ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਹਲਕੇ ਵਿਚ ਕਰੋੜਾਂ ਦੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ

ਫਾਜ਼ਿਲਕਾ, 2 ਅਕਤੂਬਰ

ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਅੱਜ ਫਾਜ਼ਿਲਕਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਝੜੀ ਲਗਾਈ ਗਈ।ਅੱਜ ਪਿੰਡ ਮੁਹਾਰ ਜਮਸ਼ੇਰ, ਮੁਹਾਰ ਸੋਨਾ ਤੇ ਨਵਾਂ ਮੌਜੂਮ ਵਿਖੇ ਨਵੀਆਂ ਬਣੀਆਂ ਗਲੀਆਂ ਅਤੇ ਨਾਲੀਆਂ ਦਾ ਉਦਘਾਟਨ ਵਿਧਾਇਕ ਸਵਨਾ ਵੱਲੋਂ ਕੀਤਾ ਗਿਆ, ਜਿਸ ਨਾਲ ਪਿੰਡ ਵਾਸੀਆਂ ਨੂੰ ਲੰਬੇ ਸਮੇਂ ਤੋਂ ਆ ਰਹੀ ਦਿੱਕਤ ਤੋਂ ਰਾਹਤ ਮਿਲੇਗੀ।ਇਸੇ ਤਰ੍ਹਾਂ ਪਿੰਡ ਮੁਹਾਰ ਖੀਵਾ ਵਿਖੇ ਨਵੀਆਂ ਬਣੀਆਂ ਇੰਟਰਲਾਕ ਸੜਕਾਂ, ਗਲੀਆਂ ਅਤੇ ਨਾਲੀਆਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਪਿੰਡ ਵਾਸੀਆਂ ਨੇ ਇਸ ਲਈ ਵਿਧਾਇਕ ਦਾ ਧੰਨਵਾਦ ਕੀਤਾ।ਪਿੰਡ ਮੁਹਾਰ ਸੋਨਾ ਵਿਖੇ ਵੀ ਨਵੀਆਂ ਬਣੀਆਂ ਗਲੀਆਂ ਅਤੇ ਨਾਲੀਆਂ ਦਾ ਉਦਘਾਟਨ ਕੀਤਾ ਗਿਆ, ਜਿਸ ਨਾਲ ਪਿੰਡ ਦੀ ਨੁਹਾਰ ਬਦਲ ਗਈ ਹੈ।ਇਸ ਤੋਂ ਇਲਾਵਾ ਪਿੰਡ ਨਵੀਂ ਬਸਤੀ ਸਲੇਮਸ਼ਾਹ ਵਿਖੇ ਵਿਧਾਇਕ ਸਵਨਾ ਵੱਲੋਂ ਨਵਾਂ ਪਾਰਕ ਬਣਾਉਣ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਹ ਪਾਰਕ ਬੱਚਿਆਂ ਅਤੇ ਬਜ਼ੁਰਗਾਂ ਲਈ ਖੇਡਣ ਅਤੇ ਸੈਰ ਕਰਨ ਲਈ ਤਿਆਰ ਕੀਤਾ ਜਾਵੇਗਾ।ਇਸ ਮੌਕੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮਾਨ ਸਰਕਾਰ ਪਿੰਡਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਫਾਜ਼ਿਲਕਾ ਹਲਕੇ ਦੇ ਹਰ ਪਿੰਡ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਤੋਂ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਮੌਜੂਦ ਪਿੰਡ ਦੇ ਸਰਪੰਚ ਤੇ ਪੰਚ, ਮੈਂਬਰ ਤੇ ਵੱਖ ਵੱਖ ਅਹੁਦੇਦਾਰ ਸਨ।


Posted

in

,

by

Comments

Leave a Reply

Your email address will not be published. Required fields are marked *