Mindblown: a blog about philosophy.
-

ਗੈਂਗਸਟਰਾਂ ‘ਤੇ ਵਾਰ’ ਦਾ 11ਵਾਂ ਦਿਨ: ਪੰਜਾਬ ਪੁਲਿਸ ਨੇ 795 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 201 ਕਾਬੂ
ਚੰਡੀਗੜ੍ਹ, 30 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 11ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ‘ਤੇ 795 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ…
-

ਬਰਿੰਦਰ ਕੁਮਾਰ ਗੋਇਲ ਵੱਲੋਂ ਲੀਗਲ ਮਾਈਨਿੰਗ ਸਾਈਟਾਂ ਸਬੰਧੀ ਸਾਰੀਆਂ ਪ੍ਰਵਾਨਗੀਆਂ ਤੁਰੰਤ ਜਾਰੀ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼
*ਚੰਡੀਗੜ੍ਹ, 30 ਜਨਵਰੀ:* ਖਣਿਜ ਪਦਾਰਥਾਂ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਉਣ, ਸੂਬੇ ਦਾ ਮਾਲੀਆ ਵਧਾਉਣ ਅਤੇ ਖਣਨ ਖੇਤਰ ਵਿੱਚ ਰੈਗੂਲੇਟਰੀ ਅਨੁਸ਼ਾਸਨ ਕਾਇਮ ਰੱਖਣ ਦੇ ਉਦੇਸ਼ ਨਾਲ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ਭਰ ਵਿੱਚ ਲੀਗਲ (ਕਾਨੂੰਨੀ) ਮਾਈਨਿੰਗ ਸਾਈਟਾਂ ਨੂੰ ਤੇਜ਼ੀ ਨਾਲ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ…
-

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਤਰਾਂ ਪ੍ਰਸੰਗਿਕ ਹਨ- ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ
ਗੁਰਦਾਸਪੁਰ, 30 ਜਨਵਰੀ ( ) ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਸਬੰਧੀ, ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਸ਼ਹੀਦਾਂ ਨੂੰ ਸ਼ਰਧਾ ਦੇ…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 103 ਪੈਕੇਟਾਂ ਵਿੱਚ ਪੈਕ ਕੀਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼…
-

ਸਿੱਖਿਆ ਦੇ ਖੇਤਰ ‘ਚ ਹੋਏ ਵੱਡੇ ਸੁਧਾਰਾਂ ਦੀ ਬਦੌਲਤ ਸਰਕਾਰੀ ਸਕੂਲ ਬਣੇ ਸੂਬੇ ਦੀ ਸ਼ਾਨ : ਐਮ.ਐਲ.ਏ. ਜੀਵਨਜੋਤ ਕੌਰ
ਅੰਮ੍ਰਿਤਸਰ,30 ਜਨਵਰੀ ( )- ਸਿੱਖਿਆ ਵਿਭਾਗ ਪੰਜਾਬ ਵੱਲੋਂ ਨਵੇਂ ਸੈਸ਼ਨ ਲਈ ਸ਼ੁਰੂ ਹੋਈ ‘ਦਾਖ਼ਲਾ ਮੁਹਿੰਮ’ ਦੇ ਤੀਸਰੇ ਦਿਨ ਅੱਜ ਵੱਖ-ਵੱਖ ਖੇਤਰਾਂ ‘ਚ ਜਾਣ ਵਾਲੀ ਜਾਗਰੂਕਤਾ ਵੈਨ ਨੂੰ ਅੰਮ੍ਰਿਤਸਰ ਦੇ ਹਲਕਾ ਪੂਰਬੀ ਤੋਂ ਐਮ.ਐਲ.ਏ. ਜੀਵਨਜੋਤ ਕੌਰ ਵੱਲੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਜਿਸ ਦਾ ਵੱਖ-ਵੱਖ ਸਰਕਾਰੀ ਸਕੂਲਾਂ ਅੰਦਰ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ…
-

ਪੁੱਡਾ/ਗਲਾਡਾ ਦੇ ਡਿਫਾਲਟਰ ਅਲਾਟੀਆਂ ਲਈ ਇੱਕ ਹੋਰ ਸੁਨਹਿਰੀ ਮੌਕਾ
ਲੁਧਿਆਣਾ, 30 ਜਨਵਰੀ (000) – ਜ਼ਿਲ੍ਹਾ ਗਲਾਡਾ ਅਫ਼ਸਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੁੱਡਾ/ਗਲਾਡਾ ਦੇ ਡਿਫਾਲਟਰ ਅਲਾਟੀਆਂ ਨੂੰ ਲਾਭ ਦੇਣ ਲਈ ਅਮਨੈਸਟੀ ਸਕੀਮ 2025 ਵਿੱਚ 31 ਮਾਰਚ, 2026 ਤੱਕ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦਸਿੱਆ ਕਿ ਗਲਾਡਾ ਅਥਾਰਟੀ ਨਾਲ ਸਬੰਧਤ ਰਿਹਾਇਸ਼ੀ ਅਤੇ ਕਮਰਸ਼ੀਅਲ ਪਲਾਟਾਂ ਅਤੇ ਮਕਾਨਾ ਦੇ ਡਿਫਾਲਟਰ ਅਲਾਟੀ ਜੋ ਪਹਿਲਾਂ…
-

ਵਿਸ਼ਵ ਕੁਸ਼ਟ ਨਿਵਾਰਣ ਦਿਵਸ ਮੌਕੇ ‘ਸਪਰਸ਼’ ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਸ਼ੁਰੂ
ਤਰਨ ਤਾਰਨ 30 ਜਨਵਰੀ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ, ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਸ਼ੁਕਰਵਾਰ ਨੂੰ ਜਿਲੇ ਦੇ ਵਿੱਚ ਵਿਸ਼ਵ ਕੁਸ਼ਟ ਰੋਗ ਦਿਵਸ ਮੌਕੇ ‘ਸਪਰਸ਼’ ਕੁਸ਼ਟ ਰੋਗ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮ ਤਹਿਤ ਦਫਤਰ ਸਿਵਲ ਸਰਜਨ ਵਿਖੇ ਕਰਵਾਈ ਗਏ ਜਾਗਰੂਕਤਾ ਸੈਮੀਨਾਰ ਦੌਰਾਨ ਨਰਸਿੰਗ…
-

ਫ਼ਰੀਦਕੋਟ ਦਾ ਸਰਬਪੱਖੀ ਵਿਕਾਸ ਹੀ ਮੁੱਖ ਤਰਜੀਹ- ਗੁਰਦਿੱਤ ਸਿੰਘ ਸੇਖੋਂ
ਫ਼ਰੀਦਕੋਟ 30 ਜਨਵਰੀ ਹਲਕਾ ਫ਼ਰੀਦਕੋਟ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਇਕ ਹੋਰ ਵੱਡਾ ਅਤੇ ਇਤਿਹਾਸਕ ਵਿਕਾਸੀ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਗੋਲੇਵਾਲਾ ਤੋਂ ਚੁੱਘੇਵਾਲਾ ਹੁੰਦੀ ਹੋਈ ਸ੍ਰੀ ਮੁਕਤਸਰ ਸਾਹਿਬ–ਫਿਰੋਜ਼ਪੁਰ ਰੋਡ ਨਾਲ ਜੁੜਦੀ ਸੜਕ ਨੂੰ…
-

ਮਾਨਤਾ ਪ੍ਰਾਪਤ ਯੂਥ ਕਲੱਬ ਯੁਵਕ ਸੇਵਾਵਾਂ ਵਿਭਾਗ ‘ਚ ਕਾਰਗੁਜ਼ਾਰੀ ਦੀ ਰਿਪੋਰਟ ਕਰਨ-ਡਿਪਟੀ ਕਮਿਸ਼ਨਰ
ਮਾਨਸਾ, 30 ਜਨਵਰੀ: ਯੁਵਕ ਕਲੱਬ ਪਾਲਿਸੀ 2025 ਤਹਿਤ ਯੂਥ ਕਲੱਬਾਂ ਦੀ ਕਾਰਗੁਜਾਰੀ ਦੀ ਸਮੀਖਿਆ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਕਿਹਾ ਕਿ ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ ਪੰਜਾਬ ਵੱਲੋਂ ਪ੍ਰਵਾਨਗੀ ਉਪਰੰਤ ਯੂਥ ਕਲੱਬ ਪਾਲਿਸੀ 2025 ਦੀ ਨੋਟੀਫੀਕੇਸ਼ਨ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਜ਼ਿਲ੍ਹਾ ਮਾਨਸਾ ਦੇ ਯੁਵਕ ਸੇਵਾਵਾਂ ਕਲੱਬਾਂ…
-

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ
ਰੂਪਨਗਰ, 30 ਜਨਵਰੀ: ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਉਨ੍ਹਾਂ ਨੂੰ ਉਚੇਚੇ ਤੌਰ ’ਤੇ ਯਾਦ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ…
-

ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਿਆ
ਫ਼ਰੀਦਕੋਟ 30 ਜਨਵਰੀ () ਅੱਜ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਤਸਵੀਰ ’ਤੇ ਫ਼ੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ…
-

ਗਰਭਵਤੀ ਔਰਤਾਂ ਨੂੰ ਰੋਜ਼ਾਨਾ ਇੱਕੋ ਕਿਸਮ ਦੀ ਖ਼ੁਰਾਕ ਲੈਣ ਤੋਂ ਪਰਹੇਜ਼ ਕਰਨ ਦੀ ਸਲਾਹ- ਡਾ. ਅਨੂ ਸ਼ਰਮਾ
ਕੀਰਤਪੁਰ ਸਾਹਿਬ 29 ਜਨਵਰੀ : ਸਿਵਲ ਸਰਜਨ ਡਾ.ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਜੀਤ ਸਿੰਘ ਦੀ ਅਗਵਾਈ ਹੇਠ ਪੀ.ਐੱਚ.ਸੀ ਕੀਰਤਪੁਰ ਸਾਹਿਬ ਅਤੇ ਇਸਦੇ ਅਧੀਨ ਆਉਂਦੇ ਵੱਖ-ਵੱਖ ਆਯੂਸ਼ਮਾਨ ਅਰੋਗਿਆ ਕੇਂਦਰਾਂ ‘ਤੇ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਫ਼ਤ ਟੀਕਾਕਰਨ ਅਤੇ ਸਿਹਤ ਜਾਂਚ ਕੀਤੀ ਗਈ। ਮਹਿਲਾ ਮੈਡੀਕਲ…
-

1.77 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ ਪੁਲ ਦੀ ਉਸਾਰੀ- ਗੁਰਦਿੱਤ ਸਿੰਘ ਸੇਖੋਂ
ਫ਼ਰੀਦਕੋਟ 29 ਜਨਵਰੀ ਫ਼ਰੀਦਕੋਟ-ਕੋਟਕਪੂਰਾ ਰੋਡ ਉੱਪਰ ਪੈਂਦੀ ਲੰਘੇਆਣਾ ਡ੍ਰੇਨ, ਨੇੜੇ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਪੁਲ ਦੀ ਉਸਾਰੀ ਦਾ ਕੰਮ ਲਗਭਗ 1.77 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਇਹ ਜਾਣਕਾਰੀ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਪੁਲ ਦੀ ਚੌੜਾਈ ਕਰੀਬ 16 ਮੀਟਰ (53 ਫੁੱਟ) ਹੋਵੇਗੀ। ਉਨ੍ਹਾਂ ਦੱਸਿਆ ਕਿ ਜਲਦ ਹੀ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਕੰਮ…
-

ਮਲੋਟ ਵਿੱਚ ਯੁਵਾ ਆਪਦਾ ਮਿੱਤਰ ਟ੍ਰੇਨਿੰਗ ਪ੍ਰੋਗਰਾਮ ਅਧੀਨ ਵਲੰਟੀਅਰਾਂ ਦੀ ਸੱਤ ਦਿਨਾਂ ਟ੍ਰੇਨਿੰਗ ਦਾ ਦੂਸਰਾ ਦਿਨ
ਮਲੋਟ, 29 ਜਨਵਰੀ ਮਲੋਟ ਵਿਖੇ 29 ਜਨਵਰੀ 2026 ਨੂੰ ਯੁਵਾ ਆਪਦਾ ਮਿੱਤਰ ਪ੍ਰੋਗਰਾਮ ਅਧੀਨ ਲੁਧਿਆਣਾ, ਫਿਰੋਜ਼ਪੁਰ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਵਲੰਟੀਅਰਾਂ ਲਈ ਚਲ ਰਹੀ ਸੱਤ ਦਿਨਾਂ ਦੀ ਟ੍ਰੇਨਿੰਗ ਦੇ ਦੂਸਰੇ ਦਿਨ ਵੱਖ-ਵੱਖ ਆਪਦਾਵਾਂ ਨਾਲ ਨਜਿੱਠਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਲੰਟੀਅਰਾਂ ਨੂੰ ਭਾਰਤੀ ਰਿਸਪਾਂਸ ਸਿਸਟਮ (Indian Response System) ਬਾਰੇ ਜਾਣੂ ਕਰਵਾਇਆ ਗਿਆ। ਟ੍ਰੇਨਿੰਗ ਪ੍ਰੋਗਰਾਮ ਤਹਿਤ 19 ਪੰਜਾਬ ਬਟਾਲੀਅਨ ਐਨ.ਸੀ.ਸੀ. ਲੁਧਿਆਣਾ ਦੇ ਵਲੰਟੀਅਰ ਮਲੋਟ…
-

ਵਿਧਾਇਕ ਸ਼ੈਰੀ ਕਲਸੀ ਨੇ ਗੁਰਦਾਸਪੁਰ ‘ਤੇ ਅਤਿ ਆਧੁਨਿਕ ਕਿਸਮ ਦੀਆਂ ਲੱਗੀਆਂ ਸਟਰੀਟ ਲਾਈਟਾਂ ਸ਼ਹਿਰ ਵਾਸੀਆਂ ਨੂੰ ਕੀਤਾ ਸਮਰਪਿਤ
ਬਟਾਲਾ, 29 ਜਨਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਦੀ ਮੌਜੂਦਗੀ ਵਿੱਚ ਗੁਰਦਾਸਪੁਰ ਰੋਡ ‘ਤੇ ਲੱਗੀਆਂ ਅਤਿ ਆਧੁਨਿਕ ਕਿਸਮ ਦੀਆਂ ਸਟਰੀਟ ਲਾਈਟਾਂ ਦਾ…
-

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਚੰਡੀਗੜ੍ਹ, 29 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਬਨਾਰਸ ਲਈ ਸ਼ਰਧਾਲੂਆਂ ਦੀ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਲੋਕਾਂ ਨੂੰ ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ…
-

ਗੈਂਗਸਟਰਾਂ ‘ਤੇ ਵਾਰ’ ਦਾ 10ਵਾਂ ਦਿਨ: ਪੰਜਾਬ ਪੁਲਿਸ ਨੇ 765 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 157 ਕਾਬੂ
ਚੰਡੀਗੜ੍ਹ, 29 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 10ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ‘ਤੇ 765 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ…
-

ਪੰਜਾਬ ਕਰ ਵਿਭਾਗ ਨੇ ਟੈਕਸ ਚੋਰੀ ਵਿਰੁੱਧ ਚਲਾਈ ਸੂਬਾ ਪੱਧਰੀ ਮੁਹਿੰਮ
ਚੰਡੀਗੜ੍ਹ, 29 ਜਨਵਰੀ: ਪੰਜਾਬ ਦੇ ਕਰ ਵਿਭਾਗ ਵੱਲੋਂ 28 ਜਨਵਰੀ ਨੂੰ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਐਸ.ਆਈ.ਪੀ.ਯੂਜ਼) ਦੇ ਸਾਰੇ ਵਿੰਗਾਂ ਰਾਹੀਂ ਇੱਕ ਵਿਸ਼ੇਸ਼ ਸੂਬਾ ਪੱਧਰੀ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਹ ਕਾਰਵਾਈ ਜੀਐਸਟੀ ਦੀ ਸਖ਼ਤੀ ਨਾਲ ਪਾਲਣਾ ਅਤੇ ਸਰਕਾਰੀ ਮਾਲੀਏ ਦੀ ਸੁਰੱਖਿਆ ਪ੍ਰਤੀ ਵਿਭਾਗ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ…
-

ਪੰਜਾਬ ਦੇ ਨਿਵਾਸੀਆਂ ਵਾਸਤੇ ਚੰਡੀਗੜ੍ਹ ਨੂੰ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਲਈ ਸਪੀਕਰ ਨੇ ਅਮਿਤ ਸ਼ਾਹ ਨੂੰ ਲਿਖਿਆ ਅਰਧ ਸਰਕਾਰੀ ਪੱਤਰ
ਚੰਡੀਗੜ੍ਹ 29 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਚੰਡੀਗੜ੍ਹ ਨੂੰ ਪੰਜਾਬ ਦੇ ਨਿਵਾਸੀਆਂ ਲਈ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅਸਲਾ ਐਕਟ ਤਹਿਤ ਕੁਝ ਸੋਧਾਂ ਦੀ ਲੋੜ ‘ਤੇ ਜ਼ੋਰ…
-

ਮੁਲਾਜ਼ਮਾਂ ਨੂੰ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਆਯੂਸ਼ ਮੈਡੀਕਲ ਕੈਂਪ ਲਗਾਇਆ
ਚੰਡੀਗੜ੍ਹ 29 ਜਨਵਰੀ 2026: ਸਮਾਜ ਵਿੱਚ ਬਿਮਾਰੀਆਂ ਦੀ ਰੋਕਥਾਮ ਦੇ ਉਦੇਸ਼ ਨਾਲ, ਆਯੁਰਵੈਦਿਕ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਯੁਰਵੈਦਿਕ ਖੁਰਾਕ ਅਤੇ ਯੋਗਾ ਬਾਰੇ ਇੱਕ ਆਯੁਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ੍ਰੀ ਕੁਮਾਰ ਰਾਹੁਲ, ਆਈਏਐਸ ਇਸ…
Got any book recommendations?