Mindblown: a blog about philosophy.
-

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਚੋਣ ਅਮਲੇ ਦੀ ਰਿਹਸਲ 9 ਦਸੰਬਰ ਨੂੰ – ਉੱਪ ਮੰਡਲ ਮਜਿਸਟਰੇਟ ਖਡੂਰ ਸਾਹਿਬ
ਖਡੂਰ ਸਾਹਿਬ/ਤਰਨ ਤਾਰਨ, 08 ਦਸੰਬਰ ( ) – ਸੂਬੇ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਚੋਣ ਅਮਲੇ ਦੀ 2 ਹਿੱਸਿਆਂ ਵਿੱਚ ਚੋਣ ਰਿਹੱਸਲ ਕਰਵਾਈ। ਡਿਪਟੀ ਕਮਿਸ਼ਨਰ ਤਰਨ ਤਾਰਨ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ਾਂ…
-

ਬਾਲ ਵਿਆਹ ਦੀ ਰੋਕਥਾਮ ਲਈ ਜਾਗਰੂਕਤਾ ਅਭਿਆਨ ਜਾਰੀ
ਤਪਾ, 8 ਦਸੰਬਰ ਬਾਲ ਵਿਆਹ ਨੂੰ ਰੋਕਣ ਅਤੇ ਸਮਾਜ ਨੂੰ ਇਸ ਗੰਭੀਰ ਮੁੱਦੇ ਪ੍ਰਤੀ ਸੁਚੇਤ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪਰਦੀਪ ਸਿੰਘ ਗਿੱਲ ਦੀ ਯੋਗ ਅਗਵਾਈ ਅਧੀਨ ਜ਼ਿਲ੍ਹੇ ਵਿੱਚ ਵਿਆਪਕ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ । ਇਸ ਲੜੀ ਤਹਿਤ ਤਪਾ ਦੇ ਵਾਰਡ ਨੰ .12 ਦੇ ਆਂਗਣਵਾੜੀ ਸੈਂਟਰ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਸੁਪਰਵਾਈਰਜ਼ਰ ਵਰਕਰ…
-

ਮਿੱਲ ਮਾਲਕਾਂ ਵੱਲੋਂ ਇੱਕ ਮੁਸ਼ਤ ਨਿਪਟਾਰਾ ਸਕੀਮ ਦਾ ਨਿਰੰਤਰ ਲਿਆ ਜਾ ਰਿਹੈ ਲਾਹਾ- ਪਨਸਪ ਜਿਲ੍ਹਾ ਮੈਨੇਜਰ
ਮਾਲੇਰਕੋਟਲਾ, 8 ਦਸੰਬਰ – ਪੰਜਾਬ ਸਰਕਾਰ ਵੱਲੋਂ ਰਾਈਸ ਮਿੱਲਰਾਂ ਲਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਲਾਗੂ ਕੀਤੀ ਗਈ ਹੈ। ਇਸ ਸਕੀਮ ਤਹਿਤ ਬਹੁਤ ਸਾਰੇ ਅਜਿਹੇ ਮਿੱਲਰ ਫਾਇਦਾ ਉਠਾ ਰਹੇ ਹਨ ਜਿਨ੍ਹਾਂ ਦੇ ਕਾਨੂੰਨੀ ਜਾਂ ਸਿਵਲ ਕੇਸ ਕਈ ਪੀੜ੍ਹੀਆਂ ਤੋਂ ਚਲਦੇ ਆ ਰਹੇ…
-

ਅਗਰਵਾਲ ਲੇਡੀਜ ਕਲੱਬ ਵੱਲੋਂ ਰੈੱਡ ਕਰਾਸ ਨੂੰ 31 ਹਜ਼ਾਰ ਰੁਪਏ ਦਾ ਯੋਗਦਾਨ
ਹੁਸ਼ਿਆਰਪੁਰ, 8 ਦਸੰਬਰ : ਸਕੱਤਰ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਅਗਰਵਾਲ ਲੇਡੀਜ ਕਲੱਬ ਵੱਲੋਂ ਰੈੱਡ ਕਰਾਸ ਸੁਸਾਇਟੀ ਨੂੰ 31000 ਰੁਪਏ ਦਾ ਮਹੱਤਵਪੂਰਨ ਯੋਗਦਾਨ ਦਿੱਤਾ ਗਿਆ ਹੈ। ਇਨ੍ਹਾਂ ਮੈਂਬਰਾਂ ਵੱਲੋਂ ਰੈੱਡ ਕਰਾਸ ਸੁਸਾਇਟੀ ਦੀ ਮੌਜੂਦਾ ਸਮੇਂ ਵਿੱਚ ਹੋ ਰਹੀ ਵਧੀਆ ਕਾਰਗੁਜਾਰੀ ਨੂੰ ਦੇਖਦੇ ਹੋਏ ਰੈੱਡ ਕਰਾਸ ਸਮਾਜ ਭਲਾਈ ਗਤੀਵਿਧੀਆਂ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਤਹਿਤ ਪ੍ਰੋਗਰਾਮ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ
ਸ੍ਰੀ ਮੁਕਤਸਰ ਸਾਹਿਬ, 08 ਦਸੰਬਰ:- ਭਾਰਤ ਦੇ ਮਾਣਯੋਗ ਚੀਫ ਜਸਟਿਸ ਵੱਲੋਂ ਉਦਘਾਟਿਤ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਨੂੰ ਸ੍ਰੀ ਮੁਕਤਸਰ ਸਾਹਿਬ ਵਿੱਚ ਲਾਗੂ ਕਰਦਿਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਰਹਿਨੁਮਾਈ ਹੇਠ ਅੱਜ ਮਿਤੀ 08.12.2025 ਨੂੰ ਸੰਤ ਸਹਾਰਾ ਇੰਸੀਟਿਊਟ ਆਫ…
-

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਨ ਤਾਰਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ
ਤਰਨ ਤਾਰਨ, 8 ਦਸੰਬਰ ( ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵਲੋਂ ‘ ਨੌਜਵਾਨ ਨਸ਼ਿਆਂ ਵਿਰੁੱਧ (Youth Agaisnt Drugs), ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ। ਜ਼ਿਲਾ ਤੇ ਸੈਸ਼ਨ ਜੱਜ…
-

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਨਸ਼ਾ ਮੁਕਤੀ ਮੁਹਿੰਮ ਅਧੀਨ ਕੀਡਸ ਪੈਰਾਡਾਈਸ ਸਕੂਲ ਰੰਗੀਲਪੁਰ ਵਿੱਚ ਨੁੱਕੜ ਨਾਟਕ ਆਯੋਜਿਤ
ਰੂਪਨਗਰ, 08 ਦਸੰਬਰ: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਦੀਆਂ ਹਦਾਇਤਾਂ ਅਤੇ ਜਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਅਗਵਾਈ ਹੇਠ ਅੱਜ ਨਸ਼ਾ ਮੁਕਤੀ ਮੁਹਿੰਮ ਤਹਿਤ ਕੀਡਸ ਪੈਰਾਡਾਈਸ ਸਕੂਲ, ਰੰਗੀਲਪੁਰ ਵਿਖੇ ਨੁੱਕੜ ਨਾਟਕ ਕਰਵਾਇਆ ਗਿਆ। ਇਸ ਨੁੱਕੜ ਨਾਟਕ ਦਾ ਮੁੱਖ ਉਦੇਸ਼ ਸਕੂਲ ਦੇ ਬੱਚਿਆਂ ਨੂੰ ਨਸ਼ਿਆਂ ਦੇ ਹਾਨੀਕਾਰਕ…
-

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ: ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ
ਸੰਗਰੂਰ, 08 ਦਸੰਬਰ ਮਨੁੱਖੀ ਅਧਿਕਾਰ ਦਿਵਸ ਮੌਕੇ ਸਹਾਰਾ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਵਿੱਚ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ, ਚੰਡੀਗੜ੍ਹ ਦੇ ਮੈਂਬਰ ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ ‘ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ
ਹੁਸ਼ਿਆਰਪੁਰ, 8 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੇ ਸੇਵਨ ਨਾ ਕਰਨ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ…
-

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ
*ਚੰਡੀਗੜ੍ਹ, 8 ਦਸੰਬਰ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡੇਵੂ ਈ ਐਂਡ ਸੀ, ਜੀ.ਐਸ. ਇੰਜੀਨੀਅਰਿੰਗ ਐਂਡ ਕੰਸਟ੍ਰਕਸ਼ਨ (ਜੀ.ਐਸ. ਈ ਐਂਡ ਸੀ), ਨੋਂਗਸ਼ਿਮ, ਕੋਰੀਆ ਡਿਫੈਂਸ ਇੰਡਸਟਰੀ ਐਸੋਸੀਏਸ਼ਨ (ਕੇ.ਡੀ.ਆਈ.ਏ.), ਸਿਓਲ ਬਿਜ਼ਨਸ ਏਜੰਸੀ (ਐਸ.ਬੀ.ਏ.) ਸਮੇਤ ਦੱਖਣੀ ਕੋਰੀਆ ਦੀਆਂ ਹੋਰ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।ਦੱਖਣੀ ਕੋਰੀਆ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਡੇਵੂ…
-

ਸੰਗਰੂਰ ਜ਼ਿਲ੍ਹੇ ਦੇ 49 ਪੁਲਿਸ ਮੁਲਾਜ਼ਮਾਂ ਨੂੰ ਡੀ.ਜੀ.ਪੀ. ਡਿਸਕ, 2 ਨੂੰ ਪ੍ਰਸੰਸਾ ਪੱਤਰ, 233 ਨੂੰ ਸੀਸੀ-1 ਸਰਟੀਫਿਕੇਟ ਅਤੇ 3,49,500 ਰੁਪਏ ਦੇ ਨਗਦ ਇਨਾਮ ਪ੍ਰਦਾਨ
ਸੰਗਰੂਰ, 8 ਦਸੰਬਰ:-ਪੰਜਾਬ ਦੇ ਡੀ.ਜੀ.ਪੀ. ਸ਼੍ਰੀ ਗੌਰਵ ਯਾਦਵ ਨੇ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਤਾਇਨਾਤ 49 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਲਾਘਾਯੋਗ ਕੰਮ ਕਰਨ ਬਦਲੇ ਡੀ.ਜੀ.ਪੀ. ਡਿਸਕ ਪ੍ਰਦਾਨ ਕੀਤੀ ਹਨ, ਜਿਨ੍ਹਾਂ ਨੂੰ ਅੱਜ ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਨੇ ਪੁਲਿਸ ਲਾਈਨ ਸੰਗਰੂਰ ਵਿਖੇ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡੀ.ਜੀ.ਪੀ. ਡਿਸਕ ਲਗਾ ਕੇ…
-

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ
ਚੰਡੀਗੜ੍ਹ, 8 ਦਸੰਬਰ: ਟ੍ਰਾਈ-ਸਰਵਿਸਿਜ਼ ਮਿਲਟਰੀ ਡਿਸਪਲੇਅ ਦੇ ਸਮਾਪਤੀ ਸਮਾਰੋਹ ਨੂੰ ਦਰਸਾਉਂਦੇ ਇਤਿਹਾਸਕ ਸਮਾਗਮ ਵਿੱਚ, ਭਾਰਤੀ ਜਲ ਸੈਨਾ ਦੇ ਪ੍ਰਮੁੱਖ ਕੋਲਕਾਤਾ-ਕਲਾਸ ਸਟੀਲਥ ਗਾਈਡਡ ਮਿਜ਼ਾਈਲ ਡਿਸਟਰਾਇਰ, ਆਈ.ਐਨ.ਐਸ. ਕੋਚੀ (ਡੀ64) ਦੇ ਸਕੇਲ-ਡਾਊਨ ਮਾਡਲ ਦਾ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਵਿਖੇ ਉਦਘਾਟਨ ਕੀਤਾ ਗਿਆ। ਭਾਰਤੀ ਜਲ ਸੈਨਾ ਵੱਲੋਂ ਨੇਵੀ ਦਿਵਸ- 2025 ’ਤੇ ਪੇਸ਼ ਕੀਤੇ ਗਏ ਮਾਡਲ…
-

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ
ਚੰਡੀਗੜ੍ਹ, 8 ਦਸੰਬਰ:- ‘ਗਰੀਨਿੰਗ ਪੰਜਾਬ ਮਿਸ਼ਨ’ ਤਹਿਤ ਸੂਬੇ ਵਿੱਚ ਮੌਜੂਦਾ ਜੰਗਲਾਂ ਅਤੇ ਰੁੱਖਾਂ ਹੇਠਲੇ ਰਕਬੇ ਦੀ ਸਾਂਭ-ਸੰਭਾਲ, ਵਿਕਾਸ ਅਤੇ ਵਾਧੇ ਨੂੰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਵਿਭਾਗ ਨੇ ਪੰਜਾਬ ਵਿੱਚ ਹਰਿਆਵਲ ਨੂੰ ਵਧਾਉਣ…
-

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 8 ਦਸੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਵੱਲੋਂ ਸੰਚਾਲਿਤ ਹਥਿਆਰ ਤਸਕਰੀ ਮਾਡਿਊਲ ਦੇ ਛੇ ਕਾਰਕੁਨਾਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਵੀ ਹੈ, ਨੂੰ ਛੇ ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਨੂੰ ਬੇਅਸਰ ਕੀਤਾ ਹੈ। ਇਹ…
-

‘ਯੁੱਧ ਨਸ਼ਿਆਂ ਵਿਰੁੱਧ’: 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ
ਚੰਡੀਗੜ੍ਹ, 8 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 282ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕਰਕੇ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ…
-

ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਹੁਸ਼ਿਆਰਪੁਰ, 6 ਦਸੰਬਰ : ਜ਼ਿਲ੍ਹਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਸੀ.ਜੀ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦੋ ਸੈਸ਼ਨਾਂ ਦੌਰਾਨ ਟ੍ਰੇਨਿੰਗ ਦਿੱਤੀ ਗਈ। ਇਸ ਦੌਰਾਨ ਪਹਿਲੇ ਸੈਸ਼ਨ ਵਿਚ ਓਰੀਐਨਟੇਸ਼ਨ ਪ੍ਰੋਗਰਾਮ ਬਾਰੇ ਅਤੇ ਦੂਸਰੇ ਸੈਸ਼ਨ ਵਿਚ ਬੇਸਿਕ ਟ੍ਰੇਨਿੰਗ ਦਿੱਤੀ ਗਈ। ਇਸ…
-

ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਮਾਲੇਰਕੋਟਲਾ 07 ਦਸੰਬਰ : ਗਿਆਰਵਾਂ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ (IISF–2025), ਜੋ ਕਿ 6 ਦਸੰਬਰ ਤੋਂ 9 ਦਸੰਬਰ ਤੱਕ ਮਨਿਸਟਰੀ ਆਫ਼ ਟੈਕਨਾਲੋਜੀ ਅਤੇ ਮਨਿਸਟਰੀ ਆਫ਼ ਅਰਥ ਸਾਇੰਸਜ਼ (ਭਾਰਤ ਸਰਕਾਰ) ਵੱਲੋਂ ਵਿਜ਼ਨਾਨਾ ਭਾਰਤੀ ਦੇ ਸਹਿਯੋਗ ਨਾਲ ਪੰਚਕੂਲਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਵਿੱਚ ਮਾਲੇਰਕੋਟਲਾ ਜ਼ਿਲ੍ਹੇ ਵੱਲੋਂ ਮਹੱਤਵਪੂਰਣ ਭਾਗੀਦਾਰੀ ਦਰਜ ਕੀਤੀ ਗਈ। ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਭੋਗੀਵਾਲ (ਮਾਲੇਰਕੋਟਲਾ) ਦੇ ਲੈਕਚਰਾਰ ਫਿਜ਼ਿਕਸ (ਸਟੇਟ ਅਤੇ ਨੈਸ਼ਨਲ ਐਵਾਰਡੀ)ਪ੍ਰੇਮ ਸਿੰਘ ਨੇ ਰਿਸੋਰਸ ਪਰਸਨ ਵਜੋਂ ਆਪਣੀ ਭੂਮਿਕਾ ਨਿਭਾਈ। ਇਸੇ ਸਕੂਲ ਦੇ ਬਾਰਹਵੀਂ ਜਮਾਤ ਦੇ ਸਾਇੰਸ ਵਿਦਿਆਰਥੀ ਪਰਮਿੰਦਰ ਸਿੰਘ ਨੇ ਸਟੂਡੈਂਟ ਸਾਇੰਸ ਐਂਡ ਟੈਕਨੋਲੋਜੀ ਵਿਲੇਜ ਦੇ ਪ੍ਰਤਿਨਿੱਧੀ ਵਜੋਂ ਫੈਸਟੀਵਲ ਵਿੱਚ ਭਾਗ ਲਿਆ। ਚਾਰ ਦਿਨ ਚੱਲਣ ਵਾਲੇ ਇਸ ਵਿਸ਼ਾਲ ਸਾਇੰਸ ਫੈਸਟ ਦਾ ਉਦਘਾਟਨ ਕੇਂਦਰੀ ਰਾਜ ਮੰਤਰੀ ਡਾ. ਜਿਤਿੰਦਰ ਸਿੰਘ ਨੇ ਕੀਤਾ। ਇਸ ਮੌਕੇ ਅੰਤਰਰਾਸ਼ਟਰੀ ਸਪੇਸ ਸਟੇਸ਼ਨ ਤੋਂ ਹਾਲ ਹੀ ਪਰਤੇ ਆਸਟ੍ਰੋਨਾਟ ਸੁਭਾਂਸ਼ੂ ਸੁਕਲਾ ਨੇ ਵੀ ਵਿਸ਼ੇਸ਼ ਤੌਰ ‘ਤੇ ਭਾਗ ਲਿਆ, ਜਿਸ ਨਾਲ ਵਿਦਿਆਰਥੀਆਂ ਵਿੱਚ ਅਪਾਰ ਉਤਸ਼ਾਹ ਦੇਖਣ ਨੂੰ ਮਿਲਿਆ। ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਵਿਗਿਆਨੀਆਂ ਦੇ ਦਰਮਿਆਨ ਪ੍ਰੇਮ ਸਿੰਘ ਮਾਣਕ ਮਾਜਰਾ ਦਾ ਰਿਸੋਰਸ ਪਰਸਨ ਵਜੋਂ ਚੁਣਿਆ ਜਾਣਾ ਮਾਲੇਰਕੋਟਲਾ ਜ਼ਿਲ੍ਹੇ ਅਤੇ ਸਿੱਖਿਆ ਵਿਭਾਗ ਲਈ ਮਾਣਸੂਚਕ ਪਲ ਹੈ। ਭਾਰਤ ਦੇ ਹਰ ਰਾਜ ਤੋਂ ਪਹੁੰਚੇ ਹਜ਼ਾਰਾਂ ਵਿਦਿਆਰਥੀਆਂ ਲਈ ਉਨ੍ਹਾਂ ਨੇ ਭੌਤਿਕ ਵਿਗਿਆਨ ਦੇ ਮੁੱਢਲੇ ਰਹੱਸ ਅਤੇ “ਵਿਗਿਆਨੀ ਕਿਵੇਂ ਬਣੀਏ” ਵਿਸ਼ੇ ਉੱਤੇ ਜਾਣਕਾਰੀ ਨਾਲ ਭਰਪੂਰ ਸੈਸ਼ਨ ਕਰਵਾਏ। ਉਨ੍ਹਾਂ ਦੀ ਇਸ ਪ੍ਰਾਪਤੀ ‘ਤੇ ਐਡੀਸ਼ਨਲ ਡਾਇਰੈਕਟਰ (ਸਿੱਖਿਆ) ਸ਼ਰੂਤੀ ਸ਼ੁਕਲਾ, ਜ਼ਿਲ੍ਹਾ ਸਿੱਖਿਆ ਅਧਿਕਾਰੀ ਤਰਵਿੰਦਰ ਕੌਰ, ਪ੍ਰਿੰਸੀਪਲ ਆਰਤੀ ਗੁਪਤਾ ਅਤੇ ਸਹਾਇਕ ਜ਼ਿਲ੍ਹਾ ਲੋਕ ਸੰਪਰਕ ਅਫਸਰ ਦੀਪਕ ਕਪੂਰ ਨੇ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੀ ਹੌਸਲਾਅਫ਼ਜ਼ਾਈ ਕੀਤੀ ਅਤੇ ਕਿਹਾ ਕਿ ਉਹ ਅੱਗੇ ਵੀ ਪੰਜਾਬ ਅਤੇ ਪੰਜਾਬੀਆਂ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਵਰਨਣਯੋਗ ਹੈ ਕਿ ਸ. ਪ੍ਰੇਮ ਸਿੰਘ ਮਾਣਕ ਮਾਜਰਾ ਪਹਿਲਾਂ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਰਿਸੋਰਸ ਪਰਸਨ ਵਜੋਂ ਮਹੱਤਵਪੂਰਣ ਸੇਵਾਵਾਂ ਦੇ ਚੁੱਕੇ ਹਨ। ਵਿਦਿਆਰਥੀਆਂ ਦੀ ਖੋਜ-ਪ੍ਰਵਿਰਤੀ ਵਧਾਉਣ ਲਈ ਉਨ੍ਹਾਂ ਨੇ ਆਪਣੇ ਘਰ ਵਿੱਚ ਹੀ “ਕਲਪਨਾ ਚਾਵਲਾ ਅਨਵੇਸ਼ਕਾ ਪ੍ਰਯੋਗਸ਼ਾਲਾ” ਬਣਾਈ ਹੈ, ਜਿਸ ਵਿੱਚ ਸਾਇੰਸ ਦੇ ਸੈਂਕੜਿਆਂ ਪ੍ਰਯੋਗ ਅਤੇ ਐਕਟਿਵਿਟੀਆਂ ਉਪਲਬਧ ਹਨ। ਮਾਡਲ ਤਿਆਰ ਕਰਨ ਵਿੱਚ ਉਨ੍ਹਾਂ ਨੂੰ ਹੈੱਡ ਟੀਚਰ ਸ੍ਰੀਮਤੀ ਮਨਜੀਤ ਕੌਰ ਵੱਲੋਂ ਅਹਿਮ ਸਹਿਯੋਗ ਪ੍ਰਾਪਤ ਹੈ। ਪੀ.ਐੱਮ. ਸ਼੍ਰੀ ਸ.ਸ.ਸ.ਸ. ਭੋਗੀਵਾਲ ਦੇ ਵਿਦਿਆਰਥੀ ਅਤੇ ਅਧਿਆਪਕ ਦੀ ਇਸ ਮਾਣਯੋਗ ਪ੍ਰਾਪਤੀ ਦੀ ਹਰ ਪੱਖੋਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ।
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ ‘ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਲੁਧਿਆਣਾ, 07 ਦਸੰਬਰ (000) – ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਵੱਖ-ਵੱਖ ਥਾਵਾਂ ‘ਤੇ ਪੈਂਫਲੇਟ ਵੰਡੇ ਗਏ। ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ…
Got any book recommendations?

