Mindblown: a blog about philosophy.
-

ਜਾਪਾਨ ਦੌਰੇ ਦੇ ਤੀਜੇ ਦਿਨ ਮੁੱਖ ਮੰਤਰੀ ਨੇ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ
ਚੰਡੀਗੜ੍ਹ, 4 ਦਸੰਬਰ- ਆਪਣੇ ਜਾਪਾਨ ਦੌਰੇ ਦੇ ਤੀਜੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ ਹੈ, ਜਿਸ ਵਿੱਚ ਜਾਪਾਨ ਦੀ ਸਟੀਲ ਕੰਪਨੀ ਆਈਚੀ ਸਟੀਲ ਨੇ ਸੂਬੇ ਵਿੱਚ ਵਰਧਮਾਨ ਸਪੈਸ਼ਲ ਸਟੀਲਜ਼ ਨਾਲ ਆਪਣੇ ਸਹਿਯੋਗ ਨੂੰ ਵਧਾਉਣ ਦੀ ਹਾਮੀ ਭਰੀ ਹੈ। ਆਈਚੀ ਸਟੀਲ ਅਤੇ ਵਰਧਮਾਨ…
-

ਮੁੱਖ ਮੰਤਰੀ ਮਾਨ ਦੀ ਜਾਪਾਨ ਫੇਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗੀ: ਹਰਜੋਤ ਸਿੰਘ ਬੈਂਸ
*ਚੰਡੀਗੜ੍ਹ, 4 ਦਸੰਬਰ:* ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਜਾਪਾਨ ਫੇਰੀ ਦੇ ਉਸਾਰੂ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਸ ਫੇਰੀ ਨਾਲ ਸੂਬੇ ਵਿੱਚ ਵੱਡਾ ਨਿਵੇਸ਼ ਆਵੇਗਾ ਅਤੇ ਰਣਨੀਤਕ ਸਬੰਧ ਮਜ਼ਬੂਤ ਹੋਣਗੇ। ਉਨ੍ਹਾਂ…
-

ਪੰਜਾਬ ਪੁਲਿਸ ਵੱਲੋਂ ਮਹਿਲਾ ਪੁਲਿਸ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਰਾਜ-ਵਿਆਪੀ ਸਿਖਲਾਈ ਪ੍ਰੋਜੈਕਟ ਸ਼ੁਰੂ
ਚੰਡੀਗੜ੍ਹ, 4 ਦਸੰਬਰ: ਪੰਜਾਬ ਪੁਲਿਸ ਵੱਲੋਂ ਇਤਿਹਾਸਕ ਪਹਿਲਕਦਮੀ ਵਿੱਚ “ਮੇਨਸਟ੍ਰੀਮਿੰਗ ਆਫ਼ ਵੂਮਨ ਪੁਲਿਸ” ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸਦਾ ਉਦੇਸ਼ ਸੂਬੇ ਭਰ ਵਿੱਚ ਮਹਿਲਾ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਅਤੇ ਏਕੀਕਰਨ ਦਾ ਵਿਆਪਕ ਮੁਲਾਂਕਣ ਕਰਨਾ ਅਤੇ ਇਸ ਨੂੰ ਹੋਰ ਬਿਹਤਰ ਬਣਾਉਣਾ ਹੈ। ਇਹ ਪ੍ਰੋਜੈਕਟ 2 ਤੋਂ 4 ਦਸੰਬਰ, 2025 ਤੱਕ ਪੰਜਾਬ ਪੁਲਿਸ ਅਕੈਡਮੀ (ਪੀਪੀਏ), ਫਿਲੌਰ ਵਿਖੇ…
-

ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ
ਚੰਡੀਗੜ੍ਹ, 03 ਦਸੰਬਰ : 26 ਨਵੰਬਰ, 2025 ਨੂੰ ਨਵੀਂ ਦਿੱਲੀ ਵਿੱਚ ਸੰਵਿਧਾਨ ਦਿਵਸ ਸਮਾਗਮ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਿਤਾਬ ਦੇ ਲੇਖਣ ਲਈ ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਵੱਲੋਂ ਰਾਜ ਸੂਚਨਾ ਕਮਿਸ਼ਨਰ ਪੰਜਾਬ ਸ੍ਰੀ ਹਰਪ੍ਰੀਤ ਸੰਧੂ ਨੂੰ ਸਨਮਾਨ ਪੱਤਰ ਦਿੱਤਾ ਗਿਆ ਸੀ, ਜਿਸ ਲਈ ਮੁੱਖ ਸੂਚਨਾ ਕਮਿਸ਼ਨਰ…
-

ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ
ਚੰਡੀਗੜ੍ਹ, 3 ਦਸੰਬਰ: ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਜਾਪਾਨ ਦੀ ਸਿਰਮੌਰ ਕੰਪਨੀ ਟੌਪਨ ਸਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮਟਿਡ (ਟੀ.ਐਸ.ਐਫ.) ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਆਪਣੀ ਵਿਸਥਾਰ ਯੋਜਨਾ ਦੇ ਹਿੱਸੇ ਵਜੋਂ ਸੂਬੇ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਕਰਨ ਲਈ ਸਮਝੌਤਾ ਸਹੀਬੱਧ ਕੀਤਾ। ਇਸ…
-

ਯੁੱਧ ਨਸ਼ਿਆਂ ਵਿਰੁੱਧ’ ਦੇ 277ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋਗ੍ਰਾਮ ਹੈਰੋਇਨ, ਅਤੇ 12,000 ਰੁਪਏ ਦੀ ਡਰੱਗ ਮਨੀ ਸਮੇਤ 103 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 3 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 277ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 277 ਦਿਨਾਂ…
-

ਪੰਜਾਬ ਸਰਕਾਰ ਲਾਡੋਵਾਲ ਵਿਖੇ ਉੱਨਤ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰੇਗੀ: ਮੋਹਿੰਦਰ ਭਗਤ
ਚੰਡੀਗੜ੍ਹ/ਲੁਧਿਆਣਾ, 3 ਦਸੰਬਰ ਬਾਗਬਾਨੀ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਲਾਡੋਵਾਲ, ਲੁਧਿਆਣਾ ਵਿਖੇ ਇੱਕ ਅਤਿ-ਆਧੁਨਿਕ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰ ਰਹੀ ਹੈ। ਲਾਡੋਵਾਲ ਵਿੱਚ ਬਾਗਬਾਨੀ ਵਿਭਾਗ ਦੁਆਰਾ ਆਯੋਜਿਤ ਰਾਜ ਪੱਧਰੀ ਸੈਮੀਨਾਰ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਗਾਮੀ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਪੰਜਾਬ…
-

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ
ਚੰਡੀਗੜ੍ਹ/ਗੁਰਦਾਸਪੁਰ, 3 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਨੇ ਗੁਰਦਾਸਪੁਰ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਇੱਕ ਹੋਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।…
-

ਤੀਸਰੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 36 ਨਾਮਜ਼ਦਗੀਆਂ ਦਾਖਲ
ਦਸੰਬਰ ਮਾਲੇਰਕੋਟਲਾ 03 ਦਸੰਬਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਪੱਤਰ ਦਾਖਲ ਪਏ ਹਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 36 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਹੋਰ ਦੱਸਿਆ ਕਿ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 04 ਨਾਮਜ਼ਦਗੀ (ਚੌਂਦਾ,ਮੰਨਵੀ,ਕੁੱਪਕਲਾ ਅਤੇ ਸੰਦੋੜ) ਪੱਤਰ ਪ੍ਰਾਪਤ ਹੋਏ ਹਨ। ਇਸੇ ਤਰ੍ਹਾਂ ਬਲਾਕ ਸੰਮਤੀਆਂ ਮਾਲੇਰਕੋਟਲਾ (ਐਚ) ਲਈ 29, ਬਲਾਕ ਸੰਮਤੀਆਂ ਅਮਰਗੜ੍ਹ ਲਈ 04 ਅਤੇ ਬਲਾਕ ਸੰਮਤੀਆਂ ਅਹਿਮਦਗੜ੍ਹ ਲਈ 03 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ । ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ। ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ‘ਤੇ ਹੋਵੇਗੀ। ਇਹ ਚੋਣ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਅਤੇ 03 ਪੰਚਾਇਤ ਸੰਮਤੀਆਂ ਦੇ 45 ਜ਼ੋਨਾਂ ਦੇ ਮੈਂਬਰਾਂ (ਪ੍ਰਤੀ ਜੋਨ 1 ਮੈਂਬਰ) ਲਈ ਹੋਵੇਗੀ। ਕੁੱਲ ਰਜਿਸਟਰਡ ਵੋਟਰਾਂ ਦੀ ਗਿਣਤੀ 205531 ਹੈ, ਜਿਨ੍ਹਾਂ ਵਿੱਚ 108463 ਪੁਰਸ਼, 97068 ਇਸਤਰੀਆਂ ਵੋਟਰ ਹਨ। ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਸੰਗਰੂਰ ਵਿੱਚ ਸਾਰੇ ਪੇਂਡੂ ਖੇਤਰਾਂ ਨੂੰ ਕਵਰ ਕਰਦੇ ਹੋਏ 257 ਬੂਥ ਸਥਾਪਿਤ ਕੀਤੇ ਗਏ ਹਨ। ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਲਈ 2 ਲੱਖ 55 ਹਜਾਰ ਰੁਪਏ ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰ ਲਈ 1 ਲੱਖ 10 ਹਜ਼ਾਰ ਰੁਪਏ ਖਰਚੇ ਦੀ ਹੱਦ ਨੋਟੀਫਾਈ ਕੀਤੀ ਗਈ ਹੈ।
-

ਤੀਸਰੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 6 ਤੇ ਪੰਚਾਇਤ ਸੰਮਤੀ ਲਈ ਕੁੱਲ 47 ਨਾਮਜ਼ਦਗੀ ਪੱਤਰ ਹੋਏ ਦਾਖਲ
ਫਾਜ਼ਿਲਕਾ 3 ਦਸੰਬਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ 14 ਦਸੰਬਰ 2025 ਨੂੰ ਹੋਣ ਵਾਲੀਆਂ ਚੌਣਾਂ ਦੇ ਮੱਦੇਨਜ਼ਰ ਤੀਸਰੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 6 ਤੇ ਪੰਚਾਇਤ ਸੰਮਤੀ ਲਈ ਕੁੱਲ 47 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਨ੍ਹਾਂ ਚੋਣਾਂ ਲਈ 4 ਦਸੰਬਰ 2025 ਤੱਕ ਚਾਹਵਾਨ ਉਮੀਦਵਾਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਦਰਮਿਆਨ ਆਪਣੇ ਨਾਮਜ਼ਦਗੀ ਪੱਤਰ ਭਰ ਸਕਣਗੇ। ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ – ਵਧੀਕ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿਵਿਆਂਗ ਦਿਵਸ ਮਨਾਇਆ ਗਿਆ- ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੇ.ਐੱਮ/ਸਕੱਤਰ
ਸ੍ਰੀ ਮੁਕਤਸਰ ਸਾਹਿਬ, 03 ਦਸੰਬਰ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀ ਹਦਾਇਤਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਮਿਤੀ 03.12.2025 ਨੂੰ ਜਿਲਾ ਸਿੱਖਿਆ ਦਫਤਰ, ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਦਿਵਿਆਂਗ ਦਿਵਸ ਮਨਾਇਆ ਗਿਆ । ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ।…
-

ਰਾਜ ਚੋਣ ਕਮਿਸ਼ਨ ਨੇ ਪੀ.ਸੀ.ਐੱਸ. ਅਧਿਕਾਰੀ ਲਵਜੀਤ ਕਲਸੀ ਨੂੰ ਜ਼ਿਲ੍ਹਾ ਤਰਨ ਤਾਰਨ ਲਈ ਅਬਜ਼ਰਵਰ ਨਿਯੁਕਤ ਕੀਤਾ
ਤਰਨ ਤਾਰਨ, 03 ਦਸੰਬਰ ( ) – ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀ ਆਮ ਚੋਣਾਂ-2025 ਲਈ ਸ਼੍ਰੀਮਤੀ ਲਵਜੀਤ ਕਲਸੀ, ਪੀ.ਸੀ.ਐੱਸ. ਐਡੀਸ਼ਨਲ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਨੂੰ ਬਤੌਰ ਅਬਜ਼ਰਵਰ ਜ਼ਿਲ੍ਹਾ ਤਰਨ ਤਾਰਨ ਤੈਨਾਤ ਕੀਤਾ ਗਿਆ ਹੈ। ਚੋਣ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਅੱਜ ਜ਼ਿਲ੍ਹਾ ਤਰਨ ਤਾਰਨ ਪਹੁੰਚ ਗਏ ਹਨ…
-

ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025′ ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 3 ਦਸੰਬਰ ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਵਿੱਤ ਵਿਭਾਗ ਨੇ ‘ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025’ (‘ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ, 2025) ਬਨਾਉਣ ਸਬੰਧੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ…
-

ਜ਼ਿਲ੍ਹੇ ਦੇ ਖ਼ਜ਼ਾਨਾਂ ਦਫ਼ਤਰਾਂ ਵਿੱਚ ਮਿਤੀ 04.12.2025 ਤੋਂ 06.12.2025 ਤੱਕ ਦੁਬਾਰਾ ਲੱਗੇਗਾ ਪੈਨਸ਼ਨਰ ਸੇਵਾ ਮੇਲਾ
ਤਰਨ ਤਾਰਨ, 02 ਦਸੰਬਰ ( ) – ਜ਼ਿਲ੍ਹਾ ਖ਼ਜ਼ਾਨਾਂ ਅਫ਼ਸਰ ਸ੍ਰੀ ਮਨਦੀਪ ਸਿੰਘ ਨੇ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਪੈਨਸ਼ਨਰ ਸਾਹਿਬਾਨ (ਸੇਵਾ ਨਵਿਰਤ ਹੋਏ) ਨੂੰ ਸੂਚਿਤ ਕੀਤਾ ਹੈ ਕਿ ਪੈਨਸ਼ਨ ਸਬੰਧੀ ਹਰ ਤਰ੍ਹਾਂ ਦੇ ਕੰਮ ਅਤੇ ਪੈਨਸ਼ਨ/ਪੈਨਸ਼ਨ ਰਿਵੀਜ਼ਨ ਅਤੇ ਲਾਈਫ ਸਰਟੀਫਿਕੇਟ ਵਰਗੇ ਮਹੱਤਵਪੂਰਨ ਕੰਮਾਂ ਲਈ ਵਿੱਤ ਵਿਭਾਗ ਵੱਲੋਂ ਜੋ ਪੈਨਸ਼ਨਰ ਸੇਵਾ ਪੋਰਟਲ ਲਾਂਚ ਕੀਤਾ…
-

ਸ਼੍ਰੀ ਅਵਿਕੇਸ਼ ਗੁਪਤਾ ਨੇ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ ਦਾ ਅਹੁਦਾ
ਰੂਪਨਗਰ, 02 ਦਸੰਬਰ: 2014 ਬੈਚ ਦੇ ਪੀ.ਸੀ.ਐਸ ਅਫ਼ਸਰ ਸ਼੍ਰੀ ਅਵਿਕੇਸ਼ ਗੁਪਤਾ ਨੇ ਅੱਜ ਰੂਪਨਗਰ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਦੇ ਸਮੇਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਰਜੀਹ ਆਮ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ, ਪਾਰਦਰਸ਼ਤਾ ਨਾਲ ਕੰਮ ਕਰਨਾ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੋਵੇਗੀ। ਸ਼੍ਰੀ ਅਵਿਕੇਸ਼ ਗੁਪਤਾ…
-

ਸੜਕਾਂ ਦੀ ਖੁਦਾਈ ਸਮੇਂ ਐਸ.ਓ.ਪੀ. ਦੀ ਪਾਲਣਾ ਨਾ ਕਰਨ ‘ਤੇ ਸਬੰਧਿਤ ਵਿਭਾਗ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ
ਜਲੰਧਰ, 2 ਦਸੰਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਵਿਭਾਗਾਂ ਨੂੰ ਖੁਦਾਈ ਕਰਨ ਸਮੇਂ ਐਸ.ਓ.ਪੀ. ਦੀ ਪਾਲਣਾ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਸਪਸ਼ਟ ਕਿਹਾ ਕਿ ਖੁਦਾਈ ਦੇ ਕੰਮ ਦੌਰਾਨ ਐਸ.ਓ.ਪੀ. ਦੀ ਪਾਲਣਾ ਨਾ ਕਰਨ ’ਤੇ ਸਬੰਧਤ ਵਿਭਾਗ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ…
-

ਵਾਤਾਵਰਣ ਸੰਭਾਲ ਦਾ ਸੁਨੇਹਾ – ਵਿਆਹ ਵਿੱਚ ਬੂਟੇ ਵੰਡ ਕੇ ਕਾਇਮ ਕੀਤੀ ਉਦਾਹਰਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਦਸੰਬਰ :-ਵਣ ਅਤੇ ਜੀਵ ਸੁਰੱਖਿਆ ਵਿਭਾਗ, ਪੰਜਾਬ ਦੇ ਸਹਿਯੋਗ ਆਏ ਪ੍ਰੇਰਣਾ ਨਾਲ ਵਾਤਾਵਰਨ ਪ੍ਰੇਮੀ ਕੁਲਤਾਰ ਸਿੰਘ ਨੇ ਆਪਣੇ ਬੇਟੇ ਕੁਲਅਮਰੀਤ ਸਿੰਘ ਦੇ ਮੌਕੇ ਇੱਕ ਨਵੀਂ ਰੀਤ ਅਪਣਾਉਂਦੇ ਹੋਏ, ਵਿਆਹ ਵਿੱਚ ਆਏ ਹੋਏ ਬਰਾਤੀਆਂ ਨੂੰ ਇਸ ਮੌਸਮ ਵਿੱਚ ਲੱਗਣ ਵਾਲੇ ਬੂਟੇ ਵੰਡੇ। ਇਹ ਨਵੀਂ ਰੀਤ ਲਾਂਡਰਾ ਤੋਂ ਚੁੰਨੀ ਰੋਡ ਵਿਖੇ ਲੰਘੇ…
-

ਪੈਨਸ਼ਨਰ ਸੇਵਾ ਪੋਰਟਲ ਸਬੰਧੀ 04 ਤੋਂ 06 ਦਸੰਬਰ ਤੱਕ ‘ਪੈਨਸ਼ਨਰ ਸੇਵਾ ਮੇਲਾ’ ਕੀਤਾ ਜਾਵੇਗਾ ਆਯੋਜਿਤ
ਫਾਜ਼ਿਲਕਾ, 02 ਦਸੰਬਰ ਵਿੱਤ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ ਜ਼ਿਲ੍ਹਾ ਖਜ਼ਾਨਾ ਦਫ਼ਤਰ ਫਾਜ਼ਿਲਕਾ ਵਿਖੇ ਅਤੇ ਉਪ ਖਜ਼ਾਨਾ ਦਫਤਰ ਜਲਾਲਾਬਾਦ, ਅਬੋਹਰ ਵਿਖੇ ਮਿਤੀ 04, 05 ਅਤੇ 06 ਦਸੰਬਰ ਨੂੰ “ਪੈਨਸ਼ਨਰ ਸੇਵਾ ਮੇਲੇ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸ਼੍ਰੀ ਤਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਾਰੇ ਪੈਨਸ਼ਨਰਾਂ ਨੂੰ ਆਪਣੀ ਈ-ਕੇ.ਵਾਈ.ਸੀ. ਮੁਕੰਮਲ…
-

ਫਰੀਦਕੋਟ ਜਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ-2025
ਫ਼ਰੀਦਕੋਟ 2 ਦਸੰਬਰ () ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਜਾਰੀ ਚੋਣ ਸ਼ਡਿਊਲ ਅਨੁਸਾਰ ਫ਼ਰੀਦਕੋਟ ਜਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਲਈ 1 ਦਸੰਬਰ ਤੋਂ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਨਾਮਜ਼ਦਗੀਆਂ ਦਾਖਲ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਦੂਸਰੇ ਦਿਨ ਕੁੱਲ…
-

ਏਡਜ਼ ਡੇਅ ਮੌਕੇ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ (ਏ.ਈ.ਪੀ.) ਤਹਿਤ ਮੁਕਾਬਲੇ ਕਰਵਾਏ
ਤਰਨ ਤਾਰਨ, 2 ਦਸੰਬਰ ( )- ਸਕੂਲ ਸਿੱਖਿਆ ਵਿਭਾਗ ਵੱਲੋਂ ਵਿਸ਼ਵ ਏਡਜ਼ ਡੇਅ ਮੌਕੇ ਵਿਦਿਆਰਥੀਆਂ ਨੂੰ ਕਿਸ਼ੋਰ ਸਿੱਖਿਆ ਦੇਣ ਦੇ ਨਾਲ ਏਡਜ਼ ਵਰਗੀ ਘਾਤਕ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ। ਵਿਸ਼ਵ ਏਡਜ਼ ਦਿਵਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪੋਸਟਰ ਅਤੇ ਲੇਖ ਮੁਕਾਬਲੇ ਵੀ ਕਰਵਾਏ…
Got any book recommendations?