April 14, 2026
ਫ਼ਿਰੋਜ਼ਪੁਰ 22 ਜੁਲਾਈ 2025:   ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਬੱਗੇ ਕੇ ਪਿੱਪਲ ਅਤੇ ਬਸਤੀ ਗੋਬਿੰਦ ਨਗਰ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਆਯੋਜਿਤ ਜਨ ਸਭਾਵਾਂ ਵਿੱਚ ਸ਼ਿਰਕਤ ਕਰ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਇਸ ਜੰਗ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ. ਅਮਨਦੀਪ ਕੌਰ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਅਤੇ ਡੀ.ਐਸ.ਪੀ. ਸੁਖਵਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਸੰਬੋਧਨ...