Mindblown: a blog about philosophy.
-

ਹੁਣ ਤੱਕ 23,206 ਵਿਅਕਤੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 9 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਹੋਰ ਵਿਗੜੀ ਹੈ ਜਿਸ ਨਾਲ ਹੋਰ 33 ਪਿੰਡ ਅਤੇ ਹੋਰ 133 ਲੋਕ ਪ੍ਰਭਾਵਿਤ ਹੋਏ ਹਨ ਅਤੇ 6988 ਹੈਕਟੇਅਰ ਫ਼ਸਲਾਂ ਦਾ ਖ਼ਰਾਬਾ ਦਰਜ ਕੀਤਾ ਗਿਆ ਹੈ। ਉਨ੍ਹਾਂ…
-

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ – ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ
ਚੰਡੀਗੜ੍ਹ, 9 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਕੈਬਨਿਟ ਮੰਤਰੀ, ਐਮ.ਐਲ.ਏਜ਼ਅਤੇ ਪੂਰਾ ਪ੍ਰਸ਼ਾਸਨ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜਕੇ ਖੜ੍ਹੇ ਹਨ। ਇਸ ਸੰਕਟ ਦੀ ਘੜੀ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਵੱਲੋਂ ਵੀ…
-

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 9 ਸਤੰਬਰ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਸੁਲਤਾਨਪੁਰ ਲੋਧੀ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ. ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਕਬੂਲ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ…
-

ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ
ਚੰਡੀਗੜ੍ਹ, 9 ਸਤੰਬਰ: ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਪੰਜਾਬ ਦੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਵਿੱਚ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਬਾਰੇ ‘ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ’ ਵਿਸ਼ੇ ਉੱਤੇ ਇਕ ਰੋਜ਼ਾ ਕਾਨਫਰੰਸ ਕਰਵਾਈ। ਇਸ ਸਮਾਗਮ ਦੌਰਾਨ ਇਸ ਮਹੱਤਵਪੂਰਨ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਉਦਯੋਗਾਂ, ਵਿੱਤੀ ਸੰਸਥਾਵਾਂ, ਬੈਂਕਾਂ, ਮਨੋਨੀਤ ਖਪਤਕਾਰਾਂ,…
-

ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਫਰੀਦਕੋਟ, 9 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਵਿਰੁੱਧ ਦੋ ਹਫ਼ਤਿਆਂ ਦੇ ਯੋਜਨਾਬੱਧ ਅਤੇ ਸਰੋਤ-ਅਧਾਰਤ ਆਪ੍ਰੇਸ਼ਨ ਤਹਿਤ ਫਰੀਦਕੋਟ ਪੁਲਿਸ ਨੇ ਦੋ ਮੁੱਖ ਨਸ਼ਾ ਤਸਕਰਾਂ ਨੂੰ 12.1 ਕਿਲੋਗ੍ਰਾਮ ਹੈਰੋਇਨ ਨਾਲ, ਗ੍ਰਿਫ਼ਤਾਰ ਕਰਕੇ ਪਾਕਿਸਤਾਨ-ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਅੰਤਰਰਾਸ਼ਟਰੀ ਡਰੱਗ…
-

ਪੰਜਾਬ ਸਰਕਾਰ ਵੱਡੇ ਸ਼ਹਿਰਾਂ ਵਿੱਚ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ; ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ
ਚੰਡੀਗੜ੍ਹ, 9 ਸਤੰਬਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਵਾਤਾਵਰਣ ਅਨੁਕੂਲ ਸਾਫ਼-ਸੁਥਰੀ ਜਨਤਕ ਆਵਾਜਾਈ ਦੇ ਵਿਸਤਾਰ ਲਈ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਜਲਦ ਹੀ ਆਧੁਨਿਕ ਚਾਰਜਿੰਗ ਬੁਨਿਆਦੀ ਢਾਂਚਾ ਸਥਾਪਤ ਕਰਕੇ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ। ਇੱਥੇ “ਈ-ਮੋਬਿਲਿਟੀ ਅਤੇ ਸਸਟੇਨੇਬਲ ਪਬਲਿਕ ਟ੍ਰਾਂਸਪੋਰਟੇਸ਼ਨ ‘ਤੇ…
-

ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ 1,700 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ: ਮੋਹਿੰਦਰ ਭਗਤ
ਚੰਡੀਗੜ੍ਹ, 9 ਸਤੰਬਰ: ਪੰਜਾਬ ਸਰਕਾਰ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ 1,700 ਸੁਰੱਖਿਆ ਗਾਰਡ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਸ੍ਰੀ…
-

ਸਕੱਤਰ ਆਰ ਟੀ ਏ ਵੱਲੋਂ ਭਵਾਨੀਗੜ੍ਹ ਵਿੱਚ ਕਮਰਸ਼ੀਅਲ ਵਾਹਨਾਂ ਦੀ ਅਚਨਚੇਤ ਚੈਕਿੰਗ, 10 ਚਲਾਨ ਕੱਟੇ
ਭਵਾਨੀਗੜ੍ਹ, 9 ਸਤੰਬਰ (000) – ਜ਼ਿਲ੍ਹਾ ਸੰਗਰੂਰ ਵਿੱਚ ਸੜਕ ਅਵਾਜਾਈ ਨਿਯਮਾਂ ਦੀ ਪਾਲਣਾ ਅਤੇ ਰਾਹਗੀਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਸ਼੍ਰੀ ਨਮਨ ਮੜਕਣ ਨੇ ਅੱਜ ਭਵਾਨੀਗੜ੍ਹ ਵਿਖੇ ਕਮਰਸ਼ੀਅਲ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਓਵਰਲੋਡਿੰਗ ਕਰਨ ਵਾਲੇ 10 ਵਾਹਨਾਂ ਦੇ ਚਲਾਨ ਕੱਟੇ। ਇਸ ਮੌਕੇ ਉਹਨਾਂ ਨਾਲ ਸਹਾਇਕ ਆਰ ਟੀ ਏ…
-

ਕੋਟਕਪੂਰਾ ਸ਼ਹਿਰ ਦੀਆਂ ਸਮੱਸਿਆਵਾਂ ਦੇ ਪੱਕੇ ਹੱਲ ਲਈ ਸਪੀਕਰ ਸ. ਸੰਧਵਾਂ ਵੱਲੋਂ ਡੀ.ਸੀ ਸਮੇਤ ਹੋਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 09 ਸਤੰਬਰ: ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਰੋਜ਼ਾਨਾ ਸਵੇਰੇ ਅਤੇ ਸ਼ਾਮ 206 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਸ਼ਹਿਰਾਂ ਵਿੱਚ 119 ਯੋਗ ਕਲਾਸਾਂ ਅਤੇ ਪਿੰਡਾਂ ਵਿੱਚ 87 ਯੋਗ ਕਲਾਸਾਂ ਲਗਾਈਆਂ ਜਾ ਰਹੀਆ…
-

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ, ਮਲੇਰੀਆ, ਚਿਕਨਗੁਨੀਆ ,ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਦਿਸ਼ਾ ਨਿਰਦੇਸ਼ ਜਾਰੀ
ਮਾਲੇਰਕੋਟਲਾ 09 ਸਤੰਬਰ : ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਸਿਹਤ ਵਿਭਾਗ,ਸਥਾਨਕ ਸਰਕਾਰਾਂ,ਪੰਚਾਇਤੀ ਰਾਜ,ਸਿੱਖਿਆ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ,ਸਮਾਜਿਕ ਸੁਰੱਖਿਆ ਆਦਿ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਰਸਾਤੀ ਮੌਸਮ ਦੌਰਾਨ ਡੇਂਗੂ, ਮਲੇਰੀਆ, ਚਿਕਨਗੁਨੀਆ ,ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਪਿੰਡਾਂ/ਬਰਾਤੀ ਖੇਤਰਾਂ ਦੀ ਸਾਫ਼ ਸਫ਼ਾਈ ਲਈ ਵਿਆਪਕ ਯੋਜਨਾਬੰਦੀ ਦੇ ਨਿਰਦੇਸ਼ ਦਿੱਤੇ ਗਏ । ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਰਸਾਤੀ ਸੀਜ਼ਨ ਦੌਰਾਨ ਲੋਕਾਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣ ਦੇ ਲਈ ਸਾਂਝੀ ਨੀਤੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਚਮੜੀ, ਡੇਂਗੂ, ਮਲੇਰੀਆ, ਚਿਕਨਗੁਨੀਆ ਤੇ ਹੋਰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ “ਜਨਤਾਦੀਸਿਹਤਸੁਰੱਖਿਆਸਾਡੀਸਭਤੋਂਵੱਡੀਤਰਜੀਹਹੈ।ਸਾਫ਼–ਸੁਥਰਾਵਾਤਾਵਰਣ, ਸੁਰੱਖਿਅਤਪੀਣ ਯੋਗ ਪਾਣੀਅਤੇਮਿਲਜੁਲਕੇਕੀਤੀਕਾਰਵਾਈਨਾਲਹੀਅਸੀਂਡੇਂਗੂ, ਮਲੇਰੀਆਅਤੇਹੋਰਬਿਮਾਰੀਆਂਤੋਂਬਚਾਵਕਰਸਕਦੇਹਾਂ ”। ਉਨ੍ਹਾਂ ਜ਼ਿਲ੍ਹੇ ਦੀ ਅਵਾਮ ਨੂੰ ਤੇਜ਼ ਬੁਖ਼ਾਰ, ਜ਼ਿਆਦਾ ਦਸਤ-ਉਲਟੀਆਂ, ਜਾਂ ਸੱਪ/ ਕੁੱਤੇ ਦੇ ਕੱਟਣ ਵਰਗੀ ਕਿਸੇ ਵੀ ਸਿਹਤ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ 104 ਡਾਇਲ ਕਰਨ ਜਾਂ ਨੇੜਲੇ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਤਾਂ ਜੋ ਸਮੇਂ ਸਿਰ ਲਾਭ ਉਠਾਇਆ ਜਾ ਸਕੇ ਅਤੇ ਮਰੀਜ਼ਾਂ ਦੀ ਜਾਨ ਬਚਾਈ ਜਾ ਸਕੇ । ਉਨ੍ਹਾਂ ਕਿਹਾ ਕਿ ਪੀਣ ਲਈ ਸਿਰਫ਼ ਸਾਫ਼ ਪਾਣੀ ਦੀ ਵਰਤੋਂ ਕੀਤੀ ਜਾਵੇ, ਪੀਣ ਵਾਲੇ ਪਾਣੀ ਨੂੰ ਉਬਾਲ ਕੇ ਠੰਡਾ ਕਰਕੇ ਪੀਣ ਲਈ ਵਰਤਿਆ ਜਾਵੇ, ਇਨਫੈਕਸ਼ਨ ਨੂੰ ਕੰਟਰੋਲ ਕਰਨ ਲਈ ਸਮੇਂ ਸਮੇਂ ਤੇ ਸਾਬਣ ਅਤੇ ਪਾਣੀ ਨਾਲ ਹੱਥ ਧੋਤੇ ਜਾਣ, ਬਰਸਾਤੀ ਪਾਣੀ ਨਾਲ ਗਿੱਲੇ ਖਾਣੇ ਨੂੰ ਖਾਣ ਤੋਂ ਪਰਹੇਜ਼ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਖ਼ਾਲੀ ਪਏ ਪਲਾਟਾਂ ਦੇ ਮਾਲਕ/ ਕਾਬਜ਼ ਆਪਣੇ ਖ਼ਾਲੀ ਪਲਾਟਾਂ ਵਿੱਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ਼-ਸਫ਼ਾਈ ਆਪਣੇ ਪੱਧਰ ਤੇ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਕਰਵਾਉਣੀ ਯਕੀਨੀ ਬਣਾਉਣ। ਉਨ੍ਹਾਂ ਸਮੂਹ ਕਾਰਜ ਸਾਧਕ ਅਫ਼ਸਰ ,ਸਿੱਖਿਆ ਵਿਭਾਗ ,ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਨੂੰ ਸਾਂਝੇ ਸਥਾਨਾਂ ਦੀ ਸਾਫ਼ ਸੁਫਾਈ ਅਤੇ ਪਾਣੀ ਨਿਕਾਸੀ ਤੁਰੰਤ ਕਰਵਾਉਣ ਦੇ ਆਦੇਸ਼ ਵੀ ਦਿੱਤੇ । ਡਿਪਟੀ ਕਮਿਸ਼ਨਰ ਨੇ ਸਥਾਨਕ ਸਰਕਾਰਾਂ,ਪੰਚਾਇਤੀ ਰਾਜ,ਸਿੱਖਿਆ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਬਰਸਾਤੀ ਮੌਸਮ ਦੌਰਾਨ ਪੀਣ ਯੋਗ ਸੁਰੱਖਿਅਤ ਪਾਣੀ ਮੁਹੱਈਆ ਕਰਵਾਉਣ ਤੇ ਜ਼ੋਰ ਦਿੰਦਿਆਂ ਕਿਹਾ ਕਲੋਰੀਨੇਟਿਡ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਲੋਕਾਂ ਨੂੰ ਵੱਡੇ ਪੱਧਰ ਤੇ ਜਾਗਰੂਕ ਕੀਤਾ ਜਾਵੇ । ਉਹਨਾ ਇਹ ਵੀ ਕਿਹਾ ਕਿ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਦੀ ਲੀਕੇਜ ਚੈੱਕ ਕਰਵਾ ਕੇ ਤੁਰੰਤ ਰਿਪੇਅਰ ਕੀਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ , ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਸਹਾਇਕ ਸਿਵਲ ਸਰਜਨ ਸਜੀਲਾ ਖ਼ਾਨ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ, ਐਕਸੀਅਨ ਪਬਲਿਕ ਹੈਲਥ ਗੁਰਵਿੰਦਰ ਸਿੰਘ ਢੀਂਡਸਾ,ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਿਕਾਸ ਉੱਪਲ, ਸੀ.ਡੀ.ਪੀ.ਓ ਪਵਨ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ, ਏ.ਐਮ.ਈ ਨਰਿੰਦਰ ਕੁਮਾਰ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
-

ਜਿੰਦਗੀ ਨੂੰ ਮੁੜ ਲੀਹ ਤੇ ਲਿਆਉਣ ਲਈ ਪਿੰਡਾਂ ਵਿਚ ਰਾਹਤ ਕਾਰਜਾਂ ਦਾ ਮੋਰਚਾ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸੰਭਾਲਿਆ
ਨੰਗਲ 09 ਸਤੰਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਕਿਹਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਅਪ੍ਰੇਸ਼ਨ ਰਾਹਤ ਸੁਰੂ ਕੀਤਾ ਗਿਆ ਹੈ। ਜਿੰਦਗੀ ਨੂੰ ਮੁੜ ਲੀਹ ਤੇ ਲਿਆਉਣ ਲਈ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਦੀ ਗਈ ਹੈ, ਜਲਦ ਹੀ ਇਨ੍ਹਾਂ ਪਿੰਡਾਂ ਦੇ ਹਾਲਾਤ…
-

ਅਪ੍ਰੇਸ਼ਨ ਰਾਹਤ ਤਹਿਤ 500 ਕੁਇੰਟਲ ਪਸ਼ੂ ਚਾਰਾ 10 ਪਿੰਡਾਂ ਵਿਚ ਲੋੜਵੰਦ ਪਰਿਵਾਰਾਂ ਲਈ ਭੇਜਿਆਂ
ਕੀਰਤਪੁਰ ਸਾਹਿਬ 09 ਸਤੰਬਰ () ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਕਿਹਾ ਹੈ ਕਿ ਅਪ੍ਰੇਸ਼ਨ ਰਾਹਤ ਤਹਿਤ ਲੋੜਵੰਦ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮੱਦਦ ਕੀਤੀ ਜਾ ਰਹੀ ਹੈ। ਉਨ੍ਹਾਂ ਨੇ 500 ਕੁਇੰਟਲ ਪਸ਼ੂ ਚਾਰਾ ਅੱਜ ਇੱਥੋ ਲਾਗਲੇ 10 ਪਿੰਡਾਂ ਲਈ ਭੇਜਿਆ ਅਤੇ ਹਰ ਤਰਾਂ ਦੀ ਹੋਰ ਜਰੂਰਤ ਦੀ…
-

ਸੂਬੇ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਹੜ ਪੀੜਤਾਂ ਦੀ ਲਈ ਜਾ ਰਹੀ ਸਾਰ-ਚੇਅਰਮੈਨ ਯਸ਼ਪਾਲ ਚੌਹਾਨ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 9 ਸਤੰਬਰ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ ਤਹਿਤ ਹੜਾਂ ਨਾਲ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਡਿਊਟੀਆਂ ਲਗਾਈਆਂ ਗਈਆਂ ਹਨ, ਜਿਸ ਤਹਿਤ ਯਸ਼ਪਾਲ ਚੌਹਾਨ, ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ ਵਲੋਂ ਸ੍ਰੀ ਹਰਗੋਬਿੰਦਪੁਰ ਹਲਕੇ ਦੇ ਪਿੰਡ ਔਲਖ, ਜਹਾਦਪੁਰ, ਕਥਾਣਾ ਅਤੇ ਖਵਾਜਾ ਬੈਂਸ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ ਗਿਆ ਤੇ ਹੜ ਕਾਰਨ…
-

ਸਪੀਕਰ ਸ. ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਫਰੀਦਕੋਟ 9 ਸਤੰਬਰ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਨੇ ਅੱਜ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨਾਲ ਖ਼ਾਸ ਮੁਲਾਕਾਤ ਕਰਕੇ ਉਨ੍ਹਾਂ ਵੱਲੋਂ ਰੱਖੀਆਂ ਗਈਆਂ ਵੱਖ-ਵੱਖ ਸ਼ਿਕਾਇਤਾਂ ਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਤੁਰੰਤ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾ…
-

ਫ਼ਸਲੀ ਵਿਭਿੰਨਤਾ ਤਹਿਤ ਮੋਟੇ ਅਨਾਜਾਂ ਦੀ ਕਾਸ਼ਤ ਸਬੰਧੀ ਲਗਾਈ ਗਈ ਦੋ ਰੋਜ਼ਾ ਟ੍ਰੇਨਿੰਗ
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ: ਨੈਸ਼ਨਲ ਫੂਡ ਸਕਿਉਰਟੀ ਐਂਡ ਨਿਊਟਰੀਸ਼ਨ ਮਿਸ਼ਨ ਸਕੀਮ ਅਧੀਨ ਮੂਲ/ਮੋਟੇ (ਮਿਲਟਸ) ਅਨਾਜਾਂ ਦੀ ਕਾਸ਼ਤ ਸਬੰਧੀ ਦੋ ਰੋਜ਼ਾ ਕਿਸਾਨ ਟ੍ਰੇਨਿੰਗ ਲਗਾਈ ਗਈ। ਇਸ ਸਿਖਲਾਈ ਸੈਸ਼ਨ ਵਿੱਚ ਲਗਭਗ 30 ਅਗਾਂਹਵਧੂ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ: ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ‘ਚ ਪਾਣੀ ਨੂੰ ਬਚਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਕੀਤੀ ਹਦਾਇਤ
ਨੰਗਲ 09 ਸਤੰਬਰ ()ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਵਿੱਚ ਕਿਸਾਨਾਂ ਦੇ ਖੇਤਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ, ਨੁਕਸਾਨੇ ਮਕਾਨਾਂ ਦਾ ਜਾਇਜਾ ਲੈਣ, ਸੜਕਾਂ ਦੀ ਮੁਰੰਮਤ, ਜਲ ਸਪਲਾਈ ਅਤੇ ਬਿਜਲੀ ਸਪਲਾਈ ਨਿਰਵਿਘਨ ਸੁਰੂ ਕਰਨ ਲਈ ਜ਼ਮੀਨੀ ਪੱਧਰ…
-

ਲਗਾਤਾਰ ਮੀਂਹ ਤੋਂ ਪ੍ਰਭਾਵਿਤ ਝੋਨੇ ਅਤੇ ਬਾਸਮਤੀ ਤੋਂ ਚੰਗਾ ਝਾੜ ਲੈਣ ਲਈ ਲਗਾਇਆ ਜਾਗਰੂਕਤਾ ਕੈਂਪ
ਸੰਗਰੂਰ, 9 ਸਤੰਬਰ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਭੱਟੀਵਾਲ ਕਲਾਂ ਵਿਖੇ ਲਗਾਤਾਰ ਮੀਂਹ ਤੋਂ ਪ੍ਰਭਾਵਿਤ ਝੋਨੇ ਅਤੇ ਬਾਸਮਤੀ ਤੋਂ ਚੰਗਾ ਝਾੜ ਲੈਣ ਲਈ ਸਿਫਾਰਿਸ਼ ਨੁਕਤਿਆਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਪਿੰਡ ਦੇ ਅਗਾਂਹਵਧੂ 30 ਤੋਂ ਵੱਧ ਕਿਸਾਨਾਂ ਨੇ ਵੱਧ ਚੜ ਕੇ ਹਿੱਸਾ ਲਿਆ। ਕੈਂਪ…
-

‘ਜੀਹਦਾ ਖੇਤ, ਓਹਦੀ ਰੇਤ’-ਕਿਸਾਨਾਂ ਨੂੰ ਹੜਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਵੇਚਣ ਦੀ ਮਿਲੀ ਖੁੱਲ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 9 ਸਤੰਬਰ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਤਿਹਾਸਕ ਫੈਸਲੇ ਲੈਂਦਿਆਂ ‘ਜੀਹਦਾ ਖੇਤ, ਓਹਦੀ ਰੇਤ’ ਦੀ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਦੇ ਤਹਿਤ ਇਕ ਮੌਕਾ ਦਿੰਦੇ ਹੋਏ ਕਿਸਾਨਾਂ ਨੂੰ ਭਿਆਨਕ ਹੜਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਤੇ…
-

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
ਹੁਸ਼ਿਆਰਪੁਰ, 9 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ-ਨਾਲ ਹੋਰ ਨੌਕਰ ਰੱਖਣ ਵਾਲਿਆਂ ਦੇ ਨਾਮ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਸਮੇਤ ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਦੇ ਨਾਲ ਹੀ ਮਕਾਨ/ਦੁਕਾਨ ਮਾਲਕਾਂ, ਮਕਾਨ/ਦੁਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ/ਦੁਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ/ਦੁਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣ, ਉਨ੍ਹਾਂ ਵਿਚ ਰਹਿਣ ਵਾਲੇ ਵਿਅਕਤੀ ਦਾ ਨਾਮ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ, ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਵਾਇਆ ਜਾਵੇ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ। ਹੁਕਮਾਂ ਅਨੁਸਾਰ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾਂ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ। ਜੇਕਰ ਡੀਲਿਸਟ ਏਰੀਏ ਤੋਂ ਇਲਾਵਾ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕਿਸੇ ਵੀ ਜਗਾ ‘ਤੇ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖਤਾਂ ਨੂੰ ਕੱਟਣਾ ਜ਼ਰੂਰੀ ਹੋਵੇ, ਤਾਂ ਉਸਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ / ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ‘ਤੇ ਪੂਰਨ ਪਾਬੰਦੀ ਰਹੇਗੀ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ / ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ। ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਵਲੋਂ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ 18-ਐਮੂਨੀਸ਼ਨ ਡਿਪੂ, ਉੱਚੀ ਬੱਸੀ, ਤਹਿਸੀਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਗਜ਼ (914 ਮੀਟਰ) ਦੇ ਘੇਰੇ ਅੰਦਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾ ਦਿੱਤੀ ਹੈ। ਉਪਰੋਕਤ ਸਾਰੇ ਹੁਕਮ 7 ਨਵੰਬਰ 2025 ਤੱਕ ਲਾਗੂ ਰਹਿਣਗੇ।
Got any book recommendations?
