Mindblown: a blog about philosophy.
-

ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਸ਼ਹੀਦੀ ਬੁਰਜ ਬਾਬਾ ਜੁਝਾਰ ਸਿੰਘ ਜੀ ਵਿਖੇ ਹੋਏ ਨਤਮਸਤਕ
ਰੂਪਨਗਰ, 03 ਫਰਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਸ਼ਹੀਦੀ ਬੁਰਜ ਬਾਬਾ ਜੁਝਾਰ ਸਿੰਘ ਜੀ ਪਿੰਡ ਭੈਣੀ ਚੌਂਤਾ ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਾਬਾ ਜੁਝਾਰ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਸਿੱਖ…
-

ਸਿੱਖਿਆ, ਸਿਹਤ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਹਮੇਸ਼ਾਂ ਹੀ ਤਰਜੀਹ ਰਹੇਗੀ – ਕੈਬਨਿਟ ਮੰਤਰੀ ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ, 3 ਫਰਵਰੀ (000) – ਹਲਕਾ ਸੁਨਾਮ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ ਦੀ ਕਾਇਆ ਕਲਪ ਕਰਨ ਉਪਰੰਤ ਵਿਰਾਸਤੀ ਇਮਾਰਤ ਦਾ ਉਦਘਾਟਨ ਕੀਤਾ। 1.87 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ…
-

ਅਸ਼ੀਰਵਾਦ ਸਕੀਮ ਹੁਣ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਈ – ਕੁਲਦੀਪ ਸਿੰਘ ਧਾਲੀਵਾਲ
ਅੰਮ੍ਰਿਤਸਰ, 3 ਫਰਵਰੀ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਰੀਬ, ਪੱਛੜੇ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਦੀ ਭਲਾਈ ਲਈ ਲਗਾਤਾਰ ਲੋਕ-ਹਿਤੈਸ਼ੀ ਫੈਸਲੇ ਲਏ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਅਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ, ਸੁਚਾਰੂ ਅਤੇ ਲੋਕ-ਮਿਤਰ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਵਿਧਾਨ ਸਭਾ ਹਲਕਾ ਅਜਨਾਲਾ ਦੇ…
-

ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ
ਚੰਡੀਗੜ੍ਹ, 3 ਫਰਵਰੀ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਗਿਆਨਕ ਢੰਗ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਵਾਤਾਵਰਣ ਸਬੰਧੀ ਸਮੱਸਿਆਵਾਂ ਦਾ ਨਿਵਾਰਨ, ਮਿੱਟੀ ਦੀ ਸਿਹਤ ਵਿੱਚ…
-

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ
*ਚੰਡੀਗੜ੍ਹ, 3 ਫ਼ਰਵਰੀ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਇਹ ਤਰੱਕੀਆਂ ਨਿਰਧਾਰਤ ਸੇਵਾ ਨਿਯਮਾਂ ਅਧੀਨ ਅਤੇ ਸਾਰੀਆਂ ਵਿਭਾਗੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਕੀਤੀਆਂ ਗਈਆਂ ਹਨ। ਪਦਉੱਨਤ ਹੋਏ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮਾਲ ਮੰਤਰੀ ਨੇ…
-

ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ
ਚੰਡੀਗੜ੍ਹ, 3 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ੍ਹ ਨੀਅਤ ਨਾਲ ਕੰਮ ਕਰ ਰਹੀ ਹੈ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ…
-

ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 3 ਫਰਵਰੀ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟੈਰਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ, ਲਾਗੂਕਰਨ ਵਾਲੀਆਂ ਏਜੰਸੀਆਂ ਅਤੇ ਨਾਗਰਿਕਾਂ ਸਮੇਤ ਸਾਰੇ ਭਾਈਵਾਲਾਂ ਨੂੰ ਮਿਲ ਕੇ ਕੰਮ ਕਰਨਾ…
-

ਜ਼ਿਲ੍ਹੇ ਅੰਦਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਜਾਰੀ – ਵਿਧਾਇਕ ਰਣਬੀਰ ਸਿੰਘ ਭੁੱਲਰ
ਫ਼ਿਰੋਜ਼ਪੁਰ, 2 ਫਰਵਰੀ 2026. ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸੇ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਥਾਨਿਕ ਸੰਧੂ ਬੱਚਿਆਂ ਦੇ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੋ ਰਹੇ ਇਲਾਜ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਨੂੰ ਇਸ ਯੋਜਨਾ ਤਹਿਤ ਮੁਫ਼ਤ ਮਿਲ ਰਹੀਆਂ ਸੁਵਿਧਾਵਾਂ ਬਾਰੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਲਕਾ ਫ਼ਿਰੋਜ਼ਪੁਰ…
-

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਹੁਸ਼ਿਆਰਪੁਰ, 2 ਫਰਵਰੀ : ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਅੱਜ ਆਪਣੇ ਦਫ਼ਤਰ ਵਿੱਚ ਹੋਈ ਜਨਤਕ ਸੁਣਵਾਈ ਦੌਰਾਨ ਵੱਖ-ਵੱਖ ਇਲਾਕਿਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਜਨਤਕ ਸੁਣਵਾਈ ਦੌਰਾਨ ਪੇਂਡੂ ਅਤੇ ਸ਼ਹਿਰੀ…
-

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 2 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਖੇਤਰੀ ਟਰਾਂਸਪੋਰਟ ਦਫ਼ਤਰ, ਬਠਿੰਡਾ ਵਿਖੇ ਤਾਇਨਾਤ ਕਲਰਕ ਡੇਵਿਡ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਕਨ੍ਹਈਆ ਨਗਰ, ਜ਼ਿਲ੍ਹਾ…
-

’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 2 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਦੋ ਹਫ਼ਤੇ ਪਹਿਲਾਂ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਤਹਿਤ ਪੰਜਾਬ ਪੁਲਿਸ ਨੇ ਹੁਣ ਤੱਕ ਸੂਬੇ ਭਰ ਵਿੱਚ 14,382 ਥਾਵਾਂ ’ਤੇ ਛਾਪੇਮਾਰੀ ਕਰਕੇ 4,233 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀ…
-

ਮਾਨ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਨੇ ਹਾਈਵੇਅ ‘ਤੇ ਹੋਣ ਵਾਲੀਆਂ ਮੌਤਾਂ ਨੂੰ ਲਗਭਗ 50% ਘਟਾਇਆ
ਚੰਡੀਗੜ੍ਹ, 2 ਫਰਵਰੀ 2026- ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਦੇ ਦੋ ਸਾਲ ਪੂਰੇ ਹੋਣ ‘ਤੇ ਇਸ ਦੀ ਸ਼ਾਨਦਾਰ ਸਫਲਤਾ ਸਾਂਝੀ ਕਰਦਿਆਂ, ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਇਹ ਫੋਰਸ ਮੁੱਖ ਮੰਤਰੀ ਭਗਵੰਤ ਮਾਨ ਦੀ ਸਭ ਤੋਂ ਪ੍ਰਭਾਵਸ਼ਾਲੀ ਅਤੇ ਲੋਕ-ਪੱਖੀ ਪਹਿਲਕਦਮੀਆਂ ਵਿੱਚੋਂ ਇੱਕ ਵਜੋਂ ਉਭਰੀ ਹੈ, ਜੋ ਪੰਜਾਬ ਦੇ ਹਾਈਵੇਅ…
-

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਮਰਗੜ੍ਹ ਨੇ ਪਿੰਡ ਸੇਹਕੇ ਤੋਂ ਸ੍ਰੀ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ
ਅਮਰਗੜ੍ਹ 02 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਸੇਹਕੇ ਤੋਂ ਸ੍ਰੀ ਅੰਮ੍ਰਿਤਸਰ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ | ਉਨ੍ਹਾਂ ਕਿਹਾ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਣਾ ਮੰਦਿਰ,ਜਲ੍ਹਿਆਂਵਾਲਾ ਬਾਗ ਤੋਂ ਇਲਾਵਾ ਹੋਰ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਧਾਲੂਆਂ ਦੀ ਸਹੂਲਤ ਲਈ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਪੁਖੱਤਾ ਪ੍ਰਬੰਧ ਕੀਤਾ ਹੈ । ਉਨਾਂ ਕਿਹਾ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸ਼ਿਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਆਗੂ ਕੇਵਲ ਸਿੰਘ ਜਾਗੋਵਾਲ,ਹਲਕਾ ਕੋਆਰਡੀਨੇਟਰ ਨਸ਼ਾਮੁਕਤੀ ਯਾਤਰਾ ਗੁਰਪ੍ਰੀਤ ਸਿੰਘ ਬਨਭੋਰਾ,ਤਰੇਸਮ ਸਿੰਘ ਸੰਗਾਲਾ,ਹਲਕਾ ਕੋਆਰਡੀਨੇਟਰ ਚਮਕੌਰ ਸਿੰਘ ਗੁਆਰਾ,ਐਮ. ਸੀ…
-

ਨਸ਼ਾ ਸਮੱਗਲਰਾਂ ਦੀ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਰੱਖੀ ਜਾਵੇਗੀ ਗੁਪਤ – ਸੋਨੀਆ ਮਾਨ
ਅੰਮ੍ਰਿਤਸਰ 2 ਫਰਵਰੀ 2026— ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ 2.0 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਵੱਖ-ਵੱਖ ਖੇਤਰਾਂ ਵਿੱਚ ਨਸ਼ਾ ਮੁਕਤੀ ਮੋਰਚੇ ਵਲੋਂ ਜਾਗਰੂਕਤਾ ਯਾਤਰਾਵਾਂ ਕੱਢ ਕੇ ਲੋਕਾਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਝਾ…
-

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਚਾਈਨਾ ਡੋਰ ਖ਼ਿਲਾਫ਼ ਛਾਪੇਮਾਰੀ
ਸ੍ਰੀ ਅਨੰਦਪੁਰ ਸਾਹਿਬ 02 ਫਰਵਰੀ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਪੱਸ਼ਟ ਆਦੇਸ਼ਾਂ ਅਨੁਸਾਰ ਚਾਈਨਾ ਡੋਰ ਦੀ ਵਰਤੋਂ ਅਤੇ ਵਿਕਰੀ ’ਤੇ ਰੋਕ ਲਗਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ। ਇਸ ਮੁਹਿੰਮ ਤਹਿਤ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਤੇ ਗੁਣਵੱਤਾਪੂਰਨ ਢੰਗ ਨਾਲ ਪੂਰਾ ਕਰਨ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 2 ਫਰਵਰੀ : ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਵਾਰਡ ਨੰਬਰ 31 ਸੰਤ ਨਗਰ ਵਿੱਚ 9 ਲੱਖ 80 ਹਜ਼ਾਰ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਇਲਾਕੇ ਦੇ ਲੋਕਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਵਿਧਾਇਕ ਦਾ ਇਸ ਲੰਬੇ ਸਮੇਂ ਤੋਂ ਲਟਕਦੀ ਆ…
-

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 2 ਫਰਵਰੀ : ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਵਿੱਚ ਸੂਬੇ ਦੇ ਬੇਮਿਸਾਲ ਯੋਗਦਾਨ, ਬਹਾਦਰੀ ਅਤੇ ਭਾਈਚਾਰਕ ਸਾਂਝ, ਸ਼ਾਨਾਮੱਤੀ ਵਿਰਾਸਤ ਅਤੇ ਭਾਰਤ ਦੀ ਖੜਗ਼ਭੁਜਾ ਅਤੇ ਅੰਨਦਾਤੇ ਵਜੋਂ ਪੰਜਾਬ ਦੇ ਵਡਮੁੱਲੇ ਯੋਗਦਾਨ ਦਾ…
-

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 2 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਕੇਂਦਰੀ ਬਜਟ 2026 ਵਿੱਚ ਪੰਜਾਬ ਦੀਆਂ ਜ਼ਰੂਰਤਾਂ ਅਤੇ ਕੁਰਬਾਨੀਆਂ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰਨ ਦਾ ਦੋਸ਼ ਲਗਾਉਂਦਿਆ ਕਿਹਾ ਕਿ ਬਜਟ ਵਿੱਚ ਕਿਤੇ ਵੀ ਪੰਜਾਬ ਦਾ ਕੋਈ ਜ਼ਿਕਰ ਨਹੀਂ ਹੈ ਅਤੇ ਨਾ ਹੀ ਲੰਬੇ ਸਮੇਂ ਤੋਂ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਜ਼ੁਰਗਾਂ ਦਾ ਸਨਮਾਨ
ਮਲੋਟ, 02 ਫ਼ਰਵਰੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ, ਸਤਿਕਾਰ ਅਤੇ ਸਮਾਜਿਕ ਸੁਰੱਖਿਆ ਨੂੰ ਸਮਰਪਿਤ ‘ਸਾਡੇ ਬਜ਼ੁਰਗ, ਸਾਡਾ ਮਾਣ’ ਸਮਾਗਮ ਅੱਜ ਮਲੋਟ ਵਿਖੇ ਸ਼ਰਧਾ ਅਤੇ ਸਤਿਕਾਰ ਭਰੇ ਮਾਹੌਲ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਮਾਜ ਦੇ ਵੱਖ-ਵੱਖ ਖੇਤਰਾਂ…
-

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ
*ਚੰਡੀਗੜ੍ਹ, 2 ਫ਼ਰਵਰੀ:* ਪੰਜਾਬ ਦੇ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵੱਖ-ਵੱਖ ਯੂਨੀਅਨਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਇੱਥੇ ਪੰਜਾਬ ਭਵਨ ਵਿਖੇ ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ…
Got any book recommendations?