Mindblown: a blog about philosophy.
-

ਜਨਤਕ-ਨਿੱਜੀ ਭਾਈਵਾਲੀ ਰਾਹੀਂ ਨਿਵੇਸ਼ ਦੇ ਨਵੇਂ ਮੌਕੇ ਸਿਰਜਣ ਲਈ ਅਤੇ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਸੰਮੇਲਨ ਕਰਵਾਇਆ
ਚੰਡੀਗੜ੍ਹ 26 ਅਕਤੂਬਰ 2025: ਪੰਜਾਬ ਵਿੱਚ ਜਨਤਕ-ਨਿੱਜੀ ਭਾਈਵਾਲੀ (ਪੀ.ਪੀ.ਪੀ.) ਰਾਹੀਂ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਦੇ ਬੁਨਿਆਦੀ ਢਾਂਚੇ ਸਬੰਧੀ ਪ੍ਰੋਜੈਕਟਾਂ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਉਦੇਸ਼ ਨਾਲ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਨਿਵੇਸ਼ਕ ਸੰਮੇਲਨ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਪੀ.ਆਈ.ਡੀ.ਬੀ. ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਮਕਾਨ ਉਸਾਰੀ…
-

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਚੱਕ ਰੁਹੇਲਾ, ਤੇਜਾ ਰੁਹੇਲਾ, ਦੋਨਾ ਨਾਨਕਾ, ਮਹਾਤਮ ਨਗਰ ਤੇ ਦੋਨਾ ਸਿਕੰਦਰੀ ਵਿਖੇ ਮੁਆਵਜੇ ਦੇ ਮਨਜੂਰੀ ਪੱਤਰਾਂ ਦੀ ਕੀਤੀ ਵੰਡ
ਫਾਜ਼ਿਲਕਾ 26 ਅਕਤੂਬਰ ਮੁੱਖ ਮੰਤਰੀ ਪੰਜਾਬ. ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਹੜ੍ਹ ਪੀੜਤ ਨੂੰ ਰਾਹਤ ਦੇਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਮੁਆਵਜਾ ਦੇਣ ਵਚਨਬੱਧ ਹੈ। ਇਸੇ ਲਗਾਤਾਰਤਾ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਚੱਕ ਰੁਹੇਲਾ, ਤੇਜਾ ਰੁਹੇਲਾ, ਦੋਨਾ ਨਾਨਕਾ, ਮਹਾਤਮ ਨਗਰ ਤੇ ਦੋਨਾ…
-

ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਪੋਲਿੰਗ ਸਟਾਫ਼ ਦੀ ਰਿਹਰਸਲ ਹੋਈ
ਤਰਨ ਤਾਰਨ, 26 ਅਕਤੂਬਰ ( ) – 11 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਤਇਨਾਤ ਕੀਤੇ ਗਏ ਪੋਲਿੰਗ ਸਟਾਫ਼ ਦੀ ਪਹਿਲੀ ਰਹਿਰਸਲ ਅੱਜ ਮਾਈ ਭਾਗੋ ਕਾਲਜ ਆਫ਼ ਨਰਸਿੰਗ, ਪਿੱਦੀ (ਤਰਨ ਤਾਰਨ) ਵਿਖੇ ਕਰਵਾਈ ਗਈ। ਇਸ ਰਿਹਰਸਲ ਦਾ ਜਾਇਜਾ ਲੈਣ ਲਈ ਸੰਯੁਕਤ…
-

ਭਾਈ ਜੈਤਾ ਜੀ ਦੀ ਯਾਦਗਾਰ ਵੇਖਣ ਲਈ ਸੰਗਤਾਂ ਦੇ ਵਿੱਚ ਭਾਰੀ ਉਤਸ਼ਾਹ
ਸ੍ਰੀ ਅਨੰਦਪੁਰ ਸਾਹਿਬ 26 ਅਕਤੂਬਰ () ਜਦੋਂ ਤੋਂ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਭਾਈ ਜੈਤਾ ਜੀ ਯਾਦਗਾਰ ਨੂੰ ਮਨੁੱਖਤਾ ਲਈ ਸਮਰਪਿਤ ਕੀਤਾ ਗਿਆ ਹੈ, ਉਦੋਂ ਤੋਂ ਹੀ ਰੋਜ਼ਾਨਾ ਲੰਬੀਆਂ ਕਤਾਰਾਂ ਦੇ ਵਿੱਚ ਲੱਗ ਕੇ ਵੱਡੀ ਗਿਣਤੀ ਵਿੱਚ ਦਰਸ਼ਨਾਰਥੀ ਇਸ ਮਹਾਨ ਯਾਦਗਾਰ ਨੂੰ ਵੇਖਣ ਲਈ ਪਹੁੰਚ ਰਹੇ ਹਨ। ਇਹੀ ਨਹੀਂ ਇਹ ਯਾਦਗਾਰ ਵੇਖ ਕੇ ਸੈਲਾਨੀ…
-

ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ ₹2400 ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ
ਚੰਡੀਗੜ੍ਹ, 26 ਅਕਤੂਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ ₹2400.70 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਇਸ…
-

ਸਪੀਕਰ ਵੱਲੋਂ ਮਰਹੂਮ ਵਾਈ. ਪੂਰਨ ਕੁਮਾਰ ਆਈਪੀਐਸ ਦੀ ‘ਅੰਤਿਮ ਅਰਦਾਸ’ ‘ਤੇ ਸ਼ਰਧਾਂਜਲੀ ਭੇਟ
ਚੰਡੀਗੜ੍ਹ, 26 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਸਵਰਗਵਾਸੀ ਵਾਈ. ਪੂਰਨ ਕੁਮਾਰ ਆਈਪੀਐਸ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਰੋਹ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਵਾਈ. ਪੂਰਨ ਕੁਮਾਰ ਆਈਪੀਐਸ ਦੇ ਬੇਵਕਤੀ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਭਲਾਈ ਲਈ…
-

ਬਾਗ਼ਬਾਨੀ ਵਿਭਾਗ ਦੀ ਮਦਦ ਨਾਲ ਪੌਲੀਹਾਊਸ ਖੇਤੀ ਤੋਂ 14 ਲੱਖ ਰੁਪਏ ਤੱਕ ਦਾ ਮੁਨਾਫਾ ਕਮਾ ਰਿਹਾ ਲੁਧਿਆਣੇ ਦਾ ਕਿਸਾਨ
ਚੰਡੀਗੜ੍ਹ, ਅਕਤੂਬਰ 26 ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਸੂਬਾ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਉਨ੍ਹਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਹਰ ਸੰਭਵ ਸਹਾਇਤਾ…
-

42 ਲੱਖ ਦੀ ਲਾਗਤ ਨਾਲ ਬਣੇਗੀ ਬਹਾਦਰਪੁਰ ਤੋਂ ਬਸੀ ਗੁਲਾਮ ਹੁਸੈਨ ਨੂੰ ਜਾਣ ਵਾਲੀ ਸੜਕ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 26 ਅਕਤੂਬਰ : ਵਿਕਾਸ ਕਾਰਜਾਂ ਨੂੰ ਗਤੀ ਦਿੰਦੇ ਹੋਏ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਅਲਮਾਰੀ ਵਾਲੇ ਚੌਕ ਬਹਾਦਰਪੁਰ ਵਿਖੇ ਬਹਾਦਰਪੁਰ ਤੋਂ ਨਰਾਇਣ ਨਗਰ ਹੁੰਦੇ ਹੋਏ ਬਸੀ ਗੁਲਾਮ ਹੁਸੈਨ ਤੱਕ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਕਰੀਬ 42 ਲੱਖ ਰੁਪਏ ਦੀ ਲਾਗਤ ਨਾਲ ਇਹ…
-

ਪਿੰਡ ਪੁੰਨਾਵਾਲ ਦੀ 1 ਕਰੋੜ 50 ਲੱਖ ਰੁਪਏ ਨਾਲ ਬਦਲੀ ਨੁਹਾਰ
ਧੂਰੀ, 26 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਪਿੰਡਾਂ ਵਿੱਚ ਵਿਕਾਸ ਕਾਰਜ ਅਰੰਭੇ ਹੋਏ ਹਨ। ਇਸੇ ਲੜੀ ਤਹਿਤ ਧੂਰੀ ਹਲਕੇ ਦੇ ਪਿੰਡ ਪੁੰਨਾਵਾਲ ਵਿੱਚ ਕਰੀਬ 1 ਕਰੋੜ 50 ਲੱਖ ਰੁਪਏ ਨਾਲ ਪਿੰਡ ਵਿੱਚ ਟਿਊਬਵੈਲ,…
-

ਬੀਤੀਂ ਸ਼ਾਮ ਤੱਕ 327668 ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ
ਫਰੀਦਕੋਟ 26ਅਕਤੂਬਰ,2025 ( ) ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 342295 ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 327668 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ…
-

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਗੜਸ਼ੰਕਰ, ਸੈੱਲਾ ਤੇ ਮਾਹਿਲਪੁਰ ਦਾਣਾ ਮੰਡੀਆਂ ਦਾ ਦੌਰਾ
ਗੜਸ਼ੰਕਰ, 26 ਅਕਤੂਬਰ:ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜਸ਼ੰਕਰ ਹਲਕੇ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਬਲਦੀਪ ਸਿੰਘ ਸੈਣੀ, ਚੇਅਰਮੈਨ ਮਾਰਕੀਟ ਕਮੇਟੀ ਗੜਸ਼ੰਕਰ, ਨਾਲ ਦਾਣਾ ਮੰਡੀ ਗੜਸ਼ੰਕਰ, ਸੈੱਲਾ ਅਤੇ ਮਾਹਿਲਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਮੰਡੀ ਵਿੱਚ ਆਏ…
-

ਦਿੜ੍ਹਬਾ ਹਲਕੇ ਦੇ 134 ਹੈਕਟੇਅਰ ਰਕਬੇ ਨੂੰ ਜਲਦ ਮਿਲੇਗਾ ਨਹਿਰੀ ਪਾਣੀ, ਪਿੰਡ ਗੁੱਜਰਾਂ ਵਿਖੇ ਬਣੇਗਾ ਨਵਾਂ ਪੰਚਾਇਤ ਘਰ
ਦਿੜ੍ਹਬਾ, 26 ਅਕਤੂਬਰ (000) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਸ਼ੁਰੂ ਕੀਤੇ ਗਏ ਉਪਰਾਲੇ ਤਹਿਤ ਅੱਜ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਪਿੰਡ ਮੌੜਾਂ ਵਿੱਚ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਤੋਂ ਇਲਾਵਾ ਉਹਨਾਂ ਨੇ ਪਿੰਡ ਗੁੱਜਰਾਂ…
-

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ
ਚੰਡੀਗੜ੍ਹ, 25 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇਛੁੱਕ ਇੱਕ ਵਿਸ਼ੇਸ਼ ਜਾਪਾਨੀ ਵਫ਼ਦ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸਪੀਕਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ। ਇਸਦੇ ਨਾਲ ਹੀ ਪੰਜਾਬ ਉਦਯੋਗਿਕ ਖੇਤਰ ਲਈ ਇੱਕ ਹੱਬ ਵਜੋਂ ਉੱਭਰ ਰਿਹਾ ਹੈ। ਸਪੀਕਰ ਨੇ ਵਫਦ…
-

ਅੰਮ੍ਰਿਤਸਰ ਵਿੱਚ ਦੋ ਆਈਈਡੀਜ਼, ਇੱਕ ਪਿਸਤੌਲ ਸਮੇਤ ਅੱਤਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 25 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਲਗਭਗ 2.5-2.5 ਕਿਲੋਗ੍ਰਾਮ ਭਾਰ ਦੀਆਂ ਦੋ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਈਆਈਡੀ), ਜੋ ਕਿ…
-

‘ਯੁੱਧ ਨਸਿ਼ਆਂ ਵਿਰੁੱਧ’: 238ਵੇਂ ਦਿਨ, ਪੰਜਾਬ ਪੁਲੀਸ ਨੇ 90 ਨਸ਼ਾ ਤਸਕਰਾਂ ਨੂੰ 6.1 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 25 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 238ਵੇਂ ਦਿਨ ਪੰਜਾਬ ਪੁਲੀਸ ਨੇ ਸ਼ਨਿਚਰਵਾਰ ਨੂੰ 344 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ…
-

ਬੰਗਲੁਰੂ ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ
ਚੰਡੀਗੜ੍ਹ, 25 ਅਕਤੂਬਰ, 2025 : ਬੰਗਲੁਰੂ ਸ਼ਹਿਰ ਭਾਰਤ ਦੇ ਪ੍ਰਾਚੀਨ ਮਾਰਸ਼ਲ ਆਰਟਸ ਅਤੇ ਅਮੀਰ ਸੱਭਿਆਚਾਰਕ ਪਰੰਪਰਾਵਾਂ ਦੇ ਮੁਕਾਬਲੇ ਦੇਖਣ ਲਈ ਤਿਆਰ ਹੈ ਜਿੱਥੇ 7 ਤੋਂ 9 ਨਵੰਬਰ, 2025 ਤੱਕ ਦੇਸ਼ ਦੀਆਂ ਬੇਮਿਸਾਲ ਖੇਡ ਅਤੇ ਸੱਭਿਆਚਾਰਕ ਪ੍ਰਤਿਭਾਵਾਂ ਦਾ ਇੱਕ ਵੱਡਾ ਯਾਦਗਾਰੀ ਰਾਸ਼ਟਰੀ ਇਕੱਠ ਹੋਵੇਗਾ। ਇਹ ਵੱਕਾਰੀ ਸਮਾਗਮ ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ ਮੌਕੇ ਦੇਸ਼ ਭਰ ਦੀਆਂ ਖੇਡਾਂ ਦੇ ਭਵਿੱਖਤ…
-

5764 ਪੀ.ਸੀ.ਐਸ. ਪ੍ਰੀਖਿਆ ਦੇਣ ਦੇ ਚਾਹਵਾਨ ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਕੀਤੀ ਪ੍ਰਾਪਤ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 25 ਅਕਤੂਬਰ 2025: ਪੀ.ਸੀ.ਐਸ. ਦੀ ਪ੍ਰੀਖਿਆ ਦੇਣ ਦੇ ਚਾਹਵਾਨ ਪੰਜਾਬ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੂਬੇ ਭਰ ਦੇ ਕੁੱਲ 5764 ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਪੀ.ਸੀ.ਐਸ. (ਐਗਜ਼ੀਕਿਊਟਿਵ)-2025 ਦੀ ਪ੍ਰੀਲਿਮਜ਼ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਪ੍ਰਾਪਤ ਕੀਤੀ…
-

ਤੰਬਾਕੂ ਮੁਕਤ ਜਵਾਨੀ ਮੁਹਿੰਮ” ਤਹਿਤ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾ ਰਿਹਾ ਜਾਗਰੂਕ
ਅਮਰਗੜ੍ਹ/ਮਾਲੇਰਕੋਟਲਾ, 25 ਅਕਤੂਬਰ ਤੰਬਾਕੂ ਦੀ ਵਰਤੋਂ ਨੌਜਵਾਨ ਪੀੜ੍ਹੀ ਦੀ ਸਿਹਤ ਲਈ ਗੰਭੀਰ ਚੁਣੌਤੀ ਬਣੀ ਹੋਈ ਹੈ। ਇਸ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਭਾਗ ਵੱਲੋਂ “ਤੰਬਾਕੂ ਮੁਕਤ ਜਵਾਨੀ ਮੁਹਿੰਮ” ਸ਼ੁਰੂ ਕੀਤੀ…
-

‘ਪੜ੍ਹਦਾ ਪੰਜਾਬ, ਬਦਲਦਾ ਪੰਜਾਬ’ ਸਿੱਖਿਆ ਕ੍ਰਾਂਤੀ ਵੱਲ ਹੋਰ ਕਦਮ : ਵਿਧਾਇਕ ਸੇਖੋਂ
ਫਰੀਦਕੋਟ, 25 ਅਕਤੂਬਰ () – ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮਨਜੀਤ ਇੰਦਰਪੁਰਾ ਡੋਗਰ ਬਸਤੀ, ਫ਼ਰੀਦਕੋਟ ਵਿਖੇ ਤਿੰਨ ਨਵੇਂ ਕਮਰਿਆਂ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕੀਤੀ। ਇਹ ਕਮਰੇ 28 ਲੱਖ 65 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣਗੇ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ…
Got any book recommendations?
