Mindblown: a blog about philosophy.

  • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ

    ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ

    ਹੁਸ਼ਿਆਰਪੁਰ, 7 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ  ਜ਼ਿਲ੍ਹਾ ਤੇ ਸੈਸ਼ਨ ਜੱਜ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ    ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਅੱਜ ਨੌਜਵਾਨਾਂ…

  • ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

    ਚੰਡੀਗੜ੍ਹ, 7 ਦਸੰਬਰ: ਸਿੱਖ ਭਾਈਚਾਰੇ ਦੀ ਅੰਤਰ-ਆਤਮਾ ‘ਤੇ ਪਏ ਡੂੰਘੇ ਜ਼ਖ਼ਮਾਂ ਨੂੰ ਭਰਨ ਅਤੇ ਇਨਸਾਫ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ (ਪਵਿੱਤਰ ਗ੍ਰੰਥ) ਦੇ ਗੁੰਮ ਹੋਣ ਦੇ ਸਬੰਧ ਵਿੱਚ 16 ਵਿਅਕਤੀਆਂ…

  • ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

    ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

    ਚੰਡੀਗੜ੍ਹ, 7 ਦਸੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ ਕਿਉਂਕਿ ਇਸ ਸੰਸਥਾ ਦੇ 50 ਕੈਡਿਟ ਮੌਜੂਦਾ ਸਮੇਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਸਿਖਲਾਈ ਅਧੀਨ ਹਨ। ਦੱਸਣਯੋਗ ਹੈ ਕਿ ਇਸ ਸੰਸਥਾ ਦੇ ਪਹਿਲੀ ਵਾਰ ਐਨੀ ਵੱਡੀ ਗਿਣਤੀ ਵਿੱਚ ਕੈਡਿਟ ਐਨਡੀਏ ਵਿੱਚ ਸਿਖਲਾਈ ਲੈ ਰਹੇ…

  • ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

    ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

    ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਦਸੰਬਰ: ਦੇਸ਼ ਵਿੱਚ ਚੱਲ ਰਹੇ ਇੰਡੀਗੋ ਸੰਕਟ ਦੇ ਮੱਦੇਨਜ਼ਰ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਲਈ 24X7 ਕੰਟਰੋਲ ਰੂਮ ਸਥਾਪਤ ਕਰਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਕਦਮ ਚੁੱਕੇ ਹਨ। ਪੰਜਾਬ ਸ਼ਹਿਰੀ ਹਵਾਬਾਜ਼ੀ…

  • ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

    ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

    ਚੰਡੀਗੜ੍ਹ/ਅੰਮ੍ਰਿਤਸਰ, 7 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ  ਪਾਕਿਸਤਾਨ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦੇ ਇੱਕ ਕਾਰਕੁਨ ਨੂੰ  ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼…

  • ‘ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ 

    ‘ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ 

    ਚੰਡੀਗੜ੍ਹ, 7 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 281ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 204 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 52 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 281 ਦਿਨਾਂ…

  • ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ

    ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ

    ਅੰਮ੍ਰਿਤਸਰ 6 ਦਸੰਬਰ 2025=== ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB) ਦੇ ਰੀਜਨਲ ਦਫ਼ਤਰ ਅੰਮ੍ਰਿਤਸਰ ਵੱਲੋਂ ਅੱਜ ਵੀ ਹੋਰ ਜਾਗਰੂਕਤਾ ਅਤੇ ਸੰਵੇਦਨਸ਼ੀਲਤਾ ਸੈਸ਼ਨ ਕਰਵਾਏ ਗਏ। ਇਹ ਯਤਨ ਲੋਕਾਂ ਦੀ ਸਿਹਤ ਦੀ ਸੁਰੱਖਿਆ ਅਤੇ ਸਥਾਨਕ ਹਵਾ ਗੁਣਵੱਤਾ ਵਿੱਚ ਸੁਧਾਰ ਲਈ ਬੋਰਡ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੁਹਿੰਮ ਦੇ ਹਿੱਸੇ ਵਜੋਂ, ਅਸਿਸਟੈਂਟ ਇਨਵਾਇਰਨਮੈਂਟਲ ਇੰਜੀਨੀਅਰ ਇੰਜੀ. ਸੁਖਮਨੀ ਸਿੰਘ ਨੇ ਮਜੀਠਾ ਅਤੇ ਰਮਦਾਸ ਦੀਆਂ ਮਿਊਂਸਿਪਲ ਕੌਂਸਲਾਂ ਵਿਚ ਕਮਿਊਨਟੀ ਫੈਸਿਲੀਟੇਟਰਜ਼, ਮੋਟੀਵੇਟਰਜ਼ ਅਤੇ ਸਫਾਈ ਸੇਵਕਾਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਕੂੜਾ ਸਾੜਨ ਨਾਲ ਪੈਦਾ ਹੋਣ ਵਾਲੇ ਗੰਭੀਰ ਸਿਹਤ ਅਤੇ ਪਰੀਵਰਣਕ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਮਿਊਂਸਿਪਲ ਕੌਂਸਲ ਮਜੀਠਾ ਵਿਖੇ ਕਮਿਊਨਟੀ ਫੈਸਿਲੀਟੇਟਰ, ਮੋਟੀਵੇਟਰ ਅਤੇ 21 ਸਫਾਈ ਸੇਵਕਾਂ ਨੇ ਹਾਜ਼ਰੀ ਭਰੀ, ਜਦਕਿ ਮਿਊਂਸਿਪਲ ਕੌਂਸਲ ਰਮਦਾਸ ਵਿਖੇ ਕਮਿਊਨਟੀ ਫੈਸਿਲੀਟੇਟਰ, ਮੋਟੀਵੇਟਰ ਅਤੇ 15 ਸਫਾਈ ਸੇਵਕਾਂ ਨੇ ਜਾਗਰੂਕਤਾ ਕਾਰਜਕ੍ਰਮ ਵਿੱਚ ਭਾਗ ਲਿਆ। ਉਨ੍ਹਾਂ ਨੇ ਜ਼ੋਰ ਦਿੱਤਾ ਕਿ MSW ਸਾੜਨ ਪ੍ਰਤੀ ਜ਼ੀਰੋ ਟੋਲਰੈਂਸ ਰੱਖੀ ਜਾਵੇ ਅਤੇ Solid Waste Management Rules, 2016 ਦੇ ਤਹਿਤ ਵਧੀਆ ਪ੍ਰਥਾਵਾਂ ਜਿਵੇਂ ਕਿ ਢੰਗ ਨਾਲ ਕੂੜੇ ਦੀ ਛਟਾਈ, ਸਮੇਂ-ਸਿਰ ਇਕੱਠਾ ਕਰਨ ਅਤੇ ਵਿਗਿਆਨਕ ਢੰਗ ਨਾਲ ਨਿਪਟਾਨ ਦੀ ਪਾਲਣਾ ਕੀਤੀ ਜਾਵੇ। ਪੀ.ਪੀ.ਸੀ.ਬੀ. ਨੇ ਸਪਸ਼ਟ ਕੀਤਾ ਕਿ ਇਸ ਤਰ੍ਹਾਂ ਦੀਆਂ ਰੋਜ਼ਾਨਾ ਜਾਗਰੂਕਤਾ ਅਤੇ ਲਾਗੂ ਕਰਨ ਵਾਲੀਆਂ ਗਤੀਵਿਧੀਆਂ ਜ਼ਿਲ੍ਹੇ ਦੀਆਂ ਸਭ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਨਿਰੰਤਰ ਚਲਦੀਆਂ ਰਹਿਣਗੀਆਂ, ਤਾਂ ਜੋ ਮੈਦਾਨੀ ਪੱਧਰ ‘ਤੇ ਪ੍ਰਭਾਵਸ਼ਾਲੀ ਕਾਰਵਾਈ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ-ਸਿਰ ਨਿਵਾਰਨ ਸੁਨਿਸ਼ਚਿਤ ਕੀਤਾ ਜਾ ਸਕੇ।

  • ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ

    ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ

    ਅੰਮ੍ਰਿਤਸਰ, 6 ਦਸੰਬਰ — ਹਲਕਾ ਦੱਖਣੀ ਦੇ ਐਮ ਐਲ ਏ ਡਾ. ਇੰਦਰਬੀਰ ਸਿੰਘ ਨਿੱਝਰ ਦੇ ਯਤਨਾਂ ਸਦਕਾ ਭਗਤਾਂਵਾਲਾ ਡੰਪ ਸਾਈਟ ’ਤੇ ਚੱਲ ਰਹੀ ਬਾਇਓ-ਰੀਮੀਡੀਏਸ਼ਨ ਪ੍ਰਕਿਰਿਆ ਤਹਿਤ ਲਗਭਗਇਕ ਲੱਖ ਟਨ ਕੂੜੇ ਦੀ ਸਫਾਈ ਕਰ ਦਿੱਤੀ ਗਈ ਹੈ ਅਤੇ ਕੰਮ ਨਿਰੰਤਰ ਜਾਰੀ ਹੈ। ਡਾਕਟਰ ਨਿੱਜਰ ਖੁਦ ਇਸ ਕੰਮ ਦੀ ਨਿਗਰਾਨੀ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਫ਼ਾਈ ਅਤੇ ਵਾਤਾਵਰਣ ਸੁਧਾਰ ਲਈ ਇਹ ਪ੍ਰੋਜੈਕਟ ਬਹੁਤ ਮਹੱਤਵਪੂਰਨ ਹੈ ਅਤੇ ਕੰਮ ਤੇਜ਼ੀ ਨਾਲ ਅਗੇ ਵੱਧ ਰਿਹਾ ਹੈ। ਡਾ. ਨਿੱਝਰ ਨੇ ਦੱਸਿਆ ਕਿ ਹੁਣ ਤੱਕ ਲਗਭਗ 1 ਲੱਖ ਟਨ ਕੂੜਾ ਸਾਫ਼ ਕੀਤਾ ਜਾ ਚੁੱਕਿਆ ਹੈ, ਜੋ ਕਿ ਪ੍ਰੋਜੈਕਟ ਦੀ ਵੱਡੀ ਉਪਲਬਧੀ ਹੈ। ਇਸਦੇ ਨਾਲ ਹੀ 350 ਟਰੱਕਾਂ ਰਾਹੀਂ ਟਰੀਟ ਕੀਤਾ ਹੋਇਆ ਬਾਇਓ-ਰੀਮੀਡੀਏਟਡ ਮਟੀਰੀਅਲ (ਮਿੱਟੀ ਅਤੇ ਪਲਾਸਟਿਕ) ਸਾਈਟ ਤੋਂ ਹਟਾਇਆ ਜਾ ਚੁੱਕਿਆ ਹੈ। ਉਹਨਾਂ ਕਿਹਾ ਕਿ ਇਹ ਸਾਰਾ ਕੰਮ ਅੰਮ੍ਰਿਤਸਰ ਨੂੰ ਸੁੰਦਰ ਅਤੇ ਸਾਫ਼-ਸੁਥਰਾ ਬਣਾਉਣ ਦੇ ਵੱਡੇ ਮਿਸ਼ਨ ਦਾ ਹਿੱਸਾ ਹੈ। ਇਸ ਮੌਕੇ ਮਿਊਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਅਧਿਕਾਰੀ ਵੀ ਮੌਜੂਦ ਸਨ,ਅਤੇ ਉਹਨਾਂ ਨੇ  ਤੇ ਨਵਨੀਤ ਸ਼ਰਮਾ ਪੀ.ਏ. ਡਾ. ਇੰਦਰਬੀਰ ਸਿੰਘ ਨਿੱਝਰ ਆਪਣੇ ਟੀਮ ਸਮੇਤ ਸ਼ਾਮਲ ਰਹੇ। ਅਧਿਕਾਰੀਆਂ ਵੱਲੋਂ ਡਾ. ਨਿੱਝਰ ਨੂੰ ਸਾਈਟ ’ਤੇ ਚੱਲ ਰਹੇ ਸਾਰੇ ਕੰਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਉਹਨਾਂ ਨੇ ਦੱਸਿਆ ਕਿ ਸਫ਼ਾਈ ਪ੍ਰਕਿਰਿਆ ਨੂੰ ਹੋਰ ਵੀ ਤੇਜ਼ੀ ਨਾਲ ਅਗੇ ਵਧਾਉਣ ਲਈ ਵਾਧੂ ਮਸ਼ੀਨਰੀ ਅਤੇ ਟੈਕਨੀਕੀ ਸਹਾਇਤਾ ਤਾਇਨਾਤ ਕੀਤੀ ਗਈ ਹੈ। ਇਸ ਦੌਰੇ ਦੌਰਾਨ ਹਲਕੇ ਦੇ ਆਮ ਆਦਮੀ ਪਾਰਟੀ ਦੇ ਕਈ ਸਥਾਨਕ ਆਗੂ ਅਤੇ ਵਰਕਰ ਵੀ ਡਾ. ਨਿੱਝਰ ਦੇ ਪੀ ਏ ਸ੍ਰੀ ਨਵਨੀਤ ਸ਼ਰਮਾ ਨਾਲ ਮੌਜੂਦ ਸਨ। ਉਹਨਾਂ ਨੇ ਕਿਹਾ ਕਿ ਇਹ ਸਾਰਾ ਕੰਮ ਹਲਕੇ ਦੇ ਲੋਕਾਂ ਨਾਲ ਕੀਤੇ ਪੱਕੇ ਵਾਅਦੇ ਦੇ ਤਹਿਤ ਕੀਤਾ ਜਾ ਰਿਹਾ ਹੈ ਅਤੇ ਭਗਤਾਂਵਾਲਾ ਡੰਪ ਸਾਈਟ ਨੂੰ ਪੂਰੀ ਤਰ੍ਹਾਂ ਸਾਫ਼ ਕਰਨਾ ਮੇਰੀ ਤਰਜੀਹ ਹੈ। ਡਾ. ਨਿੱਝਰ ਨੇ ਵਿਸ਼ਵਾਸ ਦਿਵਾਇਆ ਕਿ ਇਸ ਪ੍ਰੋਜੈਕਟ ਦੀ ਪੂਰਤੀ ਨਾਲ ਅੰਮ੍ਰਿਤਸਰ ਦੇ ਵਾਤਾਵਰਣ, ਹਵਾ ਦੀ ਗੁਣਵੱਤਾ ਅਤੇ ਆਲੇ ਦੁਆਲੇ ਦੇ ਇਲਾਕਿਆਂ ਦੀ ਸਿਹਤ ਵਿੱਚ ਵੱਡਾ ਸੁਧਾਰ ਆਵੇਗਾ। ਉਹਨਾਂ ਨੇ ਕਿਹਾ ਕਿ ਸਰਕਾਰ ਇਸ ਮਿਸ਼ਨ ਨੂੰ ਜਲਦੀ ਪੂਰਾ ਕਰਨ ਲਈ ਵਚਨਬੱਧ ਹਨ।

  • ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

    ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

    ਚੰਡੀਗੜ੍ਹ, 6 ਦਸੰਬਰ:– ਨੰਗਲ ਵਾਸੀਆਂ ਦੇ ਹੱਕਾਂ ਦੀ ਰਾਖੀ ਲਈ ਸਖ਼ਤ ਸਟੈਂਡ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਦੇ ਲੰਮੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਪੱਕੇ ਤੌਰ ‘ਤੇ ਹੱਲ ਕਰਨ ਦਾ ਪ੍ਰਣ ਲਿਆ ਹੈ। ਸ. ਬੈਂਸ ਨੇ ਨੰਗਲ ਨਾਲ ਆਪਣੇ ਡੂੰਘੇ ਸਬੰਧ ਦਾ ਪ੍ਰਗਟਾਵਾ ਕਰਦਿਆਂ ਇਸਨੂੰ “ਪੰਜਾਬ ਅਤੇ…

  • ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

    ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

    ਜਲੰਧਰ, 6 ਦਸੰਬਰ :  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜਲੰਧਰ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਮੁੱਖ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ, ਜਿਨ੍ਹਾਂ ਵਿੱਚ ਦਿੱਲੀ-ਕਟੜਾ ਐਕਸਪ੍ਰੈਸਵੇਅ, ਅੰਮ੍ਰਿਤਸਰ-ਬਠਿੰਡਾ ਪ੍ਰਾਜੈਕਟ ਅਤੇ ਫਗਵਾੜਾ-ਹੁਸ਼ਿਆਰਪੁਰ ਹਾਈਵੇ ਆਦਿ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਾ. ਅਗਰਵਾਲ ਨੇ ਪਹਿਲਾਂ ਹੀ ਐਕਵਾਇਰ ਕੀਤੀ ਗਈ ਜ਼ਮੀਨ ਲਈ ਨੈਸ਼ਨਲ…

  • ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

    ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

    ਜਲੰਧਰ, 6 ਦਸੰਬਰ :  ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਮੇਅਰ ਵਿਨੀਤ ਧੀਰ, ਚੇਅਰਮੈਨ ਪੰਜਾਬ ਮੁਸਲਿਮ ਵੈੱਲਫੇਅਰ ਡਿਵੈਲਪਮੈਂਟ ਬੋਰਡ ਅਬਦੁਲ ਬਾਹਰੀ ਸਲਮਾਨੀ ਅਤੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੱਲੋਂ ਅੱਜ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਨੂੰ ਉਨ੍ਹਾਂ ਦੇ ਮਹਾ ਪ੍ਰੀ…

  • ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ ‘ਚ- ਏ.ਡੀ.ਸੀ(ਵਿਕਾਸ)

    ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ ‘ਚ- ਏ.ਡੀ.ਸੀ(ਵਿਕਾਸ)

    ਮਾਲੇਰਕੋਟਲਾ 06 ਮਾਲੇਰਕੋਟਲਾ :-                    ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਲਈ 50 ਅਤੇ ਪੰਚਾਇਤ ਸੰਮਤੀਆਂ ਲਈ 182 ਨਾਮਜਦਗੀਆਂ ਦਾਖ਼ਲ ਹੋਈਆ ਸਨ ਜ਼ਿਨਾ ਵਿੱਚੋਂ ਜ਼ਿਲ੍ਹਾ ਪ੍ਰੀਸ਼ਦ ਲਈ 1 ਅਤੇ ਪੰਚਾਇਤ ਸੰਮਤੀਆਂ ਲਈ ਵੀ 1 ਨਾਮਜਦਗੀ ਪੱਤਰ ਨੂੰ ਪੜਤਾਲ ਦੌਰਾਨ ਰੱਦ ਕੀਤਾ ਗਿਆ ਸੀ…

  • ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ

    ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ

    ਨੰਗਲ 06 ਦਸੰਬਰ: ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਹੈ ਕਿ ਬੀਬੀਐਮਬੀ ਵੱਲੋਂ ਨੰਗਲ ਦੇ ਵਸਨੀਕਾਂ ਉਤੇ ਦਹਾਕਿਆਂ ਤੋਂ ਜ਼ਮੀਨ ਖਾਲੀ ਕਰਵਾਉਣ ਦੀ ਲਟਕ ਰਹੀ ਤਲਵਾਰ ਦਾ ਸਥਾਈ ਹੱਲ ਕੀਤਾ ਜਾਵੇਗਾ, ਇਸ ਦੇ ਲਈ ਅਗਲੇ ਹਫਤੇ ਇੱਕ ਉੱਚ ਪੱਧਰੀ ਮੀਟਿੰਗ ਨੰਗਲ ਦੇ ਵਸਨੀਕਾਂ ਦੀ ਕਮੇਟੀ…

  • ਧੂਰੀ ਹਲਕੇ ‘ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਚੋਣ ਪ੍ਰਚਾਰ ਲਈ ਤੂਫ਼ਾਨੀ ਦੌਰਾ

    ਧੂਰੀ ਹਲਕੇ ‘ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਚੋਣ ਪ੍ਰਚਾਰ ਲਈ ਤੂਫ਼ਾਨੀ ਦੌਰਾ

    ਧੂਰੀ/ਸੰਗਰੂਰ, 6 ਦਸੰਬਰ: ਧੂਰੀ ਹਲਕੇ ਦੇ ਹਰੇਕ ਵੋਟਰ ਤੱਕ ਪਹੁੰਚ ਯਕੀਨੀ ਬਣਾਉਣ ਲਈ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਅੱਜ ਹਲਕੇ ਦੇ ਸੱਤ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਕਫ਼ ਬੋਰਡ ਦੇ ਮੈਂਬਰ ਅਨਵਰ ਭਸੌੜ, ਡਾਇਰੈਕਟਰ ਸ਼ੂਗਰਫੈੱਡ ਜਸਪਾਲ ਸਿੰਘ ਭੁੱਲਰ, ਨਰੇਸ਼ ਸਿੰਗਲਾ, ਜਸਵਿੰਦਰ ਸਿੰਘ,…

  • ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਜ਼ਿਲ੍ਹਾ ਤਰਨ ਤਾਰਨ ਲਈ ਪੁਲਿਸ ਅਬਜ਼ਰਵਰ ਨਿਯੁਕਤ

    ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਜ਼ਿਲ੍ਹਾ ਤਰਨ ਤਾਰਨ ਲਈ ਪੁਲਿਸ ਅਬਜ਼ਰਵਰ ਨਿਯੁਕਤ

    ਤਰਨ ਤਾਰਨ, 06 ਦਸੰਬਰ (       ) – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ-2025 ਲਈ ਸ੍ਰੀ ਗੁਰਪ੍ਰੀਤ ਸਿੰਘ, ਆਈ.ਪੀ.ਐੱਸ. ਨੂੰ ਜ਼ਿਲ੍ਹਾ ਤਰਨ ਤਾਰਨ ਲਈ ਪੁਲਿਸ ਅਬਜ਼ਰਵਰ ਨਿਯੁਕਤ ਕੀਤਾ ਗਿਆ। ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਸ੍ਰੀ ਗੁਰਪ੍ਰੀਤ ਸਿੰਘ ਅੱਜ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ…

  • ਆਪ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

    ਆਪ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

    ਸੁਨਾਮ, 06 ਦਸੰਬਰ 2025- ਸੁਨਾਮ ਊਧਮ ਸਿੰਘ ਵਾਲਾ ਦੇ ਵਾਰਡ ਨੰ. 17 ਤੋਂ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅੱਜ ਆਪਣੇ ਪਰਿਵਾਰ ਅਤੇ ਵੱਡੀ ਗਿਣਤੀ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ‘ਆਪ’ ਵਿਚ ਸ਼ਾਮਿਲ ਹੋ ਗਏ। ਆਪ ਵਿਚ ਸ਼ਾਮਿਲ ਹੋਣ ਵਾਲੇ ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ…

  • ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

    ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

    ਚੰਡੀਗੜ੍ਹ, 6 ਦਸੰਬਰ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ- ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਭਰ ਦੇ ਸਕੂਲਾਂ…

  • ‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

    ‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

    ਚੰਡੀਗੜ੍ਹ, 6 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 280ਵੇਂ ਦਿਨ , ਪੰਜਾਬ ਪੁਲਿਸ ਨੇ 251 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 60 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਨਾਲ, 280 ਦਿਨਾਂ ਵਿੱਚ…

  • ਪੰਜਾਬ ਦੇ ਪੰਜ ਹਜ਼ਾਰ ਸਕੂਲਾਂ ਵਿੱਚ ਬਣਾਏ ਜਾਣਗੇ ਪੌਸ਼ਟਿਕ ਬਗੀਚੇ : ਬੀ.ਐਮ. ਸ਼ਰਮਾ

    ਪੰਜਾਬ ਦੇ ਪੰਜ ਹਜ਼ਾਰ ਸਕੂਲਾਂ ਵਿੱਚ ਬਣਾਏ ਜਾਣਗੇ ਪੌਸ਼ਟਿਕ ਬਗੀਚੇ : ਬੀ.ਐਮ. ਸ਼ਰਮਾ

    ਅੰਮ੍ਰਿਤਸਰ, 5 ਦਸੰਬਰ। ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬੀ.ਐਮ. ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ 5,073 ਸਕੂਲਾਂ ਵਿੱਚ ਪੌਸ਼ਟਿਕ ਬਾਗ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਸ਼ਰਮਾ ਅੱਜ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ…

  • ਮੋਹਾਲੀ ਵਿੱਚ ਠੋਸ ਕੂੜੇ ਦੀ ਅੱਗ ਤੋਂ ਰੋਕਥਾਮ ਲਈ ਸਫ਼ਾਈ ਸੇਵਕਾਂ / ਕੂੜਾ ਚੁੱਕਣ ਵਾਲਿਆਂ ਲਈ ਸਿਖਲਾਈ ਸੈਸ਼ਨ ਆਯੋਜਿਤ

    ਮੋਹਾਲੀ ਵਿੱਚ ਠੋਸ ਕੂੜੇ ਦੀ ਅੱਗ ਤੋਂ ਰੋਕਥਾਮ ਲਈ ਸਫ਼ਾਈ ਸੇਵਕਾਂ / ਕੂੜਾ ਚੁੱਕਣ ਵਾਲਿਆਂ ਲਈ ਸਿਖਲਾਈ ਸੈਸ਼ਨ ਆਯੋਜਿਤ

    ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਦਸੰਬਰ:ਠੋਸ ਕੂੜੇ ਨੂੰ ਅੱਗ ਲਾਉਣ ਦੀ ਗਤਿਵਿਧੀਆਂ ਨੂੰ ਪੂਰੀ ਤਰ੍ਹਾਂ ਰੋਕਣ ਅਤੇ ਵਾਤਾਵਰਣ–ਅਨੁਕੂਲ ਕੂੜਾ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (ਪੀ ਪੀ ਸੀ ਬੀ), ਖ਼ੇਤਰੀ ਦਫ਼ਤਰ ਮੋਹਾਲੀ ਅਤੇ ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਵੱਲੋਂ ਸਾਂਝੇ ਤੌਰ ’ਤੇ ਇੱਕ ਸਿਖਲਾਈ ਸੈਸ਼ਨ ਮਿਉਂਸਪਲ ਕਾਰਪੋਰੇਸ਼ਨ ਦਫ਼ਤਰ ਦੇ ਕਾਨਫਰੰਸ ਹਾਲ ਵਿੱਚ ਆਯੋਜਿਤ ਕੀਤਾ…

Got any book recommendations?