Mindblown: a blog about philosophy.
-

ਵਿਜੀਲੈਂਸ ਬਿਊਰੋ ਨੇ ਸੀਵਰਮੈਨ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 20 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ…
-

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ
ਚੰਡੀਗੜ੍ਹ, 20 ਜਨਵਰੀ:ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਚੌਥਾ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੇਂ ਸਾਲ ਦੀ ਆਮਦ ਮੌਕੇ ਕਰਵਾਏ ਇਸ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਰੂਪ…
-

ਹਰਜੋਤ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ ‘ਆਪ੍ਰੇਸ਼ਨ ਪ੍ਰਹਾਰ’ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 20 ਜਨਵਰੀ: – ਸੂਬੇ ਵਿੱਚੋਂ ਗੈਂਗਸਟਰਵਾਦ ਅਤੇ ਅਪਰਾਧਿਕ ਤਾਕਤਾਂ ਨੂੰ ਜੜ੍ਹੋਂ ਖਤਮ ਕਰਨ ਲਈ ਦ੍ਰਿੜ੍ਹ ਅਤੇ ਸਪੱਸ਼ਟ ਰੁਖ਼ ਅਪਣਾਉਂਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਦੀ ਸ਼ਲਾਘਾ ਕੀਤੀ।…
-

ਕਿਰਤ ਮੰਤਰੀ ਸੌਂਦ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਹੈਂਡਬੁੱਕ ਜਾਰੀ
ਚੰਡੀਗੜ੍ਹ, 20 ਜਨਵਰੀ: ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਕਿਰਤ ਵਿਭਾਗ ਦੇ ਭਾਈਵਾਲਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਇੱਕ ਹੈਂਡਬੁੱਕ ਜਾਰੀ ਕੀਤੀ ਗਈ। ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ,…
-

ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਤੋਂ 129 ਸ਼ਰਧਾਲੂਆਂ ਦਾ ਜਥਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ
ਮਾਨਸਾ/ਬੁਢਲਾਡਾ/ਸਰਦੂਲਗੜ੍ਹ, 20 ਜਨਵਰੀ:ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਧਾਨ ਸਭਾ ਹਲਕਾ ਮਾਨਸਾ ਦੇ ਪਿੰਡ ਬੁਰਜ ਢਿੱਲਵਾਂ ਤੋਂ 44, ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਪਿੰਡ ਦਲੀਏਵਾਲੀ ਤੋਂ 40 ਅਤੇ ਵਿਧਾਨ ਸਭਾ ਹਲਕਾ ਬੁਢਲਾਡਾ…
-

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 22 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 22 ਜਨਵਰੀ 2026 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਦਿਲਬਾਗ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਐਕਸਿਸ ਬੈਂਕ ਵੱਲੋਂ ਸਹਾਇਕ ਮੈਨੇਜਰ ਦੀ 10 ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਦੀ ਇੰਟਰਵਿਊ ਕੀਤੀ ਜਾਣੀ ਹੈ। ਇੰਟਰਵਿਊ ਲਈ ਵਿੱਦਿਅਕ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ POSH Act ਬਾਰੇ ਜਾਗਰੂਕਤਾ ਕਾਰਜਕ੍ਰਮ ਦਾ ਆਯੋਜਨ
ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ), ਮਾਣਯੋਗ ਮਿਸ ਜਸਟਿਸ ਲਪਿਤਾ ਬੈਨਰਜੀ, ਪ੍ਰਬੰਧਕੀ ਜੱਜ, ਫਾਜ਼ਿਲਕਾ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ…
-

ਪੀਏਯੂ-ਕੇਵੀਕੇ, ਸੰਗਰੂਰ ਨੇ ਐਗਰੋ-ਪ੍ਰੋਸੈਸਿੰਗ ਕੰਪਲੈਕਸ ਅਤੇ ਗੁੜ ਉਤਪਾਦਨ ਬਾਰੇ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ
ਸੰਗਰੂਰ, 20 ਜਨਵਰੀ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ 12 ਤੋਂ 16 ਜਨਵਰੀ, 2026 ਤੱਕ “ਐਗਰੋ ਪ੍ਰੋਸੈਸਿੰਗ ਕੰਪਲੈਕਸ ਅਤੇ ਗੁੜ ਉਤਪਾਦਨ” ਬਾਰੇ ਪੰਜ-ਦਿਨਾਂ ਕਿੱਤਾਮੁਖੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ 12 ਸਿਖਿਆਰਥੀਆਂ ਨੇ ਹਿੱਸਾ ਲਿਆ। ਸਿਖਿਆਰਥੀਆਂ ਦਾ ਸਵਾਗਤ ਕਰਦੇ ਹੋਏ, ਡਾ. ਮਨਦੀਪ ਸਿੰਘ, ਇੰਚਾਰਜ, ਪੀਏਯੂ-ਕੇਵੀਕੇ,…
-

ਰੂਪਨਗਰ ਪੁਲਿਸ ਵੱਲੋਂ ਨਕਲੀ “ਕਿਊ ਫਾਰਮ” ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਰੂਪਨਗਰ, 19 ਜਨਵਰੀ: ਰੂਪਨਗਰ ਪੁਲਿਸ ਨੇ ਇੱਕ ਸੰਗਠਿਤ ਗਿਰੋਹ ਦਾ ਪਰਦਾਫਾਸ਼ ਕੀਤਾ ਜੋ ਬੋਗਸ/ਨਕਲੀ ਵੈੱਬਸਾਈਟ/ਸਿਸਟਮ ਰਾਹੀਂ ਨਕਲੀ “ਕਿਊ ਫਾਰਮ” ਤਿਆਰ ਕਰਕੇ ਸਪਲਾਈ ਕਰਦਾ ਸੀ। ਇਹ ਨਕਲੀ ਕਿਊ ਫਾਰਮ ਰੇਤ, ਬਜਰੀ ਆਦਿ ਨਿਰਮਾਣ ਸਮੱਗਰੀ ਦੀ ਗੈਰਕਾਨੂੰਨੀ ਢੁਆਈ ਲਈ ਵਰਤੇ ਜਾ ਰਹੇ ਸਨ ਜਿਸ ਨਾਲ ਪੰਜਾਬ ਸਰਕਾਰ ਨੂੰ ਵੱਡਾ ਵਿੱਤੀ ਨੁਕਸਾਨ ਹੋ ਰਿਹਾ ਸੀ। ਇਸ ਸੰਬਧੀ ਜਾਣਕਾਰੀ…
-

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ, 19 ਜਨਵਰੀ: ਪੰਜਾਬ ਸਰਕਾਰ ਵੱਲੋਂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ’ਤੇ 20 ਜਨਵਰੀ (ਮੰਗਲਵਾਰ) ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ਵਿੱਚ ਪ੍ਰਸੋਨਲ ਵਿਭਾਗ (ਪ੍ਰਸੋਨਲ–3 ਸ਼ਾਖਾ) ਵੱਲੋਂ ਜਾਰੀ ਹੁਕਮਾਂ ਅਨੁਸਾਰ,ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਣ ਵਾਲੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।
-

ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 19 ਜਨਵਰੀ: ਅਨਿੰਦਿਤਾ ਮਿੱਤਰਾ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਵਿੱਚ ਸਕੂਲ ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਵਿੱਚ ਪ੍ਰਸ਼ਾਸਕੀ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ। ਦੱਸਣਯੋਗ ਹੈ ਕਿ ਸਾਲ 2007 ਦੇ ਆਈ.ਈ.ਐਸ. ਅਧਿਕਾਰੀ ਅਨਿੰਦਿਤਾ ਮਿੱਤਰਾ ਪ੍ਰਸ਼ਾਸਕੀ ਕਾਰਜਾਂ ਬਾਰੇ ਵਿਸ਼ਾਲ…
-

ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ
ਚੰਡੀਗੜ੍ਹ, 19 ਜਨਵਰੀ: ਕੇਂਦਰੀ ਸੂਚਨਾ ਕਮਿਸ਼ਨਰ ਵਿਨੋਦ ਕੁਮਾਰ ਤਿਵਾੜੀ ਆਈ.ਐਫ.ਐਸ. (ਸੇਵਾਮੁਕਤ), ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਦਾ ਦੌਰਾ ਕੀਤਾ। ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਨੇ ਮੁੱਖ ਸੂਚਨਾ ਕਮਿਸ਼ਨਰ,ਪੰਜਾਬ, ਸ਼੍ਰੀ ਇੰਦਰਪਾਲ ਸਿੰਘ ਧੰਨਾ, ਅਤੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਡਾ. ਭੁਪਿੰਦਰ ਸਿੰਘ ਬਾਠ, ਹਰਪ੍ਰੀਤ ਸੰਧੂ ਸਮੇਤ ਵਧੀਕ ਮੁੱਖ ਸਕੱਤਰ ਸ਼੍ਰੀ…
-

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਅਜਨਾਲਾ (ਅੰਮ੍ਰਿਤਸਰ), 19 ਜਨਵਰੀ*: ਕੌਮਾਂਤਰੀ ਸਰਹੱਦ ਨਾਲ ਲਗਦੇ ਇਲਾਕੇ ਅਜਨਾਲਾ ਵਿੱਚ ਅੱਜ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਦਹਾਕਿਆਂ ਤੱਕ ਆਪਸੀ ਮਿਲੀਭੁਗਤ ਨਾਲ ਪੰਜਾਬ ਨੂੰ ਅੰਨ੍ਹੇਵਾਹ ਲੁੱਟਿ, ਸੂਬੇ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 19 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 324ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 262 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 80 ਐਫਆਈਆਰਜ਼ ਦਰਜ ਕਰਕੇ 57 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 324 ਦਿਨਾਂ…
-

ਮੇਅਰ ਮਹਿਤਾ ਦਾ “ਮਿਸ਼ਨ ਵਿਕਸਤ ਬਠਿੰਡਾ”: ਜਨਤਾ ਦਰਬਾਰ ਵਿੱਚ ਸੁਣੀਆਂ ਸਮੱਸਿਆਵਾਂ, ਮੌਕੇ ‘ਤੇ ਕੀਤਾ ਹੱਲ
ਬਠਿੰਡਾ, 19 ਜਨਵਰੀ : ਸ਼ਹਿਰ ਨੂੰ ਵਿਕਾਸ ਲਈ ਇੱਕ ਨਵੀਂ ਦਿਸ਼ਾ ਦੇਣ ਦੀ ਵਚਨਬੱਧਤਾ ਨਾਲ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ “ਮਿਸ਼ਨ ਵਿਕਸਤ ਬਠਿੰਡਾ” ਮੁਹਿੰਮ ਦੇ ਹਿੱਸੇ ਵਜੋਂ ਜਨਤਾ ਨਗਰ ਵਿੱਚ ਇੱਕ ਜਨਤਾ ਦਰਬਾਰ ਦਾ ਆਯੋਜਨ ਕੀਤਾ। ਇਸ ਦੌਰਾਨ, ਮੇਅਰ ਸ੍ਰੀ ਮਹਿਤਾ ਨੇ ਵਾਰਡ ਦੇ ਵਸਨੀਕਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ, ਜਨਤਾ ਨਗਰ ਦੀਆਂ ਗਲੀ ਨੰਬਰ 9 ਅਤੇ 10 ਦੇ ਪ੍ਰਮੁੱਖ ਜਨਤਕ…
-

ਰਾਜ ਪੱਧਰੀ ਕੌਮੀ ਵੋਟਰ ਦਿਵਸ: ਏ.ਡੀ.ਸੀ. ਗੀਤਿਕਾ ਸਿੰਘ ਵੱਲੋਂ ਤਿਆਰੀਆਂ ਦੀ ਸਮੀਖਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜਨਵਰੀ:ਕੌਮੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਐਮਿਟੀ ਯੂਨੀਵਰਸਿਟੀ, ਸੈਕਟਰ–82, ਮੋਹਾਲੀ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਕੀਤੀ ਗਈ। ਸਮੀਖਿਆ ਦੌਰਾਨ ਏ.ਡੀ.ਸੀ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲਈ ਇਹ ਮਾਣ ਦੀ ਗੱਲ ਹੈ ਕਿ ਕੌਮੀ ਵੋਟਰ ਦਿਵਸ…
-

ਪਿੰਡਾਂ ਦੀਆਂ ਸੜਕਾਂ ਅਤੇ ਫਿਰਨੀਆਂ ਦੇ ਵਿਕਾਸ ਲਈ 3.88 ਕਰੋੜ ਰੁਪਏ ਮਨਜ਼ੂਰ: ਗੁਰਮੀਤ ਸਿੰਘ ਖੁੱਡੀਆਂ
ਲੰਬੀ, 19 ਜਨਵਰੀ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕੇ ਲੰਬੀ ਵਿੱਚ ਪਿੰਡਾਂ ਦੀਆਂ ਸੜਕਾਂ ਅਤੇ ਫਿਰਨੀਆਂ ਦੇ ਵਿਕਾਸ ਲਈ ਕੁੱਲ 3.88 ਕਰੋੜ ਰੁਪਏ (388 ਲੱਖ ਰੁਪਏ) ਦੀ ਲਾਗਤ ਨਾਲ ਮਹੱਤਵਪੂਰਨ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ…
-

ਕੈਬਨਿਟ ਮੰਤਰੀ ਡਾ. ਰਵਜੋਤ ਨੇ 67 ਲੋੜਵੰਦ ਪਰਿਵਾਰਾਂ ਨੂੰ ਰਿਹਾਇਸ਼ੀ ਉਸਾਰੀ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ
ਹੁਸ਼ਿਆਰਪੁਰ, 19 ਜਨਵਰੀ : ਪੰਜਾਬ ਸਰਕਾਰ ਦੇ ਲੋਕ ਭਲਾਈ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ਅੱਜ ਕਸਬਾ ਹਰਿਆਣਾ ਵਿੱਚ 67 ਲੋੜਵੰਦ ਪਰਿਵਾਰਾਂ ਨੂੰ ਉਨ੍ਹਾਂ ਦੇ ਪੱਕੇ ਘਰਾਂ ਦੀ ਉਸਾਰੀ ਲਈ 1 ਕਰੋੜ 67 ਲੱਖ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ…
-

ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਰਾਸ਼ਟਰੀ ਯੁਵਾ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ
ਸ੍ਰੀ ਅਨੰਦਪੁਰ ਸਾਹਿਬ 19 ਜਨਵਰੀ: ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਹੁਕਮਾ ਮੁਤਾਬਿਕ 12 ਜਨਵਰੀ 2026 ਤੋਂ 31 ਜਨਵਰੀ 2026 ਤੱਕ ਰਾਸ਼ਟਰੀ ਨੌਜਵਾਨ ਪੰਦਰਵਾੜਾ ਮਨਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆ ਸਨ। ਜਿਸਦੇ ਤਹਿਤ ਸਥਾਨਕ ਬਲੱਡ ਸੈਂਟਰ ਸਿਵਲ ਹਸਪਤਾਲ ਅਨੰਦਪੁਰ ਸਾਹਿਬ ਵਿਖੇ ਡਾ.ਸੁਖਵਿੰਦਰ ਸਿੰਘ ਸੀਨੀਅਰ ਮੈਡੀਕਲ…
-

ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਾਸਲ
ਬਟਾਲਾ, 19 ਜਨਵਰੀ ( ) ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ । ਗੁਰਮੰਦਰ ਸਿੰਘ ਐਸ.ਡੀ.ਐਮ -ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਅੱਜ ਪਹਿਲੀ ਰਿਹਾਸਲ ਹੋਈ । ਇਸ ਮੌਕੇ ਸ਼ਸ਼ੀ ਭੂਸ਼ਨ ਵਰਮਾ ਐਮ.ਡੀ.ਐਫ.ਸੀ. ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ…
Got any book recommendations?