Mindblown: a blog about philosophy.
-

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਅਮਿੱਟ ਛਾਪ ਛੱਡਦਿਆਂ ਸਫ਼ਲਤਾ ਪੂਰਵਕ ਸੰਪੰਨ
ਬਟਾਲਾ, 6 ਨਵੰਬਰ ( )ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ/ਐਲੀ: ਸ਼੍ਰੀਮਤੀ ਪਰਮਜੀਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ਾਂ ਨਾਲ ਸਿੱਖਿਆ ਵਿਭਾਗ ਐਲੀ: ਗੁਰਦਾਸਪੁਰ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜੈਤੋ ਸਰਜਾ ਬਲਾਕ ਬਟਾਲਾ 1 ਦੇ ਖੇਡ ਮੈਦਾਨ ਵਿਖੇ ਸਫ਼ਲਤਾ ਪੂਰਵਕ ਸੰਪੰਨ…
-

ਸਪੀਕਰ ਵੱਲੋਂ ਸੰਤ ਬਾਬਾ ਮਹਿੰਦਰ ਦਾਸ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਕੋਟਕਪੂਰਾ, 8 ਨਵੰਬਰ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਵੇਕ ਆਸ਼ਰਮ ਪਿੰਡ ਮੱਲੇਵਾਲਾ, ਜ਼ਿਲ੍ਹਾ ਫ਼ਰੀਦਕੋਟ ਦੇ ਸੰਤ ਬਾਬਾ ਮਹਿੰਦਰ ਦਾਸ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਤ ਬਾਬਾ ਮਹਿੰਦਰ ਦਾਸ ਜੀ, ਸੰਤ ਬਾਬਾ ਕਰਨੈਲ ਦਾਸ ਜੀ ਦੇ ਜਨਮ ਅਸਥਾਨ ਅਤੇ ਸ਼ਹੀਦ ਨਾਇਬ ਸਿੰਘ ਗਿੱਲ ਵਿਵੇਕ ਆਸ਼ਰਮ…
-

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ
ਚੰਡੀਗੜ੍ਹ, 6 ਨਵੰਬਰ-ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਘਟੀਆ ਹਥਕੰਡੇ ਵਰਤਣ ਲਈ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਲਈ ਹੋਛੀਆਂ ਹਰਕਤਾਂ ਕਰਨ ਤੋਂ ਬਾਜ਼ ਆਵੇ। ਮੁੱਖ ਮੰਤਰੀ ਨੇ ਕਿਹਾ, “ਪੰਜਾਬੀ ਤੁਹਾਡੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ…
-

ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਅਤੇ ਅਮਨ ਅਰੋੜਾ ਦੇ ਯਤਨਾਂ ਸਦਕਾ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਪਿੰਡ ਢੱਡਰੀਆਂ ਵਿੱਚ ਰੱਖਿਆ ਸਰਕਾਰੀ ਆਈ ਟੀ ਆਈ ਦਾ ਨੀਂਹ ਪੱਥਰ
ਪਿੰਡ ਢੱਡਰੀਆਂ, 5 ਨਵੰਬਰ (000) – ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਵਿਸ਼ੇਸ਼ ਉਪਰਾਲਾ ਕਰਕੇ ਪਿੰਡ ਢੱਡਰੀਆਂ ਵਿੱਚ ਸਰਕਾਰੀ ਆਈ ਟੀ ਆਈ ਮਨਜ਼ੂਰ ਕਾਰਵਾਈ ਹੈ। ਇਸ ਸੰਸਥਾ ਦੀ ਇਮਾਰਤ ਦੀ ਉਸਾਰੀ ਦਾ ਨੀਂਹ ਪੱਥਰ ਅੱਜ ਪ੍ਰਸਿੱਧ ਧਾਰਮਿਕ ਸਖਸ਼ੀਅਤ ਭਾਈ ਰਣਜੀਤ…
-

‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 5 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 249ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 381 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਰਾਜ ਭਰ ਵਿੱਚ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 74 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ…
-

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ
ਪਠਾਨਕੋਟ, 5 ਨਵੰਬਰ:ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 3394.49 ਕਰੋੜ ਦੀ ਲਾਗਤ ਵਾਲੇ ਸ਼ਾਹਪੁਰ ਕੰਢੀ ਪ੍ਰਾਜੈਕਟ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ ਜਿਸ ਨਾਲ ਸੂਬੇ ਵਿੱਚ ਬਿਜਲੀ ਤੇ ਸਿੰਚਾਈ ਸਹੂਲਤਾਂ ਵਿੱਚ ਵੱਡਾ ਵਾਧਾ ਹੋਵੇਗਾ।ਇਹ ਪ੍ਰਾਜੈਕਟ ਨੂੰ ਸਮਰਪਿਤ…
-

ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ
ਚੰਡੀਗੜ੍ਹ, 5 ਨਵੰਬਰ :ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਲਈ ਉੱਚ-ਪੱਧਰੀ ਕਮੇਟੀ ਨੇ ਵਾਤਾਵਰਨ ਦੇ ਲਿਹਾਜ਼ ਤੋੰ ਇਸ ਜਲ ਸਰੋਤ ਨੂੰ ਬਹਾਲ ਕਰਨ ਵੱਲ ਵੱਡੇ ਪੱਧਰ ਤੇ ਹੋ ਰਹੀ ਪ੍ਰਗਤੀ ਦੀ ਰਿਪੋਰਟ ਪੇਸ਼ ਕੀਤੀ ਹੈ। ਹਾਲ ਹੀ ਵਿੱਚ ਕੀਤੀ ਗਈ ਸਮੀਖਿਆ ਮੁਤਾਬਿਕ, ਜੁਲਾਈ-ਅਗਸਤ 2025 ਦੀਆਂ ਮੀਟਿੰਗਾਂ ਦੌਰਾਨ ਲਏ ਗਏ ਲਗਭਗ 90% ਫੈਸਲਿਆਂ ਨੂੰ ਲਾਗੂ ਕੀਤਾ ਗਿਆ…
-

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਤੇ ਸੀਐਮ ਦੀ ਯੋਗਸ਼ਾਲਾ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਆਯੋਜਿਤ
ਮਲੇਰਕੋਟਲਾ, 5 ਨਵੰਬਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨੂੰ ਸਮਰਪਿਤ ਕਰਕੇ ਅੱਜ ਸੀਐਮ ਦੀ ਯੋਗਸ਼ਾਲਾ ਮਲੇਰਕੋਟਲਾ ਵੱਲੋਂ ਸਥਾਨਕ ਸਰਕਾਰੀ ਕਾਲਜ ਵਿਖੇ ਸੁਖਮਨੀ ਸਾਹਿਬ ਦੇ ਪਾਠ ਦਾ ਆਯੋਜਨ ਕੀਤਾ ਗਿਆ। ਇਸ ਪਵਿੱਤਰ ਮੌਕੇ ‘ਤੇ ਮੁੱਖ ਮਹਿਮਾਨ ਦੇ ਤੌਰ ‘ਤੇ ਸਹਾਇਕ ਕਮਿਸ਼ਨਰ ਕਮ ਮੁੱਖ ਮੰਤਰੀ ਫੀਲਡ ਅਫ਼ਸਰ ਰਕੇਸ਼ ਗਰਗ ਅਤੇ ਐਸ.ਡੀ.ਐਮ. ਗੁਰਮੀਤ ਕੁਮਾਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਰਕੇਸ਼ ਗਰਗ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ‘ਤੇ ਚੱਲਣ ਅਤੇ ਜੀਵਨ ਵਿੱਚ ਸੱਚਾਈ, ਇਮਾਨਦਾਰੀ ਤੇ ਸੇਵਾ ਦਾ ਪਥ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ ਕਿਉਂਕਿ ਇਹੀ ਸਫਲਤਾ ਦੀ ਸੱਚੀ ਕੁੰਜੀ ਹੈ। ਉਨ੍ਹਾਂ ਵਿਦਿਆਰਥੀਆਂ ਨਾਲ ਜੀਵਨ ਪ੍ਰਬੰਧਨ, ਕਰੀਅਰ ਤੇ ਚੰਗੇ ਆਦਰਸ਼ਾਂ ਬਾਰੇ ਪ੍ਰੇਰਕ ਗੱਲਾਂ ਸਾਂਝੀਆਂ ਕੀਤੀਆਂ ਜਿਸ ਨਾਲ ਵਿਦਿਆਰਥੀਆਂ ਦਾ ਹੌਸਲਾ ਵਧਿਆ। ਐਸ.ਡੀ.ਐਮ. ਗੁਰਮੀਤ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਸੰਦੇਸ਼ਾਂ ਤੋਂ ਪ੍ਰੇਰਨਾ ਲੈ ਕੇ ਜੀਵਨ ਨੂੰ ਉੱਚ ਆਦਰਸ਼ਾਂ ਨਾਲ ਜੀਉਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਸਾਨੂੰ ਸੱਚਾਈ, ਨਿਮਰਤਾ ਅਤੇ ਸੇਵਾ ਦਾ ਮਾਰਗ ਦਿਖਾਉਂਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੀਵਨ ਵਿੱਚ ਸਭ ਤੋਂ ਵੱਡੀ ਸਫਲਤਾ ਦੂਜਿਆਂ ਦੀ ਸੇਵਾ ਕਰਨਾ ਅਤੇ ਮਨੁੱਖਤਾ ਲਈ ਜੀਣਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਨੌਜਵਾਨ ਆਪਣਾ ਮਨ ਨਕਾਰਾਤਮਕ ਪ੍ਰਭਾਵਾਂ ਤੋਂ ਦੂਰ ਰੱਖ ਕੇ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਪਿਆਰ, ਦਇਆ ਤੇ ਮਿਹਨਤ ਦਾ ਰਾਹ ਅਪਣਾਉਣ, ਕਿਉਂਕਿ ਇਹੀ ਜੀਵਨ ਦੀ ਅਸਲੀ ਕਮਾਈ ਹੈ। ਇਸ ਮੌਕੇ ਸੀਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਮਲਕੀਤ ਕੌਰ, ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ । ਆਰਦਾਸ ਤੋਂ ਬਾਅਦ ਪ੍ਰਸਾਦ ਵੰਡਿਆ ਗਿਆ ਅਤੇ ਗੁਰੂ ਸਾਹਿਬ ਦੇ ਸਿੱਧਾਂਤਾਂ ਅਨੁਸਾਰ ਸੇਵਾ ਤੇ ਸਮਰਪਣ ਦੇ ਜੀਵਨ ਮੁੱਲਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਗਿਆ।
-

8 ਨਵੰਬਰ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਤ ਲਾਈਟ ਐਂਡ ਸਾਊਂਡ ਸ਼ੋਅ ਬਟਾਲਾ ਵਿਖੇ ਹੋਵੇਗਾ- ਡਿਪਟੀ ਕਮਿਸ਼ਨਰ ਗੁਰਦਾਸਪੁਰ
ਗੁਰਦਾਸਪੁਰ, 5 ਨਵੰਬਰ ( ) ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ 8 ਨਵੰਬਰ ਦੀ ਸ਼ਾਮ 6 ਵਜੇ ਨੂੰ ਬਟਾਲਾ ਦੀ ਆਈ.ਟੀ.ਆਈ ਗਰਾਊਂਡ ਵਿਖੇ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਲਾਈਟ ਐਂਡ ਸਾਊਂਡ ਸ਼ੋਅ ਵੇਖਣ ਦੀ…
-

ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ
*ਚੰਡੀਗੜ੍ਹ/ਥਿਰਵੂਨੰਤਮਪੂਰਮ, 5 ਨਵੰਬਰ:* ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਥਿਰਵੂਨੰਤਮਪੂਰਮ ਵਿੱਚ ਕੇਰਲਾ ਦੇ ਮੁੱਖ ਮੰਤਰੀ ਸ੍ਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ…
-

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 5 ਨਵੰਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਉਂਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ…
-

12 ਨਸ਼ੀਲੇ ਇੰਨਜੈਕਸ਼ਨਾਂ ਸਮੇਤ 1 ਤੇ ਨਸ਼ਾ ਕਰਨ ਦੇ ਆਦੀ 2 ਵਿਅਕਤੀ ਕੀਤੇ ਗ੍ਰਿਫ਼ਤਾਰ
ਰੂਪਨਗਰ, 05 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ…
-

ਹੁਣ ਸੇਵਾ ਕੇਂਦਰਾਂ ’ਚ ਮਿਲਣਗੀਆਂ ਆਰ ਟੀ ਓ ਦਫ਼ਤਰ ਨਾਲ ਸਬੰਧਤ 56 ਸੇਵਾਵਾਂ: ਡਿਪਟੀ ਕਮਿਸ਼ਨਰ
ਮਾਨਸਾ, 5 ਨਵੰਬਰ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਪਾਰਦਰਸ਼ੀ ਅਤੇ ਜ਼ਰੂਰੀ ਸੇਵਾਵਾਂ ਇਕ ਛੱਤ ਥੱਲੇ ਦੇਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਨਾਗਰਿਕਾਂ ਨੂੰ ਹੁਣ ਆਰ ਟੀ ਓ ਦਫ਼ਤਰ ਨਾਲ ਸਬੰਧਤ 56 ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ…
-

ਡਾਕਟਰ ਸੁਰਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੰਭਾਲਿਆ ਅਹੁਦਾ
ਕੀਰਤਪੁਰ ਸਾਹਿਬ 05 ਨਵੰਬਰ () ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਸੁਰਜੀਤ ਸਿੰਘ ਨੇ ਅੱਜ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਮੈਡੀਕਲ ਅਫ਼ਸਰ ਡਾਕਟਰ ਜੰਗਜੀਤ ਸਿੰਘ, ਸੀਨੀਅਰ ਅਸਿਸਟੈਂਟ ਕਮਲਜੀਤ ਸਿੰਘ ਅਤੇ ਐੱਸ. ਆਈ ਸਿਕੰਦਰ ਸਿੰਘ ਵੱਲੋਂ ਉਹਨਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ ‘ਤੇ…
-

ਧੂਰੀ ਸ਼ਹਿਰ ਜਲਦ ਘੰਟਾਘਰ ਨਾਲ ਪਹਿਚਾਣ ਰੱਖਣ ਵਾਲੇ ਚੋਣਵੇਂ ਸ਼ਹਿਰਾਂ ’ਚ ਹੋਵੇਗਾ ਸ਼ਾਮਲ
ਧੂਰੀ, 5 ਨਵੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹਲਕੇ ਵਜੋਂ ਆਪਣੀ ਪਹਿਚਾਣ ਰੱਖਣ ਵਾਲਾ ਧੂਰੀ ਹੁਣ ਆਪਣੇ ਸੁੰਦਰੀਕਰਨ ਲਈ ਵੀ ਜਾਣਿਆ ਜਾਵੇਗਾ, ਕਿਉਂਕਿ ਸ. ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਵਿਕਾਸ ਤੇ ਸੁੰਦਰੀਕਰਨ ਲਈ ਕਰੋੜਾਂ ਦੇ ਪ੍ਰੋਜੈਕਟ ਸ਼ੁਰੂ ਕਰਵਾਏ ਗਏ ਹਨ ਅਤੇ ਇਹਨਾਂ ਪ੍ਰੋਜੈਕਟਾਂ ਤਹਿਤ 1 ਕਰੋੜ 41 ਲੱਖ ਰੁਪਏ ਨਾਲ ਧੂਰੀ ਦੇ…
-

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਵੰਡੇ
ਲੰਬੀ/ਸ੍ਰੀ ਮੁਕਤਸਰ ਸਾਹਿਬ, 05 ਨਵੰਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ 55 ਘਰਾਂ ਨੂੰ ਪਿੰਡ ਖੁੱਡੀਆਂ ਵਿਖੇ ਰਾਹਤ ਲਈ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਵੰਡੇ ਗਏ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੂੰ ਇਸ ਸਾਲ ਹੜ੍ਹਾਂ ਦੀ ਕੁਦਰਤੀ ਮਾਰ ਕਾਰਨ ਬਹੁਤ ਨੁਕਸਾਨ ਝਲਣਾ ਪਿਆ ਹੈ।…
-

ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੱਲੋਂ ਜਿਲ੍ਹਾ ਵਾਸੀਆਂ ਨੂੰ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਿਰਕਤ ਕਰਨ ਦੀ ਅਪੀਲ
ਜੈਤੋ, 05 ਨਵੰਬਰ ( ) ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਆਦਿ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ 8 ਨਵੰਬਰ 2025 (ਸ਼ਨੀਵਾਰ) ਨੂੰ ਸ਼ਾਮ 6 ਤੋਂ 8 ਵਜੇ ਤੱਕ ਨਹਿਰੂ ਸਟੇਡੀਅਮ, ਫ਼ਰੀਦਕੋਟ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਿਧਾਇਕ ਜੈਤੋ…
-

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ ਤਲਬ
ਚੰਡੀਗੜ੍ਹ,4 ਨਵੰਬਰ: ਪੰਜਾਬ ਰਾਜ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ, ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਮਾਮਲੇ ਵਿਚ ਰਿਟਰਨਿੰਗ ਅਫਸਰ ਤਰਨਤਾਰਨ ਵਲੋਂ ਪੇਸ਼ ਰਿਪੋਰਟ ਤਸੱਲੀਯੋਗ ਨਾ ਪਾਏ ਜਾਣ ‘ਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ 6 ਨਵੰਬਰ 2025 ਨੂੰ ਤਲਬ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 248ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 4 ਨਵੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 253 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 66 ਐਫਆਈਆਰਜ਼ ਦਰਜ ਕਰਕੇ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 248 ਦਿਨਾਂ ਵਿੱਚ…
Got any book recommendations?
