ਫਾਜ਼ਿਲਕਾ, 21 ਅਗਸਤ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲਈ ਕੁਆਪਰੇਟਿਵ ਸੋਸਾਇਟੀ ਤੇ ਗ੍ਰਾਮ ਪ੍ਰਚਾਇਤਾਂ ਲਈ ਬਿਨੈ ਪੱਤਰ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲੈਣ ਲਈ 25 ਅਗਸਤ 2024 ਤੱਕ ਆਪਣੀਆਂ ਅਰਜੀਆਂ ਆਨਲਾਈਨ ਪੋਰਟਲ *ਤੇ ਦਿੱਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੇ ਆਨਲਾਈਨ ਪੋਰਟਲ agrimachinerypb.com  *ਤੇ ਅਪਲਾਈ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਦੀ ਰਹਿੰਦ—ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਸਰਕਾਰ ਵੱਲੋ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਸਮਾਰਟ ਸੀਡਰ, ਜੀਰੋ ਟਿੱਲ ਡਰਿਲ, ਸੁਪਰ ਸੀਡਰ, ਬੇਲਰ, ਰੇਕ, ਸਰਬ ਮਾਸਟਰ/ਰੋਟਰੀ ਸਲੈਸ਼ਰ, ਕਰਾਪ ਰੀਪਰ, ਉਲਟਾਵੇ ਪਲਾਓ ਮਸ਼ੀਨਾਂ *ਤੇ ਸਰਕਾਰ ਵੱਲੋਂ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਆਪਣੇ ਜ਼ਿਲੇ੍ਹ ਦੇ ਖੇਤੀਬਾੜੀ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨ ਕਾਲ ਸੈਂਅਰ ਦੇ ਟੋਲ ਫਰੀ ਨੰਬਰ 18001801551 *ਤੇ ਖੇਤੀਬਾੜੀ ਸਬੰਧੀ ਸਲਾਹ ਵੀ ਲਈ ਜਾ ਸਕਦੀ ਹੈ।

Leave a Reply

Your email address will not be published. Required fields are marked *