Mindblown: a blog about philosophy.

  • ਜੀ.ਐਸ.ਟੀ. ਦੀ ਚੋਰੀ ਨੂੰ ਰੋਕਣ ਲਈ ਮਲੋਟ ਵਿਖੇ ਵੱਡੀ ਕਾਰਵਾਈ

    ਜੀ.ਐਸ.ਟੀ. ਦੀ ਚੋਰੀ ਨੂੰ ਰੋਕਣ ਲਈ ਮਲੋਟ ਵਿਖੇ ਵੱਡੀ ਕਾਰਵਾਈ

    ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਜਨਵਰੀ: ਸਹਾਇਕ ਕਮਿਸ਼ਨਰ ਰਾਜ ਕਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਗੋਇਲ ਦੀ ਅਗਵਾਈ ਹੇਠ ਜੀ.ਐਸ.ਟੀ. ਅਧੀਨ ਟੈਕਸ ਚੋਰੀ ਨੂੰ ਰੋਕਣ ਲਈ ਵੱਡੀ ਕਾਰਵਾਈ ਕਰਦੇ ਹੋਏ, ਦਫ਼ਤਰ ਸਹਾਇਕ ਕਮਿਸ਼ਨਰ, ਸਟੇਟ ਟੈਕਸ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਮਲੋਟ ਵਿਖੇ ਸਥਿਤ ਇੱਕ ਪ੍ਰਮੁੱਖ ਲੀਡ ਮੈਨੂਫੈਕਚਰਿੰਗ ਯੂਨਿਟ ਦੀ ਜਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੀ ਅਮਿਤ ਚਰਾਇਆ, ਸਟੇਟ ਟੈਕਸ ਅਫ਼ਸਰ…

  • ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

    ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

    ਸ੍ਰੀ ਮੁਕਤਸਰ ਸਾਹਿਬ, 23 ਜਨਵਰੀ: 26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸ੍ਰ. ਲਾਲਜੀਤ ਸਿੰਘ ਭੁੱਲਰ, ਟਰਾਂਸਪੋਰਟ ਅਤੇ ਜੇਲ ਮੰਤਰੀ, ਪੰਜਾਬ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਐਸ.ਡੀ.ਐੱਮ. ਸ੍ਰੀਮਤੀ ਬਲਜੀਤ ਕੌਰ ਨੇ…

  • ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ: ਡਾ ਭੁਪਿੰਦਰ ਸਿੰਘ ਏਓ

    ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ: ਡਾ ਭੁਪਿੰਦਰ ਸਿੰਘ ਏਓ

    ਪੱਟੀ/ਤਰਨ ਤਾਰਨ, 23 ਜਨਵਰੀ (         ) – ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਆਈ.ਏ.ਐੱਸ. ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਨੈਸ਼ਨਲ ਮਿਸ਼ਨ ਆਫ ਐਡੀਬਲ ਆਇਲ ਸਕੀਮ ਅਧੀਨ ਪੱਟੀ ਅਤੇ ਪਿੰਡ ਘਰਿਆਲਾ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਲਾਕ…

  • ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ

    ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ

    ਨੰਗਲ 23 ਜਨਵਰੀ : ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ। ਸਕੂਲ ਆਫ ਐਮੀਨੈਂਸ ਵਿੱਚ ਹੋਣ ਵਾਲੇ ਇਸ ਪ੍ਰਭਾਵਸ਼ਾਲੀ ਸਮਾਰੋਹ ਦੀਆਂ ਤਿਆਰੀਆਂ ਨੂੰ ਅੱਜ ਫੁੱਲ ਡਰੈਸ ਰਿਹਸਲ ਕਰਵਾ ਕੇ ਅੰਤਿਮ ਛੋਹਾ ਦਿੱਤੀਆ ਗਈਆਂ।     ਅੱਜ ਬੀ.ਬੀ.ਐਮ.ਬੀ ਦੇ ਆਡੀਟੋਰੀਅਮ ਵਿੱਚ ਹੋਈ ਰਿਹਸਲ ਉਪਰੰਤ ਜਾਣਕਾਰੀ ਦਿੰਦੇ ਹੋਏ ਤਹਿਸੀਲਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਸਮਾਰੋਹ ਲਈ ਮਾਰਚ ਪਾਸਟ, ਪਰੇਡ, ਪੀ.ਟੀ.ਸ਼ੋਅ ਦੀ ਰਿਹਸਲ ਕਰਵਾਈ ਗਈ। ਸੱਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ…

  • ‘ਗੈਂਗਸਟਰਾਂ ’ਤੇ ਵਾਰ’: ਆਪ੍ਰੇਸ਼ਨ ਪ੍ਰਹਾਰ ਨੂੰ ਮਿਲੀ ਵੱਡੀ ਸਫਲਤਾ ; ਪੰਜਾਬ ਦੇ ਗੈਂਗਸਟਰ-ਮੁਕਤ ਹੋਣ ਤੱਕ ਜਾਰੀ ਰਹੇਗੀ ਜੰਗ 

    ‘ਗੈਂਗਸਟਰਾਂ ’ਤੇ ਵਾਰ’: ਆਪ੍ਰੇਸ਼ਨ ਪ੍ਰਹਾਰ ਨੂੰ ਮਿਲੀ ਵੱਡੀ ਸਫਲਤਾ ; ਪੰਜਾਬ ਦੇ ਗੈਂਗਸਟਰ-ਮੁਕਤ ਹੋਣ ਤੱਕ ਜਾਰੀ ਰਹੇਗੀ ਜੰਗ 

    ਚੰਡੀਗੜ੍ਹ, 22 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਗਈ ਫ਼ੈਸਲਾਕੁੰਨ ਅਤੇ ਨਿਰੰਤਰ ਜੰਗ ‘ਗੈਂਗਸਟਰਾਂ ਤੇ ਵਾਰ’ ਦੇ ਪਹਿਲੇ ਪੜਾਅ ਦੇ ਹਿੱਸੇ ਵਜੋਂ ਸ਼ੁਰੂ ਕੀਤੇ ਗਏ 72 ਘੰਟਿਆਂ ਦੇ ‘ਆਪ੍ਰੇਸ਼ਨ ਪ੍ਰਹਾਰ’ –ਨੂੰ ਵੱਡੀ ਸਫਲਤਾ ਮਿਲੀ ਹੈ ਅਤੇ ਇਸ ਦੇ ਨਤੀਜੇ ਵਜੋਂ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਪੰਜਾਬ ’ਚ ਮੌਜੂਦ ਸਾਥੀਆਂ ਦੇ ਟਿਕਾਣਿਆਂ…

  • ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

    ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

    ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 22 ਜਨਵਰੀ:ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ…

  • ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

    ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

    ਚੰਡੀਗੜ੍ਹ, 22 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਨੇ ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਵਣ ਗਾਰਡ ਤੇਜਿੰਦਰਪਾਲ ਸਿੰਘ, ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਸ਼ਮਸ਼ੇਰ ਸਿੰਘ ਦਿਹਾੜੀ ਮਜ਼ਦੂਰ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਵਸਨੀਕ ਚਾਹ ਵੇਚਣ…

  •  ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ, ਇਹ ਕਦਮ ਇਤਿਹਾਸਕ ਮੀਲ ਪੱਥਰ ਹੋਵੇਗਾ ਸਾਬਤ: ਕੁਲਤਾਰ ਸਿੰਘ ਸੰਧਵਾਂ

     ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ, ਇਹ ਕਦਮ ਇਤਿਹਾਸਕ ਮੀਲ ਪੱਥਰ ਹੋਵੇਗਾ ਸਾਬਤ: ਕੁਲਤਾਰ ਸਿੰਘ ਸੰਧਵਾਂ

    ਚੰਡੀਗੜ੍ਹ 22 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲ ਸੂਬੇ ਦੇ ਸਿਹਤ ਖੇਤਰ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਗਰੀਬ ਜਾਂ ਮੱਧ ਵਰਗੀ…

  • ਭਾਰਤ ਵਿੱਚ ਵੋਟਾਂ ਦੀ  ਗਿਣਤੀ ਸਿਰਫ਼ ਪ੍ਰਕਿਰਿਆਤਮਕ ਅਭਿਆਸ ਨਹੀਂ ਸਗੋਂ ਸੰਸਥਾਗਤ ਵਿਸ਼ਵਾਸ-ਨਿਰਮਾਣ ਪ੍ਰਕਿਰਿਆ : ਮੁੱਖ ਚੋਣ ਅਧਿਕਾਰੀ ਪੰਜਾਬ

    ਭਾਰਤ ਵਿੱਚ ਵੋਟਾਂ ਦੀ  ਗਿਣਤੀ ਸਿਰਫ਼ ਪ੍ਰਕਿਰਿਆਤਮਕ ਅਭਿਆਸ ਨਹੀਂ ਸਗੋਂ ਸੰਸਥਾਗਤ ਵਿਸ਼ਵਾਸ-ਨਿਰਮਾਣ ਪ੍ਰਕਿਰਿਆ : ਮੁੱਖ ਚੋਣ ਅਧਿਕਾਰੀ ਪੰਜਾਬ

    ਚੰਡੀਗੜ੍ਹ, 22 ਜਨਵਰੀ: ਸਾਲ 2025 ਦੇ ਸ਼ੁਰੂ ਤੱਕ ਰਜਿਸਟਰਡ ਹੋਏ ਲਗਭਗ 991 ਮਿਲੀਅਨ ਵੋਟਰਾਂ ਦੇ ਨਾਲ ਭਾਰਤ ਦੁਨੀਆ ਦੇ ਸਭ ਤੋਂ ਵੱਡੇ ਅਤੇ ਗੁੰਝਲਦਾਰ ਲੋਕਤੰਤਰੀ ਅਭਿਆਸ ਨੂੰ ਅੰਜਾਮ ਦਿੰਦਾ ਹੈ । ਹਰ ਵੋਟ ਦੀ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਗਿਣਤੀ  ਯਕੀਨੀ ਬਣਾਉਣਾ ਹੀ ਭਾਰਤ ਦੇ ਚੋਣ ਲੋਕਤੰਤਰੀ ਢਾਂਚੇ ਦਾ ਆਧਾਰ ਰਿਹਾ ਹੈ। ਨਵੀਂ ਦਿੱਲੀ ਵਿੱਚ…

  • 19 ਵਾਹਨਾਂ ਦੇ ਚਲਾਨ, 4 ਲੱਖ 45 ਹਜ਼ਾਰ ਰੁਪਏ ਜੁਰਮਾਨਾ ਵਸੂਲ – ਗੁਰਮੀਤ ਕੁਮਾਰ ਬਾਂਸਲ

    19 ਵਾਹਨਾਂ ਦੇ ਚਲਾਨ, 4 ਲੱਖ 45 ਹਜ਼ਾਰ ਰੁਪਏ ਜੁਰਮਾਨਾ ਵਸੂਲ – ਗੁਰਮੀਤ ਕੁਮਾਰ ਬਾਂਸਲ

    ਮਾਲੇਰਕੋਟਲਾ, 22 ਜਨਵਰੀ:                ਜ਼ਿਲ੍ਹਾ ਟਰਾਂਸਪੋਰਟ ਵਿਭਾਗ ਮਾਲੇਰਕੋਟਲਾ ਵੱਲੋਂ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ  ਸੜਕ ਸੁਰੱਖਿਆ ਮਹੀਨਾ-2026 ਦੇ ਤਹਿਤ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਖੇਤਰੀ ਟਰਾਂਸਪੋਰਟ ਅਫਸਰ ਕਮ ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਹੇਠ ਮਾਲੇਰਕੋਟਲਾ-ਸੰਗਰੂਰ ਰੋਡ ’ਤੇ ਜ਼ਿਲ੍ਹਾ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ ਟੂਰਿਸਟ ਬੱਸਾਂ, ਓਵਰਲੋਡ ਅਤੇ ਹੋਰ ਹੈਵੀ ਵਾਹਨਾਂ ਦੀ ਵਿਸ਼ੇਸ਼ ਰਾਤਰੀ ਚੈਕਿੰਗ ਕੀਤੀ ਗਈ।             ਖੇਤਰੀ ਟਰਾਂਸਪੋਰਟ ਅਫਸਰ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਦੇ 19 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ ਕਰੀਬ 4 ਲੱਖ 45 ਹਜ਼ਾਰ ਰੁਪਏ ਜੁਰਮਾਨਾ ਵਜੋਂ ਵਸੂਲਿਆ ਗਿਆ।             ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਜਾਗਰੂਕਤਾ ਮਹੀਨੇ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਸਚੇਤ ਕਰਨਾ ਅਤੇ ਸੜਕੀ ਹਾਦਸਿਆਂ ਨੂੰ ਘੱਟ ਤੋਂ ਘੱਟ ਕਰਨਾ ਹੈ।ਆਵਾਜਾਈ ਨਿਯਮਾਂ ਦੀ ਪਾਲਣਾ ਨਾ ਕੇਵਲ ਵਾਹਨ ਚਾਲਕਾਂ ਦੀ ਸੁਰੱਖਿਆ ਯਕੀਨੀ ਬਣਾਉਂਦੀ ਹੈ, ਸਗੋਂ ਹੋਰ ਰਾਹਗੀਰਾਂ ਦੀ ਜਾਨ-ਮਾਲ ਦੀ ਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਦੱਸਿਆ ਕਿ ਧੁੰਦ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡਰਾਈਵਰਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ, ਵਾਹਨਾਂ ਦੀਆਂ ਲਾਈਟਾਂ ਅਤੇ ਰਿਫਲੈਕਟਰ ਠੀਕ ਹਾਲਤ ਵਿੱਚ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਟਰੈਕਟਰ-ਟਰਾਲੀਆਂ, ਟਰੱਕਾਂ, ਕਾਰਾਂ ਅਤੇ ਹੋਰ ਵਾਹਨਾਂ ’ਤੇ ਰਿਫਲੈਕਟਰ ਵੀ ਲਗਾਏ ਜਾ ਰਹੇ ਹਨ ਤਾਂ ਜੋ ਦੁਰਘਟਨਾਵਾਂ ਤੋਂ ਬਚਾਅ ਕੀਤਾ ਜਾ ਸਕੇ।           ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਟਰੱਕ ਯੂਨੀਅਨਾਂ ਅਤੇ ਟੈਕਸੀ ਸਟੈਂਡਾਂ ’ਤੇ ਜਾ ਕੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।           ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਸੜਕਾਂ ’ਤੇ ਚਲਦਿਆਂ ਸਾਵਧਾਨੀ ਵਰਤਣ ਅਤੇ ਆਵਾਜਾਈ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਤਾਂ ਜੋ ਮਾਲੇਰਕੋਟਲਾ ਜ਼ਿਲ੍ਹੇ ਨੂੰ ਹਾਦਸਾ-ਰਹਿਤ ਅਤੇ ਸੁਰੱਖਿਅਤ ਬਣਾਇਆ ਜਾ ਸਕੇ।

  • ਬਾਲ ਵਿਆਹ ਰੋਕਣ ਲਈ ਮਾਨਸਾ ਅਤੇ ਦਿਆਲਪੁਰਾ ਵਿੱਚ ਜਾਗਰੂਕਤਾ ਕੈਂਪ

    ਬਾਲ ਵਿਆਹ ਰੋਕਣ ਲਈ ਮਾਨਸਾ ਅਤੇ ਦਿਆਲਪੁਰਾ ਵਿੱਚ ਜਾਗਰੂਕਤਾ ਕੈਂਪ

    ਮਾਨਸਾ/ਬੁਢਲਾਡਾ, 22 ਜਨਵਰੀ   ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਖੁਸ਼ਵੀਰ ਕੌਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਹਰਜਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਦੀ ਰੋਕਥਾਮ ਲਈ ਮਾਨਸਾ ਤੇ ਦਿਆਲਪੁਰਾ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ।   ਇਸ ਮੁਹਿੰਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ…

  • ਸਿਵਲ ਹਸਪਤਾਲ ਫਰੀਦਕੋਟ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟਰੇਸ਼ਨ ਦੀ ਕੀਤੀ ਸ਼ੁਰੂਆਤ

    ਸਿਵਲ ਹਸਪਤਾਲ ਫਰੀਦਕੋਟ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟਰੇਸ਼ਨ ਦੀ ਕੀਤੀ ਸ਼ੁਰੂਆਤ

    ਫਰੀਦਕੋਟ, 22 ਜਨਵਰੀ ( ) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਜ਼ਿਲਾ ਹਸਪਤਾਲ ਫਰੀਦਕੋਟ ਤੋਂ ਕੀਤੀ ਗਈ, ਇਸ ਸਮਾਰੋਹ ਦੀ ਪ੍ਰਧਾਨਗੀ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੀਤੀ।ਉਨ੍ਹਾਂ ਨਾਲ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ…

  • ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ  ਚੈਕਿੰਗ

    ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ  ਚੈਕਿੰਗ

    ਬਰਨਾਲਾ, 22 ਜਨਵਰੀਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿਚ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਇਸ ਦੌਰਾਨ…

  • 31 ਜਨਵਰੀ ਨੂੰ ਵਿੱਦਿਅਕ ਅਦਾਰਿਆਂ ‘ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

    31 ਜਨਵਰੀ ਨੂੰ ਵਿੱਦਿਅਕ ਅਦਾਰਿਆਂ ‘ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

    ਹੁਸ਼ਿਆਰਪੁਰ, 22 ਜਨਵਰੀ :           ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਵਿਚ 31 ਜਨਵਰੀ, ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ…

  • ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਦੀ ਸ਼ੁਰੂਆਤ

    ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਦੀ ਸ਼ੁਰੂਆਤ

    ਚੰਡੀਗੜ੍ਹ, 22 ਜਨਵਰੀ : ਭਾਰਤ ਦੇ ਚੋਣ ਕਮਿਸ਼ਨ (ਈ.ਸੀ.ਆਈ.) ਨੇ ਅੱਜ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਕਾਨਫਰੰਸ (ਆਈਆਈਸੀਡੀਈਐਮ) 2026 ਵਿਖੇ ਚੋਣਾਂ ਨਾਲ ਸਬੰਧਤ ਸਾਰੀਆਂ ਜਾਣਕਾਰੀਆਂ ਅਤੇ ਸੇਵਾਵਾਂ ਲਈ ਆਪਣਾ ਵਨ-ਸਟਾਪ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਲਾਂਚ ਕੀਤਾ ਹੈ। ਇਹ ਤਿੰਨ ਰੋਜ਼ਾ ਕਾਨਫਰੰਸ 21-23 ਜਨਵਰੀ, 2026 ਤੱਕ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਈ ਜਾ ਰਹੀ ਹੈ।…

  • ਡੀ.ਪੀ.ਆਈ.ਆਈ.ਟੀ. ਸਟੇਟ ਸਟਾਰਟਅੱਪ ਰੈਂਕਿੰਗ ਵਿੱਚ ਪੰਜਾਬ ਨੂੰ ਫਿਰ ‘ਟੌਪ ਪਰਫਾਰਮਰ ਸਟੇਟ’ ਵਜੋਂ ਮਿਲੀ ਮਾਨਤਾ : ਸੰਜੀਵ ਅਰੋੜਾ

    ਡੀ.ਪੀ.ਆਈ.ਆਈ.ਟੀ. ਸਟੇਟ ਸਟਾਰਟਅੱਪ ਰੈਂਕਿੰਗ ਵਿੱਚ ਪੰਜਾਬ ਨੂੰ ਫਿਰ ‘ਟੌਪ ਪਰਫਾਰਮਰ ਸਟੇਟ’ ਵਜੋਂ ਮਿਲੀ ਮਾਨਤਾ : ਸੰਜੀਵ ਅਰੋੜਾ

    ਚੰਡੀਗੜ੍ਹ 22 ਜਨਵਰੀ: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਵੱਲੋਂ ਕਰਵਾਏ ਗਏ ਸਟੇਟ ਸਟਾਰਟਅੱਪ ਰੈਂਕਿੰਗ ਦੇ 5ਵੇਂ ਐਡੀਸ਼ਨ ਵਿੱਚ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਸ਼੍ਰੇਣੀ ਏ ਵਿੱਚ ‘ਟੌਪ ਪਰਫਾਰਮਰ ਸਟੇਟ’ ਵਜੋਂ ਮਾਨਤਾ ਦਿੱਤੀ ਗਈ ਹੈ। ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਸੂਬੇ ਨੇ ਸ਼ਾਨਦਾਰ…

  • ਚੰਨੀ ਦੇ ਬਿਆਨ ਨਾਲ ਕਾਂਗਰਸ ਦੀ ਦਲਿਤ ਵਿਰੋਧੀ ਸੋਚ ਬੇਨਕਾਬ – ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ

    ਚੰਨੀ ਦੇ ਬਿਆਨ ਨਾਲ ਕਾਂਗਰਸ ਦੀ ਦਲਿਤ ਵਿਰੋਧੀ ਸੋਚ ਬੇਨਕਾਬ – ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ

    ਪਾਇਲ, ਖੰਨਾ, ਲੁਧਿਆਣਾ, 21 ਜਨਵਰੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ  ਬਿਆਨ ਤੋਂ ਬਾਅਦ ਜਿੱਥੇ ਕਾਂਗਰਸ ਪਾਰਟੀ ਅੰਦਰ ਘਮਾਸਾਨ ਮਚਿਆ ਹੋਇਆ ਹੈ, ਉੱਥੇ ਹੀ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ ਹੈ। ਗਿਆਸਪੁਰਾ ਨੇ ਕਿਹਾ ਕਿ ਚੰਨੀ ਦੇ ਬਿਆਨ ਨੇ ਇਹ ਗੱਲ ਸਪੱਸ਼ਟ…

  • ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ

    ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ

    ਤਰਨ ਤਾਰਨ, 21 ਜਨਵਰੀ (           ) – ਅੱਜ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਕਰਵਾਈ ਗਈ। ਰਿਹਰਸਲ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ…

  • ਸਮੂਹ ਬੀ.ਐੱਲ.ਓਜ ਵੋਟਰ ਸੂਚੀਆਂ ਸਬੰਧੀ ਮਿਲੇ ਕੰਮ ਨੂੰ ਮੁਕੰਮਲ ਕਰਕੇ 23 ਜਨਵਰੀ ਨੂੰ ਆਪਣੇ ਸਬੰਧਤ ਚੋਣਕਾਰ ਰਜਿਸਟ੍ਰੇਸਨ ਅਫਸਰਾਂ ਨੂੰ ਸੌਂਪਣ

    ਸਮੂਹ ਬੀ.ਐੱਲ.ਓਜ ਵੋਟਰ ਸੂਚੀਆਂ ਸਬੰਧੀ ਮਿਲੇ ਕੰਮ ਨੂੰ ਮੁਕੰਮਲ ਕਰਕੇ 23 ਜਨਵਰੀ ਨੂੰ ਆਪਣੇ ਸਬੰਧਤ ਚੋਣਕਾਰ ਰਜਿਸਟ੍ਰੇਸਨ ਅਫਸਰਾਂ ਨੂੰ ਸੌਂਪਣ

    ਗੁਰਦਾਸਪੁਰ, 21 ਜਨਵਰੀ (  ) ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਮੁੱਖ ਚੋਣ ਅਫਸਰ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿਚ ਬੀ.ਐਲ.ਓਜ. ਦੁਆਰਾ ਵੋਟਰ ਸੂਚੀਆਂ ਵਿਚੋਂ ਵੋਟਰਾਂ ਦੀਆਂ ਧੁੰਦਲੀਆਂ, ਬਹੁਤ ਛੋਟੀਆਂ ਜਾਂ ਗਲਤ ਤਸਵੀਰਾਂ ਅਤੇ ਵੋਟਰਾਂ ਦੇ…

  • ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ ਡੇ ਮੀਲ ਸਕੀਮ ਦੀ ਕੀਤੀ ਗਈ ਚੈਕਿੰਗ

    ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ ਡੇ ਮੀਲ ਸਕੀਮ ਦੀ ਕੀਤੀ ਗਈ ਚੈਕਿੰਗ

    ਸ੍ਰੀ ਮੁਕਤਸਰ ਸਾਹਿਬ, 21 ਜਨਵਰੀ:                ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ, ਵੜਿੰਗ, ਸਰਕਾਰੀ…

Got any book recommendations?