Mindblown: a blog about philosophy.
-

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ
ਚੰਡੀਗੜ੍ਹ, 18 ਦਸੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2440 ਲਾਭਪਾਤਰੀਆਂ ਨੂੰ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ…
-

2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਪੰਜਾਬ ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 18 ਦਸੰਬਰ:*ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦੇਣ ਲਈ 2,900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ…
-

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ
ਚੰਡੀਗੜ੍ਹ, 18 ਦਸੰਬਰ 2025: ਪੰਜਾਬ ਅਤਿ-ਆਧੁਨਿਕ ਨਿਰਮਾਣ ਅਤੇ ਨਵੀਨਤਾ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ, ਅੰਬਰ ਗਰੁੱਪ ਆਫ਼ ਇੰਡਸਟਰੀਜ਼ ਨੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਅਤਿ-ਆਧੁਨਿਕ ਖੋਜ ਅਤੇ ਵਿਕਾਸ ਕੇਂਦਰ ਦੀ ਸਥਾਪਨਾ ਰਾਹੀਂ ਇੱਕ ਵੱਡੇ ਵਿਸਥਾਰ ਦਾ ਐਲਾਨ ਕੀਤਾ ਹੈ। ਇਸ ਵੱਡੇ ਨਿਵੇਸ਼ ਦਾ ਸਵਾਗਤ ਕਰਦਿਆਂ ਉਦਯੋਗ ਤੇ ਵਣਜ, ਨਿਵੇਸ਼…
-

ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਵੱਖ- ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ
ਮਾਲੇਰਕੋਟਲਾ 18 ਦੰਸਬਰ – ਬਾਗਬਾਨੀ ਵਿਭਾਗ, ਪੰਜਾਬ ਵੱਲੋਂ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਲਗਾਤਾਰ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ। ਫਲਾਂ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਖੇਤੀ ਆਦਿ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਬਾਗਬਾਨੀ ਵਿਕਾਸ ਅਫਸਰ, ਮਾਲੇਰਕੋਟਲਾ ਬਲਜੀਤ ਸਿੰਘ ਨੇ ਦਿੱਤੀ । ਬਾਗਬਾਨੀ ਵਿਕਾਸ ਅਫਸਰ ਮਾਲੇਰਕੋਟਲਾ…
-

ਆਮ ਆਦਮੀ ਪਾਰਟੀ ਦੀ ਬਿਹਤਰੀਨ ਕਾਰਗੁਜ਼ਾਰੀ ਤੇ ਪੰਜਾਬੀਆਂ ਦੀ ਮੌਹਰ- ਹਰਜੋਤ ਸਿੰਘ ਬੈਂਸ
ਸ੍ਰੀ ਅਨੰਦਪੁਰ ਸਾਹਿਬ 18 ਦਸੰਬਰ ()- ਪੰਜਾਬ ਵਿੱਚ ਹੋਈਆਂ ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਕਾਮਯਾਬੀ ‘ਤੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਸ੍ਰ.ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਸਾਰੇ ਜੇਤੂ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਚੋਣੀ ਕਾਮਯਾਬੀ ਨਹੀਂ, ਸਗੋਂ ਪੰਜਾਬੀਆਂ ਵੱਲੋਂ ਆਮ ਆਦਮੀ…
-

ਗਊ ਸੇਵਾ ਸੰਮਤੀ ਨਵੀਂ ਦਾਣਾ ਮੰਡੀ ਵਿਖੇ ਗਊ ਭਲਾਈ ਕੈਂਪ ਲਗਾਇਆ
ਸ੍ਰੀ ਮੁਕਤਸਰ ਸਾਹਿਬ, 18 ਦਸੰਬਰ: ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ, ਰਾਹੁਲ ਭੰਡਾਰੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਦੀ ਯੋਗ ਅਗਵਾਈ ਅਤੇ ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਗਊ ਭਲਾਈ ਕੈਂਪ ਗਊ ਸੇਵਾ ਸੰਮਤੀ, ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੌਰਾਨ ਗਊਆਂ ਦੇ…
-

ਬਟਾਲਾ ਵਾਸੀਆਂ ਨੇ ਵਿਕਾਸ ਕੰਮਾਂ ‘ਤੇ ਮੋਹਰ ਲਗਾਉਂਦਿਆ ਵਿਰੋਧੀ ਪਾਰਟੀਆਂ ਨੂੰ ਇੱਕ ਵਾਰ ਫਿਰ ਦਿੱਤਾ ਸਪੱਸ਼ਟ ਸੁਨੇਹਾ –ਵਿਧਾਇਕ ਸ਼ੈਰੀ ਕਲਸੀ
ਬਟਾਲਾ, 18 ਦਸੰਬਰ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ.ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਬਟਾਲਾ ਹਲਕੇ ਵਿੱਚ ਕਰਵਾਏ ਵਿਕਾਸ ਕੰਮਾਂ ‘ਤੇ ਵੋਟਰਾਂ ਨੇ ਮੋਹਰ ਲਗਾਉਂਦਿਆਂ ਪੰਚਾਇਤ ਸੰਮਤੀ ਬਟਾਲਾ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਹਾਸਲ ਹੋਈ ਹੈ । ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ…
-

ਨਗਰ ਨਿਗਮ ਵੱਲੋਂ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਕੋਈ ਵੀ ਫੀਸ ਨਹੀਂ ਲਈ ਜਾ ਰਹੀ: ਨਿਗਮ ਕਮਿਸ਼ਨਰ
ਅੰਮ੍ਰਿਤਸਰ 17 ਦਸੰਬਰ 2025—ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸ਼ਹਿਰ ਅਧੀਨ ਆਉਂਦੀਆਂ ਪ੍ਰਾਪਰਟੀਆਂ (ਘਰ, ਵਪਾਰਕ ਅਤੇ ਰਿਹਾਇਸ਼ੀ ਇਮਾਰਤਾਂ, ਦੁਕਾਨਾਂ, ਫੈਕਟਰੀਆਂ ਆਦਿ) ਦੀ ਡਿਜ਼ੀਟਲ ਮੈਪਿੰਗ ਲਈ ਕਰਵਾਏ ਜਾ ਰਹੇ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਮੰਗੇ ਜਾਣ ਦੀਆਂ ਸ਼ਿਕਾਇਤਾਂ ਮਿਲਣ ’ਤੇ ਨਗਰ ਨਿਗਮ ਕਮਿਸ਼ਨਰ ਨੇ ਲੋਕਾਂ ਨੂੰ ਸਾਵਧਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਸ਼ਹਿਰ ਦੀ ਲਗਭਗ ਚਾਰ ਲੱਖ ਪ੍ਰਾਪਰਟੀਆਂ ਦੀ ਡਿਜ਼ੀਟਲ ਮੈਪਿੰਗ ਲਈ ਸਾਈਬਰ ਸਵਿਫਟ ਕੰਪਨੀ ਨੂੰ ਠੇਕਾ ਦਿੱਤਾ ਗਿਆ ਹੈ। ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਘਰਾਂ ਤੋਂ ਸੌ–ਸੌ ਰੁਪਏ ਵਸੂਲ ਕਰ ਰਹੇ ਹਨ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਨਗਰ ਨਿਗਮ ਵੱਲੋਂ ਸਾਈਬਰ ਸਵਿਫਟ ਕੰਪਨੀ ਤੋਂ ਇਲਾਵਾ ਕਿਸੇ ਹੋਰ ਕੰਪਨੀ ਜਾਂ ਸੰਸਥਾ ਨੂੰ ਜੀ.ਆਈ.ਐਸ. ਸਰਵੇ ਲਈ ਨਿਯੁਕਤ ਨਹੀਂ ਕੀਤਾ ਗਿਆ ਹੈ। ਕੰਪਨੀ ਦੇ ਕਰਮਚਾਰੀ ਹੀ ਘਰ–ਘਰ ਜਾ ਕੇ ਬਿਨਾਂ ਕਿਸੇ ਫੀਸ ਦੇ ਇਹ ਸਰਵੇ ਕਰ ਰਹੇ ਹਨ। ਸ਼ਹਿਰ ਵਾਸੀਆਂ ਨੂੰ ਸਿਰਫ਼ ਸਰਵੇ ਟੀਮ ਨੂੰ ਆਪਣੀ ਪ੍ਰਾਪਰਟੀ ਸੰਬੰਧਿਤ ਜਾਣਕਾਰੀ ਦੇਣੀ ਹੈ ਅਤੇ ਜੇ ਕੋਈ ਵੀ ਵਿਅਕਤੀ ਸਰਵੇ ਦੇ ਨਾਂ ’ਤੇ ਪੈਸਿਆਂ ਦੀ ਮੰਗ ਕਰੇ ਤਾਂ ਉਸ ਦੀ ਸੂਚਨਾ ਤੁਰੰਤ ਨਗਰ ਨਿਗਮ ਨੂੰ ਦਿੱਤੀ ਜਾਵੇ। ਸਰਵੇ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਸਮੇਂ ਸਰਵੇ ਟੀਮਾਂ ਵੱਲੋਂ ਵਾਰਡ ਨੰਬਰ 3, 4, 31 ਅਤੇ 67 ਵਿੱਚ ਘਰ–ਘਰ ਜਾ ਕੇ ਜੀ.ਆਈ.ਐਸ. ਸਰਵੇ ਕੀਤਾ ਜਾ ਰਿਹਾ ਹੈ। ਅਗਲੇ 10–15 ਦਿਨਾਂ ਵਿੱਚ ਵਾਰਡ ਨੰਬਰ 7, 32, 69 ਅਤੇ 71 ਵਿੱਚ ਸਰਵੇ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਵੇ ਟੀਮਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਸਹੀ ਜਾਣਕਾਰੀ ਪ੍ਰਦਾਨ ਕੀਤੀ ਜਾਵੇ, ਕਿਉਂਕਿ ਡਿਜ਼ੀਟਲ ਮੈਪਿੰਗ ਨਾਲ ਨਗਰ ਨਿਗਮ ਨੂੰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ, ਬਿਹਤਰ ਟਾਊਨ ਪਲਾਨਿੰਗ, ਪਬਲਿਕ ਟ੍ਰਾਂਸਪੋਰਟ ਪ੍ਰਣਾਲੀ ਅਤੇ ਐਮਰਜੈਂਸੀ ਸੇਵਾਵਾਂ ਨੂੰ ਸੁਧਾਰਨ ਵਿੱਚ ਮਦਦ ਮਿਲੇਗੀ।
-

ਅੰਮ੍ਰਿਤਸਰ ਵਿੱਚ “ਯੂਥ ਅਗੇਂਸਟ ਡਰੱਗਜ਼” ਜਾਗਰੂਕਤਾ ਮੁਹਿੰਮ
ਅੰਮ੍ਰਿਤਸਰ 17 ਦਸੰਬਰ 2025— ਮਾਨਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਐਗਜ਼ਿਕਿਊਟਿਵ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੀ ਅਗਵਾਈ ਹੇਠ, ਅਤੇ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਨਾਲੋਂ ਇਲਾਵਾ ਸ਼੍ਰੀਮਤੀ ਜਤਿੰਦਰ ਕੌਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਮਾਰਗਦਰਸ਼ਨ ਹੇਠ, ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਟੀ (DLSA), ਅੰਮ੍ਰਿਤਸਰ ਨੇ “ਯੂਥ ਅਗੈਂਸਟ ਡਰੱਗਜ਼” ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ…
-

ਜ਼ਿਲ੍ਹਾ ਅਤੇ ਸਟੇਟ ਰੈੱਡ ਕਰਾਸ ਵਲੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਤਿੰਨ ਦਿਨਾਂ ਲਈ ਫਸਟ ਏਡ ਪੋਸਟ ਲਗਾਈ
ਰੂਪਨਗਰ, 17 ਦਸੰਬਰ: ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸਟੇਟ ਰੈੱਡ ਕਰਾਸ ਵਲੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਸਾਹਿਬਜਾਦਿਆਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮਾਂ ਸਮੇਂ 16, 17 ਅਤੇ 18 ਦਸੰਬਰ 2025 ਤਿੰਨ ਦਿਨਾਂ ਲਈ ਫਸਟ ਏਡ ਪੋਸਟ ਲਗਾਈ ਗਈ ਹੈ, ਜਿੱਥੇ…
-

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ 18.30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ
ਜਲੰਧਰ, 17 ਦਸੰਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਸ਼ਹਿਰ ਦੀ ਵਾਰਡ ਨੰਬਰ 41 ਵਿਖੇ 18.30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ…
-

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ
ਚੰਡੀਗੜ੍ਹ/ਐਸਏਐਸ ਨਗਰ, 17 ਦਸੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਐਸਏਐਸ ਨਗਰ ਜ਼ਿਲ੍ਹਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ, ਪੁਲਿਸ ਟੀਮਾਂ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਬੇਅਸਰ ਕਰ ਦਿੱਤਾ ਗਿਆ। ਬੁੱਧਵਾਰ ਨੂੰ ਲਾਲੜੂ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 17 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 291ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 278 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 83 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 291ਦਿਨਾਂ ਵਿੱਚ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ
ਚੰਡੀਗੜ੍ਹ, 17 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਦੀ ਵਚਨਬੱਧਤਾ ਤਹਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਐਸਏਐਸ ਨਗਰ ਨੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ਵਿੱਚ ਕਮਿਸ਼ਨਡ ਅਫ਼ਸਰ ਬਣੇ ਅੱਠ ਕੈਡਿਟਾਂ ਨੂੰ ਵੱਕਾਰੀ ਅਚੀਵਰ ਐਵਾਰਡ ਨਾਲ…
-

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ
ਚੰਡੀਗੜ੍ਹ, 17 ਦਸੰਬਰ: ਸੂਬੇ ਵਿੱਚ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ 8 ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰ ਰਹੀ ਹੈ। ਇਨ੍ਹਾਂ ਵਿੱਚੋਂ ਚਾਰ ਪਾਰਕ ਪਠਾਨਕੋਟ ਵਿੱਚ, 2 ਪਟਿਆਲਾ ਵਿੱਚ ਅਤੇ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ 1-1 ਪਾਰਕ ਗਰੀਨਿੰਗ ਪੰਜਾਬ…
-

ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਦਾ ਆਯੋਜਨ
ਫਿਰੋਜ਼ਪੁਰ 17 ਦਸੰਬਰ ( ) ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਸਹਾਇਕ ਕਮਿਸ਼ਨਰ (ਯੂ.ਟੀ) ਰਾਜਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਕੱਤਰ ਜ਼ਿਲ੍ਹਾ ਸੈਨਿਕ ਬੋਰਡ, ਫਿਰੋਜ਼ਪੁਰ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.), ਵੱਲੋਂ ਸਾਰੇ ਹਾਜ਼ਰੀਨ ਨੂੰ ਜੀ ਆਇਆਂ ਆਖਿਆ ਗਿਆ ਅਤੇ ਵਿਭਾਗ ਦੀਆਂ ਵੱਖ…
-

ਔਰਤਾਂ ਲਈ ਸਿਹਤ ਤੇ ਰੋਜ਼ਗਾਰ ਕੈਂਪ 19 ਦਸੰਬਰ ਨੂੰ: ਰੋਜ਼ਗਾਰ ਅਫ਼ਸਰ
ਸ੍ਰੀ ਮੁਕਤਸਰ ਸਾਹਿਬ, 17 ਦਸੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਕੈਂਪ 19 ਦਸੰਬਰ 2025 ਦਿਨ ਸ਼ੁਕਰਵਾਰ ਨੂੰ ਤਾਜ ਪੈਲੇਸ, ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੜਕੀਆਂ ਲਈ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸ੍ਰੀ ਦਿਲਬਾਗ ਸਿੰਘ, ਜ਼ਿਲ੍ਹਾ ਰੋਜਗਾਰ ਅਫਸਰ…
-

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲਕੇ ਦੇ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ
ਧੂਰੀ/ਸੰਗਰੂਰ, 17 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਅੱਜ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਐਲਾਨੇ ਨਤੀਜਿਆਂ ਵਿੱਚ ਧੂਰੀ ਹਲਕੇ ਵਿੱਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਰੈੱਡ ਕਰਾਸ ਨਾਲ ਮਿਲਕੇ ਲਗਾਇਆ ਗਿਆ ਖੂਨਦਾਨ ਕੈਂਪ
ਰੂਪਨਗਰ, 17 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਅੱਜ ਸ਼ਹੀਦੀ ਜ਼ੋੜ ਮੇਲਾ ਸ਼੍ਰੀ ਭੱਠਾ ਸਾਹਿਬ ਵਿੱਚ ਰੈੱਡ ਕਰਾਸ ਰੂਪਨਗਰ ਦੀ ਸਹਾਇਤਾ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਸੀ.ਜੇ.ਐਮ…
Got any book recommendations?
