Mindblown: a blog about philosophy.
-

ਵਿਧਾਇਕ ਅਮਰਗੜ੍ਹ ਪਿੰਡ ਰਾਣਵਾਂ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤ ਪੁੱਜੇ
ਮਾਲੇਰਕੋਟਲਾ, 14 ਜਨਵਰੀ: ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਅੱਜ ਪਿੰਡ ਰਾਣਵਾਂ ਦੇ ਅਗਾਂਹਵਧੂ ਅਤੇ ਪ੍ਰਗਤੀਸੀਲ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨ ਵੱਲੋਂ ਫਸਲ ਵਿਭਿੰਨਤਾ ਅਪਣਾ ਕੇ ਉਗਾਈਆਂ ਗਈਆਂ ਵੱਖ-ਵੱਖ ਕਿਸਮਾਂ ਦੀਆਂ ਫਸਲਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਖੇਤੀ ਦੇ ਨਵੇਂ ਤਰੀਕਿਆਂ ਦੀ ਭਰਪੂਰ ਸਰਾਹਨਾ ਕੀਤੀ। ਵਿਧਾਇਕ ਨੇ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਤਜਰਬੇਬਾਜ਼ ਅਤੇ ਨਵੀਨ ਸੋਚ ਵਾਲੇ ਕਿਸਾਨ ਅੱਜ ਦੇ ਸਮੇਂ ਵਿੱਚ ਹੋਰ ਕਿਸਾਨਾਂ ਲਈ ਪ੍ਰੇਰਣਾ ਸਰੋਤ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਕਿਸਾਨ ਆਪਣੀ ਜ਼ਮੀਨ ਦੇ ਕੁਝ ਹਿੱਸੇ ‘ਤੇ ਫਸਲ ਵਿਭਿੰਨਤਾ ਅਪਣਾ ਕੇ ਅਜਿਹੇ ਤਜਰਬੇ ਕਰੇ ਅਤੇ ਹੌਲੀ-ਹੌਲੀ ਇਸ ਖੇਤਰਫਲ ਨੂੰ ਵਧਾਏ, ਤਾਂ ਜੋ ਖੇਤੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਇਆ ਜਾ ਸਕੇ। ਪ੍ਰੋ. ਗੱਜਣਮਾਜਰਾ ਨੇ ਦੱਸਿਆ ਕਿ ਫਸਲ ਵਿਭਿੰਨਤਾ ਨਾਲ ਜਿੱਥੇ ਪਾਣੀ ਦੀ ਖਪਤ ਵਿੱਚ ਕਾਫ਼ੀ ਕਮੀ ਆਉਂਦੀ ਹੈ, ਉੱਥੇ ਹੀ ਕੀਟਨਾਸ਼ਕਾਂ ਅਤੇ ਰਸਾਇਣਕ ਖਾਦਾਂ ‘ਤੇ ਆਉਣ ਵਾਲਾ ਖਰਚ ਵੀ ਲਗਭਗ ਮੁਕ ਜਾਂਦਾ ਹੈ, ਜਿਸ ਨਾਲ ਕਿਸਾਨ ਦੀ ਲਾਗਤ ਘੱਟ ਅਤੇ ਆਮਦਨ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਮਾਡਲ ਖੇਤੀ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਵਾਤਾਵਰਨ ਸੰਭਾਲ ਵਿੱਚ ਵੀ ਅਹਿਮ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਫਸਲ ਵਿਭਿੰਨਤਾ ਰਾਹੀਂ ਤਿਆਰ ਹੋਈ ਫਸਲ ਦੀ ਰਹਿੰਦ-ਖੁਹੰਦ ਨੂੰ ਖੇਤਾਂ ਵਿੱਚ ਹੀ ਮਿਲਾ ਦਿੱਤਾ ਜਾਂਦਾ ਹੈ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ, ਜਦਕਿ ਰਵਾਇਤੀ ਤਰੀਕਿਆਂ ਨਾਲ ਰਹਿੰਦ-ਖੁਹੰਦ ਸਾੜਨ ਕਾਰਨ ਪ੍ਰਦੂਸ਼ਣ ਵਧਦਾ ਹੈ ਅਤੇ ਧਰਤੀ ਦੇ ਪੋਸ਼ਟਿਕ ਤੱਤ ਨਸ਼ਟ ਹੁੰਦੇ ਹਨ। ਵਿਧਾਇਕ ਨੇ ਜ਼ੋਰ ਦੇ ਕੇ ਕਿਹਾ ਕਿ ਹਰੇਕ ਇਨਸਾਨ ਪੋਸ਼ਟਿਕ ਤੱਤਾਂ ਨਾਲ ਭਰਪੂਰ ਅਤੇ ਸ਼ੁੱਧ ਖੁਰਾਕ ਦਾ ਹੱਕਦਾਰ ਹੈ ਅਤੇ ਇਸ ਲਈ ਜੈਵਿਕ ਅਤੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੇ ਅਸੀਂ ਅੱਜ ਆਪਣੀ ਖੇਤੀ ਨੂੰ ਸਹੀ ਦਿਸ਼ਾ ਦੇਵਾਂਗੇ ਤਾਂ ਭਵਿੱਖ ਦੀਆਂ ਪੀੜ੍ਹੀਆਂ ਨੂੰ ਸਿਹਤਮੰਦ ਪੰਜਾਬ ਦੇ ਸਕਾਂਗੇ। ਇਸ ਮੌਕੇ ਵਿਧਾਇਕ ਅਮਰਗੜ੍ਹ ਨੇ ਪਿੰਡ ਰਾਣਵਾਂ ਦੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਪਿੰਡ ਵਿੱਚ ਨਹਿਰੀ ਪਾਣੀ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਕਿਸਾਨਾਂ ਨੂੰ ਸਿੰਚਾਈ ਲਈ ਕੋਈ ਮੁਸ਼ਕਲ ਨਾ ਆਵੇ ਅਤੇ ਖੇਤੀ ਹੋਰ ਵੀ ਲਾਭਕਾਰੀ ਬਣ ਸਕੇ।
-

ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 14 ਜਨਵਰੀ 2026:ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤੇਜ਼ ਕਰਨ ਅਤੇ ਰੀਅਲ ਅਸਟੇਟ ਦੇ ਮੌਕਿਆਂ ਤੱਕ ਪਹੁੰਚ ਨੂੰ ਵਧਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਇੱਕ ਆਨਲਾਈਨ ਪ੍ਰਕਿਰਿਆ ਰਾਹੀਂ 5,460 ਕਰੋੜ ਰੁਪਏ ਦੀਆਂ 42 ਪ੍ਰਮੁੱਖ…
-

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ
ਚੰਡੀਗੜ੍ਹ, 14 ਜਨਵਰੀ 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਥਾਨਕ ਸਰਕਾਰਾਂ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਰਵੀ ਕੁਮਾਰ ਨੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕਣ ਤੋਂ ਬਾਅਦ ਕਿਹਾ ਕਿ ਉਹ ਆਪਣੀ…
-

ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ‘ਸਾਡੇ ਬਜ਼ੁਰਗ, ਸਾਡਾ ਮਾਣ’ ਸ਼ੁਰੂ: ਡਾ. ਬਲਜੀਤ ਕੌਰ
ਚੰਡੀਗੜ੍ਹ, 14 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 16 ਜਨਵਰੀ, 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਤੋਂ ‘ਸਾਡੇ ਬਜ਼ੁਰਗ, ਸਾਡਾ ਮਾਣ’ ਰਾਜ ਪੱਧਰੀ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਨ ਜਾ ਰਹੀ ਹੈ, ਜਿਸਦਾ ਉਦੇਸ਼ ਬਿਰਧ ਨਾਗਰਿਕਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਹੈ। ਜਨਤਕ ਹਿੱਤ ਵਿੱਚ ਅਗਾਊਂ…
-

ਮਾਘੀ ਦੇ ਪਵਿੱਤਰ ਦਿਹਾੜੇ ਤੋ ਹਲਕੇ ਵਿਚ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਨਾਲ ਸੁਰੂ ਕੀਤੀ ਜਾਵੇਗੀ- ਹਰਜੋਤ ਸਿੰਘ ਬੈਂਸ
ਸ੍ਰੀ ਅਨੰਦਪੁਰ ਸਾਹਿਬ 14 ਜਨਵਰੀ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਮਾਘੀ ਦੇ ਪਾਵਨ ਤੇ ਪਵਿੱਤਰ ਦਿਹਾੜੇ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਸਮੁੱਚੀ ਲੋਕਾਈ ਦੀ ਭਲਾਈ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ 40 ਮੁਕਤਿਆਂ ਦੀ ਮਹਾਨ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮਾਘੀ…
-

ਵਿਧਾਇਕ ਸ਼ੈਰੀ ਕਲਸੀ ਦੀ ਰਹਿਨੁਮਾਈ ਹੇਠ 269 ਲਾਭਪਾਤਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਰਾਸ਼ੀ ਦੇ ਸਰਟੀਫਿਕੇਟ ਪੱਕੇ ਮਕਾਨ ਬਣਾਉਣ ਲਈ ਵੰਡੇ
ਬਟਾਲਾ, 14 ਜਨਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਓਥੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਲਾਭ ਪੁਜਦਾ ਕਰਦਿਆਂ ਕੱਚੇ ਮਕਾਨਾਂ ਵਾਲੇ 269 ਲਾਭਪਾਤਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਰਾਸ਼ੀ ਦੇ ਸਰਟੀਫਿਕੇਟ ਵੰਡੇ। ਇਸ…
-

ਵਿਦਿਅਕ ਖੇਤਰ ਵਿੱਚ ਉਪਲਬਧੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਸਰਕਾਰ ਦੀ ਪਹਿਲ – ਸਪੀਕਰ ਸੰਧਵਾਂ
ਫ਼ਰੀਦਕੋਟ, 14 ਜਨਵਰੀ 2026: ਵਿਦਿਅਕ ਖੇਤਰ ਵਿੱਚ ਹੋਣਹਾਰ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਮਾਣ ਦੇਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਦੇ ਉਦੇਸ਼ ਨਾਲ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਵਾੜਾ ਦਰਾਕਾ ਦੇ 12ਵੀਂ ਜਮਾਤ ਦੇ ਵਿਦਿਆਰਥੀ ਸੁਖਪਿੰਦਰ ਸਿੰਘ ਦੀ ਰਾਸ਼ਟਰੀ ਯੁਵਾ ਸੰਵਾਦ’ ਲਈ ਰਾਸ਼ਟਰੀ ਮੰਚ ’ਤੇ ਜ਼ਿਲ੍ਹਾ ਫ਼ਰੀਦਕੋਟ ਤੋਂ ਇਕਲੌਤੇ ਵਿਦਿਆਰਥੀ ਵਜੋਂ…
-

ਡਿਪਟੀ ਸਪੀਕਰ ਰੌੜੀ ਨੇ ਗੜ੍ਹਸ਼ੰਕਰ ਤੋਂ ਮਾਘੀ ਮੇਲੇ ਲਈ ਵਿਸ਼ੇਸ਼ ਬੱਸਾਂ ਕੀਤੀਆਂ ਰਵਾਨਾ
ਗੜ੍ਹਸ਼ੰਕਰ/ਹੁਸ਼ਿਆਰਪੁਰ, 14 ਜਨਵਰੀ: ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਇਤਿਹਾਸਕ ਮਾਘੀ ਮੇਲੇ ਨੂੰ ਸਮਰਪਿਤ, ਗੜ੍ਹਸ਼ੰਕਰ ਤੋਂ ਵਿਸ਼ੇਸ਼ ਬੱਸਾਂ ਨੂੰ ਰਸਮੀ ਤੌਰ ‘ਤੇ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਇਹ…
-

ਪੀ.ਆਰ.ਟੀ.ਪੀ.ਡੀ. ਬੋਰਡ ਵੱਲੋਂ ਅਹਿਮ ਮਾਸਟਰ ਪਲਾਨਾਂ ਨੂੰ ਪ੍ਰਵਾਨਗੀ, ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਮਿਲੇਗਾ ਹੁਲਾਰਾ
*ਚੰਡੀਗੜ੍ਹ, 13 ਜਨਵਰੀ:* ਸੂਬੇ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਤਹਿਤ ਪੰਜਾਬ ਖੇਤਰੀ ਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ (ਪੀ.ਆਰ.ਟੀ.ਪੀ.ਡੀ.) ਬੋਰਡ ਦੀ ਉੱਚ-ਪੱਧਰੀ ਮੀਟਿੰਗ ਅੱਜ ਇੱਥੇ ਪੰਜਾਬ ਭਵਨ ਵਿਖੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ, ਵਾਈਸ ਚੇਅਰਮੈਨ, ਪੀ.ਆਰ.ਟੀ.ਪੀ.ਡੀ ਬੋਰਡ-ਕਮ-ਮੰਤਰੀ ਇੰਚਾਰਜ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਦੀ ਪ੍ਰਧਾਨਗੀ ਹੇਠ…
-

ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦਾ ਅਨੇਕਾਂ ਫਾਜ਼ਿਲਕਾ ਵਾਸੀ ਲੈ ਰਹੇ ਹਨ ਲਾਹਾ, ਸਰੀਰ ਦੇ ਨਾਲ ਨਾਲ ਮਾਨਸਿਕ ਪੱਖੋਂ ਵੀ ਹੋਏ ਹਨ ਤੰਦਰੁਸਤ
ਫਾਜ਼ਿਲਕਾ 13 ਜਨਵਰੀਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਮੁਹਿੰਮ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਫਾਜ਼ਿਲਕਾ ਦੇ ਹਰ ਉਮਰ ਦੇ ਲੋਕਾਂ ਵੱਲੋਂ ਇਸ ਮੁਹਿੰਮ ਵਿਚ ਆਪਣੀ ਸਵੈ-ਇੱਛਾ ਤੇ ਉਤਸਾਹਪੂਰਵਕ ਭਾਗੀਦਾਰੀ ਦਿਖਾਉਂਦਿਆਂ ਹੋਇਆ ਵੱਧ ਚੜ੍ਹ ਕੇ ਹਿਸਾ ਲਿਆ ਜਾ ਰਿਹਾ ਹੈ। ਇਹ ਜਾਣਕਾਰੀ ਪ੍ਰੋਜੈਕਟ ਦੇ ਜ਼ਿਲ੍ਹਾ ਨੋਡਲ ਅਫਸਰ ਐਸ.ਡੀ.ਐਮ. ਕ੍ਰਿਸ਼ਨ ਪਾਲ ਰਾਜਪੂਤ…
-

ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰ ਕੇ ਮਨਾਈ ਧੀਆਂ ਦੀ ਲੋਹੜੀ
ਫ਼ਿਰੋਜ਼ਪੁਰ, 13 ਜਨਵਰੀ ( ) : ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਖਿਲ ਗੁਪਤਾ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਸਿਵਲ ਹਸਪਤਾਲ਼, ਫ਼ਿਰੋਜ਼ਪੁਰ ਵਿਖੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਧੀਆਂ ਦੀਆਂ ਲੋਹੜੀ ਮਨਾਈ ਗਈ। ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸਿਵਲ ਸਰਜਨ ਡਾ ਰਾਜੀਵ ਪਰਾਸ਼ਰ ਸ਼ਾਮਿਲ ਹੋਏ।…
-

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਸਾਰੇ ਪ੍ਰਬੰਧ ਮੁਕੰਮਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ
ਸੰਗਰੂਰ, 13 ਜਨਵਰੀ (000) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਸੂਬੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਸਮੀ ਸ਼ੁਰੂਆਤ 22 ਜਨਵਰੀ ਤੋਂ ਕੀਤੀ ਜਾਵੇਗੀ, ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ…
-

ਫੋਕਲ ਪੁਆਇੰਟ ਹੁਸ਼ਿਆਰਪੁਰ ‘ਚ 2 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ
ਹੁਸ਼ਿਆਰਪੁਰ, 13 ਜਨਵਰੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੋਕਲ ਪੁਆਇੰਟ ਹੁਸ਼ਿਆਰਪੁਰ ਵਿਚ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਕਮਿਊਨਿਟੀ ਹਾਲ ਦੀ ਉਸਾਰੀ, ਆਧੁਨਿਕ ਪਾਰਕ ਦਾ ਵਿਕਾਸ, ਟਾਇਲਟ ਬਲਾਕ, ਚਾਰਦੀਵਾਰੀ ਦੀ ਉਸਾਰੀ ਅਤੇ ਅੰਦਰੂਨੀ ਸੜਕਾਂ ਦੀ ਉਸਾਰੀ ਸ਼ਾਮਿਲ…
-

ਆਈਟੀਆਈ ਨੰਗਲ ਚ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ
ਨੰਗਲ 13 ਜਨਵਰੀ : ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ ਪੰਜਾਬ ਦੀ ਗਤੀਸ਼ੀਲ ਅਗਵਾਈ ਹੇਠ ਚੱਲ ਰਹੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਲੜਕੇ ਅਤੇ ਆਈਟੀਆਈ ਨੰਗਲ ਇਸਤਰੀਆਂ ਵਿਖੇ ਅੱਜ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਦੀ ਅਗਵਾਈ ਹੇਠ ਕਰਵਾਏ ਗਏ ਇਸ…
-

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼
ਚੰਡੀਗੜ੍ਹ, 13 ਜਨਵਰੀ ਜਾਇਦਾਦ ਦੇ ਅਧਿਕਾਰਾਂ ਦੀ ਰਾਖੀ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਕਾਨੂੰਨੀ ਬੇਯਕੀਨੀ ਨੂੰ ਦੂਰ ਕਰਨ ਦੇ ਉਦੇਸ਼ ਨਾਲ ਇਕ ਇਤਿਹਾਸਕ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਰਹਿਣ ਵਾਲੇ ਨਿਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਵੱਡੇ ਨਾਗਰਿਕ ਕੇਂਦਰਿਤ ਸੁਧਾਰ ਪੇਸ਼ ਕੀਤੇ ਹਨ।…
-

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 2.7 ਕਿਲੋਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਚੰਡੀਗੜ੍ਹ, 13 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 318ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 228 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

ਗੰਭੀਰ ਸੰਕਟ ਤੋਂ ਮੁਕੰਮਲ ਇਲਾਜ ਵੱਲ ਕਦਮ: ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ
ਚੰਡੀਗੜ੍ਹ, 13 ਜਨਵਰੀ: ਸਾਲਾਂ ਤੋਂ, ਪੰਜਾਬ ਵਿੱਚ ਕੁੱਤੇ ਦੇ ਕੱਟਣ ਦੇ ਨਤੀਜੇ ਇਕ ਜ਼ਖ਼ਮ ਤੋਂ ਕਿਤੇ ਜ਼ਿਆਦਾ ਗੰਭੀਰ ਹੁੰਦੇ ਸਨ। ਹਰ ਸਾਲ ਕੁੱਤਿਆਂ ਦੇ ਕੱਟਣ ਦੇ ਲਗਭਗ ਤਿੰਨ ਲੱਖ ਮਾਮਲੇ ਸਾਹਮਣੇ ਆਉਂਦੇ ਹਨ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ‘ਤੇ ਰੇਬੀਜ਼ ਦਾ ਖ਼ਤਰਾ ਬਣਿਆ ਰਹਿੰਦਾ ਸੀ। ਜੇਕਰ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਬਿਮਾਰੀ 100…
-

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ
ਚੰਡੀਗੜ੍ਹ, 13 ਜਨਵਰੀ:ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2026 (ਬੁੱਧਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਐਲਾਨੀ ਹੈ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।
-

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ
ਚੰਡੀਗੜ੍ਹ, 13 ਜਨਵਰੀ:ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਤੀਜੇ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ-2025 ਨੂੰ ਸਫਲਤਾਪੂਰਵਕ ਕਰਵਾਉਣ ਬਾਅਦ ਅੱਜ ਇਸ ਤੇ ਨਤੀਜੇ ਐਲਾਨੇ ਗਏ ਹਨ। ਤੀਜੀ ਤੋਂ 5ਵੀਂ ਜਮਾਤ ਲਈ ਕਰਵਾਏ ਕੌਮਾਂਤਰੀ ਵਰਗ ਵਿੱਚ ਨਿਆਮਤ ਕੌਰ ਬਰਾੜ ਨੇ ਪਹਿਲਾ, ਅਹਿਲ ਸਿੰਘ ਨੇ ਦੂਜਾ ਤੇ ਹਰਸੀਰਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ, ਇਹ ਸਾਰੇ ਵਿਦਿਆਰਥੀ ਓਸਲੋ…
-

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਕਾਨ ਉਸਾਰੀਆਂ ਦਾ ਬੋਝ ਘਟਾਇਆ, ਐਮਨੈਸਟੀ ਸਕੀਮ-2025 ਵਿੱਚ 31 ਮਾਰਚ, 2026 ਤੱਕ ਦਾ ਕੀਤਾ ਵਾਧਾ
*ਚੰਡੀਗੜ੍ਹ, 13 ਜਨਵਰੀ:* ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਮਨੈਸਟੀ ਪਾਲਿਸੀ-2025 ਵਿੱਚ ਤਿੰਨ ਮਹੀਨੇ ਦੇ ਵਾਧੇ ਨੂੰ ਪ੍ਰਵਾਨਗੀ ਦਿੰਦਿਆਂ ਇੱਕ ਵੱਡਾ ਲੋਕ-ਪੱਖੀ ਕਦਮ ਚੁੱਕਿਆ ਹੈ, ਜਿਸ ਨਾਲ ਪੰਜਾਬ ਭਰ ਦੇ ਡਿਫ਼ਾਲਟਰ ਪਲਾਟ ਅਲਾਟੀਆਂ ਨੂੰ ਵੱਡੀ…
Got any book recommendations?