ਨੌਸ਼ਹਿਰਾ ਮੱਝਾ ਸਿੰਘ/ਬਟਾਲਾ, 8 ਜੁਲਾਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਦੇ ਪਿੰਡਾਂ ਅੰਦਰ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਟੈਂਕੀ ਦਾ ਨਿਰਮਾਣ ਕਰਵਾਇਆ ਗਿਆ ਹੈ।
ਹਲਕੇ ਅੰਦਰ ਕਰਵਾ ਜਾ ਰਹੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਮਨਦੀਪ ਸਿੰਘ ਗਿੱਲ, ਜ਼ਿਲ੍ਹਾ ਯੂਥ ਆਗੂ ਅਤੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਦੇ ਵਾਸੀਆਂ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦਾ ਯਤਨਾਂ ਸਦਕਾ ਪਿੰਡ ਵਾਲਿਆਂ ਨੂੰ ਵੱਡੀ ਰਾਹਤ ਮਿਲੀ ਹੈ। ਉਨਾਂ ਦੱਸਿਆ ਕਿ ਅੱਜ ਉਨਾਂ ਵਲੋਂ ਨਵੀਂ ਬਣ ਰਹੀ ਪੀਣ ਵਾਲੇ ਪਾਣੀ ਦੀ ਟੈਂਕੀ ਦੇ ਕੰਮ ਦਾ ਸਾਥੀਆਂ ਸਮੇਤ ਨਿਰੀਖਣ ਕੀਤਾ ਅਤੇ ਠੇਕੇਦਾਰ ਤੋਂ ਕੰਮ ਦੀ ਗੁਣਵੱਤਾ ਬਾਰੇ ਜਾਣਕਾਰੀ ਲਈ।
ਉਨਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਦੇ ਪਿੰਡਾਂ ਦਾ ਪਾਰਦਰਸ਼ੀ ਢੰਗ ਨਾਲ ਵਿਕਾਸ ਕਰਾਜ ਕਰਵਾਇਆ ਜਾ ਰਿਹਾ ਹੈ। ਪਿੰਡਾਂ ਵਿੱਚ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮੰਤਵ ਨਾਲ ਖੇਡ ਮੈਦਾਨ ਉਸਾਰੇ ਗਏ ਹਨ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦਾ ਨਵੀਨੀਕਰਨ ਕੀਤਾ ਗਿਆ ਹੈ। ਪਿੰਡ ਵਾਸੀਆਂ ਦੀ ਸਹੂਲਤ ਲਈ ਸ਼ਾਨਦਾਰ ਪਾਰਕ ਉਸਾਰੇ ਗਏ ਹਨ। ਉਨਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਕਾਰਨ ਲੋਕ ਖੁਸ਼ ਹਨ।