Mindblown: a blog about philosophy.
-

ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ
ਚੰਡੀਗੜ੍ਹ, 31 ਜਨਵਰੀ: ਪੰਜਾਬ ਦੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਲਈ ਖੇਤੀਬਾੜੀ ਨੂੰ ਵਿਹਾਰਕ ਅਤੇ ਲਾਭਦਾਇਕ ਧੰਦੇ ਵਜੋਂ ਮੁੜ ਸਥਾਪਿਤ ਕਰਨ ਦੇ ਯਤਨਾਂ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਦੱਖਣੀ ਕੋਰੀਆ ਦੇ ਵਫ਼ਦ ਨਾਲ ਵਿਆਪਕ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ ਸਮਾਰਟ ਖੇਤੀ, ਉੱਨਤ ਖੇਤੀ ਮਸ਼ੀਨਰੀ ਅਤੇ ਬਾਇਓਟੈਕਨਾਲੋਜੀ ਸੈਕਟਰ ਵਿੱਚ ਸਹਿਯੋਗ ‘ਤੇ…
-

ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ
ਚੰਡੀਗੜ੍ਹ, 31 ਜਨਵਰੀ:ਵਡੋਦਰਾ ਦੀ ਪਾਰੁਲ ਯੂਨੀਵਰਸਿਟੀ ਤੋਂ ਬੀ.ਐਸ.ਸੀ. ਐਗਰੀਕਲਚਰ (ਆਨਰਜ਼), ਐਮ.ਐਸ.ਸੀ. ਐਗਰੀਕਲਚਰ ਅਤੇ ਬੀ.ਐਸ.ਸੀ. (ਫੂਡ ਟੈਕ) ਦੇ ਵਿਦਿਆਰਥੀਆਂ ਦੀ ਇੱਕ ਟੀਮ ਨੇ ਪੰਜਾਬ ਦੇ ਖੇਤੀਬਾੜੀ ਸੈਕਟਰ ਅਤੇ ਖਾਸ ਕਰਕੇ ਪੰਜਾਬ ਰਾਜ ਖੇਤੀਬਾੜੀ ਨੀਤੀ, 2023 ਬਾਰੇ ਜਾਣਕਾਰੀ ਲੈਣ ਲਈ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਦੌਰਾ ਕੀਤਾ। ਇਸ ਟੀਮ ਦੀ ਅਗਵਾਈ ਕੋਆਰਡੀਨੇਟਰ ਸ੍ਰੀ ਐਲੇਕਸ…
-

ਸਪੀਕਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤੁਰੰਤ ਹੱਲ ਕਰਨ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ 31 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤਰੁੰਤ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ “ਪੰਜਾਬ” ਕਦੇ ਭਾਰਤ ਦਾ ਸਭ ਤੋਂ ਖੁਸ਼ਹਾਲ ਸੂਬਾ ਅਤੇ ਦੇਸ਼ ਦਾ ਅੰਨਦਾਤਾ ਸੀ, ਪਰ ਅੱਜ ਕੇਂਦਰੀ…
-

ਵਿਧਾਇਕ ਡਾ. ਗੁਪਤਾ ਨੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਸੈਂਕੜੇ ਲੋਕਾਂ ਨੂੰ ਸਿਹਤ ਬੀਮਾ ਕਾਰਡ ਸਲਿੱਪਾਂ ਜਾਰੀ ਕੀਤੀਆਂ
ਅੰਮ੍ਰਿਤਸਰ, 31 ਜਨਵਰੀ, 2026: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਨਿਵਾਸੀ ਨੂੰ ਬਿਨਾਂ ਕਿਸੇ ਭੇਦਭਾਵ ਦੇ 10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਜਾਰੀ ਕਰਨ ਦਾ ਵਾਅਦਾ ਕੀਤਾ ਹੈ, ਅਤੇ ਕਿਸੇ ਵੀ ਗਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਡਾਕਟਰੀ ਇਲਾਜ…
-

ਡੀ.ਏ.ਵੀ.ਕਾਲਜ ਅਬੋਹਰ ਕੈਂਪਸ ਵਿੱਚ ਵਿਦਿਆਰਥੀਆਂ ਅਤੇ ਹੋਰ ਵਲੰਟੀਅਰਾਂ ਵੱਲੋਂ ਸਿਵਿਲ ਡਿਫੈਂਸ ਟ੍ਰੇਨਿੰਗ ਵਿੱਚ ਸਮੂਲੀਅਤ
ਗ੍ਰਹਿ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡੀ.ਜੀ.ਪੀ ਪੰਜਾਬ ਹੋਮ ਗਾਰਡਜ ਸੰਜੀਵ ਕਾਲੜਾ ਦੀ ਰਹਿਨੁਮਾਈ ਹੇਠ ਅਤੇ ਕੰਟਰੋਲਰ ਸਿਵਲ ਡਿਫੈਂਸ਼ ਫਾਜਿਲਕਾ ਮੈਡਮ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਅਤੇ ਜਿਲਾ ਕਮਾਂਡਰ ਕਮ-ਅਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਸ੍ਰੀ ਗੁਰਲਵਦੀਪ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਅੱਜ ਡੀ.ਏ.ਵੀ ਕਾਲਜ ਅਬੋਹਰ ਵਿੱਚ ਸੱਤ ਰੋਜ਼ਾ ਸਿਵਿਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਦੇ ਚੌਥੇ…
-

ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ
ਫਾਜ਼ਿਲਕਾ 31 ਜਨਵਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ। ਇਹ ਦੌਰਾ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਦੀ ਦੇਖਰੇਖ ਅਤੇ ਮਾਰਗਦਰਸ਼ਨ ਹੇਠ ਸਫਲਤਾਪੂਰਨ ਹੋਇਆ। ਇਸ ਐਗਰੀ ਐਕਸਪੋ ਵਿੱਚ ਦੇਸ਼ ਭਰ ਤੋਂ ਖੇਤੀਬਾੜੀ ਨਾਲ ਜੁੜੀਆਂ ਪ੍ਰਮੁੱਖ ਕੰਪਨੀਆਂ ਅਤੇ ਸੰਸਥਾਵਾਂ ਵੱਲੋਂ ਆਧੁਨਿਕ ਖੇਤੀਬਾੜੀ ਮਸ਼ੀਨਰੀ, ਉੱਚ ਗੁਣਵੱਤਾ ਵਾਲੇ ਬੀਜ, ਖਾਦਾਂ, ਕੀਟਨਾਸ਼ਕ, ਫਸਲ ਸੁਰੱਖਿਆ ਉਪਕਰਣ, ਡ੍ਰਿਪ ਅਤੇ ਸਪ੍ਰਿੰਕਲਰ ਸਿੰਚਾਈ ਪ੍ਰਣਾਲੀਆਂ, ਮਿੱਟੀ ਸਿਹਤ ਸੁਧਾਰ ਟੈਕਨਾਲੋਜੀ ਅਤੇ ਡਿਜ਼ਿਟਲ ਖੇਤੀਬਾੜੀ ਨਾਲ ਸੰਬੰਧਿਤ ਨਵੇ ਉਪਰਾਲੇ ਪ੍ਰਦਰਸ਼ਿਤ ਕੀਤੇ ਗਏ। ਦੌਰੇ ਦੌਰਾਨ ਕਿਸਾਨਾਂ ਨੇ ਵੱਖ-ਵੱਖ ਸਟਾਲਾਂ ‘ਤੇ ਮੌਜੂਦ ਵਿਸ਼ੇਸ਼ਗਿਆਂ ਨਾਲ ਸੰਵਾਦ ਕਰਕੇ ਫਸਲਾਂ ਦੀ ਉਪਜ ਵਧਾਉਣ, ਲਾਗਤ ਘਟਾਉਣ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਖੇਤੀ ਨੂੰ ਲਾਭਕਾਰੀ ਬਣਾਉਣ ਸੰਬੰਧੀ ਵਿਸਤ੍ਰਿਤ ਜਾਣਕਾਰੀ ਹਾਸਲ ਕੀਤੀ। ਕਿਸਾਨਾਂ ਨੂੰ ਮਕੈਨਾਈਜ਼ਡ ਖੇਤੀ, ਪ੍ਰਿਸੀਜ਼ਨ ਫਾਰਮਿੰਗ, ਫਸਲ ਅਵਸ਼ੇਸ਼ ਪ੍ਰਬੰਧਨ ਅਤੇ ਮੌਸਮੀ ਤਬਦੀਲੀ ਦੇ ਮੱਦੇਨਜ਼ਰ ਖੇਤੀ ਦੇ ਨਵੇਂ ਢੰਗਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਖੇਤੀ ਨੂੰ ਟਿਕਾਊ ਅਤੇ ਲਾਭਕਾਰੀ ਬਣਾਉਣ ਲਈ ਨਵੀਂ ਟੈਕਨਾਲੋਜੀ ਅਤੇ ਵਿਗਿਆਨਕ ਤਰੀਕਿਆਂ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਐਗਰੀ ਐਕਸਪੋ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਖੇਤਾਂ ਵਿੱਚ ਅਮਲ ਵਿੱਚ ਲਿਆ ਕੇ ਪੈਦਾਵਾਰ ਵਧਾਈ ਜਾਵੇ ਅਤੇ ਖੇਤੀ ਦੀ ਲਾਗਤ ਘਟਾਈ ਜਾਵੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਨਾਲ ਜੋੜਨ ਲਈ ਇਸ ਤਰ੍ਹਾਂ ਦੇ ਦੌਰੇ ਅਤੇ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ, ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕੀਤਾ ਜਾ ਸਕੇ। ਕਿਸਾਨਾਂ ਨੇ ਇਸ ਦੌਰੇ ਨੂੰ ਬਹੁਤ ਹੀ ਲਾਭਦਾਇਕ ਅਤੇ ਜਾਣਕਾਰੀਪੂਰਕ ਦੱਸਦੇ ਹੋਏ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਖੇਤੀਬਾੜੀ ਵਿੱਚ ਆ ਰਹੀਆਂ ਨਵੀਆਂ ਤਕਨੀਕਾਂ ਪ੍ਰਤੱਖ ਜਾਣਕਾਰੀ ਮਿਲੀ ਹੈ। ਉਨ੍ਹਾਂ ਨੇ ਖੇਤੀਬਾੜੀ ਵਿਭਾਗ, ਪੰਜਾਬ ਅਤੇ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਦਾ ਇਸ ਸਫਲ ਦੌਰੇ ਲਈ ਧੰਨਵਾਦ ਪ੍ਰਗਟ ਕੀਤਾ।
-

ਮਿਸ਼ਨ ਸਮਰੱਥ 4.0 ਤਹਿਤ ਬਲਾਕ ਕੀਰਤਪੁਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਸੈਮੀਨਾਰ ਹੋਇਆ ਸਮਾਪਤ
ਕੀਰਤਪੁਰ ਸਾਹਿਬ 31 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੀ ਸਿੱਖਿਆ ਕ੍ਰਾਂਤੀ ਤਹਿਤ ਬਲਾਕ ਸ਼੍ਰੀ ਕੀਰਤਪੁਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦੇ 80 ਦੇ ਕਰੀਬ ਅਧਿਆਪਕਾਂ ਦਾ 2 ਗਰੁੱਪਾਂ ਵਿੱਚ ਮਿਸ਼ਨ ਸਮਰੱਥ 4.0 ਤਹਿਤ ਲਗਾਇਆ ਸੈਮੀਨਾਰ ਸਮਾਪਤ ਹੋ ਗਿਆ। ਇਸ ਸਬੰਧੀ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਵਿਆਪਕ ਕਾਸੋ ਅਪਰੇਸ਼ਨ; ਸਮਾਜ ਵਿਰੋਧੀ ਅਨਸਰਾਂ ‘ਤੇ ਸਖ਼ਤ ਨਜ਼ਰ
ਸੰਗਰੂਰ, 31 ਜਨਵਰੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਪੂਰਨ ਖ਼ਾਤਮੇ ਅਤੇ ਅਪਰਾਧ ਰਹਿਤ ਸਮਾਜ ਦੀ ਸਿਰਜਣਾ ਲਈ ਚਲਾਈ ਜਾ ਰਹੀ ਮਹੱਤਵਪੂਰਨ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਸਪਸ਼ਟ ਦਿਸ਼ਾ-ਨਿਰਦੇਸ਼ਾਂ ਅਨੁਸਾਰ…
-

ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਕੱਢੀ ਗਈ ‘ਪ੍ਰਚਾਰ ਵੈਨ’ ਦਾ ਕੈਰੋਂ ਵਿਖੇ ਸਫ਼ਲਤਾਪੂਰਵਕ ਸਮਾਪਨ
ਤਰਨ ਤਾਰਨ 31 ਜਨਵਰੀ ( )-ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਅਣਥੱਕ ਮਿਹਨਤ ਸਦਕਾ ਚਲਾਈ ਗਈ ‘ਦਾਖ਼ਲਾ ਪ੍ਰਚਾਰ ਵੈਨ’ ਆਪਣੇ ਤੀਸਰੇ ਅਤੇ ਆਖਰੀ ਦਿਨ ਸੁਰ ਸਿੰਘ ਤੋਂ ਰਵਾਨਾ ਹੋ ਕੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਫੈਲਾਉਣ ਤੋਂ ਬਾਅਦ ਕੈਰੋਂ ਵਿਖੇ ਸਮਾਪਤ ਹੋਈ। ਇਸ…
-

ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 31 ਜਨਵਰੀ, 2026:ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀ) ਸਬੰਧੀ ਪ੍ਰਮੁੱਖ ਮੁੱਦਿਆਂ ਬਾਰੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ। ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਿਰਦੇਸ਼ ਦਿੱਤੇ ਕਿ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿਕਾਸ ਯੋਜਨਾਵਾਂ ਲਈ ਮਤੇ ਪੂਰੀ ਤਰ੍ਹਾਂ ਕਾਗਜ਼ ਰਹਿਤ ਢੰਗ…
-

ਵਿਧਾਇਕ ਜਿੰਪਾ ਨੇ ਊਨਾ ਸੜਕ ਦੀ ਮਾੜੀ ਹਾਲਤ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਤੁਰੰਤ ਸੁਧਾਰ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 31 ਜਨਵਰੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮਿਲ ਕੇ ਊਨਾ ਸੜਕ ਦਾ ਸਾਂਝਾ ਨਿਰੀਖਣ ਕੀਤਾ ਅਤੇ ਸੜਕ ਦੀ ਮਾੜੀ ਹਾਲਤ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਨੈਸ਼ਨਲ ਹਾਈਵੇ ਪ੍ਰੋਜੈਕਟ ਡਾਇਰੈਕਟਰ ਦੇ ਇਕ ਪ੍ਰਤੀਨਿਧੀ ਨੂੰ ਮੌਕੇ ‘ਤੇ ਬੁਲਾਇਆ ਗਿਆ ਅਤੇ ਸੜਕ ਦੀ ਭਿਆਨਕ ਹਾਲਤ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ
ਮੂਨਕ/ ਖਨੌਰੀ, 31 ਜਨਵਰੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਗੋਬਿੰਦਗੜ੍ਹ ਪਾਪੜਾ, ਸਲੇਮਗੜ੍ਹ, ਸ਼ੇਰਗੜ੍ਹ ਸੀਹਾ ਸਿੰਘ ਵਾਲਾ, ਬੁਸ਼ਹਿਰਾ, ਬੰਗਾ, ਮੰਡਵੀ, ਸ਼ਾਹਪੁਰ ਥੇੜ੍ਹੀ, ਬੋਪੁਰ, ਬਨਾਰਸੀ, ਚੱਠਾ ਗੋਬਿੰਦਪੁਰਾ, ਬਿਸ਼ਨਪੁਰਾ ਖੋਖਰ ਅਤੇ ਗਨੋਟਾ ਵਿਖੇ ਵੱਖ-ਵੱਖ ਸੜਕੀ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕਟਾਂ ਤਹਿਤ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ…
-

ਮਲੋਟ ਵਿੱਚ ਯੁਵਾ ਆਪਦਾ ਮਿੱਤਰ ਵਲੰਟੀਅਰਾਂ ਦੀ ਸੱਤ ਦਿਨਾਂ ਟ੍ਰੇਨਿੰਗ ਦਾ ਚੌਥਾ ਦਿਨ
ਮਲੋਟ, 31 ਜਨਵਰੀ ਮਲੋਟ ਵਿਖੇ 31 ਜਨਵਰੀ 2026 ਨੂੰ ਲੁਧਿਆਣਾ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਵਲੰਟੀਅਰਾਂ ਐਨ.ਸੀ.ਸੀ ਕੈਡਟਾਂ ਲਈ ਯੁਵਾ ਆਪਦਾ ਮਿੱਤਰ ਕੈਂਪ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਸ਼ਨ ਆਫ ਪਬਲਿਕ ਐਡਮਿਨਿਸਟਰੇਸ਼ਨ, ਗਰੁੱਪ ਹੈਡ ਕੁਆਰਟਰ ਲੁਧਿਆਣਾ ਦੇ ਗਰੁੱਪ ਕਮਾਂਡਰ ਬ੍ਰਿਗੇਡੀਅਰ ਪੀ.ਐਸ ਚੀਮਾ (ਐਸ ਐਮ, ਵੀ ਐਸ ਐਮ) ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 19ਵੀ ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਲੈਫਟੀਨੈਂਟ ਕਰਨਲ ਫੈਜਾਂਨ ਜਹੂਰ ਦੀ ਯੋਗ ਅਗਵਾਈ ਹੇਠ ਐਨ.ਸੀ.ਸੀ ਅਕੈਡਮੀ…
-

ਗਗਨਦੀਪ ਧਾਲੀਵਾਲ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ
ਫ਼ਰੀਦਕੋਟ 31 ਜਨਵਰੀ ਗਗਨਦੀਪ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਨੂੰ ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਤੇ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂਆਂ, ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਇਸ ਨਿਯੁਕਤੀ ਲਈ ਸ੍ਰੀ ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ ਪੰਜਾਬ ਸ. ਭਗਵੰਤ…
-

ਐਸਡੀਐਮ ਤਰਨ ਤਾਰਨ ਨੇ ਸਿਵਲ ਹਸਪਤਾਲ ਤਰਨ ਤਾਰਨ ਦੀ ਅਚਨਚੇਤ ਚੈਕਿੰਗ ਕੀਤੀ
ਤਰਨ ਤਾਰਨ 30 ਜਨਵਰੀ – ਐਸਡੀਐਮ ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਵੱਲੋਂ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਅਚਨਚੇਤ ਚੈਕਿੰਗ ਕਰਕੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਓਪੀਡੀ, ਵੱਖ ਵੱਖ ਵਾਰਡਾਂ, ਲੈਬੋਰਟਰੀ ਦਾ ਦੌਰਾ ਕਰਨ ਦੇ ਨਾਲ ਡਾਕਟਰਾਂ ਅਤੇ ਹੋਰ ਪੈਰਾਮੈਡੀਕਲ ਸਟਾਫ ਦੀ ਹਾਜ਼ਰੀ ਵੀ ਚੈੱਕ ਕੀਤੀ। ਇਸ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 30 ਜਨਵਰੀਮੋਹਾਲੀ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵੇਂ ਭਰਤੀ ਹੋਏ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ‘ਮਿਸ਼ਨ ਰੋਜ਼ਗਾਰ’ ਤਹਿਤ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਸਰਕਾਰੀ ਨੌਕਰੀਆਂ ਦੇਣ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਸਾਬਤ ਹੁੰਦੀ ਹੈ। ਹੁਣ ਤੱਕ 63,943…
-

ਗੈਂਗਸਟਰਾਂ ‘ਤੇ ਵਾਰ: ਡੀਜੀਪੀ ਪੰਜਾਬ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ
ਚੰਡੀਗੜ੍ਹ/ਬਟਾਲਾ, 30 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ ਦੇ ਚਲਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਗੈਂਗਸਟਰਾਂ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਕਾਰਵਾਈ ਦਾ ਜਾਇਜ਼ਾ ਲੈਣ ਅਤੇ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ…
-

ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜਲੰਧਰ, 30 ਜਨਵਰੀਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਦੇ 2.7 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਵਜ਼ੀਫਾ ਵੰਡਣ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਰੰਗਲਾ ਪੰਜਾਬ’ ਮਿਸ਼ਨ ਤਹਿਤ 271 ਕਰੋੜ ਰੁਪਏ ਦਾ ਪੋਸਟ-ਮੈਟ੍ਰਿਕ ਵਜ਼ੀਫਾ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਪ੍ਰਤੀ ਸਰਕਾਰ ਦੀਆਂ ਤਰਜੀਹਾਂ ਸਪੱਸ਼ਟ ਕਰਦਾ ਹੈ।…
-

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡੀ.ਏ.ਵੀ. ਪਬਲਿਕ ਸਕੂਲ ਕੋਟਕਪੂਰਾ ਦੇ ਧਰੋਹਰ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ
ਕੋਟਕਪੂਰਾ 30 ਜਨਵਰੀ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਡੀ.ਏ.ਵੀ. ਪਬਲਿਕ ਸਕੂਲ, ਕੋਟਕਪੂਰਾ ਵੱਲੋਂ ਕਰਵਾਏ ਗਏ ਸਾਲਾਨਾ ਸੱਭਿਆਚਾਰਕ ਤੇ ਵਿਰਾਸਤੀ ਪ੍ਰੋਗਰਾਮ ‘ਧਰੋਹਰ’ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ, ਅਧਿਆਪਕ ਵਰਗ, ਵਿਦਿਆਰਥੀ ਅਤੇ ਵੱਡੀ ਗਿਣਤੀ ਵਿੱਚ ਮਾਪੇ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਦੀ…
Got any book recommendations?
