ਪਛੜੀਆਂ ਜਾਤੀਆਂ ਦੇ ਰਾਸ਼ਟਰੀ ਚੇਅਰਮੈਨ ਵਲੋਂ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ 7 ਅਗਸਤ 2024—

          ਪਛੜੀਆਂ ਸ਼੍ਰੇਣੀਆਂ ਬਾਰੇ ਰਾਸ਼ਟਰੀ ਚੇਅਰਮੈਨ ਸ੍ਰੀ ਹੰਸ ਰਾਜ ਗੰਗਾ ਰਾਮ ਅਹੀਰ ਜੋ ਕਿ ਕੇਂਦਰੀ ਰਾਜ ਮੰਤਰੀ ਦਾ ਦਰਜ਼ਾ ਭਾਰਤ ਸਰਕਾਰ ਵਲੋਂ ਪ੍ਰਾਪਤ ਹਨ ਅਤੇ ਕਮਿਸ਼ਨਰ ਦੇ ਮੈਂਬਰ ਸ੍ਰੀ ਭਵਨ ਭੂਸ਼ਨ ਕਮਲ ਵਲੋਂ ਜਿਲ੍ਹੇ ਦੀਆਂ ਸੰਸਥਾਵਾਂ ਵਿੱਚ ਪਛੜੀਆਂ ਸ਼੍ਰੇਣੀਆਂ ਦੇ ਰਾਖਵਾਂਕਰਨ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਕਮਿਸ਼ਨਰ ਦੇ ਸੈਕਟਰੀ ਸ੍ਰੀ ਆਸ਼ੀਸ਼ ਉਪਾਧਿਆਇ ਅਤੇ ਸਲਾਹਕਾਰ ਸ੍ਰੀ ਰਾਜੇਸ਼ ਕੁਮਾਰ ਵੀ ਉੱਚੇਚੇ ਤੌਰ ਤੇ ਸ਼ਾਮਲ ਹੋਏ। ਜਿਲ੍ਹੇ ਵੱਲੋਂ ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਰਣਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ, ਪ੍ਰਿੰਸੀਪਲ ਗੌਰਮਿੰਟ ਮੈਡੀਕਲ ਕਾਲਜ ਸ੍ਰੀ ਰਾਜੀਵ ਦੇਵਗਨ ਅਤੇ ਹੋਰ ਸੰਸਥਾਵਾਂ ਦੇ ਅਧਿਕਾਰੀ ਹਾਜ਼ਰ ਸਨ।

          ਕਮਿਸ਼ਨ ਨੇ ਇਸ ਮੌਕੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਅੰਮ੍ਰਿਤਸਰ, ਰੇਚ ਕੋਚ ਫੈਕਟਰੀ ਕਪੂਰਥਲਾ ਨਾਲ ਉੱਚੇਚੇ ਤੌਰ ਤੇ ਇਨਾਂ ਸੰਸਥਾਵਾਂ ਵਿੱਚ ਪਛੜੀਆਂ ਸ਼੍ਰੇਣੀਆਂ ਨੁੰ ਦਿੱਤੇ ਜਾ ਰਹੇ ਰਾਖਵਾਂਕਰਨ ਬਾਰੇ ਪੜਤਾਲ ਕੀਤੀ। ਸ੍ਰੀ ਹੰਸ ਰਾਜ ਗੰਗਾ ਰਾਮ ਅਹੀਰ ਨੇ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਰਾਖਵਾਂਕਰਨ ਅਨੁਸਾਰ ਪਛੜੀਆਂ ਸ਼੍ਰੇਣੀਆਂ ਨੂੰ ਉਨਾਂ ਦਾ ਬਣਦਾ ਹਿੱਸਾ ਦੇਣਾ ਸਾਡਾ ਸੰਵਿਧਾਨਿਕ ਫਰਜ਼ ਹੈ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਸਿਹਤ ਸਿੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸ਼ਹਿਰ ਦੀਆਂ ਦੋਵੇਂ ਨਾਮੀ ਸੰਸਥਾਵਾਂ ਵਲੋਂ ਦਾਖਲੇ ਮੌਕੇ ਲਏ ਜਾਂਦੇ ਪਛੜੀ ਸ਼੍ਰੇਣੀ ਸਰਟੀਫਿਕੇਟ ਦੀ ਖੁਦ ਪੜਚੋਲ ਕੀਤੀ ਅਤੇ ਹਦਾਇਤ ਕੀਤੀ ਕਿ ਭਵਿੱਖ ਵਿੱਚ ਜੋ ਵੀ ਦਾਖਲਾ ਉਕਤ ਸ਼੍ਰੇਣੀ ਵਿੱਚ ਕੀਤਾ ਜਾਣਾ ਹੈ ਉਸ ਦੀ ਪੜਤਾਲ ਸਬੰਧਤ ਰਾਜਾਂ ਅਤੇ ਕੇਂਦਰ ਸਰਕਾਰ ਦੇ ਵਿਭਾਗ ਤੋਂ ਬਕਾਇਦਾ ਤੌਰ ਤੇ ਕੀਤੀ ਜਾਵੇ ਤਾਂ ਜੋ ਕੋਈ ਗਲਤ ਅਨਸਰ ਫਰਜ਼ੀ ਦਸਤਾਵੇਜ਼ ਬਣਾ ਕੇ ਪਛੜੀਆਂ ਸ਼੍ਰੇਣੀਆਂ ਦਾ ਹੱਕ ਨਾ ਮਾਰ ਸਕੇ।

Leave a Reply

Your email address will not be published. Required fields are marked *