Mindblown: a blog about philosophy.
-

‘ਵਨ ਹੈਲਥ’ ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ
ਚੰਡੀਗੜ੍ਹ, 15 ਸਤੰਬਰ:ਐਂਟੀਮਾਕ੍ਰੋਬੀਅਲ ਰਸਿਸਟੈਂਸ (ਏਐਮਆਰ) ਦੇ ਵਧ ਰਹੇ ਖ਼ਤਰੇ ਦੇ ਮੁਕਾਬਲੇ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਐਂਟੀਮਾਕ੍ਰੋਬੀਅਲ ਰਸਿਸਟੈਂਸ (ਪੰਜਾਬ-ਸੈਪਕਾਰ) ਦੀ ਰੋਕਥਾਮ ਲਈ ਸਮਰਪਿਤ ਪੰਜਾਬ ਰਾਜ ਕਾਰਜ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਨਾਲ ਪੰਜਾਬ ਭਾਰਤ ਦਾ ਸੱਤਵਾਂ ਅਤੇ ਖਿੱਤੇ ਦਾ ਮੋਹਰੀ ਸੂਬਾ ਬਣ…
-

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 15 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਗੰਨਾ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਨਿੱਜੀ ਮਿੱਲਾਂ ਦੁਆਰਾ ਖਰੀਦੇ ਗਏ ਉਨ੍ਹਾਂ ਦੇ ਗੰਨੇ ਦੀ ਕੀਮਤ ਵਿੱਚ ਪੰਜਾਬ ਸਰਕਾਰ ਦੇ ਹਿੱਸੇ ਦੀ ਬਕਾਇਆ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕਰ ਦਿੱਤੀ ਜਾਵੇਗੀ। ਇਸ ਦੌਰਾਨ ਕਿਸਾਨ ਸੰਗਠਨਾਂ ਨੇ ਇਸ ਮੀਟਿੰਗ ਅਤੇ…
-

ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਸਟਾਫ਼ ਵੱਲੋਂ ਹੜ੍ਹ ਰਾਹਤ ਕਾਰਜਾਂ ਵਿੱਚ 31.53 ਲੱਖ ਰੁਪਏ ਦਾ ਯੋਗਦਾਨ
ਚੰਡੀਗੜ੍ਹ, 15 ਸਤੰਬਰ:– ਮਾਨਵਤਾ ਦੀ ਸੇਵਾ ਲਈ ਏਕਤਾ ਅਤੇ ਹਮਦਰਦੀ ਵਾਲੇ ਨੇਕ ਕਾਰਜ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਅਤੇ ਸਟਾਫ਼ ਨੇ ਸਮੂਹਿਕ ਤੌਰ ‘ਤੇ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ 31,53,000 ਰੁਪਏ ਦਾ ਯੋਗਦਾਨ ਪਾਇਆ ਹੈ, ਜਿਸ ਨਾਲ ਸੂਬੇ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ। ਪੰਜਾਬ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 15 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੇ ਜਲੰਧਰ ਵਿਖੇ ਸੜਕ ਹਾਦਸੇ ਵਿੱਚ ਹੋਏ ਬੇਵਕਤੀ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ ਅਤੇ…
-

ਵਿਧਾਇਕ ਵਿਜੈ ਸਿੰਗਲਾ ਵੱਲੋਂ ਬਰਸਾਤ ਕਾਰਨ ਡਿੱਗੇ ਘਰ ਦੇ ਪਰਿਵਾਰਿਕ ਮੈਂਬਰਾਂ ਨੂੰ 04 ਲੱਖ 16 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ
ਮਾਨਸਾ, 15 ਸਤੰਬਰ: ਪਿਛਲੇ ਦਿਨੀਂ ਪਈ ਭਾਰੀ ਬਰਸਾਤ ਕਾਰਨ ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਬਣੇ, ਜਿਸ ਕਾਰਨ ਕਈ ਲੋਕਾਂ ਦੇ ਘਰ ਨੁਮਸਾਨੇ ਗਏ। ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਮਾਨਸਾ ਵਿਖੇ ਬਰਸਾਤ ਕਾਰਨ ਮਕਾਨ ਡਿੱਗਣ ਕਰਕੇ…
-

ਯੁੱਧ ਨਸ਼ਿਆਂ ਵਿਰੁੱਧ: ਬਾਜ਼ੀਗਰ ਬਸਤੀ ਧੂਰੀ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਨਾਜਾਇਜ਼ ਉਸਾਰੀਆਂ ਢਾਹੀਆਂ
ਧੂਰੀ, 15 ਸਤੰਬਰ (000) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਮੁਤਾਬਕ ਐੱਸ.ਪੀ. (ਸਥਾਨਕ) ਸ੍ਰ…
-

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਰਕਾਰੀ ਕਾਲਜ ਵਿਖੇ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ
ਹੁਸ਼ਿਆਰਪੁਰ, 15 ਸਤੰਬਰ : ਪਿਛਲੇ ਦਿਨਾਂ ਤੋਂ ਚੱਲ ਰਹੀ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਸਰਕਾਰੀ ਕਾਲਜ, ਹੁਸ਼ਿਆਰਪੁਰ ਵਿਖੇ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਵਿਦਿਆਰਥੀਆਂ ਨਾਲ ਰੂ-ਬ-ਰੂ ਹੁੰਦਿਆਂ ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਡਾ. ਮਨਿੰਦਰ ਸਿੰਘ ਬੌਂਸ ਨੇ ਪਰਾਲੀ ਨੂੰ ਸੰਭਾਲਣ ਦੀ ਲੋੜ ਅਤੇ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ…
-

ਪੰਜਾਬ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ -ਮਲਬੇ ਦੀ ਸਫਾਈ ਜਾਰੀ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 15 ਸਤੰਬਰ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਬਾਂਹ ਫੜਨ ਸਬੰਧੀ ਆਪਣੀ ਵਚਨਬੱਧਤਾ ‘ਤੇ ਖਰੇ ਉਤਰਦਿਆਂ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ 50 ਪਰਿਵਾਰਾਂ ਨੂੰ 2 ਕਰੋੜ ਰੁਪਏ ਦੇ ਮੁਆਵਜਾ ਦਿੱਤਾ ਜਾ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 197ਵੇਂ ਦਿਨ ਪੰਜਾਬ ਪੁਲਿਸ ਵੱਲੋਂ 433 ਥਾਵਾਂ ‘ਤੇ ਛਾਪੇਮਾਰੀ; 94 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 14 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 197ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 433 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 71 ਐਫਆਈਆਰਜ਼ ਦਰਜ ਕਰਕੇ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 197 ਦਿਨਾਂ…
-

ਪੰਜਾਬ ਚ ਹੜ੍ਹਾਂ ਨਾਲ ਹੁਣ ਤੱਕ 56 ਜਾਨਾਂ ਗਈਆਂ, 50 ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਵੰਡੀ ਜਾ ਚੁੱਕੀ
ਚੰਡੀਗੜ੍ਹ, 14 ਸਤੰਬਰ:ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਬਾਂਹ ਫੜਨ ਸਬੰਧੀ ਆਪਣੀ ਵਚਨਬੱਧਤਾ ‘ਤੇ ਖ਼ਰੇ ਉਤਰਦਿਆਂ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ 50 ਪਰਿਵਾਰਾਂ ਨੂੰ 2 ਕਰੋੜ ਰੁਪਏ ਦੇ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਭਿਆਨਕ ਹੜ੍ਹਾਂ ਕਾਰਨ ਪੰਜਾਬ ਵਿੱਚ 56 ਕੀਮਤੀ ਜਾਨਾਂ ਗਈਆਂ ਹਨ ਅਤੇ…
-

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ
ਚੰਡੀਗੜ੍ਹ, 14 ਸਤੰਬਰ:ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਲਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜ ਦੇ ਸਮੁੱਚੇ ਮੈਡੀਕਲ ਭਾਈਚਾਰੇ ਦੀ ਵਿਆਪਕ ਲਾਮਬੰਦੀ ਦੇ ਹੁਕਮ ਜਾਰੀ ਕਰਦਿਆਂ ਸਾਰੇ ਉਪਲਬਧ ਸਰੋਤਾਂ ਨੂੰ ਕੰਮ ਵਿੱਚ ਲਾਉਣ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਸਰਕਾਰੀ ਡਾਕਟਰ, ਨਿੱਜੀ ਵਲੰਟੀਅਰ, ਆਯੁਰਵੇਦ…
-

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ
ਚੰਡੀਗੜ੍ਹ/ ਸੁਨਾਮ, 14 ਸਤੰਬਰ ਪੰਜਾਬ ਵਿੱਚ ਆਪਣੀ ਕਿਸਮ ਦੇ ਪਹਿਲੇ ਅਤੇ ਵਿਲੱਖਣ ਢਾਂਚਾਗਤ ਵਿਕਾਸ ਨੂੰ ਰੂਪਮਾਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ, ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਚੀਮਾ ਮੰਡੀ ਵਿਖੇ ਖੇਡ ਕੰਪਲੈਕਸ ਨਾਲ ਲੈਸ ਅਤਿ ਆਧੁਨਿਕ ਬੱਸ ਸਟੈਂਡ ਲੋਕਾਂ ਨੂੰ ਸਮਰਪਿਤ ਕੀਤਾ ਹੈ। ਇਸ…
-

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਫਿਰੋਜ਼ਪੁਰ, 14 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਆਧਾਰਤ ਇੱਕ ਕਾਰਵਾਈ ਵਿੱਚ ਫਿਰੋਜ਼ਪੁਰ ਪੁਲਿਸ ਨੇ 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ…
-

ਪੰਜਾਬ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਅਤੇ ਮੁੜ ਵਸੇਬੇ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ: ਸੌਂਦ
ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ 2300 ਤੋਂ ਵੱਧ ਪਿੰਡਾਂ ਵਿੱਚ ਹਾਲ ਹੀ ‘ਚ ਆਏ ਹੜ੍ਹਾਂ ਕਰਕੇ ਹੋਏ ਵਿਆਪਕ ਨੁਕਸਾਨ ਦੀ ਪੂਰਤੀ ਲਈ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਇੱਕ ਵਿਆਪਕ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਹ ਮੁਹਿੰਮ…
-

ਗੁਰਦਾਸਪੁਰ ਯੂਨੀਵਰਸਿਟੀ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 3.5 ਲੱਖ ਰੁਪਏ ਦਾ ਯੋਗਦਾਨ
ਚੰਡੀਗੜ੍ਹ, 14 ਸਤੰਬਰ: ਏਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਮਿਸਾਲ ਪੇਸ਼ ਕਰਦਿਆਂ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ (ਐਸ.ਬੀ.ਐਸ.ਐਸ.ਯੂ.) ਗੁਰਦਾਸਪੁਰ ਨੇ ਸੂਬੇ ਭਰ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਵਿੱਚ ਯੋਗਦਾਨ ਪਾਉਣ ਲਈ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ 3,50,000 ਰੁਪਏ ਦਿੱਤੇ ਹਨ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਐਸ.ਕੇ. ਮਿਸ਼ਰਾ ਦੀ ਅਗਵਾਈ ਵਿੱਚ ਯੂਨੀਵਰਸਿਟੀ ਦੇ ਇੱਕ…
-

ਪੰਜਾਬ ਸਰਕਾਰ ਵੱਲੋਂ ਹੜ੍ਹਾਂ ਪਿੱਛੋਂ ਪਸ਼ੂਆਂ ਦੀ ਸੁਰੱਖਿਆ ਲਈ ਵਿਆਪਕ ਤੇ ਸਮਾਂਬੱਧ ਕਾਰਜ ਯੋਜਨਾ ਤਿਆਰ
ਚੰਡੀਗੜ੍ਹ, 14 ਸਤੰਬਰ: ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਦੇ ਮਾਰੂ ਨਤੀਜਿਆਂ ਤੋਂ ਸਮੁੱਚੇ ਪਸ਼ੂਧਨ ਦੀ ਸੁਰੱਖਿਆ ਲਈ ਫੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ, ਖੁਰ ਰੋਗ ਅਤੇ ਪਰਜੀਵੀ ਲਾਗਾਂ ਸਮੇਤ ਗੰਭੀਰ ਜੋਖਮਾਂ ਨੂੰ ਘਟਾਉਣ ਲਈ ਵਿਆਪਕ ਅਤੇ ਸਮਾਂਬੱਧ ਕਾਰਜ ਯੋਜਨਾ ਉਲੀਕੀ ਗਈ ਹੈ। ਦੱਸ ਦੇਈਏ ਕਿ ਇਨ੍ਹਾਂ ਹੜ੍ਹਾਂ…
-

ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਨੂੰ ਬਹਾਲ ਕਰਨ ਲਈ 5-ਰੋਜ਼ਾ ਮੁਹਿੰਮ ਦਾ ਆਗ਼ਾਜ਼
ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਲਈ ਨਿਰਵਿਘਨ ਅਤੇ ਮੁਸ਼ਕਲ ਰਹਿਤ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਸਾਰੀਆਂ ਅਨਾਜ ਮੰਡੀਆਂ ਨੂੰ ਚਾਲੂ ਕਰਨ ਲਈ ਵਿਸ਼ੇਸ਼ ਪੰਜ-ਰੋਜ਼ਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਉਦੇਸ਼ ਖੜ੍ਹੇ ਪਾਣੀ…
-

ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸਫਾਈ ਮੁਹਿੰਮ, ਪੀਣ ਵਾਲੇ ਪਾਣੀ ਦੀ ਸਪਲਾਈ, ਜਾਇਦਾਦਾਂ ਦੇ ਨੁਕਸਾਨ ਦਾ ਮੁਲਾਂਕਣ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ
ਚੰਡੀਗੜ੍ਹ, 14 ਸਤੰਬਰ:ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਕੀਤੇ ਜਾਣ ਵਾਲੇ ਉਪਾਵਾਂ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਉਪਾਵਾਂ ਵਿੱਚ ਸੂਬੇ ਦੇ ਕਸਬਿਆਂ ਵਿੱਚ ਆਮ ਸਥਿਤੀ ਦੀ ਬਹਾਲੀ…
-

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਨੋਡਲ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਆਏ ਭਿਆਨਕ…
-

‘ਯੁੱਧ ਨਸ਼ਿਆਂ ਵਿਰੁੱਧ’: 196ਵੇਂ ਦਿਨ, ਪੰਜਾਬ ਪੁਲਿਸ ਨੇ 383 ਥਾਵਾਂ ‘ਤੇ ਕੀਤੀ ਛਾਪੇਮਾਰੀ; 99 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 13 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 196ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 383 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕਰਕੇ 99 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ…
Got any book recommendations?