ਹੁਸ਼ਿਆਰਪੁਰ ‘ਚ ਨੇਚਰ ਫੈਸਟ 13  ਤੋਂ ਸ਼ੁਰੂ, ਤਿਆਰੀਆਂ ਮੁਕੰਮਲ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਹੁਸ਼ਿਆਰਪੁਰ, 12 ਫਰਵਰੀ:

 ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਤੋਂ 17 ਫਰਵਰੀ ਤੱਕ ਸਥਾਨਕ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ ਆਯੋਜਿਤ ਕੀਤੇ ਜਾ ਰਹੇ ਪੰਜ ਦਿਨਾਂ “ਨੇਚਰ ਫੈਸਟ” ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਫੈਸਟੀਵਲ ਦਾ ਉਦੇਸ਼ ਜ਼ਿਲ੍ਹੇ ਦੀ ਅਮੀਰ ਕੁਦਰਤੀ ਵਿਰਾਸਤ, ਸੈਰ-ਸਪਾਟਾ ਸਥਾਨਾਂ, ਸੱਭਿਆਚਾਰਕ ਵਿਰਾਸਤ ਅਤੇ ਵਾਤਾਵਰਣ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨੇਚਰ ਫੈਸਟ ਜਨਤਾ ਨੂੰ ਜ਼ਿਲ੍ਹੇ ਦੇ ਕੁਦਰਤੀ ਸਰੋਤਾਂ ਤੋਂ ਜਾਣੂ ਕਰਵਾਏਗਾ ਅਤੇ ਸੈਰ-ਸਪਾਟਾ ਗਤੀਵਿਧੀਆਂ ਨੂੰ ਉਤਸ਼ਾਹਿਤ ਕਰੇਗਾ।

ਉਨ੍ਹਾਂ ਦੱਸਿਆ ਕਿ ਇਸ ਫੈਸਟੀਵਲ ਦੌਰਾਨ ਕਈ ਆਕਰਸ਼ਕ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਪੰਜਾਬ ਦਾ ਲੋਕ ਸੱਭਿਆਚਾਰ, ਰਵਾਇਤੀ ਨਾਚ, ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰਦਰਸ਼ਨ, ਦਸਤਕਾਰੀ ਪ੍ਰਦਰਸ਼ਨੀਆਂ, ਸਵੈ-ਸਹਾਇਤਾ ਸਮੂਹਾਂ ਵੱਲੋਂ ਬਣਾਏ ਗਏ ਉਤਪਾਦਾਂ ਦੀ ਪ੍ਰਦਰਸ਼ਨੀ, ਭੋਜਨ ਬਾਜ਼ਾਰ, ਕਿਸਾਨ ਬਾਜ਼ਾਰ, ਪਤੰਗ ਉਡਾਉਣ, ਸੰਗੀਤਕ ਸ਼ਾਮਾਂ ਅਤੇ ਹਾਟ ਏਅਰ ਬੈਲੁਨਿੰਗ  ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਫਰਵਰੀ ਨੂੰ ਇੱਕ ਵਿਸ਼ੇਸ਼ ਸਿੰਗਰ ਨਾਈਟ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਆਪਣੇ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਮੋਹਿਤ ਕਰਨਗੇ।

ਉਨ੍ਹਾਂ ਅੱਗੇ ਦੱਸਿਆ ਕਿ ਨੇਚਰ ਫੈਸਟ ਦੇ ਹਿੱਸੇ ਵਜੋਂ ਜ਼ਿਲ੍ਹੇ ਦੇ ਪ੍ਰਮੁੱਖ ਸੈਰ-ਸਪਾਟਾ ਸਥਾਨਾਂ ‘ਤੇ ਵਿਸ਼ੇਸ਼ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪਿੰਗ, ਟ੍ਰੈਕਿੰਗ, ਨਾਈਟ ਲਾਈਵ ਬੈਂਡ, ਆਫ-ਰੋਡਿੰਗ, ਜੰਗਲ ਸਫਾਰੀ, ਪੰਛੀ ਦੇਖਣ ਅਤੇ ਨੇਚਰ ਸੈਰ ਲਈ ਪ੍ਰਬੰਧ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਾਰੀਆਂ ਗਤੀਵਿਧੀਆਂ ਨੂੰ ਯੋਜਨਾਬੱਧ ਢੰਗ ਨਾਲ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਅਤੇ ਸੁਰੱਖਿਆ, ਸਫਾਈ ਅਤੇ ਟ੍ਰੈਫਿਕ ਪ੍ਰਬੰਧਨ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਜਨਤਾ ਨੂੰ ਨੇਚਰ ਫੈਸਟ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਅਤੇ ਜ਼ਿਲ੍ਹੇ ਦੀ ਕੁਦਰਤੀ ਵਿਰਾਸਤ ਦਾ ਆਨੰਦ ਲੈਣ ਦੀ ਅਪੀਲ ਕੀਤੀ।


Posted

in

by

Comments

Leave a Reply

Your email address will not be published. Required fields are marked *