ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਕਣਕ ਦਾ ਨਾੜ ਸਾੜਨ ਤੋਂ ਰੋਕਣ ਲਈ ਪਿੰਡਾਂ ਵਿੱਚ ਨਿਗਰਾਨੀ ਤੇਜ਼

ਮਹਿਲ ਕਲਾਂ, 11 ਮਈ-   ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਸਖ਼ਤੀ ਨਾਲ ਨੱਥ ਪਾਉਣ ਲਈ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਪੁਲਿਸ ਅਤੇ ਸਿਵਿਲ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਵਧੇਰੇ ਮੁਸਤੈਦ ਰਹਿਣ ਅਤੇ ਪਿੰਡਾਂ ਵਿੱਚ ਗਸ਼ਤ ਹੋਰ ਤੇਜ਼ ਕਰਨ ਦੇ ਆਦੇਸ਼ ਦਿੱਤੇ ਹਨ।
  ਡੀਸੀ ਦੀਆਂ ਹਦਾਇਤਾਂ ਉੱਤੇ ਅਮਲ ਕਰਦਿਆਂ ਸਬ ਡਵੀਜ਼ਨਾਂ ਅੰਦਰ ਐਸਡੀਐਮ ਤੇ ਡੀਐਸਪੀ ਦੀ ਨਿਗਰਾਨੀ ਹੇਠ ਪਿੰਡਾਂ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ ਤਾਂ ਜੋ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
  ਇਸੇ ਤਹਿਤ ਐੱਸ ਡੀ ਐਮ ਮਹਿਲ ਕਲਾਂ ਕ੍ਰਿਤਿਕਾ ਗੋਇਲ ਵਲੋਂ ਚੁਹਾਨਕੇ ਕਲਾਂ ਦਾ ਦੌਰਾ ਕੀਤਾ ਗਿਆ। ਓਹਨਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਖੇਤ ਵਿੱਚ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਦੀ ਕਾਰਵਾਈ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਤੁਰੰਤ ਇਸ ਬਾਰੇ ਸੂਚਨਾ ਦਿੱਤੀ ਜਾਵੇ।
ਉਨ੍ਹਾਂ ਦੱਸਿਆ ਕਿ ਰਹਿੰਦ ਖੂਹੰਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਲਾਕੇ ਵਿਚ ਫਾਇਰ ਬ੍ਰਿਗੇਡ ਦੇ ਦਸਤੇ ਪੂਰੀ ਤਰ੍ਹਾਂ ਮੁਸਤੈਦ ਹਨ ਅਤੇ ਜਿਵੇਂ ਹੀ ਕਿਸੇ ਖੇਤ ਵਿੱਚ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੁੰਦੀ ਹੈ, ਤਾਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾ ਰਹੀਆਂ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਅਤੇ ਵਾਤਾਵਰਣ ਦੇ ਹੋ ਰਹੇ ਪ੍ਰਦੂਸ਼ਣ ਨੂੰ ਫੌਰੀ ਤੌਰ ’ਤੇ ਰੋਕਿਆ ਜਾ ਸਕੇ।
ਓਹਨਾਂ ਕਿਹਾ ਕਿ ਨਾੜ ਸਾੜਨ ਨਾਲ ਪੈਦਾ ਹੋ ਰਿਹਾ ਪ੍ਰਦੂਸ਼ਣ, ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਲਈ ਘਾਤਕ ਸਿੱਧ ਹੁੰਦਾ ਹੈ ਅਤੇ ਰਾਹਗੀਰਾਂ ਨੂੰ ਵਾਹਨ ਚਲਾਉਣ ਸਮੇਂ ਵੀ ਜ਼ੋਖਿਮ ਉਠਾਉਣਾ ਪੈਂਦਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਓਹਨਾਂ ਕਿਸਾਨਾਂ ਨੂੰ ਨਾੜ ਨੂੰ ਸਾੜਨ ਦੀ ਬਜਾਏ ਵਾਤਾਵਰਨ ਪੱਖੀ ਪ੍ਰਬੰਧਨ ਕਰਨ ਦੀ ਅਪੀਲ ਕੀਤੀ।


Posted

in

,

by

Comments

Leave a Reply

Your email address will not be published. Required fields are marked *