ਵਿਧਾਇਕ ਸ਼ੈਰੀ ਕਲਸੀ ਨੇ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਚੌਂਕ ਨੂੰ ਚੌੜਾ ਕੀਤੇ ਜਾਣ ਅਤੇ ਸੜਕ ਬਣਾਉਣ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਬਟਾਲਾ, 16 ਫਰਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਖੂਬਸੂਰਤ ਚੌਂਕ ਅਤੇ ਸੜਕ ਬਣਾਉਣ ਦਾ ਕੰਮ ਚੱਲ ਰਿਹਾ ਹੈ। ਜਿਸ ਸਬੰਧੀ ਉਨ੍ਹਾਂ ਵਲੋਂ ਬੀਤੀ ਦੇਰ ਰਾਤ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਬੰਧਤ ਵਿਭਾਗ ਨੂੰ ਨਿਸ਼ਚਿਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਚੌਂਕ ਦੇ ਚੌੜੇ ਹੋਣ ਨਾਲ ਟਰੈਫਿਕ ਵਿੱਚ ਕਾਫੀ ਸੁਧਾਰ ਹੋਵੇਗਾ ਅਤੇ ਲੋਕਾਂ ਅਤੇ ਖਾਸਕਰਕੇ ਨੇੜਲੇ ਦੁਕਾਨਦਾਰਾਂ ਨੂੰ ਆਵਾਜਾਈ ਦੀ ਹੋਰ ਬਿਹਤਰ ਸਹੂਲਤ ਮਿਲੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਇਥੇ ਸੀਮਟਿੱਡ ਸੜਕ ਵੀ ਬਣਾਈ ਜਾ ਰਹੀ ਹੈ ਅਤੇ ਪੰਜ ਸਾਲ ਤੱਕ ਸਬੰਧਤ ਠੇਕੇਦਾਰ ਇਸ ਦੇ ਰੱਖ ਰਖਾਅ ਲਈ ਜ਼ਿੰਮੇਵਾਰ ਹੋਣਗੇ।

ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨਾਂ ਸੌਂਪੀ ਹੈ, ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਉਨਾਂ ਕਿਹਾ ਕਿ ਮੇਰੀ ਹਮੇਸ਼ਾ ਕੋਸ਼ਿਸ ਹੁੰਦੀ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣ ਅਤੇ ਉਹ ਖੁਦ ਲੋਕਾਂ ਕੋਲ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਹੱਲ ਕਰ ਰਹੇ ਹਨ।


Posted

in

, ,

by

Comments

Leave a Reply

Your email address will not be published. Required fields are marked *