Mindblown: a blog about philosophy.
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਾਰਗੁਜ਼ਾਰੀ ਅਤੇ “ਆਪ” ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਚੰਗਾਲੀ ਵਾਲਾ ਦੇ 45 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਦਿੜ੍ਹਬਾ, 27 ਮਈ- ਵਿਧਾਨ ਸਭਾ ਹਲਕਾ ਦਿੜ੍ਹਬਾ ਅਧੀਨ ਪੈਂਦੇ ਪਿੰਡ ਚੰਗਾਲੀ ਵਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਦੇ 45 ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਨ੍ਹਾਂ ਪਰਿਵਾਰਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ, ਇਮਾਨਦਾਰ ਪ੍ਰਸ਼ਾਸਨ ਅਤੇ ਪੰਜਾਬ…
-

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ
ਚੰਡੀਗੜ੍ਹ, 27 ਮਈ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਲੀਗਲ ਮੈਟਰੋਲੋਜੀ ਵਿੰਗ ਵਲੋਂ ਇਸ ਸਾਲ ਜਨਵਰੀ ਤੋਂ ਅਪ੍ਰੈਲ ਤੱਕ ਇਕੱਤਰ ਕੀਤੀ ਗਈ ਕੰਪਾਊਂਡਿੰਗ ਫੀਸ, ਨਿਰੀਖਣ ਅਤੇ ਤਸਦੀਕ ਵਰਗੇ ਵੱਖ-ਵੱਖ ਮਾਪਦੰਡਾਂ ਤਹਿਤ ਮਿਸਾਲੀ ਕਾਰਗੁਜ਼ਾਰੀ ਦਿਖਾਈ ਗਈ ਹੈ। ਕੰਪਾਊਂਡਿੰਗ ਫੀਸਾਂ ਦੇ ਮਾਮਲੇ ਵਿੱਚ, ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 27 ਮਈ: ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ…
-

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 27 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼…
-

ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਸੰਪੰਨ
ਅਮਰਗੜ੍ਹ /ਮਾਲੇਰਕੋਟਲਾ, 27 ਮਈ : ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਨੂੰ ਪਾਰਦਰਸ਼ੀ, ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਕਰਵਾਈ ਗਈ। ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਮਈ 2026 ਨੂੰ ਸਵੇਰੇ 08:00 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਇਸ ਲਈ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕਾਊਂਟਿੰਗ ਸਟਾਫ਼ ਨੂੰ ਰਿਹਰਸਲ ਦੌਰਾਨ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਗਿਣਤੀ ਪ੍ਰਕਿਰਿਆ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਤਾਂ ਜੋ ਗਿਣਤੀ ਦਾ ਕੰਮ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਕਾਊਂਟਿੰਗ ਸੈਂਟਰ ਵਿੱਚ ਕੇਵਲ ਅਧਿਕਾਰਤ ਵਿਅਕਤੀਆਂ ਨੂੰ ਹੀ ਦਾਖ਼ਲਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਸੰਪੰਨ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ।ਰਿਹਰਸਲ ਦੌਰਾਨ ਸਬੰਧਤ ਅਧਿਕਾਰੀ, ਕਾਊਂਟਿੰਗ ਸੁਪਰਵਾਈਜ਼ਰ ਅਤੇ ਹੋਰ ਚੋਣ ਅਮਲਾ ਵੀ ਮੌਜੂਦ ਰਿਹਾ।
-

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਚਾੜ੍ਹਿਆ ਜਾਵੇਗਾ ਨੇਪਰੇ: ਡਿਪਟੀ ਕਮਿਸ਼ਨਰ
ਸੰਗਰੂਰ, 27 ਮਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ, ਨਵੀ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ…
-

ਨਾਇਲਟ ਰੋਪੜ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਨਾਲ ਐਮ.ਓ.ਯੂ. ਸਾਇਨ ਕੀਤਾ ਗਿਆ
ਰੂਪਨਗਰ, 27 ਮਈ: ਨੈਸ਼ਨਲ ਇੰਸਟੀਚਿਊਟ ਆਫ ਇਲੈਕਟ੍ਰਾਨਿਕਸ ਐਂਡ ਇਨਫਾਰਮੇਸ਼ਨ ਟੈਕਨਾਲੋਜੀ (ਨਾਇਲਟ) ਰੋਪੜ ਅਤੇ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਵਿਚਕਾਰ ਅਕਾਦਮਿਕ ਸਹਿਯੋਗ, ਤਕਨੀਕੀ ਸਿਖਲਾਈ, ਖੋਜ ਸਹਿਕਾਰਤਾ, ਡਿਜੀਟਲ ਲਰਨਿੰਗ ਅਤੇ ਉਦਯੋਗ-ਕੇਂਦਰਿਤ ਹੁਨਰ ਵਿਕਾਸ ਨੂੰ ਉਤਸਾਹਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮ.ਓ.ਯੂ.) ਸਾਇਨ ਕੀਤਾ ਗਿਆ। ਇਹ ਸਮਝੌਤਾ ਪੰਜਾਬ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ…
-

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ 29 ਮਈ ਨੂੰ
ਗੁਰਦਾਸਪੁਰ 27 ਮਈ ( ) ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 29 ਮਈ ਦਿਨ ਸ਼ੁੱਕਰਵਾਰ ਨੂੰ ਇੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਗੁਰਦਾਸੁਪਰ ਡੀ.ਸੀ.ਦਫਤਰ ਕੰਪਲੈਕਸ ਕਮਰਾ ਨੰ: 217 ਬਲਾਕ ਬੀ ਵਿੱਚ ਸਵੇਰੇ…
-

ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਸੰਗਰੂਰ, 27 ਮਈ: ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਜੋ ਪਿਛਲੇ ਦਿਨੀਂ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਚੁਣੇ ਗਏ ਸਨ, ਉਨ੍ਹਾਂ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਮੁੱਖ ਮੰਤਰੀ ਦੇ ਓ.ਐਸ.ਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ…
-

ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ
ਗੁਰਦਾਸਪੁਰ 27 ਮਈ – ਸ਼੍ਰੀ ਗੁਰਸਿਮਰਨ ਸਿੰਘ ਢਿੱਲੋ, ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ ਦੀ ਯੋਗਤਾ ਮਿਤੀ 1 ਅਕਤੂਬਰ 2026 ਹੈ। ਤਿਆਰੀ, ਸਿਖਲਾਈ…
-

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ
*ਨਵੀਂ ਦਿੱਲੀ, 26 ਮਈ , 2026* ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਹੋਣ ਅਤੇ ਕਈ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਉਣ ‘ਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸਾਡੇ ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ…
-

ਨਗਰ ਕੌਂਸਲ ਚੋਣਾਂ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ’ਚ ਪਈਆਂ 66.21 ਫੀਸਦੀ ਵੋਟਾਂ, ਚੋਣ ਪ੍ਰਕਿਰਿਆ ਰਹੀ ਸ਼ਾਂਤੀਪੂਰਨ
ਹੁਸ਼ਿਆਰਪੁਰ, 26 ਮਈ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਲਈ ਮੰਗਲਵਾਰ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਸ਼ੀ ਢੰਗ ਨਾਲ ਕੁੱਲ 66.21 ਫੀਸਦੀ ਪੋਲਿੰਗ ਹੋਈ।ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਚੋਣ ਪ੍ਰਕਿਰਿਆ ਦੌਰਾਨ ਸੁਰੱਖਿਆ ਅਤੇ ਹੋਰ ਜ਼ਰੂਰੀ ਪ੍ਰਬੰਧ ਪੂਰੀ ਤਰ੍ਹਾਂ ਨਾਲ ਕੀਤੇ ਗਏ ਸਨ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ…
-

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿਚ ਅਮਨ ਅਮਾਨ ਨਾਲ ਪਈਆਂ ਵੋਟਾਂ,
ਸ੍ਰੀ ਮੁਕਤਸਰ ਸਾਹਿਬ, 26 ਮਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਗਰ ਕੌਂਸਲ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹਿਆ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਨਗਰ ਕੌਂਸਲਾਂ ਦੀਆਂ ਚੋਣਾਂ ਵਿਚ ਭਾਗ ਲੈਣ ਵਾਲੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੱਜ ਹੋਈ…
-

ਜ਼ਿਲ੍ਹਾ ਮਲੇਰਕੋਟਲਾ ’ਚ ਨਗਰ ਕੌਂਸਲਾਂ/ਨਗਰ ਪੰਚਾਇਤ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ : ਡਿਪਟੀ ਕਮਿਸ਼ਨਰ
ਮਾਲੇਰਕੋਟਲਾ, 26 ਮਈ :- ਜ਼ਿਲ੍ਹਾ ਮਲੇਰਕੋਟਲਾ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਲਈ ਹੋਈ ਵੋਟਿੰਗ ਅੱਜ ਪੂਰੀ ਤਰ੍ਹਾਂ ਅਮਨ-ਅਮਾਨ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਸੰਪੰਨ ਹੋ ਗਈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੱਤੀ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਕੇ ਸ਼ਾਮ 5 ਵਜੇ ਤੱਕ…
-

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨੰਗਲ ਵਿੱਚ ਪੋਲਿੰਗ ਤਿਆਰੀਆਂ ਦਾ ਜਾਇਜ਼ਾ
ਨੰਗਲ 26 ਮਈ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਅਤੇ ਐਸਐਸਪੀ ਮਨਿੰਦਰ ਸਿੰਘ ਨੇ ਨਗਰ ਕੌਂਸਲ ਚੋਣਾਂ ਦੇ ਦਿਨ ਨੰਗਲ ਵਿੱਚ ਪੋਲਿੰਗ ਬੂਥਾਂ ਦੇ ਪ੍ਰਬੰਧਾਂ ਅਤੇ ਸੁਰੱਖਿਆ ਇੰਤਜ਼ਾਮਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ ‘ਤੇ ਲਗਾਏ ਗਏ ਸੀਸੀਟੀਵੀ ਨਿਗਰਾਨੀ ਪ੍ਰਣਾਲੀ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ, ਤਾਂ ਜੋ ਚੋਣਾਂ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ…
-

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ
ਚੰਡੀਗੜ੍ਹ, 26 ਮਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਾਈਰਲ ਵੀਡੀਓ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਕਾਂਗਰਸ ਪਾਰਟੀ…
-

ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ
ਚੰਡੀਗੜ੍ਹ/ਫਿਰੋਜ਼ਪੁਰ, 26 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਇੱਕ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਪੰਜ .30 ਬੋਰ ਗਲੌਕ ਪਿਸਤੌਲ ਨਾਲ ਚਾਰ ਜ਼ਿੰਦਾ ਕਾਰਤੂਸ…
-

ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ
ਚੰਡੀਗੜ੍ਹ 26 ਮਈ 2026:– ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੁਆਰਾ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਨੰਬਰ 03/01/ਈਲੈਕਸ਼ਨਸ(ਐਸ-2)/ਐਮਈਬੀ/2026/78 ਮਿਤੀ 21.05.2026 ਅਨੁਸਾਰ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ…
-

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਵੋਟਿੰਗ ਪ੍ਰਕਿਰਿਆ ਦਾ ਅਚਨਚੇਤ ਨਿਰੀਖਣ
ਮਾਨਸਾ, 26 ਮਈ: ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਨਸਾ ਦੀਆਂ 3 ਨਗਰ ਕੌਂਸਲਾਂ ਮਾਨਸਾ, ਬੁਢਲਾਡਾ, ਬਰੇਟਾ ਅਤੇ 2 ਨਗਰ ਪੰਚਾਇਤਾਂ ਜੋਗਾ ਤੇ ਬੋਹਾ ਵਿੱਚ ਚੱਲ ਰਹੀ ਮਤਦਾਨ ਪ੍ਰਕਿਰਿਆ ਦਾ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਨੇ ਅਚਨਚੇਤ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ…
Got any book recommendations?
