Mindblown: a blog about philosophy.
-

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਪ੍ਰਿਆਂਕ ਕਾਨੂੰਗੋ ਵੱਲੋਂ ਜੀਰਕਪੁਰ ਮਿਉਂਸਪਲ ਕੌਂਸਲ ਵਿਖੇ ਸਫਾਈ ਕਾਮਿਆਂ ਲਈ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਿਰਕਤ
ਜ਼ੀਰਕਪੁਰ (ਐੱਸ.ਏ.ਐੱਸ. ਨਗਰ), 5 ਦਸੰਬਰ, 2025: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਪ੍ਰਿਆਂਕ ਕਾਨੂੰਗੋ ਵੱਲੋਂ ਅੱਜ ਜ਼ੀਰਕਪੁਰ ਨਗਰ ਕੌਂਸਲ ਵਿਖੇ ਸਫਾਈ ਕਾਮਿਆਂ ਲਈ ਆਯੋਜਿਤ ਮਨੁੱਖੀ ਅਧਿਕਾਰ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਸਫਾਈ ਕਾਮਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਬੌਲਦਿਆਂ ਉਨ੍ਹਾਂ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਹਰ ਵਰਗ ਦੇ…
-

ਜ਼ਿਲ੍ਹਾ ਚੋਣ ਅਫ਼ਸਰ ਵੱਲ਼ੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ’ਚ ਚੋਣ ਅਮਲੇ ਦੀ ਕੀਤੀ ਪਹਿਲੀ ਰੈਂਡਮਾਈਜ਼ੇਸ਼ਨ
ਮਾਲੇਰਕੋਟਲਾ 05 ਦਸੰਬਰ- ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਪੋਲਿੰਗ ਸਟਾਫ਼ ਦੀ ਰੈਂਡਮਾਈਜ਼ੇਸ਼ਨ ਦਾ ਪਹਿਲਾ ਦੌਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਕੀਤਾ ਗਿਆ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ…
-

ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ ‘ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ
ਰੂਪਨਗਰ, 05 ਦਸੰਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ ਸਿੰਘ ਸੋਮਲ ਅਤੇ ਐੱਸਪੀ ਸ਼੍ਰੀ ਅਰਵਿੰਦ ਮੀਨਾ ਦੇ ਟੋਕਨ ਫਲੈਗ ਲਗਾ ਕੇ ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੰਡਾ ਦਿਵਸ ਦੇਸ਼ ਦੇ ਉਨ੍ਹਾਂ ਅਮਰ…
-

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਵਲੰਟੀਅਰਜ਼ ਨਾਲ ਬੈਠਕ
ਧੂਰੀ/ਸੰਗਰੂਰ, 5 ਦਸੰਬਰ: ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਹਰੇਕ ਘਰ ਤੱਕ ਪਹੁੰਚ ਬਣਾ ਕੇ ਪਿਛਲੇ ਪੌਣੇ ਚਾਰ ਸਾਲ ‘ਚ ਕੀਤੇ ਵਿਕਾਸ ਕਾਰਜਾਂ ਤੇ ਲੋਕਾਂ ਦੇ ਕੀਤੇ ਕੰਮ ਦੇ ਆਧਾਰ ‘ਤੇ ਵੋਟਾਂ ਪਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਜਾਵੇਗੀ। ਇਹ ਪ੍ਰਗਟਾਵਾਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਜ਼ਿਲ੍ਹਾ…
-

ਮਿਤੀ 05.12.2025 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਬੱਚੇ ਨੂੰ ਸਹਾਰਾ ਦਿਵਾਇਆ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ
ਸ੍ਰੀ ਮੁਕਤਸਰ ਸਾਹਿਬ, 05 ਦਸੰਬਰ ਨਾਲਸਾ ਦੀ (Child Friendly Legal Services for Children) ਸਕੀਮ-2024 ਦੇ ਤਹਿਤ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਤਹਿਤ ਅੱਜ ਮਿਤੀ 05.12.2025 ਨੂੰ ਪੈਰਾ ਲੀਗਲ ਵਲੰਟੀਅਰਜ਼ ਸ੍ਰੀਮਤੀ ਸੁੰਦਰਜੀਤ ਕੌਰ, ਸ੍ਰੀ ਭੁਪਿੰਦਰ ਸਿੰਘ ਸੇਖੋਂ ਅਤੇ ਡਾ. ਸਿਵਾਨੀ ਨਾਗਪਾਲ, ਜਿਲ੍ਹਾ ਬਾਲ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਦੇ ਯਤਨਾਂ…
-

ਪੈਨਸ਼ਨਰ ਸੇਵਾ ਮੇਲੇ ਦੇ ਦੂਸਰੇ ਦਿਨ ਲਗਭਗ 150 ਦੇ ਕਰੀਬ ਪੈਨਸ਼ਰਾਂ ਦੀ ਈ-ਕੇ-ਵਾਈ-ਸੀ ਪ੍ਰਕ੍ਰਿਆ ਮੁਕੰਮਲ ਕੀਤੀ ਗਈ- ਜ਼ਿਲ੍ਹਾ ਖ਼ਜ਼ਾਨਾ ਅਫ਼ਸਰ
ਫ਼ਰੀਦਕੋਟ, 4 ਦਸੰਬਰ ( ): ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਫ਼ਰੀਦਕੋਟ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ “ਪੈਨਸ਼ਨਰ ਸੇਵਾ ਮੇਲੇ” ਦਾ ਆਯੋਜਨ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਫ਼ਰੀਦਕੋਟ ਤੇ ਖ਼ਜ਼ਾਨਾ ਦਫ਼ਤਰ ਜੈਤੋ ਵਿਖੇ ਕੀਤਾ ਗਿਆ । ਪੈਨਸ਼ਨਰ ਸੇਵਾ ਮੇਲੇ ਦੇ ਅੱਜ ਦੂਸਰੇ ਦਿਨ ਲਗਭਗ 150 ਦੇ ਕਰੀਬ ਪੈਨਸ਼ਨਰਾਂ ਦੀ ਈ-ਕੇ-ਵਾਈ-ਸੀ ਪ੍ਰਕ੍ਰਿਆ ਮੁਕੰਮਲ ਕੀਤੀ ਗਈ ।ਇਹ ਜਾਣਕਾਰੀ…
-

ਤਹਿਸੀਲ ਭਵਾਨੀਗੜ੍ਹ ਵਿਖੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਕੂੜਾ ਸਾੜਨ ਅਤੇ ਡੰਪਿੰਗ ਦੀ ਮਨਾਹੀ ਬਾਰੇ ਜਾਗਰੂਕਤਾ ਕੈਂਪ ਲਗਾਇਆ
ਭਵਾਨੀਗੜ੍ਹ, 5 ਦਸੰਬਰ (000) – ਸ਼ਹਿਰੀ ਸਥਾਨਕ ਸੰਸਥਾਵਾਂ ਲਈ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੇ ਸੰਚਾਲਨ ਸੰਬੰਧੀ ਬੋਰਡ ਦੁਆਰਾ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਖੇਤਰੀ ਦਫ਼ਤਰ, ਸੰਗਰੂਰ ਦੇ ਅਧਿਕਾਰ ਖੇਤਰ ਅਧੀਨ ਸਾਰੇ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਕਾਰਜਕਾਰੀ ਅਧਿਕਾਰੀਆਂ ਅਤੇ ਸੈਨੇਟਰੀ ਅਫ਼ਸਰਾਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ, ਅਧਿਕਾਰੀਆਂ…
-

ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਦੇੇ ਨਿਯਮਾਂ ਬਾਰੇ ਕੀਤਾ ਜਾਗਰੂਕ
ਬਟਾਲਾ, 5 ਦਸੰਬਰ ( ) ਡਾ. ਮਹਿਤਾਬ ਸਿੰਘ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਵੱਲੋਂ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਵਿਖੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ। ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ, ਸੜਕ ਸੁਰੱਖਿਆ ਅਤੇ 112 ਹੈਲਪਲਾਈਨ ਨੰਬਰ ਬਾਰੇ ਜਾਗਰੂਕ ਕੀਤਾ ਗਿਆ। ਇਸ…
-

ਪੰਜਾਬ ਸਰਕਾਰ ਵੱਲੋਂ ਚਲਾਈ ਇੱਕ ਮੁਸ਼ਤ ਨਿਪਟਾਰਾ ਸਕੀਮ ਮਿੱਲਰਾਂ ਲਈ ਬਣੀ ਵਰਦਾਨ
ਮਾਲੇਰਕੋਟਲਾ, 5 ਦਸੰਬਰ – ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਰਾਈਸ ਮਿੱਲਰਾਂ ਲਈ ਲਾਗੂ ਕੀਤੀ ਗਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਦੇ ਸਕਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਸਕੀਮ ਖਾਸ ਤੌਰ ‘ਤੇ ਉਨ੍ਹਾਂ ਮਿੱਲਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜਿਨ੍ਹਾਂ ਦੇ ਕਾਨੂੰਨੀ ਜਾਂ ਸਿਵਲ ਕੇਸ ਕਈ ਸਾਲਾਂ ਤੋਂ ਅਦਾਲਤਾਂ ਵਿੱਚ ਲੰਬੇ ਸਮੇਂ ਤੋਂ ਪੈਡਿੰਗ ਸਨ। …
-

ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ
ਚੰਡੀਗੜ੍ਹ, 5 ਦਸੰਬਰ: ਆਈ.ਆਈ.ਟੀ. ਮਦਰਾਸ ਪ੍ਰਵਰਤਕ ਨਾਲ ਭਾਈਵਾਲੀ ਕਰਕੇ ਸੂਬਾ ਪੱਧਰ ਉੱਤੇ ਕਰੀਅਰ ਗਾਈਡੈਂਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਇਸ ਪ੍ਰੋਗਰਾਮ ਤਹਿਤ ਹਰੇਕ ਅਧਿਆਪਕ ਨੂੰ ਇੱਕ ਟਰੇਂਡ ਕਰੀਅਰ ਮੈਂਟਰ ਬਣਾਉਣ ਲਈ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ…
-

‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ
ਚੰਡੀਗੜ੍ਹ, 5 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 279ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 284 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਦੇ ਨਤੀਜੋੇ ਵਜੋਂ ਸੂਬੇ ਭਰ ਵਿੱਚ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 69 ਐਫਆਈਆਰਜ਼ ਦਰਜ…
-

ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ
ਚੰਡੀਗੜ੍ਹ, 5 ਦਸੰਬਰ: ਜਾਪਾਨ ਦੌਰੇ ਦੇ ਚੌਥੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰੋਡ ਸ਼ੋਅ ਨੂੰ ਸ਼ੁੱਕਰਵਾਰ ਨੂੰ ਓਸਾਕਾ ਵਿਖੇ ਭਰਵਾਂ ਹੁੰਗਾਰਾ ਮਿਲਿਆ ਅਤੇ ਪ੍ਰਮੁੱਖ ਜਾਪਾਨੀ ਕੰਪਨੀਆਂ ਨੇ ਰੋਡ ਸ਼ੋਅ ਵਿੱਚ ਸ਼ਿਰਕਤ ਕੀਤੀ ਤੇ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ…
-

ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ
ਚੰਡੀਗੜ੍ਹ, 4 ਦਸੰਬਰ: ਜ਼ਿਲ੍ਹਾ ਪਟਿਆਲਾ ਵਿੱਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਸ੍ਰੀ ਮਨਿੰਦਰਜੀਤ ਸਿੰਘ ਬੇਦੀ ਨੇ ਸਖ਼ਤ ਵਿਰੋਧ ਕੀਤਾ ਹੈ ।ਇਹ ਪਟੀਸ਼ਨ ਇੱਕ ਕਥਿਤ ਕਾਨਫਰੰਸ ਕਾਲ ਦੀ ਆਡੀਓ ਰਿਕਾਰਡਿੰਗ ’ਤੇ ਅਧਾਰਤ ਹੈ, ਜੋ…
-

ਸਰਕਾਰੀ ਸਕੂਲ ਗੇਰਾ ਤੇ ਘਗਵਾਲ ਵਿਖੇ ਕਰਵਾਇਆ ਕਰੀਅਰ ਗਾਈਡੈਂਸ ਪ੍ਰੋਗਰਾਮ
ਹੁਸ਼ਿਆਰਪੁਰ, 4 ਦਸੰਬਰ : ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਸਰਕਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੇਰਾ ਅਤੇ ਸਰਕਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਗਵਾਲ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਦੀ ਚੋਣ ਸਬੰਧੀ…
-

ਵਿਦਿਅਕ ਸਰਟੀਫਿਕੇਟ ਦੀ ਵੈਰੀਫਿਕੇਸ਼ਨ/ਐਚ.ਆਰ.ਡੀ ਨੂੰ ਆਨਲਾਈਨ ਕਰਨ ਲਈ ਈ ਸੰਨਦ ਪੋਰਟਲ ਕੀਤਾ ਗਿਆ ਲਾਂਚ
ਫ਼ਰੀਦਕੋਟ 04 ਦਸੰਬਰ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ, ਪੰਜਾਬ (ਡੀ. ਐਚ. ਈ) ਵੱਲੋਂ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਸਰਟੀਫਿਕੇਟ ਦੀ ਵੈਰੀਫਿਕੇਸ਼ਨ/ਐਚ.ਆਰ.ਡੀ ਨੂੰ ਆਨਲਾਈਨ ਈ-ਸੰਨਦ ਪੋਰਟਲ ਰਾਹੀਂ ਜਾਰੀ ਕਰਨ ਦਾ ਉਪਰਾਲਾ ਕੀਤਾ ਗਿਆ ਹੈ । ਇਸ ਸਕੀਮ ਨੂੰ ਯੂਨੀਵਰਸਿਟੀਆਂ/ਇੰਸਟੀਚਿਊਟਸ/ਬੋਰਡਾਂ ਰਾਹੀਂ ਤੁਰੰਤ ਲਾਗੂ ਕਰਨ ਦੇ ਆਦੇਸ਼ ਜਾਰੀ ਹੋਏ ਹਨ । ਉਨ੍ਹਾਂ ਦੀ…
-

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਆਈ ਏ ਐੱਸ ਅਧਿਕਾਰੀ ਗੁਲਪ੍ਰੀਤ ਸਿੰਘ ਔਲਖ ਚੋਣ ਆਬਜ਼ਰਵਰ ਨਿਯੁਕਤ
ਮਾਨਸਾ, 4 ਦਸੰਬਰ ਅਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਗੁਲਪ੍ਰੀਤ ਸਿੰਘ ਔਲਖ ਆਈ ਏ ਐੱਸ ਨੂੰ ਜ਼ਿਲ੍ਹਾ ਮਾਨਸਾ ਲਈ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਹੋਣੀਆਂ ਹਨ ਤੇ ਗਿਣਤੀ 17 ਦਸੰਬਰ ਨੂੰ ਹੋਣੀ ਹੈ। ਜ਼ਿਲ੍ਹੇ ਵਿੱਚ 547 ਚੋਣ ਬੂਥ ਹਨ, ਜਿੱਥੇ ਵੋਟਾਂ ਪੈਣੀਆਂ ਹਨ। ਇਸ ਮੌਕੇ…
-

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਕੂੜਾ ਪ੍ਰਬੰਧਨ ਸਬੰਧੀ ਸਫ਼ਾਈ ਸੇਵਕਾਂ ਅਤੇ ਸੈਨੇਟਰੀ ਵਰਕਰਾਂ ਲਈ ਜਾਗਰੂਕਤਾ ਕੈਂਪ ਲਗਾਇਆ
ਸੰਗਰੂਰ, 4 ਦਸੰਬਰ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਦੇ ਖੇਤਰੀ ਦਫ਼ਤਰ, ਸੰਗਰੂਰ ਵੱਲੋਂ ਨਗਰ ਕੌਂਸਲ ਸੰਗਰੂਰ ਦੇ ਸਫ਼ਾਈ ਸੇਵਕਾਂ ਅਤੇ ਸੈਨੇਟਰੀ ਵਰਕਰਾਂ ਲਈ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸੰਬੰਧੀ ਇੱਕ ਜਾਗਰੂਕਤਾ ਕੈਂਪ ਨਗਰ ਕੌਂਸਲ, ਦਫ਼ਤਰ, ਸੁਨਾਮ ਰੋਡ, ਸੰਗਰੂਰ ਵਿਖੇ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਵਿੱਚ 59 ਸਫ਼ਾਈ ਕਰਮਚਾਰੀਆਂ/ਸੁਪਰਵਾਈਜ਼ਰਾਂ ਅਤੇ ਸੈਨੇਟਰੀ ਇੰਸਪੈਕਟਰ ਨੇ ਹਿੱਸਾ ਲਿਆ। ਇਸ ਮੌਕੇ ਵਾਤਾਵਰਣ…
-

ਨਾਮਜ਼ਦਗੀਆਂ ਦੇ ਆਖੀਰਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 46 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 146 ਨਾਮਜ਼ਦਗੀਆਂ ਦਾਖਲ
ਮਾਲੇਰਕੋਟਲਾ 04 ਦਸੰਬਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਚੋਥੇ ਆਖੀਰਲੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 50 ਨਾਮਜ਼ਦਗੀ ਪੱਤਰ ਦਾਖਲ ਪਏ ਹਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 182 ਨਾਮਜ਼ਦਗੀਆਂ…
-

“ਸਲਾਖ਼ਾਂ ਪਿੱਛੇ ਜ਼ਿੰਦਗੀਆਂ ਦਾ ਸਸ਼ਕਤੀਕਰਨ” ਤਹਿਤ ਜੇਲ੍ਹਾਂ ਵਿੱਚ 11 ਆਈ.ਟੀ.ਆਈਜ ਸਥਾਪਤ ਕੀਤੀ ਜਾਣਗੀਆਂ : ਜ਼ੇਲ੍ਹ ਨਿਆਂ ਵਿੱਚ ਕ੍ਰਾਂਤੀਕਾਰੀ ਬਦਲਾਅ ਦੀ ਪਹਿਲ
ਚੰਡੀਗੜ੍ਹ,4 ਦਸੰਬਰ:ਰਾਜ ਭਰ ਦੀਆਂ ਜੇਲਾਂ ਵਿੱਚ ਕਿੱਤਾ ਮੁਖੀ ਪਹਿਲ ਕਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜੇਲ੍ਹ ਵਿਭਾਗ ਪੰਜਾਬ ਅਤੇ ਟੈਕਨੀਕਲ ਐਜੂਕੇਸ਼ਨ ਅਤੇ ਇੰਡਸਟਰੀਅਲ ਟ੍ਰੇਨਿੰਗ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਇੱਕ ਵਿਸੇਸ਼ ਪ੍ਰੋਗਰਾਮ “ਸਲਾਖ਼ਾਂ ਪਿੱਛੇ ਜ਼ਿੰਦਗੀਆਂ ਦਾ ਸਸ਼ਕਤੀਕਰਨ” : ਜ਼ੇਲ੍ਹ ਨਿਆਂ ਵਿੱਚ ਕ੍ਰਾਂਤੀਕਾਰੀ ਬਦਲਾਅ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਦਾ…
-

‘ਯੁੱਧ ਨਸ਼ਿਆਂ ਵਿਰੁੱਧ’: 278ਵੇਂ ਦਿਨ ਪੰਜਾਬ ਪੁਲਿਸ ਵੱਲੋਂ 66 ਨਸ਼ਾ ਤਸਕਰ 2.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 4 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਵਿਆਪਕ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 278ਵੇਂ ਦਿਨ ਪੰਜਾਬ ਪੁਲਿਸ ਨੇ 257 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਸਿੱਟੇ ਵਜੋਂ ਸੂਬੇ ਭਰ ਵਿੱਚ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 52 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ…
Got any book recommendations?