Mindblown: a blog about philosophy.
-

ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਰੂਪਨਗਰ, 13 ਦਸੰਬਰ: ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਰੂਪਨਗਰ ਵਲੋਂ ਆਤਮਾ ਸਕੀਮ ਅਧੀਨ ਬਲਾਕ ਰੂਪਨਗਰ ਦੇ ਪਿੰਡ ਦਬੁਰਜੀ ਵਿਖੇ ਇੱਕ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਅੰਬੂਜਾ ਫਾਊਂਡੇਸ਼ਨ ਵੱਲੋਂ ਬਣਾਏ ਗਏ ਇਸ ਪਿੰਡ ਵਿਖੇ ਮਹਿਲਾ ਗਰੁੱਪ ਦੀਆਂ ਮਹਿਲਾਵਾਂ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਬਾਗਬਾਨੀ ਵਿਕਾਸ ਅਫ਼ਸਰ ਰੂਪਨਗਰ ਡਾ. ਚਤੁਰਜੀਤ…
-

ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਫ਼ਰੀਦਕੋਟ 13 ਦਸੰਬਰ ( ) ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਖੇਤਰੀ ਦਫ਼ਤਰ ਫਰੀਦਕੋਟ ਦੁਆਰਾ ਸ੍ਰੀ ਰਵੀਦੀਪ ਸਿੰਗਲਾ ਵਾਤਾਵਰਣ ਇੰਜੀਨੀਅਰ ਦੀ ਅਗਵਾਈ ਹੇਠ ਆਮ ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਅਤੇ ਸੁੱਕੇ ਅਤੇ ਗਿੱਲੇ ਰਹਿੰਦ-ਖੂੰਹਦ ਨੂੰ ਸਹੀ ਢੰਗ ਨਾਲ ਵੱਖ ਕਰਨ ਨੂੰ ਉਤਸ਼ਾਹਿਤ ਕਰਨ ਲਈ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਨਗਰ ਕੌਂਸਲ ਫ਼ਰੀਦਕੋਟ ਵਿਖੇ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਨਗਰ ਕੌਂਸਲ…
-

ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ
ਰੂਪਨਗਰ, 13 ਦਸੰਬਰ: ਬਲਾਕ ਪੱਧਰ ਤੇ ਖੇਡ ਟੂਰਨਾਮੈਂਟ 2025 ਦਾ ਸਫਲ ਆਯੋਜਨ ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤਾ ਗਿਆ। ਇਸ ਟੂਰਨਾਮੈਂਟ ਦੌਰਾਨ ਲੜਕੀਆਂ ਲਈ ਖੋ-ਖੋ, ਲੜਕਿਆਂ ਲਈ ਰੱਸਾ-ਕੱਸੀ ਅਤੇ ਲੜਕੇ-ਲੜਕੀਆਂ ਲਈ 100 ਮੀਟਰ ਅਤੇ 200 ਮੀਟਰ ਦੌੜਾਂ ਕਰਵਾਈਆਂ ਗਈਆਂ । ਵਿਦਿਆਰਥੀਆਂ ਨੇ ਭਰਪੂਰ ਜੋਸ਼ ਅਤੇ ਖੇਡ-ਭਾਵਨਾ ਨਾਲ ਹਿੱਸਾ ਲਿਆ। ਇਸ ਮੌਕੇ ਸ਼੍ਰੀ…
-

ਆਂਗਣਵਾੜੀ ਕੇਂਦਰਾਂ ਵਿਖੇ ਬੱਚਿਆਂ ਦੀ ਮੁੱਢਲੀ ਸਿੱਖਿਆ ਅਤੇ ਦੇਖਭਾਲ ਦਿਵਸ ਮਨਾਇਆ ਗਿਆ
ਮਾਲੇਰਕੋਟਲਾ, 13 ਦਸੰਬਰ – ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੱਚਿਆਂ ਵਿੱਚ ਸ਼ੁਰੂਆਤੀ ਸਿੱਖਿਆ ਅਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਰਾਜ ਭਰ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਹਰ ਮਹੀਨੇ ਦੇ ਦੂਜੇ ਸ਼ੁਕਰਵਾਰ ਨੂੰ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ (ECCE) ਦਿਵਸ ਮਨਾਇਆ ਜਾਂਦਾ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਮਲੇਰਕੋਟਲਾ…
-

ਅੰਮ੍ਰਿਤਸਰ ਵਿੱਚ ਕੌਮੀ ਲੋਕ ਅਦਾਲਤ ਦੌਰਾਨ 30,298 ਕੇਸ ਨਿਪਟਾਏ
ਅੰਮ੍ਰਿਤਸਰ 13 ਦਸੰਬਰ 2025– ਮਾਣਯੋਗ ਜੱਜ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ–ਕਮ–ਕਾਰਜਕਾਰੀ ਚੇਅਰਪਰਸਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਮਾਰਗਦਰਸ਼ਨ ਹੇਠ ਅੱਜ ਲਗਾਈ ਗਈ ਕੌਮੀ ਲੋਕ ਅਦਾਲਤ ਨੂੰ ਵੱਖ-ਵੱਖ ਅਦਾਲਤਾਂ ਵਿੱਚ ਭਰਪੂਰ ਸਹਿਯੋਗ ਪ੍ਰਾਪਤ ਹੋਇਆ। ਦੱਸਣਯੋਗ ਹੈ ਕਿ ਲੋਕ ਅਦਾਲਤਾਂ ਨੇ ਵਿਵਾਦਾਂ ਦੇ ਛੇਤੀ ਨਿਪਟਾਰੇ ਅਤੇ ਕੇਸਾਂ ਦੇ ਤੁਰੰਤ ਹੱਲ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਨਾਲ ਲੰਬਿਤ ਕੇਸਾਂ ਵਿੱਚ ਕਮੀ ਆਈ ਹੈ ਅਤੇ ਨਿਆਂ ਤੱਕ ਪਹੁੰਚ ਛੇਤੀ ਬਣੀ ਹੈ। ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ ਦੌਰਾਨ ਕੁੱਲ 33,181 ਕੇਸ ਸੁਣਵਾਈ ਲਈ ਲਏ ਗਏ, ਜਿਨ੍ਹਾਂ ਵਿੱਚੋਂ 30,298 ਕੇਸ ਨਿਪਟਾਏ ਗਏ। ਨਿਪਟਾਏ ਗਏ ਕੇਸਾਂ ਦੀ ਕੁੱਲ ਰਕਮ ₹59,09,14,425/- ਰਹੀ, ਜੋ ਕਿ ਵਿਵਾਦ ਨਿਪਟਾਰੇ ਅਤੇ ਵਿੱਤੀ ਵਸੂਲੀ ਲਈ ਲੋਕ ਅਦਾਲਤਾਂ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਕੁੱਲ 26 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਿੱਚੋਂ 20 ਬੈਂਚ ਅੰਮ੍ਰਿਤਸਰ ਹੈੱਡਕੁਆਰਟਰ ਵਿੱਚ ਅਤੇ 3-3 ਬੈਂਚ ਤਹਿਸੀਲ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਸਥਾਪਿਤ ਕੀਤੇ ਗਏ। ਅੰਮ੍ਰਿਤਸਰ ਵਿੱਚ ਕੌਮੀ ਲੋਕ ਅਦਾਲਤ ਸ੍ਰੀਮਤੀ ਜਤਿੰਦਰ ਕੌਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਅਗਵਾਈ ਹੇਠ ਲਗਾਈ ਗਈ , ਜਿਸ ਵਿੱਚ ਸ਼੍ਰੀ ਅਮਰਦੀਪ ਸਿੰਘ ਬੈਂਸ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਸਰਗਰਮ ਯਤਨ ਕੀਤੇ ਗਏ। ਲੋਕ ਅਦਾਲਤ ਨੇ ਆਪਣੇ ਮੁੱਖ ਉਦੇਸ਼, ਅਰਥਾਤ ਵਿਵਾਦਾਂ ਦੇ ਸੁਹਾਦੇਪੂਰਣ ਨਿਪਟਾਰੇ ਅਤੇ ਲੰਬੇ ਸਮੇਂ ਤੋਂ ਲੰਬਿਤ ਕੇਸਾਂ ਦੇ ਤੁਰੰਤ ਨਿਪਟਾਰੇ ਵਿੱਚ ਸਫਲਤਾ ਹਾਸਲ ਕੀਤੀ। ਪ੍ਰੀ-ਲੋਕ ਅਦਾਲਤ ਕਾਰਵਾਈਆਂ ਦੌਰਾਨ ਕੀਤੀਆਂ ਗਈਆਂ ਲਗਾਤਾਰ ਕੋਸ਼ਿਸ਼ਾਂ ਅਤੇ ਲੋਕ ਅਦਾਲਤ ਦੇ ਦਿਨ ਪ੍ਰਭਾਵਸ਼ਾਲੀ ਮਨਾਉਣ ਦੇ ਕਾਰਨ ਅੰਮ੍ਰਿਤਸਰ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਕਈ ਸਾਲਾਂ ਤੋਂ ਲੰਬਿਤ ਸਿਵਲ ਅਤੇ ਨੈਗੋਸ਼ਿਏਬਲ ਇੰਸਟਰੂਮੈਂਟਸ ਐਕਟ ਦੇ ਮਾਮਲੇ ਨਿਪਟਾਏ ਗਏ। ਜਿੰਨਾ ਵਿੱਚ ਸ਼੍ਰੀ ਅਮਰਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਿਵਿਜ਼ਨ)-ਕਮ-ਜੇ.ਐਮ.ਆਈ.ਸੀ., ਅੰਮ੍ਰਿਤਸਰ ਦੀ ਅਦਾਲਤ ਵਿੱਚ ਸਿਵਲ ਵਸੂਲੀ ਦਾ ਕੇਸ ਅਲਾਹਾਬਾਦ ਬੈਂਕ ਬਨਾਮ ਐਮ/ਐਸ ਪਾਲ ਟੇਲਰਜ਼, ਜੋ ਕਿ 2018 ਤੋਂ ਲੰਬਿਤ ਸੀ ਅਤੇ ਸਾਲ 2025–26 ਦੀ ਐਕਸ਼ਨ ਪਲਾਨ ਸ਼੍ਰੇਣੀ ਵਿੱਚ ਸ਼ਾਮਲ ਸੀ, ਨੂੰ ਵੀ ਤਰੀਕੇ ਨਾਲ ਨਿਪਟਾਇਆ ਗਿਆ। ਬੈਂਕ ਵੱਲੋਂ ₹6,05,561.40/- ਦੀ ਵਸੂਲੀ ਦਾ ਦਾਅਵਾ ਕੀਤਾ ਗਿਆ ਸੀ, ਪਰ ਅਦਾਲਤ ਦੀ ਦਖਲਅੰਦਾਜ਼ੀ ਨਾਲ ਇਹ ਮਾਮਲਾ ₹4,23,000/- ਵਿੱਚ ਨਿਪਟ ਗਿਆ। ਇਕ ਵੱਡੀ ਰਕਮ ਮੌਕੇ ’ਤੇ ਅਦਾ ਕੀਤੀ ਗਈ ਅਤੇ ਬਾਕੀ ਰਕਮ ਕਿਸ਼ਤਾਂ ਵਿੱਚ ਅਦਾ ਕਰਨ ’ਤੇ ਸਹਿਮਤੀ ਹੋਈ। ਇਸੇ ਤਰ੍ਹਾਂ ਡਾ. ਗੁਰਦਰਸ਼ਨ ਸਿੰਘ, ਪੀ.ਸੀ.ਐਸ., ਸਿਵਲ ਜੱਜ (ਜੂਨੀਅਰ ਡਿਵਿਜ਼ਨ)-ਕਮ-ਜੇ.ਐਮ.ਆਈ.ਸੀ., ਅੰਮ੍ਰਿਤਸਰ ਦੀ ਅਦਾਲਤ ਵਿੱਚ ਸਿਵਲ ਕੇਸ ਐਮ/ਐਸ ਸੁਰਿੰਦਰ ਕੋਲ ਸਪਲਾਈ ਬਨਾਮ ਐਮ/ਐਸ ਏ.ਪੀ. ਆਟੋ ਪਿਸਟਨ ਇੰਜੀਨੀਅਰਿੰਗ, ਜੋ ਕਿ 2018 ਵਿੱਚ ਦਰਜ ਹੋਇਆ ਸੀ ਅਤੇ ਦਲੀਲਾਂ ਪੂਰੀਆਂ ਹੋਣ ਅਤੇ ਮੁੱਦੇ ਤੈਅ ਹੋਣ ਦੇ ਬਾਵਜੂਦ ਲੰਬਿਤ ਸੀ, ਨੂੰ ਪ੍ਰੀ-ਲੋਕ ਅਦਾਲਤ ਦੌਰਾਨ ਕੀਤੀਆਂ ਲਗਾਤਾਰ ਕੋਸ਼ਿਸ਼ਾਂ ਨਾਲ ਹੱਲ ਕਰ ਲਿਆ ਗਿਆ। ਮਿਸ. ਤਰਜਾਨੀ, ਪੀ.ਸੀ.ਐਸ., ਜੂਡੀਸ਼ੀਅਲ ਮੈਜਿਸਟ੍ਰੇਟ ਫਰਸਟ ਕਲਾਸ, ਅੰਮ੍ਰਿਤਸਰ ਦੀ ਅਦਾਲਤ ਵਿੱਚ ਵੀ ਮਹੱਤਵਪੂਰਨ ਸਫਲਤਾ ਦਰਜ ਕੀਤੀ ਗਈ, ਜਿੱਥੇ ਨੈਗੋਸ਼ਿਏਬਲ ਇੰਸਟਰੂਮੈਂਟਸ ਐਕਟ ਅਧੀਨ ਲਗਭਗ ਨੌਂ ਸਾਲਾਂ ਤੋਂ ਲੰਬਿਤ ਕੇਸ ਐਮ/ਐਸ ਦੇਵੀ ਦਾਸ ਐਂਡ ਸਨਜ਼ ਬਨਾਮ ਸੰਜੇ ਖੰਨਾ, ਜਿਸ ਨਾਲ ਜੁੜੀਆਂ ਕਈ ਕਾਰਵਾਈਆਂ ਮਾਨਯੋਗ ਹਾਈ ਕੋਰਟ ਵਿੱਚ ਵੀ ਚੱਲ ਰਹੀਆਂ ਸਨ, ਨੂੰ ਨਿਪਟਾਇਆ ਗਿਆ। ਅਦਾਲਤ ਦੇ ਜ਼ੋਰਦਾਰ ਯਤਨਾਂ ਨਾਲ ₹16,25,000/- ਦੀ ਰਕਮ ’ਤੇ ਪੂਰਨ ਸਮਝੌਤਾ ਹੋਇਆ, ਜਿਸ ਨਾਲ ਲੰਬੇ ਸਮੇਂ ਤੋਂ ਚੱਲ ਰਹੀ ਮੁਕੱਦਮੇਬਾਜ਼ੀ ਅਤੇ ਸਾਰੀਆਂ ਸੰਬੰਧਤ ਕਾਰਵਾਈਆਂ ਦਾ ਅੰਤ ਹੋਇਆ। ਇਸ ਤੋਂ ਇਲਾਵਾ ਮਿਸ. ਨੀਲਮ, ਪ੍ਰਧਾਨ ਅਧਿਕਾਰੀ, ਕੌਮੀ ਲੋਕ ਅਦਾਲਤ, ਅੰਮ੍ਰਿਤਸਰ ਦੀ ਦੇਖਰੇਖ ਹੇਠ 2019 ਤੋਂ 2021 ਤੱਕ ਲੰਬਿਤ ਰਹੇ ਕਈ ਨੈਗੋਸ਼ਿਏਬਲ ਇੰਸਟਰੂਮੈਂਟਸ ਐਕਟ ਦੇ ਕੇਸ ਸਫਲਤਾਪੂਰਵਕ ਨਿਪਟਾਏ ਗਏ। ਇਨ੍ਹਾਂ ਕੇਸਾਂ ਵਿੱਚ ਚੈਕ ਰਕਮਾਂ ₹20,000/- ਤੋਂ ₹5,00,000/- ਤੱਕ ਸਨ, ਜੋ ਪਾਰਟੀਆਂ ਵਿਚਕਾਰ ਵਿਵਾਦਾਂ ਕਾਰਨ ਸਾਲਾਂ ਤੋਂ ਲੰਬਿਤ ਰਹੇ ਹੋਏ ਸਨ। ਪ੍ਰੀ-ਲੋਕ ਅਦਾਲਤ ਅਤੇ ਕੌਮੀ ਲੋਕ ਅਦਾਲਤ ਦੌਰਾਨ ਲਗਾਤਾਰ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਦੋਸ਼ੀਆਂ ਵੱਲੋਂ ਸ਼ਿਕਾਇਤਕਰਤਿਆਂ, ਜਿਸ ਵਿੱਚ ਨਿੱਜੀ ਪੱਖ ਅਤੇ ਵਿੱਤੀ ਸੰਸਥਾਵਾਂ ਸ਼ਾਮਲ ਸਨ, ਦੀ ਪੂਰੀ ਤਸੱਲੀ ਅਨੁਸਾਰ ਭੁਗਤਾਨ ਕੀਤਾ ਗਿਆ। ਇਸ ਤੋਂ ਇਲਾਵਾ ਅਜਨਾਲਾ ਵਿੱਚ ਸ਼੍ਰੀ ਪਲਵਿੰਦਰ ਸਿੰਘ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਿਵਿਜ਼ਨ) ਦੀ ਅਦਾਲਤ ਵਿੱਚ ਦੋ ਸਾਲ ਤੋਂ ਵੱਧ ਸਮੇਂ ਤੋਂ ਲੰਬਿਤ ਸਿਵਲ ਕੇਸ ਵਿਕਾਸ ਭਾਟੀਆ ਅਤੇ ਇੱਕ ਹੋਰ ਬਨਾਮ ਰਣਜੀਤ ਸਿੰਘ ਅਤੇ ਹੋਰ ਨੂੰ ਵੀ ਕੌਮੀ ਲੋਕ ਅਦਾਲਤ ਦੌਰਾਨ ਨਿਪਟਾਇਆ ਗਿਆ। ਇਹ ਮਾਮਲਾ ਲੋਕ ਅਦਾਲਤ ਬੈਂਚ ਵੱਲੋਂ ਸੁਣਿਆ ਗਿਆ, ਜਿਸ ਵਿੱਚ ਪ੍ਰਧਾਨ ਅਧਿਕਾਰੀ ਦੇ ਨਾਲ ਸ਼੍ਰੀ ਐਚ.ਐਸ. ਨਿੱਜਰ, ਪ੍ਰਧਾਨ, ਬਾਰ ਐਸੋਸੀਏਸ਼ਨ, ਅਜਨਾਲਾ ਅਤੇ ਸ਼੍ਰੀ ਸੁਖਚਰਨਜੀਤ ਸਿੰਘ, ਸਕੱਤਰ, ਬਾਰ ਐਸੋਸੀਏਸ਼ਨ, ਅਜਨਾਲਾ ਸ਼ਾਮਲ ਸਨ। ਬੈਂਚ ਦੀ ਪ੍ਰਭਾਵਸ਼ਾਲੀ ਦਖਲਅੰਦਾਜ਼ੀ ਅਤੇ ਵਿਦਵਾਨ ਵਕੀਲਾਂ ਦੀ ਸਹਾਇਤਾ ਨਾਲ ਪੱਖਕਾਰਾਂ ਦੀ ਕੌਂਸਲਿੰਗ ਕੀਤੀ ਗਈ, ਜਿਸ ਨਾਲ ਸਮਝੌਤਾ ਹੋਇਆ ਅਤੇ ਕੇਸ ਵਾਪਸ ਲੈਣ ਦੇ ਆਦੇਸ਼ਾਂ ਨਾਲ ਅੰਤਿਮ ਨਿਪਟਾਰਾ ਕੀਤਾ ਗਿਆ। ਇਸ ਪ੍ਰਕਾਰ ਕੌਮੀ ਲੋਕ ਅਦਾਲਤ ਤੁਰੰਤ ਨਿਆਂ, ਵਿੱਤੀ ਵਸੂਲੀ, ਲੰਬਿਤ ਕੇਸਾਂ ਵਿੱਚ ਕਮੀ ਅਤੇ ਪੱਖਕਾਰਾਂ ਵਿਚਕਾਰ ਸਬੰਧਾਂ ਦੀ ਪੁਨਰਸਥਾਪਨਾ ਲਈ ਇੱਕ ਪ੍ਰਭਾਵਸ਼ਾਲੀ ਮੰਚ ਸਾਬਤ ਹੋਈ। ਸਾਰੀਆਂ ਅਦਾਲਤਾਂ ਦੇ ਸਾਂਝੇ ਯਤਨਾਂ ਨਾਲ ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ ਮਜ਼ਬੂਤ ਹੋਈ ਅਤੇ ਨਿਆਂ ਤੱਕ ਪਹੁੰਚ ਹੋਰ ਵੀ ਸੁਧਰੀ।
-

ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
· ਸ਼ੱਕੀ ਹਲਚਲ ਦੀ ਤੁਰੰਤ ਸੂਚਨਾ ਲਈ ਹੈਲਪਲਾਈਨ 112 ‘ਤੇ ਸੰਪਰਕ ਕਰਨ ਦੀ ਅਪੀਲ ਮਾਲੇਰਕੋਟਲਾ, 12 ਦਸੰਬਰ – ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਵਿੱਚ ਕਰਵਾਉਣ ਲਈ ਮਾਲੇਰਕੋਟਲਾ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਮਹੱਤਵਪੂਰਨ ਜਾਣਕਾਰੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਹੋਣ ਜਾ ਰਿਹਾਂ ਹਨ। ਚੋਣ ਪ੍ਰਕਿਰਿਆ ਨੂੰ ਕਿਸੇ ਵੀ ਕਿਸਮ ਦੀ ਰੁਕਾਵਟ ਤੋਂ ਬਚਾਉਣ ਲਈ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਕੋਈ ਵੀ ਹੁੱਲੜਬਾਜ਼ੀ, ਬਦਅਮਨੀ ਜਾਂ ਕਾਨੂੰਨ-ਵਿਰੁੱਧ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸ਼ਰਾਰਤੀ ਤੱਤਾਂ ਵਿਰੁੱਧ ਤੁਰੰਤ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੀਨੀਅਰ ਕਪਤਾਨ ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 257 ਪੋਲਿੰਗ ਬੂਥ ਪੋਲਿੰਗ ਸਟੇਸ਼ਨ ਸਥਾਪਿਤ ਹੋਏ ਹਨ, ਜਿੱਥੇ ਪੁਲਿਸ ਟੁਕੜੀਆਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ। ਚੋਣ ਦਿਨ ਦੌਰਾਨ ਪੂਰੀ ਚੌਕਸੀ ਤੇ ਕੜੀ ਮਾਨੀਟਰਿੰਗ ਸਿਸਟਮ ਲਾਗੂ ਰਹੇਗਾ।ਉਨ੍ਹਾਂ ਆਮ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸ਼ੱਕੀ ਹਲਚਲ, ਕੋਈ ਵੀ ਤਣਾਅਪੂਰਨ ਸਥਿਤੀ ਜਾਂ ਐਮਰਜੈਂਸੀ ਦੇ ਮੌਕੇ ‘ਤੇ ਹੈਲਪਲਾਈਨ 112 ‘ਤੇ ਤੁਰੰਤ ਸੰਪਰਕ ਕੀਤਾ ਜਾਵੇ। ਪ੍ਰੈਸ ਕਾਨਫਰੰਸ ਉਪਰੰਤ, ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ‘ਚ ਸ਼ਾਂਤੀ ਤੇ ਸੁਰੱਖਿਆ ਦਾ ਸੁਨੇਹਾ ਦੇਣ ਲਈ ਵਿਸ਼ੇਸ ਫਲੈਗ ਮਾਰਚ ਕੱਢਿਆ । ਇਹ ਫਲੈਗ ਮਾਰਚ ਮਾਰਚ ਡਾ. ਜਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਹੋ ਕੇ ਜੈਨ ਸਵੀਟਸ ਅਤੇ ਕਾਲਜ ਰੋਡ ਤੋਂ ਹੁੰਦਾ ਹੋਇਆ ਅੱਗੇ ਵਧਿਆ। ਇਸ ਮੌਕੇ ਐੱਸ.ਪੀ (ਐੱਚ) ਗੁਰਸ਼ਰਨਜੀਤ ਸਿੰਘ, ਐੱਸ.ਪੀ (ਡੀ) ਸਤਪਾਲ ਸ਼ਰਮਾ ਸਮੇਤ ਪੁਲਿਸ ਵਿਭਾਗ ਦੇ ਕਈ ਸੀਨੀਅਰ ਅਫ਼ਸਰ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਜਵਾਨ ਮੌਜੂਦ ਸਨ।
-

ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ
ਫਰੀਦਕੋਟ 12 ਦਸੰਬਰ () ਜਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜਿਲ੍ਹਾ ਫਰੀਦਕੋਟ ਅੰਦਰ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ-2025 ਦੀਆਂ ਚੋਣਾਂ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਮਿਤੀ 12-12-2025 ਦੀ ਸ਼ਾਮ 6 ਵਜੇ ਤੋਂ 14 ਦਸੰਬਰ 2025 ਨੂੰ ਵੋਟਾਂ ਪੈਣ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਦਾ ਕੀਤਾ ਗਿਆ ਆਯੋਜਨ
ਰੂਪਨਗਰ, 12 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ ਐਸ ਨਗਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਅਗਵਾਈ ਹੇਠ ਅੱਜ “ਨਸ਼ਾ ਮੁਕਤੀ ਮੁਹਿੰਮ” ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਵਿਖੇ ਸਕੂਲ ਦੇ ਬੱਚਿਆਂ ਵੱਲੋਂ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ…
-

ਗੋ-ਸੋਲਰ ਪ੍ਰੋਜੈਕਟ ਨੂੰ ਕਾਮਨ ਸਰਵਿਸ ਸੈਂਟਰ ਨਾਲ ਜੋੜਨ ਵਾਲਾ ਪਹਿਲਾ ਜ਼ਿਲ੍ਹਾ ਬਣਿਆ
ਹੁਸ਼ਿਆਰਪੁਰ, 12 ਦਸੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਹੁਸ਼ਿਆਰਪੁਰ ਜ਼ਿਲ੍ਹੇ ਨੇ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਇਕ ਮਹੱਤਵਪੂਰਨ ਪਹਿਲਕਦਮੀ ਕੀਤੀ ਹੈ। ਇਸ ਨੇ ਗੋ-ਸੋਲਰ ਪ੍ਰੋਜੈਕਟ ਨੂੰ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ) ਨਾਲ ਜੋੜ ਕੇ ਸੂਬੇ ਭਰ ਵਿੱਚ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਕਦਮ ਨਾਲ ਹੁਸ਼ਿਆਰਪੁਰ ਸੂਬੇ ਦਾ ਪਹਿਲਾ…
-

ਚੋਣ ਅਬਜ਼ਰਵਰ ਵੱਲੋਂ ਨਿਰਪੱਖ ਚੋਣਾਂ ਕਰਵਾਉਣ ਲਈ ਆਦੇਸ਼ ਜਾਰੀ
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ: ਡਾ: ਦੀਪਕ ਭਾਟੀਆ, ਪੀ.ਸੀ.ਐਸ. (2016), ਸਹਾਇਕ ਕਮਿਸ਼ਨਰ ਸਟੇਟ ਟੈਕਸਜ ਲੁਧਿਆਣਾ-1-ਕਮ-ਚੋਣ ਅਬਜ਼ਰਵਰ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼ ਚੋਣਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼ ਦੀਆਂ ਚੋਣਾਂ ਸਬੰਧੀ ਸ੍ਰੀ ਮੁਕਤਸਰ ਸਾਹਿਬ ਲਈ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗਿੱਦੜਬਾਹਾ, ਲੰਬੀ ਲਈ ਮਿਮਿਟ ਕਾਲਜ ਮਲੋਟ ਅਤੇ ਮਲੋਟ ਲਈ ਸੀ.ਆਰ.ਸੀ.…
-

ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ, ਚੈਕਿੰਗ ਦੌਰਾਨ 05 ਚਲਾਨ ਕੀਤੇ
ਫਾਜ਼ਿਲਕਾ 12 ਦਸੰਬਰਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸ਼ਰ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ…
-

14 ਤੋਂ 15 ਦਸੰਬਰ ਸਵੇਰੇ 10 ਵਜੇ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਹੁਸ਼ਿਆਰਪੁਰ, 12 ਦਸੰਬਰ :ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਾਲੇ ਦਿਨ 14 ਦਸੰਬਰ ਤੋਂ ਮਿਤੀ 15 ਦਸੰਬਰ ਸਵੇਰੇ 10 ਵਜੇ ਤੱਕ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਇਹ ਹੁਕਮ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ…
-

ਨਾਗਰਿਕਾਂ ਨੂੰ ਸਿਹਤ ਸਬੰਧੀ ਅਧਿਕਾਰਾਂ ਅਤੇ ਹੱਕਾਂ ਤੋਂ ਕਰਵਾਇਆ ਜਾਣੂ
ਹੁਸ਼ਿਆਰਪੁਰ, 12 ਦਸੰਬਰ :ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਵੱਲੋ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਿਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਅੱਜ ਯੂਨੀਵਰਸਲ ਸਿਹਤ ਕਵਰੇਜ ਦਿਵਸ ਦੇ ਮੌਕੇ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 12 ਦਸੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 286ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 305 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 286 ਦਿਨਾਂ ਵਿੱਚ…
-

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ
ਚੰਡੀਗੜ੍ਹ, 12 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਨਿਵੇਸ਼ ਅਤੇ ਨਿਰਮਾਣ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਅੱਜ ਪੰਜਾਬ ਅਤੇ ਬਰਤਾਨੀਆ (ਯੂ.ਕੇ.) ਦਰਮਿਆਨ ਰਣਨੀਤਕ ਗੱਠਜੋੜ ਦੀ ਵਕਾਲਤ ਕੀਤੀ। ਚੰਡੀਗੜ੍ਹ ਵਿਖੇ ਯੂ.ਕੇ. ਹਾਈ ਕਮਿਸ਼ਨ ਦੇ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ…
-

ਐਸ.ਸੀ. ਕਮਿਸ਼ਨ ਦੇ ਚੇਅਰਮੈਨ ਗੜ੍ਹੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ
ਚੰਡੀਗੜ੍ਹ, 12 ਦਸੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਉਹਨਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸ. ਜਸਵੀਰ ਸਿੰਘ ਗੜ੍ਹੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੂਬੇ ਦੇ ਦਲਿਤ ਵਰਗ ਲਈ ਕੀਤੇ…
-

ਰਾਜ ਚੋਣ ਕਮਿਸ਼ਨ ਨੇ IAS / ਸੀਨੀਅਰ PCS ਅਫਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ
ਚੰਡੀਗੜ੍ਹ, 12 ਦਸੰਬਰ 2025: ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਮਿਤੀ 14.12.2025 ਨੂੰ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਕਮਿਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਮਿਸ਼ਨ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਅਤੇ ਆਮ ਜਨਤਾ…
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 12 ਦਸੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਿਵਰਾਜ ਪਾਟਿਲ ਨੇ ਲਗਨ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕੀਤੀ ਅਤੇ ਜਨਤਕ ਸੇਵਾ ਪ੍ਰਤੀ ਉਨ੍ਹਾਂ ਦੇ…
-

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਤੇ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਚੋਣ ਰੈਲੀਆਂ
ਧੂਰੀ/ਸੰਗਰੂਰ, 12 ਦਸੰਬਰ: ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਧੂਰੀ ਹਲਕੇ ਦੇ ਪਿੰਡ ਧੂਰਾ, ਢਢੋਗਲ, ਈਸੜਾ ਤੇ ਭਸੌੜ ਵਿੱਚ ਚੋਣ ਰੈਲੀਆਂ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਫ਼ਤਵਾ ਦੇਣ ਦੀ ਹਲਕਾ ਵਾਸੀਆਂ ਨੂੰ ਅਪੀਲ ਕੀਤੀ।…
Got any book recommendations?
