Mindblown: a blog about philosophy.
-

ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ: 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ — ਡਾ. ਬਲਜੀਤ ਕੌਰ
ਚੰਡੀਗੜ੍ਹ, 31 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵੱਲੋਂ ਲਗਾਤਾਰ ਸੰਵੇਦਨਸ਼ੀਲ ਅਤੇ…
-

ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ
ਚੰਡੀਗੜ੍ਹ, 31 ਦਸੰਬਰ:– ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਵੈਟਰਨਰੀ ਇੰਸਪੈਕਟਰਾਂ ਨਾਲ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਬੰਧ ਵਿੱਚ ਮੁਲਾਕਾਤ ਕੀਤੀ। ਸ. ਖੁੱਡੀਆਂ ਨੇ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪ੍ਰਧਾਨ ਗੁਰਦੀਪ ਸਿੰਘ ਬੱਸੀ ਦੀ ਅਗਵਾਈ ਹੇਠ ਪੰਜਾਬ ਸਟੇਟ ਵੈਟਰਨਰੀ…
-

ਸਾਲ 2025 ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਸਮਰਪਿਤ ਰਿਹਾ
ਚੰਡੀਗੜ੍ਹ, ਦਸੰਬਰ 31ਸਾਲ 2025 ਦੌਰਾਨ ਪੰਜਾਬ ਦਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਅਪਾਹਜ ਸੈਨਿਕਾਂ ਦੀ ਭਲਾਈ ਨੂੰ ਸਮਰਪਿਤ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕੈਬਿਨਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਤਹਿਤ ਇਸ ਸਾਲ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਫਰੀਦਕੋਟ 31 ਦਸੰਬਰ () ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੰਜੀਵ ਜੋਸ਼ੀ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਸ੍ਰੀ ਜੁਗਰਾਜ ਸਿੰਘ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਵੱਲੋਂ ਪੀ.ਐੱਲ.ਵੀ., ਸਰਪੰਚ ਅਤੇ ਪੰਚਾਇਤ ਮੈਂਬਰਾਂ ਦੀ ਸਹਾਇਤਾ ਨਾਲ ਪੰਚਾਇਤ ਘਰ ਪਿੰਡ ਮਚਾਕੀ ਖੁਰਦ ਵਿਖੇ ਕੰਪੇਨ ਯੂਥ ਅਗੇਨਸਟ…
-

ਸਰਕਾਰੀ ਬਿਰਧ ਘਰ ਬਣ ਕੇ ਤਿਆਰ, ਬੇਸਹਾਰਾ ਬਜ਼ੁਰਗ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ
ਮਾਨਸਾ, 31 ਦਸੰਬਰਪੰਜਾਬ ਸਰਕਾਰ ਵਲੋਂ ਲੋੜਵੰਦ ਬਜ਼ੁਰਗਾਂ ਦੀ ਸੇਵਾ-ਸੰਭਾਲ ਲਈ ਮਾਨਸਾ ‘ਚ 9 ਕਰੋੜ ਰੁਪਏ ਤੋਂ ਵਧੇਰੇ ਲਾਗਤ ਨਾਲ ਬਿਰਧ ਆਸ਼ਰਮ ਬਣ ਕੇ ਤਿਆਰ ਹੈ, ਜਿਸ ਦਾ ਜਲਦੀ ਰਸਮੀ ਉਦਘਾਟਨ ਕਰਕੇ ਬੇਆਸਰਾ ਤੇ ਲੋੜਵੰਦ ਬਜ਼ੁਰਗਾਂ ਦੇ ਸਪੁਰਦ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਬਿਰਧ ਆਸ਼ਰਮ ਵਿਖੇ ਉਪਲੱਬਧ ਸਹੂਲਤਾਂ ਦਾ…
-

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ
ਸ੍ਰੀ ਹਰਗੋਬਿੰਦਪੁਰ ਸਾਹਿਬ /ਬਟਾਲਾ 31 ਦਸੰਬਰ ( ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ…
-

ਹਰਜੋਤ ਸਿੰਘ ਬੈਂਸ ਨੇ ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਵਧਾਈਆਂ
ਸ੍ਰੀ ਅਨੰਦਪੁਰ ਸਾਹਿਬ 31 ਦਸੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੇਂ ਸਾਲ ਦੇ ਪਾਵਨ ਮੌਕੇ ‘ਤੇ ਦੇਸ਼ ਭਰ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਜੀਆਂ ਹਨ। ਉਨ੍ਹਾਂ ਕਿਹਾ ਕਿ ਨਵਾਂ ਸਾਲ ਹਰ ਇਕ ਪੰਜਾਬੀ ਲਈ ਖੁਸ਼ਹਾਲੀ, ਤਰੱਕੀ ਅਤੇ ਚੰਗੀ ਸਿਹਤ ਲੈ ਕੇ ਆਵੇ।ਕੈਬਨਿਟ ਮੰਤਰੀ ਬੈਂਸ ਨੇ ਆਪਣੇ ਸੰਦੇਸ਼…
-

ਨੌਜਵਾਨਾਂ ਨੂੰ ਅਗਨੀਵੀਰ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ `ਚ ਤਿਆਰੀ ਕਰਵਾਏਗਾ ਸੀ-ਪਾਈਟ ਕੈਂਪ, ਪੱਟੀ
ਪੱਟੀ/ਤਰਨ ਤਾਰਨ, 31 ਦਸੰਬਰ ( ) – ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਹੈ ਕਿ ਅਗਨੀਵੀਰ ਫ਼ੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ ਜਨਵਰੀ 2026 ਵਿੱਚ ਖੁੱਲਣ ਦੀ ਸੰਭਾਵਨਾ ਹੈ। ਇਸ ਕੰਪਿਊਟਰ ਬੇਸਿਸ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਪੱਟੀ…
-

ਨਸ਼ਿਆਂ ਤੇ ਹੋਰਨਾਂ ਅਲਾਮਤਾਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਬਣੀ ਲੋਕ ਲਹਿਰ – ਨੀਰਜ ਗੋਇਲ
ਹੁਸ਼ਿਆਰਪੁਰ, 30 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰੱਖਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਨੂੰ…
-

ਜ਼ਿਲ੍ਹੇ ‘ਚ ਯੁੱਧ ਨਸ਼ਿਆ ਵਿਰੁੱਧ ਦਾ ਦੂਜਾ ਪੜਾਅ 7 ਜਨਵਰੀ ਤੋਂ ਹੋਵੇਗਾ ਸ਼ੁਰੂ, ਜ਼ਿਲ੍ਹੇ ‘ਚ 10 ਜਨਵਰੀ ਤੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ
ਰੂਪਨਗਰ, 30 ਦਸੰਬਰ: ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ 7 ਜਨਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਵਿੱਚ 10 ਜਨਵਰੀ ਤੋਂ 25 ਜਨਵਰੀ ਤੱਕ ਮੀਟਿੰਗਾਂ ਕੀਤੀਆ ਜਾਣਗੀਆਂ ਅਤੇ ਇੱਕ ਦਿਨ ਵਿੱਚ ਹਰੇਕ ਹਲਕੇ ਦੇ 20 ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼…
-

ਜ਼ਿਲ੍ਹਾ ਚੋਣ ਅਫ਼ਸਰ ਨੇ ਈ.ਵੀ.ਐਮ ਵੇਅਰਹਾਊਸ ਦੀ ਕੀਤੀ ਤਿਮਾਹੀ ਪੜਤਾਲ
ਹੁਸ਼ਿਆਰਪੁਰ, 30 ਦਸੰਬਰ : ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹਾ ਪੱਧਰ ’ਤੇ ਬਣਾਏ ਗਏ ਈ.ਵੀ.ਐਮ ਵੇਅਰਹਾਊਸ ਦੀ ਦਸੰਬਰ 2025 ਦੀ ਤਿਮਾਹੀ ਪੜਤਾਲ ਕੀਤੀ ਗਈ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ। ਪੜਤਾਲ ਪ੍ਰਕਿਰਿਆ ਤਹਿਤ ਵੇਅਰਹਾਊਸ ਨੂੰ ਖੋਲ੍ਹ ਕੇ ਈ.ਵੀ.ਐਮਜ਼…
-

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕੌਂਸਲਰ ਰਾਜੀਵ ਚੌਧਰੀ ਕਾਂਗਰਸ ਛੱਡ ਆਪ ’ਚ ਸ਼ਾਮਲ
ਧੂਰੀ, 30 ਦਸੰਬਰ: ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਹੋਰ ਵਾਧਾ ਹੋਇਆ ਜਦੋਂ ਧੂਰੀ ਦੇ ਵਾਰਡ ਨੰਬਰ 4 ਦੇ ਕੌਂਸਲਰ ਐਡਵੋਕੇਟ ਰਾਜੀਵ ਚੌਧਰੀ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ…
-

ਡਾ. ਬਲਬੀਰ ਸਿੰਘ ਵੱਲੋਂ ਵੀ.ਬੀ.-ਜੀ. ਰਾਮ ਜੀ. ਬਿੱਲ ਨੂੰ ‘ਮਹਾਤਮਾ ਗਾਂਧੀ ਦਾ ਦੂਜਾ ਕਤਲ’ ਕਰਾਰ, ਗਰੀਬਾਂ ਨੂੰ ਗੁੰਮਰਾਹ ਕਰਨ ਵਾਲੀਆਂ ਕੇਂਦਰ ਦੀਆਂ ਸੌੜੀਆਂ ਚਾਲਾਂ ਦਾ ਪਰਦਾਫਾਸ਼ ਕੀਤਾ
ਚੰਡੀਗੜ੍ਹ, 30 ਦਸੰਬਰ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ‘ਵਿਕਸਿਤ ਭਾਰਤ – ਰੋਜ਼ਗਾਰ ਅਤੇ ਅਜੀਵਿਕਾ ਮਿਸ਼ਨ (ਗ੍ਰਾਮੀਣ) ਲਈ ਗਰੰਟੀ’ (ਵੀਬੀ-ਜੀ ਰਾਮ ਜੀ) ਨੂੰ ਕੇਂਦਰ ਦੀ ਇਕ ਸੌੜੀ ਚਾਲ ਅਤੇ ਮਹਾਤਮਾ ਗਾਂਧੀ ਦਾ ਦੂਜਾ ਕਤਲ ਕਰਾਰ ਦਿੱਤਾ। ਉਨ੍ਹਾਂ ਕੇਂਦਰ ‘ਤੇ ਗਾਰੰਟੀਸ਼ੁਦਾ ਰੁਜ਼ਗਾਰ ਦੇ…
-

‘ਯੁੱਧ ਨਸ਼ਿਆਂ ਵਿਰੁੱਧ’: 304ਵੇਂ ਦਿਨ, ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਚੰਡੀਗੜ੍ਹ, 30 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 304ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 319 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 82 ਐਫਆਈਆਰਜ਼ ਦਰਜ ਕਰਕੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ
*ਚੰਡੀਗੜ੍ਹ, 30 ਦਸੰਬਰ*ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਨਵਾਂ ਕਾਨੂੰਨ “ਵਿਕਸਿਤ ਭਾਰਤ ਜੀ-ਰਾਮ ਜੀ” ਲਿਆਉਣ ‘ਤੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਭਖਵੀਂ ਬਹਿਸ ਹੋਈ। ਮਨਰੇਗਾ ਨੂੰ ਜਾਰੀ ਰੱਖਣ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਬਦਲਾਵਾਂ ਦਾ ਵਿਰੋਧ ਕਰਨ ਵਾਲਾ ਮਤਾ ਜ਼ੁਬਾਨੀ ਵੋਟ ਨਾਲ ਪਾਸ ਕੀਤਾ ਗਿਆ। ਮੁੱਖ…
-

ਹੈਰੋਇਨ-ਆਈਸੀਈ ਸਪਲਾਈ ਚੇਨ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 1 ਕਿਲੋ ਆਈਸੀਈ, ਇੱਕ ਗਲੋਕ ਪਿਸਤੌਲ ਸਮੇਤ ਸੱਤ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 30 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮੁਲਜ਼ਮਾਂ ਨੂੰ 4.075 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਮੇਥਾਮਫੇਟਾਮਾਈਨ (ਜਿਸਨੂੰ ਆਮ ਤੌਰ ‘ਤੇ ਆਈਸੀਈ ਕਿਹਾ ਜਾਂਦਾ ਹੈ) ਅਤੇ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ…
-

“ਵਿਕਸਿਤ ਭਾਰਤ-ਜੀ ਰਾਮ ਜੀ” ਗਰੀਬਾਂ ਨਾਲ ਭੱਦਾ ਮਜ਼ਾਕ, ਅਮਨ ਅਰੋੜਾ ਵੱਲੋਂ ਰੋਜ਼ਗਾਰ ਦੀ ਗਾਰੰਟੀ ਤੋਂ ਭੱਜਣ ਲਈ ਕੇਂਦਰ ਦੀ ਸਖ਼ਤ ਨਿੰਦਾ
ਚੰਡੀਗੜ੍ਹ, 30 ਦਸੰਬਰ:-ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਨੂੰ ਭੰਗ ਕਰਕੇ ਨਵੀਂ ਕਥਿਤ ਸਕੀਮ ਰਾਹੀਂ ਗਰੀਬਾਂ ਨੂੰ ਗੁੰਮਰਾਹ ਕਰਨ ਦੇ ਨਿਰਾਸ਼ਾਜਨਕ ਕਦਮ ‘ਤੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਵਿਕਸਤ ਭਾਰਤ- ਗਾਰੰਟੀ ਫਾਰ ਰੋਜ਼ਗਾਰ ਐਂਡ ਅਜੀਵਿਕਾ ਮਿਸ਼ਨ…
-

ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਤਿੰਨ ਅਹਿਮ ਸੋਧ ਬਿੱਲ ਸਰਬਸੰਮਤੀ ਨਾਲ ਪਾਸ
*ਚੰਡੀਗੜ੍ਹ, 30 ਦਸੰਬਰ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੇਸ਼ ਕੀਤੇ ਗਏ “ਦ ਇੰਡੀਅਨ ਸਟੈਂਪ (ਪੰਜਾਬ ਦੂਜੀ ਸੋਧ) ਬਿੱਲ, 2025”, “ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਸੋਧ ਬਿੱਲ, 2025” ਅਤੇ “ਪੰਜਾਬ ਭੌਂ ਮਾਲੀਆ (ਸੋਧ) ਬਿੱਲ, 2025” ਨੂੰ ਸਰਬਸੰਮਤੀ ਨਾਲ…
-

ਮਨਰੇਗਾ ਯੋਜਨਾ ਨੂੰ ਖਤਮ ਕਰਨਾ ਗ਼ਰੀਬਾਂ ਨੂੰ ਰੋਟੀ ਤੋਂ ਵਾਂਝੇ ਕਰਨ ਦੀ ਚਾਲ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 30 ਦਸੰਬਰ:ਮਨਰੇਗਾ ਐਕਟ ਨੂੰ ਖ਼ਤਮ ਕਰਕੇ ਉਸ ਦੀ ਥਾਂ ਲਿਆਂਦੇ ਗਏ ਨਵੇਂ ਕਾਨੂੰਨ ਦੇ ਵਿਰੋਧ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਕਰਵਾਏ ਗਏ ਸੈਸ਼ਨ ਦੌਰਾਨ ਪੇਸ਼ ਕੀਤੇ ਗਏ ਮਤੇ ਦੀ ਪ੍ਰੋੜਤਾ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਮਨਰੇਗਾ…
-

ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਵੀ.ਬੀ. ਜੀ ਰਾਮ ਜੀ ਸਕੀਮ ਲਿਆਉਣ ਦੇ ਵਿਰੋਧ ਵਿੱਚ ਸਰਬਸੰਮਤੀ ਨਾਲ ਮਤਾ ਪਾਸ
ਚੰਡੀਗੜ੍ਹ, 30 ਦਸੰਬਰ: ਪੰਜਾਬ ਵਿਧਾਨ ਸਭਾ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤੇ ਗਏ ਇੱਕ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਜਿਸ ਵਿੱਚ ਭਾਰਤ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਗਨਰੇਗਾ) ਨੂੰ ‘ਵਿਕਸਿਤ ਭਾਰਤ – ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ) ਲਈ ਗਰੰਟੀ ਨਾਮੀ ਨਵੇਂ ਐਕਟ…
Got any book recommendations?