Mindblown: a blog about philosophy.
-

‘ਯੁੱਧ ਨਸ਼ਿਆਂ ਵਿਰੁੱਧ’: 301ਵੇਂ ਦਿਨ, ਪੰਜਾਬ ਪੁਲਿਸ ਨੇ 5.5 ਕਿਲੋਗ੍ਰਾਮ ਹੈਰੋਇਨ ਸਮੇਤ 148 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਚੰਡੀਗੜ੍ਹ, 27 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 301ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 391 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 103 ਐਫਆਈਆਰਜ਼ ਦਰਜ ਕਰਕੇ 148 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ…
-

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 27 ਦਸੰਬਰ 2025: ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਸੰਗਠਿਤ ਅਪਰਾਧਾਂ ਦੇ ਨੈੱਟਵਰਕਾਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਫੈਸਲਾਕੁਨ ਜਿੱਤ ਵੱਲ ਵਧ ਰਿਹਾ ਹੈ ਕਿਉਂਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 85418 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਗਿਆ ਹੈ, ਐਨ.ਡੀ.ਪੀ.ਐਸ. (ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ) ਐਕਟ…
-

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ
ਚੰਡੀਗੜ੍ਹ/ਫਾਜ਼ਿਲਕਾ, 27 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਫਾਜ਼ਿਲਕਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਨਸ਼ਾ ਤਸਕਰ ਨੂੰ 5.11 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ…
-

ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 27 ਦਸੰਬਰ:ਪੰਜਾਬ ਸਰਕਾਰ ਵੱਲੋਂ ਸਾਲ 2025 ਵਿੱਚ ਕੀਤੀਆਂ ਅਹਿਮ ਪਹਿਲਕਦਮੀਆਂ ਸਦਕਾ ਪੰਜਾਬ ਵਿੱਚ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਮਿਲਿਆ ਹੈ। ਸਿੱਖਿਆ ਪ੍ਰਣਾਲੀ ਦੇ ਇਸ ਨਵੇਂ ਰੂਪ ਨੇ ਠੋਸ, ਸਕਾਰਾਤਮਕ ਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਦਿਆਂ ਅਕਾਦਮਿਕ ਉੱਤਮਤਾ ਲਈ ਕੌਮੀ ਪੱਧਰ ਉੱਤੇ ਨਵੇਂ ਮਾਪਦੰਡ ਕਾਇਮ ਕੀਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ…
-

ਨਰੋਏ ਸਮਾਜ ਦੀ ਸਿਰਜਣਾ ਲਈ ਪਿੰਡ-ਪਿੰਡ ਕੀਤੀ ਜਾ ਰਹੀ ਹੈ ਪਹੁੰਚ – ਸੀ.ਜੇ.ਐਮ ਨੀਰਜ ਗੋਇਲ
ਹੁਸ਼ਿਆਰਪੁਰ, 27 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰਨਾਂ ਅਲਾਮਤਾਂ ਤੋਂ ਬਚਾਅ ਕੇ ਨਰੋਏ ਸਮਾਜ ਦੀ ਸਿਰਜਣਾ ਲਈ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵਿਆਪਕ ਜਾਗਰੂਕਤਾ ਮੁਹਿੰਮ…
-

ਗਾਂ ਲੋੜਵੰਦ ਪਰਿਵਾਰਾਂ ਲਈ ਬਣੇਗੀ ਰੁਜ਼ਗਾਰ ਦਾ ਸਾਧਨ -ਧਾਲੀਵਾਲ
ਅੰਮ੍ਰਿਤਸਰ,27 ਦਸੰਬਰ ()- ਅੱਜ ਅਜਨਾਲਾ ਖੇਤਰ ‘ਚ ਭਿਅੰਕਰ ਹੜ੍ਹਾਂ ਦੌਰਾਨ ਪਸ਼ੂ ਧਨ ਦੇ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ/ਪਸ਼ੂ ਪਾਲਕਾਂ ਨੂੰ ਰਾਹਤ ਦੇਣ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਨੇ ਮਿਸ਼ਨ ਚੜ੍ਹਦੀ ਕਲਾ ਅਤੇ ਮਿਸ਼ਨ ਸਾਂਝਾ ਉਪਰਾਲਾ ਤਹਿਤ ਕੰਮ ਕਰਦੇ ਹੋਏ ਸ੍ਰੀ ਰਾਕੇਸ਼ ਹਾਂਡਾ ਦੀ ਮਦਦ ਨਾਲ 23 ਹੋਰ ਪਸ਼ੂ ਪਾਲਕਾਂ, ਜਿਨ੍ਹਾਂ ਦੇ ਪਸ਼ੂ ਹੜਾਂ ਦੀ ਭੇਟ ਚੜ ਗਏ ਸਨ, ਨੂੰ ਸਾਹੀਵਾਲ ਗਾਵਾਂ ਮੁਹੱਈਆ ਕਰਵਾਈਆਂ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ 16 ਪਰਿਵਾਰਾਂ ਨੂੰ ਗਾਵਾਂ ਉਕਤ ਸ਼ਖਸ਼ੀਅਤਾਂ ਵੱਲੋਂ ਦਿੱਤੀਆਂ ਜਾ ਚੁੱਕੀਆਂ ਹਨ ਇਸ ਮੌਕੇ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿਜਰ, ਡਿਪਟੀ ਕਮਿਸ਼ਨਰ ਸ੍ਰੀ ਦਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰੋਹਿਤ ਗੁਪਤਾ ਅਤੇ ਸ੍ਰੀ ਰਾਕੇਸ਼ ਹਾਂਡਾ, ਜ਼ਿਲਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਸੈਮਸਨ ਮਸੀਹ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ। ਸ੍ਰੀ ਰਾਕੇਸ਼ ਹਾਂਡਾ ਦੀ ਸ਼ਮੂਲੀਅਤ ਨਾਲ 23 ਪ੍ਰਭਾਵਿਤ ਕਿਸਾਨਾਂ/ਪਸ਼ੂ ਪਾਲਕਾਂ ਨੂੰ ਗਾਵਾਂ ਦੀਆਂ ਨਸਲਾਂ ‘ਚੋਂ ਸਭ ਤੋਂ ਉੱਤਮ ਸਾਹੀਵਾਲ ਨਸਲ ਦੀਆਂ ਗਊਆਂ ਭੇਟ ਕੀਤੀਆਂ ਗਈਆਂ। ਇਹ ਗਾਵਾਂ ਸ੍ਰੀ ਰਕੇਸ਼ ਹਾਂਡਾ ਤੇ ਉਨ੍ਹਾਂ ਦੇ ਦੇਸ਼ ਵਿਦੇਸ਼ ਵੱਸੇ ਸਾਥੀ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਵਲੋਂ ਭੇਟ ਕੀਤੀਆਂ ਗਈਆਂ ਹਨ। ਪ੍ਰਭਾਵਿਤ ਕਿਸਾਨਾਂ ਨੂੰ ਗਊਆਂ ਦਾਨ ਕਰਨ ਦੀ ਰਸਮ ਅਦਾਇਗੀ ਦੌਰਾਨ ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਮਹਿੰਗੇ ਮੁੱਲ ਤੇ ਉੱਤਮ ਨਸਲ ਦੀਆਂ ਗਾਵਾਂ ਪ੍ਰਭਾਵਿਤ ਪਸ਼ੂ ਪਾਲਕਾਂ ਲਈ ਭੇਂਟ ਕਰਨ ਵਾਲੇ ਰਕੇਸ਼ ਹਾਂਡਾ ਤੇ ਉਨ੍ਹਾਂ ਦੇ ਸਾਥੀ ਪਰਿਵਾਰਾਂ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗਾਂ ਦਾਨ ਸਭ ਤੋ ਸਰਵਉੱਚ, ਸੰਤੁਸ਼ਟੀਜਨਕ , ਪਵਿੱਤਰ ਤੇ ਸ਼ੁੱਭ ਦਾਨ ਮੰਨਿਆ ਗਿਆ ਹੈ, ਉੱਥੇ ਇਹ ਗਾਵਾਂ ਲੋੜਵੰਦ ਪਰਿਵਾਰਾਂ ਦੇ ਰੁਜ਼ਗਾਰ ਦਾ ਸਾਧਨ ਵੀ ਬਣਨਗੀਆਂ। ਸ. ਧਾਲੀਵਾਲ ਨੇ ਆਪਣੇ ਵਿਚਾਰਾਂ ‘ਚ ਇਹ ਵੀ ਪ੍ਰਗਟਾਵਾ ਕੀਤਾ ਕਿ ਗਾਂ, ਜਿਸਨੂੰ ਗਾਂ ਮਾਤਾ ਵੀ ਪ੍ਰਵਾਨ ਕੀਤਾ ਜਾਂਦਾ ਹੈ, ਦੀ ਸੇਵਾ ਕਰਨ ਨਾਲ ਘਰ ਵਿੱਚ ਸੁੱਖ ਸ਼ਾਂਤੀ , ਧੰਨ ਦੌਲਤ ਦੀ ਕਮੀ ਨਹੀਂ ਆਉਂਦੀ ਹੈ। ਸ. ਇੰਦਰਬੀਰ ਸਿੰਘ ਨਿੱਜਰ ਨੇ ਅਜਨਾਲਾ ਖੇਤਰ ਸਮੇਤ ਪੰਜਾਬ ਭਰ ‘ਚ ਸਾਂਝਾ ਉਪਰਾਲਾ ਮਿਸ਼ਨ ਰੰਗਲਾ ਪੰਜਾਬ ਚੜਦੀ ਕਲਾ ਤਹਿਤ ਦੇਸ਼ ਵਿਦੇਸ਼ ਤੋਂ ਸਮਾਜ ਸੇਵੀ ,ਧਾਰਮਿਕ , ਮੁਲਾਜਮ, ਸੰਸਥਾਵਾਂ ਅਤੇ ਨਿੱਜੀ ਦਾਨ ਦਾਤਿਆਂ ਵਲੋਂ ਹੜ੍ਹ ਪੀੜਤਾਂ ਦੇ ਪੁਨਰ ਵਸੇਬੇ ਲਈ ਢਹਿ ਢੇਰੀ ਹੋਏ ਘਰਾਂ ਨੂੰ ਉਸਾਰਣ, ਲੰਗਰ , ਪੀਣ ਵਾਲਾ ਪਾਣੀ,ਜ਼ਮੀਨਾਂ ਨੂੰ ਵਾਹੀਯੋਗ ਬਣਾਉਣ, ਵਿਦਿਆਰਥੀਆਂ ਨੂੰ ਪੜਣ ਸਮੱਗਰੀ, ਬੈਗ, ਹੜ੍ਹ ਪੀੜਤਾਂ ਨੂੰ ਮੰਜੇ , ਬਿਸਤਰੇ, ਕੰਬਲ , ਦਵਾਈਆਂ ਆਦਿ ਦੇਣ ਅਤੇ ਕਾਰ ਸੇਵਾ ਵਾਲੇ ਬਾਬਿਆਂ ਵਲੋਂ ਪਾੜ ਪਏ ਧੁੱਸੀ ਬੰਨ੍ਹਾਂ ਨੂੰ ਬਣਾਉਣ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਨਤਮਸਤਕ ਹੁੰਦਿਆਂ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਰੈਡ ਕਰਾਸ ਭਵਿੱਖ ਵਿੱਚ ਵੀ ਲੋੜਵੰਦ ਪਰਿਵਾਰਾਂ ਲਈ ਮਦਦ ਜਾਰੀ ਰੱਖੇਗਾ।
-

ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ, ਵੰਚਿਤ ਪਿਛੋਕੜ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਸਹਾਇਤਾ — ਡਾ. ਬਲਜੀਤ ਕੌਰ
ਚੰਡੀਗੜ੍ਹ, 27 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵੰਚਿਤ ਅਤੇ ਪਿੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਰਾਹੀਂ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ…
-

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ
ਚੰਡੀਗੜ੍ਹ, 27 ਦਸੰਬਰ: ਸਰਦੀਆਂ ਦੀ ਆਮਦ ਅਤੇ ਖ਼ਰਾਬ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਨੇ ਛੱਤਬੀੜ ਦੇ ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ ਵਿੱਚ ਜਾਨਵਰਾਂ ਲਈ ਸਾਫ਼-ਸੁਥਰੇ ਅਤੇ ਸੁਰੱਖਿਆਤਮਕ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਮਾਸਾਹਾਰੀ ਜਾਨਵਰਾਂ ਬਾਘ, ਚੀਤੇ, ਸ਼ੇਰ…
-

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ
ਮਾਲੇਰਕੋਟਲਾ, 27 ਦਸੰਬਰ –ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਵੱਖ-ਵੱਖ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਰਦੀ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਵੱਖ-ਵੱਖ ਸਕੂਲਾਂ ਦੀਆਂ 6 ਬੱਸਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦਾ…
-

ਮਨਰੇਗਾ ਸਕੀਮ ਨੂੰ ਕਿਸੇ ਵੀ ਕੀਮਤ ’ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ – ਜੈ ਕ੍ਰਿਸ਼ਨ ਸਿੰਘ ਰੌੜੀ
ਗੜ੍ਹਸ਼ੰਕਰ/ਹੁਸ਼ਿਆਰਪੁਰ, 27 ਦਸੰਬਰ :- ਮਨਰੇਗਾ ਸਕੀਮ ਨੂੰ ਲੈ ਕੇ ਹਲਕਾ ਵਿਧਾਇਕ ਗੜ੍ਹਸ਼ੰਕਰ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ, ਬਲਾਕ ਪੱਧਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਾਫ਼ ਸ਼ਬਦਾਂ ਵਿੱਚ…
-

ਪੰਜਾਬ ਸਰਕਾਰ ਨੇ 314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ ਕੀਤਾ : ਵਿਧਾਇਕ ਸਰਵਨ ਸਿੰਘ ਧੁੰਨ
ਖ਼ੇਮਕਰਨ/ਤਰਨ ਤਾਰਨ, 27 ਦਸੰਬਰ ( ) – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ…
-

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ
ਪੱਟੀ/ਤਰਨ ਤਾਰਨ, 27 ਦਸੰਬਰ ( ) – ਪੰਜਾਬ ਜੇਲ੍ਹ ਵਿਭਾਗ ਨੇ ਆਪਣੀ ਸਾਲ-ਅੰਤ ਪ੍ਰਾਪਤੀ ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ…
-

ਅੰਮਰੁਤ-02 ਸਕੀਮ ਤਹਿਤ ਸੀਵਰੇਜ਼ ਪਾਉਣ ਦਾ ਕੰਮ ਮਿੱਥੇ ਸਮੇਂ ਵਿੱਚ ਕੀਤਾ ਜਾਵੇ ਮੁਕੰਮਲ: ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 26 ਦਸੰਬਰ: ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ 138 ਕਰੋੜ ਦੇ ਸੀਵਰੇਜ ਦੀਆਂ ਪਾਈਪਾਂ ਪਾਉਣ ਵਾਲੇ ਅੰਮਰੁਤ-02 ਸਕੀਮ ਤਹਿਤ ਚੱਲ ਰਹੇ ਕੰਮਾਂ ਨੂੰ ਲੋਕਾਂ ਦੀ ਘੱਟ ਤੋਂ ਘੱਟ ਖੱਜਲ-ਖੁਆਰੀ ਨਾਲ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ, ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਲਿਸ਼ ਨੇ ਇਸ ਸਕੀਮ ਵਿੱਚ ਸ਼ਾਮਲ ਸਾਰੇ ਵਿਭਾਗਾਂ…
-

ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ: ਡਿਪਟੀ ਕਮਿਸ਼ਨਰ
ਮਾਨਸਾ, 26 ਦਸੰਬਰਸਾਰੇ ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣੇ ਯਕੀਨੀ ਬਣਾਏ ਜਾਣ ਅਤੇ ਇਸ ਸਬੰਧੀ ਸਰਕਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਬਜ਼ੁਰਗਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਹਦਾਇਤ ਜਾਰੀ ਕਰਦਿਆਂ…
-

ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ
ਚੰਡੀਗੜ੍ਹ/ ਫਤਹਿਗੜ੍ਹ ਸਾਹਿਬ, 26 ਦਸੰਬਰ: ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਸ਼ਾਮ ਨੂੰ ਕਿਹਾ ਕਿ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਨਾਮ, ਵੀਰ ਬਾਲ ਦਿਵਸ ਨਾਲੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਮਿਸਾਲ ਸ਼ਹਾਦਤ ਨੂੰ ਯਾਦ ਕਰਨ ਦਾ ਕਿਤੇ ਵੱਧ ਉਚਿਤ ਅਤੇ ਮਰਿਆਦਾਪੂਰਨ ਢੰਗ ਹੈ, ਕਿਉਂ ਜੋ ਇਹ ਸਿੱਖ…
-

ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ
ਚੰਡੀਗੜ੍ਹ, 26 ਦਸੰਬਰ: ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਐਮ.ਐਸ.ਐਮ.ਈ. (ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ) ਸੈਕਟਰ ‘ਤੇ ਕੇਂਦ੍ਰਿਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬੇ ਭਰ ਦੇ ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ (ਐਮ.ਐਸ.ਐਮ.ਈ.) ਲਈ ਸਹਾਇਕ, ਪਾਰਦਰਸ਼ੀ ਅਤੇ ਸੁਖਾਵਾਂ ਵਾਤਾਵਰਣ ਸਿਰਜਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ…
-

‘ਯੁੱਧ ਨਸ਼ਿਆਂ ਵਿਰੁੱਧ’: 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 26 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 300ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 327 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ
ਚੰਡੀਗੜ੍ਹ/ਦੇਹਰਾਦੂਨ, 26 ਦਸੰਬਰ: ਉੱਤਰਾਖੰਡ ਦੇ ਰਾਜਪਾਲ, ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਅੱਜ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਪਵਿੱਤਰ ਯਾਦ ਵਿੱਚ ਲੋਕ ਭਵਨ, ਦੇਹਰਾਦੂਨ ਵਿਖੇ ਕਰਵਾਏ ਵੀਰ ਬਾਲ ਦਿਵਸ ਸਮਾਰੋਹ ਦੌਰਾਨ ਵੀਰ ਬਾਲ ਦਿਵਸ…
-

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 26 ਦਸੰਬਰ: ਪੰਜਾਬ ਜੇਲ੍ਹ ਵਿਭਾਗ ਨੇ ਅੱਜ ਆਪਣੀ ਸਾਲ-ਅੰਤ ਪ੍ਰਾਪਤੀ ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ ਅੰਦਰ ਆਪਣੀਆਂ ਮਾਨਵਪੱਖੀ ਪਹਿਲਕਦਮੀਆਂ ਦਾ…
Got any book recommendations?
