਚਦੇਵਾ, ਅਸ਼ੋਕ ਜੈਨ, ਭੂਸ਼ਨ ਜੈਨ, ਅਰਵਿੰਦਰ ਛਾਬੜਾ ਤੋਂ ਇਲਾਵਾ ਹੋਰ ਹਾਜ਼ਰ ਸਨ।


Posted

in

,

by

Comments

Leave a Reply

Your email address will not be published. Required fields are marked *