ਮਾਤਾ ਹਰਪਾਲ ਕੌਰ ਨੇ ਸਵ. ਨੇਹਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਧੂਰੀ, 27 ਅਗਸਤ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਜੀ ਮਾਤਾ ਹਰਪਾਲ ਕੌਰ ਨੇ ਅੱਜ ਸਵਰਗੀ ਨੇਹਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਸ ਦੁੱਖਦਾਈ ਘੜੀ ਵਿੱਚ ਉਨ੍ਹਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੇਹਾ ਦੀ ਬੇਵਕਤੀ ਮੌਤ ਬਹੁਤ ਹੀ ਦੁਖਦਾਈ ਅਤੇ ਦਿਲ ਨੂੰ ਝੰਜੋੜ ਦੇਣ ਵਾਲੀ ਘਟਨਾ ਹੈ।

ਮਾਤਾ ਹਰਪਾਲ ਕੌਰ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਅਤੇ ਸਮੁੱਚੀ ਸਰਕਾਰ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਨੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

ਉਨ੍ਹਾਂ ਕਿਹਾ ਕਿ ਨੇਹਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਧੂਰੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ।


Posted

in

by

Comments

Leave a Reply

Your email address will not be published. Required fields are marked *