Mindblown: a blog about philosophy.

  • ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਘਰਾਚੋਂ ਅਤੇ ਮੰਗਵਾਲ ਵਿੱਚ 64 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ

    ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਘਰਾਚੋਂ ਅਤੇ ਮੰਗਵਾਲ ਵਿੱਚ 64 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ

    ਭਵਾਨੀਗੜ੍ਹ/ਸੰਗਰੂਰ, 6 ਅਕਤੂਬਰ (000) – ਨਰਿੰਦਰ ਕੌਰ ਭਰਾਜ ਵਿਧਾਇਕਾ ਸੰਗਰੂਰ ਵੱਲੋਂ ਅੱਜ ਆਪਣੇ ਹਲਕੇ ਸੰਗਰੂਰ ਅਧੀਨ ਪਿੰਡ ਘਰਾਚੋਂ ਵਿਖੇ 24.00 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਭਾਰਤ ਨਿਰਮਾਣ ਰਾਜੀਵ ਗਾਂਧੀ ਸੇਵਾ ਕੇਂਦਰ ਅਤੇ ਪਿੰਡ ਮੰਗਵਾਲ ਵਿਖੇ 40.00 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਪੰਚਾਇਤ ਘਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ ਭਰਾਜ ਨੇ…

  • ਪਿੰਡ – ਪਿੰਡ ਪਹੁੰਚ ਰਿਹਾ ਹੈ ਪਰਾਲੀ ਨੂੰ ਅੱਗ ਲਗਾਉਣ ਦਾ ਹੋਕਾ

    ਪਿੰਡ – ਪਿੰਡ ਪਹੁੰਚ ਰਿਹਾ ਹੈ ਪਰਾਲੀ ਨੂੰ ਅੱਗ ਲਗਾਉਣ ਦਾ ਹੋਕਾ

    ਬਰਨਾਲਾ, 6 ਅਕਤੂਬਰ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੁਨੇਹਾ ਪਿੰਡ-ਪਿੰਡ ਤੱਕ ਪੁੱਜ ਰਿਹਾ ਹੈ। ਵੱਖ ਵੱਖ ਵਿਭਾਗਾਂ ਦੇ ਅਫਸਰਾਂ ਅਤੇ ਕਰਮਚਾਰੀਆਂ ਵੱਲੋਂ ਪਿੰਡ ਪੱਧਰ ਉੱਤੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਾਂ ਸਬੰਧੀ ਉਪਲਬਧ ਸੰਦਾਂ ਦੀ ਜਾਣਕਾਰੀ ਅਤੇ…

  • ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਵੱਖ-ਵੱਖ ਪਿੰਡਾਂ ‘ਚ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

    ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਵੱਖ-ਵੱਖ ਪਿੰਡਾਂ ‘ਚ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

    ਮਲੋਟ/ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਜੰਡਵਾਲਾ, ਥੇਹੜ੍ਹੀ ਅਤੇ ਫਕਰਸਰ ਵਿਖੇ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕੰਮਾਂ ਦਾ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਰਨ ਵਾਲਿਆਂ ਦੀ ਨੀਅਤ ਸਾਫ ਹੋਵੇ ਤਾਂ ਕਿਸੇ ਵੀ…

  • ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਟਾਂਡਾ ਦੀ ਚੰਡੀਗੜ੍ਹ ਕਲੋਨੀ ‘ਚ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

    ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਟਾਂਡਾ ਦੀ ਚੰਡੀਗੜ੍ਹ ਕਲੋਨੀ ‘ਚ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

    ਹੁਸ਼ਿਆਰਪੁਰ/ਟਾਂਡਾ, 6 ਅਕਤੂਬਰ :              ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਦੇ ਖ਼ਾਤਮੇ ਅਤੇ ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਅਣਅਧਿਕਾਰਤ ਕਬਜ਼ਿਆਂ ਨੂੰ ਹਟਾਉਣ ਲਈ ਹੁਸ਼ਿਆਰਪੁਰ ਪੁਲਿਸ ਨੇ ਟਾਂਡਾ ਦੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਾਰਵਾਈ ਕੀਤੀ। ਸਿਵਲ ਅਤੇ ਪੁਲਸ ਪ੍ਰਸ਼ਾਸਨ…

  • ਵਿਧਾਇਕ ਬਣਾਂਵਾਲੀ ਵੱਲੋਂ ਹਲਕਾ ਸਰਦੂਲਗੜ੍ਹ ਵਿਖੇ 8 ਕਰੋੜ 11 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨ

    ਵਿਧਾਇਕ ਬਣਾਂਵਾਲੀ ਵੱਲੋਂ ਹਲਕਾ ਸਰਦੂਲਗੜ੍ਹ ਵਿਖੇ 8 ਕਰੋੜ 11 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨ

    ਸਰਦੂਲਗੜ੍ਹ/ਮਾਨਸਾ, 06 ਅਕਤੂਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਹਮੇਸ਼ਾ ਵਚਨਬੱਧ ਹੈ। ਆਪਣੇ ਹਲਕੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਜ਼ਿੰਮੇਵਾਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਸਰਦੂਲਗੜ੍ਹ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕੇ ਦੀਆਂ 8 ਕਰੋੜ 11 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨ…

  • ਸਰਸਾ ਨੰਗਲ ਵਿਖੇ ਬਣੇਗਾ ਫੁੱਟ ਓਵਰ ਬ੍ਰਿਜ਼, ਇਲਾਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ- ਹਰਜੋਤ ਬੈਂਸ

    ਸਰਸਾ ਨੰਗਲ ਵਿਖੇ ਬਣੇਗਾ ਫੁੱਟ ਓਵਰ ਬ੍ਰਿਜ਼, ਇਲਾਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ- ਹਰਜੋਤ ਬੈਂਸ

    ਭਰਤਗੜ੍ਹ (ਕੀਰਤਪੁਰ ਸਾਹਿਬ) 07 ਅਕਤੂਬਰ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਲਹਿਰ ਚਲਾਈ ਗਈ ਹੈ। ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਲਗਾਤਾਰ ਵੱਡੇ ਪ੍ਰੋਜੈਕਟ ਸੁਰੂ ਕੀਤੇ ਜਾ ਰਹੇ ਹਨ। ਕੰਢੀ ਇਲਾਕੇ ਵਿਚ ਤਿੰਨ ਪੁਲਾਂ ਦਾ ਕੰਮ ਕਰੋੜਾਂ ਦੀ ਲਾਗਤ/ ਸੜਕਾਂ ਦਾ ਕੰਮ ਲਗਭਗ 100 ਕਰੋੜ ਦੀ ਲਾਗਤ…

  • ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਸਰਗਰਮ: ਡੀ ਸੀ ਨਵਜੋਤ ਕੌਰ

    ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਸਰਗਰਮ: ਡੀ ਸੀ ਨਵਜੋਤ ਕੌਰ

    ਮਾਨਸਾ, 6 ਅਕਤੂਬਰ           ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਡਿਪਟੀ ਕਮਿਸ਼ਨਰ  ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਦੀ ਅਗਵਾਈ ਹੇਠ ਲਗਾਤਾਰ ਸਰਗਰਮ ਹੈ। ਇਸ ਮੁਹਿੰਮ ਤਹਿਤ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਾਉਣ ਲਈ ਵੀ ਰਣਨੀਤੀ ਉਲੀਕੀ ਗਈ ਹੈ। ਇਸ ਦੇ ਨਾਲ ਹੀ ਸਰਕਲ ਅਫ਼ਸਰ, ਕਲੱਸਟਰ ਅਫ਼ਸਰ ਤੇ ਨੋਡਲ ਅਫ਼ਸਰ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ।        ਇਸੇ ਮੁਹਿੰਮ ਤਹਿਤ ਅੱਜ ਇੱਥੇ ਬੱਚਤ ਭਵਨ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਵੱਲੋਂ ਸਿਵਲ ਅਤੇ ਪੁਲਿਸ-ਪ੍ਰਸ਼ਾਸਨਿਕ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।       ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜਿੱਥੇ ਉਹ ਖ਼ੁਦ ਫੀਲਡ ਵਿਚ ਲਗਾਤਾਰ ਦੌਰੇ ਕਰ ਰਹੇ ਹਨ, ਓਥੇ ਸਾਰੇ ਸੀਨੀਅਰ ਅਧਿਕਾਰੀ ਡਟੇ ਹੋਏ ਹਨ। ਓਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ 244 ਨੋਡਲ ਅਫ਼ਸਰ, 44 ਕਲੱਸਟਰ ਅਫ਼ਸਰ ਅਤੇ 27 ਸਰਕਲ ਇੰਚਾਰਜ ਤਾਇਨਾਤ ਕੀਤੇ ਗਏ ਹਨ ਤਾਂ ਜੋ ਜਿੱਥੇ ਪਰਾਲੀ ਨੂੰ ਅੱਗ ਲੱਗਣ ਦੇ ਕੇਸਾਂ ‘ਤੇ ਨਜ਼ਰ ਰੱਖੀ ਜਾ ਸਕੇ, ਓਥੇ ਕਿਸਾਨਾਂ ਨੂੰ ਮਸ਼ੀਨਰੀ ਬਾਬਤ ਜਾਂ ਕੋਈ ਹੋਰ ਦਿੱਕਤ ਨਾ ਆਵੇ।           ਓਨ੍ਹਾਂ ਨਿਰਦੇਸ਼ ਦਿੱਤੇ ਕਿ ਸਾਰੇ ਤਾਇਨਾਤ ਅਫ਼ਸਰ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਕਰਨ ਅਤੇ ਕਿਸਾਨਾਂ ਨਾਲ ਰਾਬਤੇ ਵਿਚ ਰਹਿਣ ਤਾਂ ਜੋ ਕਿਸਾਨਾਂ ਨੂੰ ਮਸ਼ੀਨਰੀ ਦੀ ਕੋਈ ਦਿੱਕਤ ਨਾ ਆਵੇ। ਓਨ੍ਹਾਂ ਕਿਹਾ ਕਿ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।     ਓਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਂਝੀਆਂ ਥਾਵਾਂ ‘ਤੇ ਮਸ਼ੀਨਰੀ ਦੀਆਂ ਸੂਚੀਆਂ ਲਾਉਣੀਆਂ ਯਕੀਨੀ ਬਣਾਈਆਂ ਜਾਣ।             ਇਸ ਮੌਕੇ ਫੀਲਡ ਵਿੱਚ ਤਾਇਨਾਤ ਸਾਰੇ ਸਟਾਫ਼ ਨੂੰ ਉੱਨਤ ਕਿਸਾਨ ਐਪਲੀਕੇਸ਼ਨ ਬਾਰੇ ਸਿਖਲਾਈ ਦਿੱਤੀ ਗਈ। ਸਰਕਾਰ ਵਲੋਂ ਲਾਂਚ ਇਸ ਮੋਬਾਈਲ ਐਪ ਰਾਹੀਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਾਲੀਆਂ ਮਸ਼ੀਨਾਂ ਨੂੰ ਕਿਸਾਨਾਂ ਵੱਲੋਂ ਆਨਲਾਈਨ ਬੁੱਕ ਕੀਤਾ ਜਾ ਸਕੇਗਾ।              ਇਸ ਮੌਕੇ ਐੱਸ.ਐੱਸ.ਪੀ. ਮਾਨਸਾ ਸ੍ਰੀ ਭਾਗੀਰਥ ਮੀਨਾ, ਆਈ.ਪੀ.ਐੱਸ. ਨੇ ਮੌਜੂਦ ਪੁਲਿਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਹਾ ਕਿ ਉਹ ਅਲਾਟ ਕੀਤੇ ਗਏ ਪਿੰਡਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਅਤੇ ਲਗਾਤਾਰ ਕਿਸਾਨਾਂ ਦੇ ਸੰਪਰਕ ਵਿੱਚ ਰਹਿਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਣ ‘ਤੇ ਉਸਦਾ ਢੁੱਕਵਾਂ ਹੱਲ ਸਮਾਂ ਰਹਿਣ ‘ਤੇ ਕੀਤਾ ਜਾ ਸਕੇ।     ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਵੱਲੋਂ ਮੀਟਿੰਗ ਵਿੱਚ ਸਾਰੇ ਨੋਡਲ ਅਫ਼ਸਰ, ਕਲੱਸਟਰ ਅਫ਼ਸਰਾਂ, ਸਰਕਲ ਇੰਚਾਰਜਾਂ ਨੂੰ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਗਿਆ। ਐੱਸ.ਡੀ.ਐੱਮ. ਬੁਢਲਾਡਾ ਗਗਨਦੀਪ ਸਿੰਘ ਵੱਲੋਂ ਪਿਛਲੇ ਸਮੇਂ ਦੌਰਾਨ ਪਰਾਲੀ ਪ੍ਰਬੰਧਨ ਵਿੱਚ ਆਈਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ ਗਿਆ।    ਇਸ ਮੀਟਿੰਗ ਵਿੱਚ ਐੱਸ.ਪੀ. ਹੈੱਡਕੁਆਰਟਰ ਜਸਕੀਰਤ ਸਿੰਘ, ਐੱਸ.ਡੀ.ਐੱਮ ਮਾਨਸਾ ਕਾਲਾ ਰਾਮ ਕਾਂਸਲ, ਐੱਸ ਡੀ ਐਮ ਸਰਦੂਲਗੜ੍ਹ ਡਾ. ਅਜੀਤ ਪਾਲ ਸਿੰਘ ਚਹਿਲ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਡੀ.ਐੱਸ.ਪੀ., ਐੱਸ.ਐੱਚ.ਓ ਤੇ ਹੋਰ ਅਧਿਕਾਰੀ ਮੌਜੂਦ ਸਨ।

  • ਡੇਂਗੂ ਤੇ ਮਲੇਰੀਆ ਵਿਰੋਧ ਮੁਹਿੰਮ ਤਹਿਤ ਅਮਰਗੜ੍ਹ ਵਿਖੇ ਕੀਤਾ ਵਿਸੇ਼ਸ ਸਰਵੇ ,ਨਾਲ ਹੀ ਕਰਵਾਈ ਗਈ ਫੋਗਿੰਗ

    ਡੇਂਗੂ ਤੇ ਮਲੇਰੀਆ ਵਿਰੋਧ ਮੁਹਿੰਮ ਤਹਿਤ ਅਮਰਗੜ੍ਹ ਵਿਖੇ ਕੀਤਾ ਵਿਸੇ਼ਸ ਸਰਵੇ ,ਨਾਲ ਹੀ ਕਰਵਾਈ ਗਈ ਫੋਗਿੰਗ

    ਅਮਰਗੜ/ਮਾਲੇਰਕੋਟਲਾ , 06 ਸਤੰਬਰ :                  ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸੁਰੱਖਿਆ ਲਈ ਡੇਂਗੂ ਅਤੇ ਮਲੇਰੀਆ ਵਰਗੀਆਂ ਮੌਸਮੀ ਬਿਮਾਰੀਆਂ ਤੋਂ ਬਚਾਅ ਵਾਸਤੇ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਡੇਂਗੂ ਦੀ ਜਾਂਚ ਲਈ ਅਲਾਈਜਾ ਟੈਸਟ ਜਿਲ੍ਹਾ ਹਸਪਤਾਲ ‘ਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸਾ ਨਿਰਦੇਸਾ ਤਹਿਤ ਅਮਰਗੜ੍ਹ ਵਿਖੇ ਡੇਂਗੂ ਤੇ ਮਲੇਰੀਆ ਵਿਰੋਧ ਮੁਹਿੰਮ ਤਹਿਤ ਵਿਸੇ਼ਸ ਸਰਵੇ ਕਰਵਾਇਆ ਗਿਆ ।                          ਸਿਵਲ ਸਰਜਨ ਡਾ. ਸੰਜੇ ਗੋਇਲ  ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਵਿੱਚ ਬੁਖ਼ਾਰ ਤੋਂ ਪੀੜਤ 737 ਮਰੀਜ਼ਾਂ ਵੱਲੋਂ ਅਲਾਈਜਾ ਟੈਸਟ ਕਰਵਾਇਆ ਗਿਆ, ਜਿਨ੍ਹਾਂ ‘ਚੋਂ ਹੁਣ ਤੱਕ 24 ਮਰੀਜ਼ਾਂ ਦਾ ਟੈਸਟ ਪੋਜਟਿਵ ਪਾਇਆ ਗਿਆ। ਪੋਜਟਿਵ ਮਰੀਜ਼ ਬਿਲਕੁਲ ਤੰਦਰੁਸਤ ਹਨ। ਅੱਜ ਕੀਤੇ ਗਏ ਟੈਸਟਾਂ ‘ਚੋਂ 2 ਮਰੀਜ਼ ਪੋਜਟਿਵ ਆਏ ਹਨ, ਜਿਨ੍ਹਾਂ ‘ਚੋਂ ਇਕ ਗੁਆਰਾ ਤੇ ਉੱਪਲ ਖੇੜੀ ਪਿੰਡ ਦਾ ਹੈ। ਉਨਾਂ ਦੱਸਿਆ ਕਿ ਪਹਿਲਾਂ ਅਮਰਗੜ੍ਹ ਅਧੀਨ ਇਕ-ਇੱਕ ਕੇਸ ਪਿੰਡ ਤੋਲਾਵਾਲ, ਬਾਗੜੀਆਂ ਅਤੇ ਗਿਆਨੀ ਜ਼ੈਲ ਸਿੰਘ ਕਲੋਨੀ ‘ਚ ਪਾਏ ਗਏ ਸਨ। ਜਿਲ੍ਹਾ ਮਾਲੇਰਕੋਟਲਾ ਅਧੀਨ ਕੋਈ ਵੀ ਮੌਤ ਡੇਂਗੂ ਕਾਰਨ ਨਹੀਂ ਹੋਈ।                 ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਾਣੀ ਦੇ ਟੈਂਕਾਂ, ਕੂਲਰਾਂ ਅਤੇ ਖੜ੍ਹੇ ਪਾਣੀ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਮੱਛਰਾਂ ਦੇ ਪ੍ਰਕੋਪ ਨੂੰ ਰੋਕਿਆ ਜਾ ਸਕੇ। ਇਸ ਮੁਹਿੰਮ ਤਹਿਤ ਅਮਰਗੜ੍ਹ ਵਿਖੇ ਫੀਵਰ ਸਰਵੇ ਤੋਂ ਇਲਾਵਾ ਫੋਗਿੰਗ ਵੀ ਕੀਤੀ ਗਈ ਅਤੇ ਬੁਖਾਰ ਵਾਲੇ ਸ਼ੱਕੀ ਮਰੀਜਾਂ ਦੀਆਂ ਬਲੱਡ ਸਲਾਈਡਾਂ ਤਿਆਰ ਕੀਤੀਆਂ ਗਈਆਂ ਅਤੇ ਆਰ ਡੀ.ਟੀ. ਕਿੱਟਾਂ ਰਾਹੀਂ ਮਲੇਰੀਆ ਟੈਸਟ ਵੀ ਕੀਤੇ ਗਏ।              ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਲੱਛਣਾਂ, ਇਲਾਜ ਅਤੇ ਬਚਾਅ ਬਾਰੇ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਉਪਰਾਲੇ ਮੁਫ਼ਤ ਜਾਂਚ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਵਿਚ ਡੇਂਗੂ ਅਤੇ ਮਲੇਰੀਆ ਦੀ ਮੁਫ਼ਤ ਜਾਂਚ ਅਤੇ ਇਲਾਜ ਉਪਲਬਧ ਹੈ। ਰੈਪਿਡ ਰਿਸਪਾਂਸ ਟੀਮਾਂ ਬਲਾਕ ਪੱਧਰ ‘ਤੇ ਬਣੀਆਂ ਹੋਈਆਂ ਹਨ ਜੋ ਮਰੀਜ਼ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਕਾਰਵਾਈ ਕਰਦੀਆਂ ਹਨ। ਫੋਗਿੰਗ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਰਵਾਉਣ ਤੋਂ ਇਲਾਵਾ ਲਾਰਵਾ ਸਰਵੇ ਅਤੇ ਖੜ੍ਹੇ ਪਾਣੀ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਮਰੀਜ਼ਾਂ ਲਈ ਵਿਸ਼ੇਸ਼ ਸਹੂਲਤਾਂ ਤਹਿਤ ਜ਼ਿਲ੍ਹਾ ਹਸਪਤਾਲ ਅਤੇ ਸੀਐੱਚਸੀ ਵਿਚ ਡੇਂਗੂ ਅਤੇ ਮਲੇਰੀਆ ਲਈ ਖ਼ਾਸ ਵਾਰਡ ਬਣਾਏ ਗਏ ਹਨ, ਜਿੱਥੇ 24 ਘੰਟੇ ਸਹੂਲਤਾਂ ਉਪਲਬਧ ਹਨ। ਉਨ੍ਹਾਂ ਲੋਕ ਆਪਣੇ ਘਰਾਂ ਨੂੰ ਅਪੀਲ ਕੀਤੀ ਕਿ ਆਪਣੇ ਆਸ ਪਾਸ ਖੜ੍ਹਾ ਪਾਣੀ ਨਾ ਇਕੱਠਾ ਹੋਣ ਦੇਣ, ਟੈਂਕਾਂ ਨੂੰ ਢੱਕ ਕੇ ਰੱਖਣ ਅਤੇ ਬੁਖ਼ਾਰ ਆਉਣ ਦੀ ਸਥਿਤੀ ‘ਚ ਤੁਰੰਤ ਸਰਕਾਰੀ ਹਸਪਤਾਲ ਵਿਚ ਜਾਣ।

  • ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਸਰਗਰਮ: ਡੀ ਸੀ ਨਵਜੋਤ ਕੌਰ

    ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਸਰਗਰਮ: ਡੀ ਸੀ ਨਵਜੋਤ ਕੌਰ

    ਮਾਨਸਾ, 6 ਅਕਤੂਬਰ           ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਡਿਪਟੀ ਕਮਿਸ਼ਨਰ  ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਦੀ ਅਗਵਾਈ ਹੇਠ ਲਗਾਤਾਰ ਸਰਗਰਮ ਹੈ। ਇਸ ਮੁਹਿੰਮ ਤਹਿਤ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਾਉਣ ਲਈ ਵੀ ਰਣਨੀਤੀ ਉਲੀਕੀ ਗਈ ਹੈ। ਇਸ ਦੇ ਨਾਲ ਹੀ ਸਰਕਲ ਅਫ਼ਸਰ, ਕਲੱਸਟਰ ਅਫ਼ਸਰ ਤੇ ਨੋਡਲ ਅਫ਼ਸਰ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ।        ਇਸੇ ਮੁਹਿੰਮ ਤਹਿਤ ਅੱਜ ਇੱਥੇ ਬੱਚਤ ਭਵਨ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਵੱਲੋਂ ਸਿਵਲ ਅਤੇ ਪੁਲਿਸ-ਪ੍ਰਸ਼ਾਸਨਿਕ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।       ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜਿੱਥੇ ਉਹ ਖ਼ੁਦ ਫੀਲਡ ਵਿਚ ਲਗਾਤਾਰ ਦੌਰੇ ਕਰ ਰਹੇ ਹਨ, ਓਥੇ ਸਾਰੇ ਸੀਨੀਅਰ ਅਧਿਕਾਰੀ ਡਟੇ ਹੋਏ ਹਨ। ਓਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ 244 ਨੋਡਲ ਅਫ਼ਸਰ, 44 ਕਲੱਸਟਰ ਅਫ਼ਸਰ ਅਤੇ 27 ਸਰਕਲ ਇੰਚਾਰਜ ਤਾਇਨਾਤ ਕੀਤੇ ਗਏ ਹਨ ਤਾਂ ਜੋ ਜਿੱਥੇ ਪਰਾਲੀ ਨੂੰ ਅੱਗ ਲੱਗਣ ਦੇ ਕੇਸਾਂ ‘ਤੇ ਨਜ਼ਰ ਰੱਖੀ ਜਾ ਸਕੇ, ਓਥੇ ਕਿਸਾਨਾਂ ਨੂੰ ਮਸ਼ੀਨਰੀ ਬਾਬਤ ਜਾਂ ਕੋਈ ਹੋਰ ਦਿੱਕਤ ਨਾ ਆਵੇ।           ਓਨ੍ਹਾਂ ਨਿਰਦੇਸ਼ ਦਿੱਤੇ ਕਿ ਸਾਰੇ ਤਾਇਨਾਤ ਅਫ਼ਸਰ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਕਰਨ ਅਤੇ ਕਿਸਾਨਾਂ ਨਾਲ ਰਾਬਤੇ ਵਿਚ ਰਹਿਣ ਤਾਂ ਜੋ ਕਿਸਾਨਾਂ ਨੂੰ ਮਸ਼ੀਨਰੀ ਦੀ ਕੋਈ ਦਿੱਕਤ ਨਾ ਆਵੇ। ਓਨ੍ਹਾਂ ਕਿਹਾ ਕਿ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।     ਓਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਂਝੀਆਂ ਥਾਵਾਂ ‘ਤੇ ਮਸ਼ੀਨਰੀ ਦੀਆਂ ਸੂਚੀਆਂ ਲਾਉਣੀਆਂ ਯਕੀਨੀ ਬਣਾਈਆਂ ਜਾਣ।             ਇਸ ਮੌਕੇ ਫੀਲਡ ਵਿੱਚ ਤਾਇਨਾਤ ਸਾਰੇ ਸਟਾਫ਼ ਨੂੰ ਉੱਨਤ ਕਿਸਾਨ ਐਪਲੀਕੇਸ਼ਨ ਬਾਰੇ ਸਿਖਲਾਈ ਦਿੱਤੀ ਗਈ। ਸਰਕਾਰ ਵਲੋਂ ਲਾਂਚ ਇਸ ਮੋਬਾਈਲ ਐਪ ਰਾਹੀਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਾਲੀਆਂ ਮਸ਼ੀਨਾਂ ਨੂੰ ਕਿਸਾਨਾਂ ਵੱਲੋਂ ਆਨਲਾਈਨ ਬੁੱਕ ਕੀਤਾ ਜਾ ਸਕੇਗਾ।              ਇਸ ਮੌਕੇ ਐੱਸ.ਐੱਸ.ਪੀ. ਮਾਨਸਾ ਸ੍ਰੀ ਭਾਗੀਰਥ ਮੀਨਾ, ਆਈ.ਪੀ.ਐੱਸ. ਨੇ ਮੌਜੂਦ ਪੁਲਿਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਹਾ ਕਿ ਉਹ ਅਲਾਟ ਕੀਤੇ ਗਏ ਪਿੰਡਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਅਤੇ ਲਗਾਤਾਰ ਕਿਸਾਨਾਂ ਦੇ ਸੰਪਰਕ ਵਿੱਚ ਰਹਿਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਣ ‘ਤੇ ਉਸਦਾ ਢੁੱਕਵਾਂ ਹੱਲ ਸਮਾਂ ਰਹਿਣ ‘ਤੇ ਕੀਤਾ ਜਾ ਸਕੇ।     ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਵੱਲੋਂ ਮੀਟਿੰਗ ਵਿੱਚ ਸਾਰੇ ਨੋਡਲ ਅਫ਼ਸਰ, ਕਲੱਸਟਰ ਅਫ਼ਸਰਾਂ, ਸਰਕਲ ਇੰਚਾਰਜਾਂ ਨੂੰ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਗਿਆ। ਐੱਸ.ਡੀ.ਐੱਮ. ਬੁਢਲਾਡਾ ਗਗਨਦੀਪ ਸਿੰਘ ਵੱਲੋਂ ਪਿਛਲੇ ਸਮੇਂ ਦੌਰਾਨ ਪਰਾਲੀ ਪ੍ਰਬੰਧਨ ਵਿੱਚ ਆਈਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ ਗਿਆ।    ਇਸ ਮੀਟਿੰਗ ਵਿੱਚ ਐੱਸ.ਪੀ. ਹੈੱਡਕੁਆਰਟਰ ਜਸਕੀਰਤ ਸਿੰਘ, ਐੱਸ.ਡੀ.ਐੱਮ ਮਾਨਸਾ ਕਾਲਾ ਰਾਮ ਕਾਂਸਲ, ਐੱਸ ਡੀ ਐਮ ਸਰਦੂਲਗੜ੍ਹ ਡਾ. ਅਜੀਤ ਪਾਲ ਸਿੰਘ ਚਹਿਲ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਡੀ.ਐੱਸ.ਪੀ., ਐੱਸ.ਐੱਚ.ਓ ਤੇ ਹੋਰ ਅਧਿਕਾਰੀ ਮੌਜੂਦ ਸਨ।

  • ਪੱਤੀ ਰੋਡ ਸਣੇ 2 ਸੜਕਾਂ ਦਾ 4 ਕਰੋੜ ਦੀ ਲਾਗਤ ਨਾਲ ਨਵੀਨੀਕਰਨ, ਸੰਸਦ ਮੈਂਬਰ ਮੀਤ ਹੇਅਰ ਨੇ ਕੀਤਾ ਉਦਘਾਟਨ

    ਪੱਤੀ ਰੋਡ ਸਣੇ 2 ਸੜਕਾਂ ਦਾ 4 ਕਰੋੜ ਦੀ ਲਾਗਤ ਨਾਲ ਨਵੀਨੀਕਰਨ, ਸੰਸਦ ਮੈਂਬਰ ਮੀਤ ਹੇਅਰ ਨੇ ਕੀਤਾ ਉਦਘਾਟਨ

    ਬਰਨਾਲਾ, 5 ਅਕਤੂਬਰ            ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਰੀਬ 4 ਕਰੋੜ ਦੀ ਲਾਗਤ ਨਾਲ ਤਿਆਰ ਦੋ ਸੜਕਾਂ ਦਾ ਉਦਘਾਟਨ ਕੀਤਾ ਜਿਨ੍ਹਾਂ ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕਰਕੇ ਬਣਾਇਆ ਗਿਆ ਹੈ।         ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ…

  • ਸਕੂਲੀ ਵਿਦਿਆਰਥੀ ਵਾਤਾਵਰਣ ਸੰਭਾਲ ਲਹਿਰ ਵਿੱਚ ਅਹਿਮ ਰੋਲ ਅਦਾ ਕਰ ਸਕਦੇ ਹਨ : ਡਾ ਹਰਬੰਸ ਸਿੰਘ ਸਿੱਧੂ

    ਸਕੂਲੀ ਵਿਦਿਆਰਥੀ ਵਾਤਾਵਰਣ ਸੰਭਾਲ ਲਹਿਰ ਵਿੱਚ ਅਹਿਮ ਰੋਲ ਅਦਾ ਕਰ ਸਕਦੇ ਹਨ : ਡਾ ਹਰਬੰਸ ਸਿੰਘ ਸਿੱਧੂ

    ਬਰਨਾਲਾ, 5 ਅਕਤੂਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਸਿੱਧੂ ਦੀ ਅਗਵਾਈ ਹੇਠ ਵਾਤਾਵਰਣ ਸੰਭਾਲ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਵਿੱਡੀ ਗਈ ਹੈ। ਇਸੇ ਲੜੀ ਤਹਿਤ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ…

  • ਅੰਤਰ ਕਾਲਜ ਯੋਗਾ ਮੁਕਾਬਲਿਆਂ ਵਿੱਚ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਨੇ ਮਾਰੀ ਬਾਜ਼ੀ

    ਅੰਤਰ ਕਾਲਜ ਯੋਗਾ ਮੁਕਾਬਲਿਆਂ ਵਿੱਚ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਨੇ ਮਾਰੀ ਬਾਜ਼ੀ

    ਪਟਿਆਲਾ, 5 ਅਕਤੂਬਰ:ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਨੂੰ ਚੱਲ ਰਹੇ ਅੰਤਰ ਕਾਲਜ ਯੋਗਾ ਮੁਕਾਬਲੇ ਬੜੀ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਏ। ਜਿੱਥੇ ਇਹਨਾਂ ਮੁਕਾਬਲਿਆਂ ਦੌਰਾਨ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਠਾ ਤ੍ਰਿਪਾਠੀ ਨੇ ਯੂਨੀਵਰਸਿਟੀ ਤੋਂ ਆਏ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਉੱਥੇ, ਉਹਨਾਂ ਨੇ ਭਾਗ ਲੈਣ ਆਏ ਖਿਡਾਰੀਆਂ ਦੀ ਤਾਰੀਫ਼ ਵੀ ਕੀਤੀ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਵੀ…

  • ਈ ਟੀ ਓ ਵੱਲੋਂ ਜੰਡਿਆਲਾ ਗੁਰੂ ਹਲਕੇ ਵਿੱਚ 3.80 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ

    ਈ ਟੀ ਓ ਵੱਲੋਂ ਜੰਡਿਆਲਾ ਗੁਰੂ ਹਲਕੇ ਵਿੱਚ 3.80 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ

    ਅੰਮ੍ਰਿਤਸਰ , 5 ਅਕਤੂਬਰ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਕੁਹਾਟਵਿੰਡ ਹਿੰਦੂਆਂ, ਨੰਗਲੀ , ਮਹਿਤਾ, ਖੱਬੇ ਰਾਜਪੂਤਾਂ ਵਿਖੇ ਕਰੀਬ ਪੌਣੇ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ।  ਇੰਨਾਂ ਸੜਕਾਂ ਦੀ ਲੰਬਾਈ ਲਗਪਗ 20.45 ਕਿਲੋਮੀਟਰ ਹੈ ਅਤੇ ਲੱਗਪਗ 3 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਣਗੀਆਂ।    …

  • ਵਿਧਾਇਕ ਫਾਜ਼ਿਲਕਾ ਨੇ 10 ਲੱਖ ਦੀ ਲਾਗਤ ਨਾਲ ਬਣਨ ਵਾਲੇ ਰਾਏ ਸਿੱਖ ਕਮਿਊਨਿਟੀ ਹਾਲ ਦੇ ਨਵੀਨੀਕਰਨ ਦੇ ਕੰਮ ਦਾ ਰੱਖਿਆ ਨੀਂਹ ਪੱਥਰ

    ਵਿਧਾਇਕ ਫਾਜ਼ਿਲਕਾ ਨੇ 10 ਲੱਖ ਦੀ ਲਾਗਤ ਨਾਲ ਬਣਨ ਵਾਲੇ ਰਾਏ ਸਿੱਖ ਕਮਿਊਨਿਟੀ ਹਾਲ ਦੇ ਨਵੀਨੀਕਰਨ ਦੇ ਕੰਮ ਦਾ ਰੱਖਿਆ ਨੀਂਹ ਪੱਥਰ

    ਫਾਜ਼ਿਲਕਾ 5 ਅਕਤੂਬਰ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ 10 ਲੱਖ ਦੀ ਲਾਗਤ ਨਾਲ ਬਣਨ ਵਾਲੇ ਫਾਜ਼ਿਲਕਾ ਸ਼ਹਿਰ ਵਿੱਚ ਰਾਏ ਸਿੱਖ ਕਮਿਊਨਿਟੀ ਹਾਲ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ| ਊਨਾ ਕਿਹਾ ਕਿ ਨਵੀਨੀਕਰਨ ਦੇ ਕੰਮ ਨੂੰ ਜਲਦ ਪੂਰਾ ਕਰਕੇ ਲੋਕ ਸਪਰਪਿਤ ਕਰ ਦਿੱਤਾ ਜਾਵੇਗਾ | ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ…

  • ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਭਿਖਾਰੀਵਾਲ ਤੋਂ ਬਖਸ਼ੀਵਾਲ ਤੱਕ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ

    ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਭਿਖਾਰੀਵਾਲ ਤੋਂ ਬਖਸ਼ੀਵਾਲ ਤੱਕ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ

    ਡੇਰਾ ਬਾਬਾ ਨਾਨਕ/ਗੁਰਦਾਸਪੁਰ, 5 ਅਕਤੂਬਰ (      ) – ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਹਲਕੇ ਦੇ ਪਿੰਡ ਭਿਖਾਰੀਵਾਲ ਤੋਂ ਬਖਸ਼ੀਵਾਲ ਤੱਕ ਦੀ ਲਿੰਕ ਸੜਕ ਨੂੰ ਮੁਰੰਮਤ ਕਰਨ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। 1.62 ਕਿਲੋਮੀਟਰ ਲੰਬੀ ਇਸ ਸੜਕ ਉੱਪਰ 27.10 ਲੱਖ ਦੀ ਲਾਗਤ ਆਵੇਗੀ। ਇਸ ਮੌਕੇ ਇਲਾਕਾ ਵਾਸੀਆਂ…

  • ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

    ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

    ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਗੌਰਵਮਈ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ।ਅੱਜ ਇੱਥੇ ਵਿਸ਼ਵ ਅਧਿਆਪਕ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ…

  • ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

    ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

    ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਵਾਹਿਗੁਰੂ ਨੇ ਉਨ੍ਹਾਂ ਨੂੰ ਇਸ…

  • ‘ਯੁੱਧ ਨਸ਼ਿਆਂ ਵਿਰੁੱਧ’ ਦੇ 218ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.9 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

    ‘ਯੁੱਧ ਨਸ਼ਿਆਂ ਵਿਰੁੱਧ’ ਦੇ 218ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.9 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

    ਚੰਡੀਗੜ੍ਹ, 5 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 313 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 82 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 218 ਦਿਨਾਂ…

  • ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ’ਤੇ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਕਰਵਾਉਣ ਦਾ ਐਲਾਨ; ਪਸ਼ੂਧਨ ਦੀ ਉਤਪਾਦਕਤਾ ਵਧਾਉਣ ਲਈ ਲਿਆ ਫੈਸਲਾ

    ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ’ਤੇ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਕਰਵਾਉਣ ਦਾ ਐਲਾਨ; ਪਸ਼ੂਧਨ ਦੀ ਉਤਪਾਦਕਤਾ ਵਧਾਉਣ ਲਈ ਲਿਆ ਫੈਸਲਾ

    ਚੰਡੀਗੜ੍ਹ, 5 ਅਕਤੂਬਰ:ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਕਿ ਡੇਅਰੀ ਸੈਕਟਰ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਅਤੇ ਪਸ਼ੂ ਪਾਲਣ ਉਤਪਾਦਕਤਾ ਨੂੰ ਵਧਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਸੂਬੇ ਭਰ ਵਿੱਚ “ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ- 2025-26” ਕਰਵਾਏ ਜਾਣਗੇ।…

  • ਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ

    ਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ

    ਸ੍ਰੀ ਆਨੰਦਪੁਰ ਸਾਹਿਬ, 5 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਨਾਮ ‘ਤੇ 20 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਅਤਿ-ਆਧੁਨਿਕ ਯਾਦਗਾਰ ਅੱਜ ਲੋਕਾਂ ਨੂੰ ਸਮਰਪਿਤ ਕੀਤੀ। ਮੁੱਖ ਮੰਤਰੀ ਨੇ ਭਾਈ ਜੀਵਨ ਸਿੰਘ ਜੀ ਦੀ ਮਹਾਨ ਕੁਰਬਾਨੀ ਅੱਗੇ ਡੂੰਘੀ ਸ਼ਰਧਾ ਅਤੇ ਸਤਿਕਾਰ…

Got any book recommendations?