Mindblown: a blog about philosophy.
-

‘ਯੁੱਧ ਨਸ਼ਿਆਂ ਵਿਰੁੱਧ’: 172ਵੇਂ ਦਿਨ, ਪੰਜਾਬ ਪੁਲਿਸ ਨੇ 323 ਥਾਵਾਂ ’ਤੇ ਕੀਤੀ ਛਾਪੇਮਾਰੀ ; 98 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 20 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 172ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 323 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 98 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 63 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ…
-

ਪੰਜਾਬ ਸਰਕਾਰ ਪਾਣੀ ਨਾਲ ਪ੍ਰਭਾਵਿਤ ਲੋਕਾਂ ਦੇ ਹਰ ਨੁਕਸਾਨ ਦੀ ਕਰੇਗੀ ਭਰਪਾਈ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ/ਸੁਲਤਾਨਪੁਰ ਲੋਧੀ , 20 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ਵਿੱਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੇ ਫਸਲਾਂ ਤੇ ਹੋਰ ਹੋਏ ਨੁਕਸਾਨ ਦੀ…
-

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ
ਚੰਡੀਗੜ੍ਹ, 20 ਅਗਸਤ*:ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ।ਇਸ ਮੌਕੇ ਅੱਜ ਮੁੱਖ ਮੰਤਰੀ ਨੇ ਕਿਹਾ, “ਪਿਛਲੀਆਂ…
-

ਤਰਨਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਕੀਤਾ ਜਾਰੀ : ਸਿਬਿਨ ਸੀ
ਚੰਡੀਗੜ੍ਹ, 20 ਅਗਸਤ: ਭਾਰਤੀ ਚੋਣ ਕਮਿਸ਼ਨ ਨੇ 21-ਤਰਨਤਾਰਨ ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਲਈ ਸ਼ਡਿਊਲ ਜਾਰੀ ਕੀਤਾ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੰਖੇਪ ਸੋਧ 1 ਜੁਲਾਈ 2025 (ਯੋਗਤਾ ਮਿਤੀ ਮੰਨਦਿਆਂ) ਤੋਂ ਕੀਤੀ ਜਾਵੇਗੀ…
-

ਗੁਰਮੀਤ ਸਿੰਘ ਖੁੱਡੀਆਂ ਵੱਲੋਂ “ਪੰਜਾਬ ਇਨ ਫਰੇਮਜ਼” ਫੋਟੋ ਪ੍ਰਦਰਸ਼ਨੀ ਦਾ ਉਦਘਾਟਨ
ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਸੈਕਟਰ-16, ਸਥਿਤ ਪੰਜਾਬ ਕਲਾ ਪ੍ਰੀਸ਼ਦ ਦੇ ਕਲਾ ਸੰਗਮ ਵਿਖੇ ਇੱਕ ਫੋਟੋ ਪ੍ਰਦਰਸ਼ਨੀ “ਪੰਜਾਬ ਇਨ ਫਰੇਮਜ਼” ਦਾ ਉਦਘਾਟਨ ਕੀਤਾ। ਇਹ ਕਲਾਤਮਕ ਪ੍ਰਦਰਸ਼ਨੀ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਵੱਲੋਂ ਕੈਮਰੇ ਵਿੱਚ ਕੈਦ ਕੀਤੇ ਮਨਮੋਹਕ ਦ੍ਰਿਸ਼ਾਂ ਨੂੰ ਪੇਸ਼ ਕਰਦੀ…
-

ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫਤਰ ਸਟਾਫ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਸਨਮਾਨਿਤ ਕੀਤਾ
ਪਟਿਆਲਾ, 20 ਅਗਸਤ: ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਇਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਨਿਯੁਕਤ ਹੋਣ ਤੋਂ ਬਾਅਦ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦਫਤਰ ਵਿੱਚ ਉਨ੍ਹਾਂ ਨੂੰ ਡਿਪਟੀ ਆਰ.ਓ ਜਸਵਿੰਦਰ ਕੌਰ ਦੀ ਅਗਵਾਈ ਹੇਠ ਸਮੁੱਚੇ ਸਟਾਫ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ…
-

ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ
ਹੁਸ਼ਿਆਪਰੁਰ, 20 ਅਗਸਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਦੇ ਖ਼ਰੀਦ ਸੀਜ਼ਨ 2025-26 ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਵਿਚ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ, ਮੰਡੀ ਬੋਰਡ ਦੇ ਅਧਿਕਾਰੀ, ਵੱਖ-ਵੱਖ ਖ਼ਰੀਦ ਏਜੰਸੀਆਂ, ਆੜ੍ਹਤੀਆ ਐਸੋਸੀਏਸ਼ਨ ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ…
-

ਐਸਡੀਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਨੇ ਚੋਆ ਤੋਂ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ
ਗੜ੍ਹਸ਼ੰਕਰ/ਹੁਸ਼ਿਆਰਪੁਰ, 20 ਅਗਸਤ: ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਨੇ ਅੱਜ ਰਾਮਪੁਰ ਸੈਣੀਆਂ ਅਤੇ ਕਹਾਰਪੁਰ ਪਿੰਡਾਂ ਦਾ ਦੌਰਾ ਕੀਤਾ ਅਤੇ ਪਿੰਡਾਂ ਵਿੱਚ ਨਾਲੀਆਂ ਦੇ ਪਾਣੀ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਡਰੇਨੇਜ਼ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਐਸਡੀਐਮ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਹੋਏ ਨੁਕਸਾਨ ਦੀ ਪੂਰੀ ਰਿਪੋਰਟ ਤਿਆਰ ਕਰਕੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਪ੍ਰਭਾਵਿਤ ਪਰਿਵਾਰਾਂ ਅਤੇ ਕਿਸਾਨਾਂ ਦੇ ਵੇਰਵੇ ਇਕੱਠੇ ਕਰੇਗਾ ਤਾਂ ਜੋ ਰਾਹਤ ਅਤੇ ਮੁਆਵਜ਼ਾ ਪ੍ਰਕਿਰਿਆ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਉਨ੍ਹਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਰਾਹਤ ਕਾਰਜਾਂ ਲਈ ਟੀਮਾਂ ਨੂੰ ਪਹਿਲਾਂ ਹੀ ਅਲਰਟ ‘ਤੇ ਰੱਖਿਆ ਗਿਆ ਹੈ। ਐਸਡੀਐਮ ਸੰਜੀਵ ਕੁਮਾਰ ਨੇ ਸਥਾਨਕ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨਾਲ ਨਜਿੱਠਣ ਲਈ ਡਰੇਨੇਜ ਸਿਸਟਮ ਦੀ ਤੁਰੰਤ ਮੁਰੰਮਤ ਕਰਨ ਅਤੇ ਲੋੜ ਅਨੁਸਾਰ ਮਸ਼ੀਨਰੀ ਅਤੇ ਮਨੁੱਖੀ ਸਰੋਤ ਤਾਇਨਾਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਸਾਰੇ ਸਬੰਧਤ ਵਿਭਾਗਾਂ ਨੂੰ ਬਹੁਤ ਚੌਕਸ ਰਹਿਣਾ ਚਾਹੀਦਾ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇਣੀ ਚਾਹੀਦੀ ਹੈ। ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਐਸਡੀਐਮ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਦਵਾਈਆਂ, ਸਾਫ਼ ਪੀਣ ਵਾਲੇ ਪਾਣੀ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
-

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਮਾਨਸਾ ‘ਚ ਭਰਵਾਂ ਸਵਾਗਤ
ਮਾਨਸਾ, 20 ਅਗਸਤ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰ ਸਾਲ ਵਾਂਗ ਇਸ ਸਾਲ ਵੀ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ-2025” ਦੀ ਮਸ਼ਾਲ ਦਾ ਅੱਜ ਮਾਨਸਾ ਵਿਖੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਆਈ.ਏ.ਐਸ. ਅਤੇ ਐਸ.ਐਸ.ਪੀ. ਡਾ. ਭਾਗੀਰਥ ਸਿੰਘ ਮੀਨਾ ਤੇ ਹੋਰ ਸਖਸ਼ੀਅਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ…
-

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਜਲ ਸਰੋਤ ਮੰਤਰੀ ਨਾਲ ਮੁਲਾਕਾਤ
ਫਾਜਿਲਕਾ 20 ਅਗਸਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆਪਣੇ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਚੰਡੀਗੜ੍ਹ ਪਹੁੰਚ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਮੁਲਾਕਾਤ ਕੀਤੀ। ਵਿਧਾਇਕ ਨੇ ਇਸ ਦੌਰਾਨ ਉਹਨਾਂ ਅੱਗੇ ਫਾਜ਼ਿਲਕਾ ਜ਼ਿਲੇ ਵਿੱਚ ਸਤਲੁਜ ਨਦੀ ਦੀ ਕ੍ਰੀਕ ਵਿੱਚ ਹਰ ਸਾਲ ਆਉਂਦੇ ਹੜ ਦਾ ਮੁੱਦਾ ਉਠਾਇਆ।…
-

ਮੰਡੀ ਮਜ਼ਦੂਰਾਂ ਨੂੰ ਰਾਹਤ: ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ
ਚੰਡੀਗੜ੍ਹ, 20 ਅਗਸਤ: ਮਜ਼ਦੂਰ ਭਲਾਈ ਵੱਲ ਇੱਕ ਹੋਰ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਦੌਰਾਨ…
-

ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਪ੍ਰਾਪਤ ਕਰਨ ਲਈ ਦੋ ਦਿਨਾਂ ਦੇ ਅੰਦਰ 500 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਦਾਖਲਾ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 20 ਅਗਸਤ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੀ.ਸੀ.ਐਸ. ਪ੍ਰੀਖਿਆ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਸਿੱਖਿਆ ਅਤੇ ਕੋਚਿੰਗ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਈ.ਏ.ਐਸ. ਸਟੱਡੀ ਗਰੁੱਪ ਦੇ ਰਾਜ ਮਲਹੋਤਰਾ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਪੀ.ਸੀ.ਐਸ. ਪ੍ਰੀਖਿਆ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਸਬੰਧੀ,…
-

ਉੱਭਰਦੇ ਖਿਡਾਰੀਆਂ ਦਾ ਓਲੰਪਿਕ ਦਾ ਸੁਪਨਾ ਸਾਕਾਰ ਕਰਨਗੇ ਪੇਂਡੂ ਖੇਡ ਮੈਦਾਨ
ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਭਰਦੇ ਖਿਡਾਰੀਆਂ ਨੂੰ ਓਲੰਪਿਕ ਅਤੇ ਹੋਰ ਵਿਸ਼ਵ ਪੱਧਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੇ ਯੋਗ ਬਣਾਉਣ ਲਈ 13,000 ਅਤਿ ਆਧੁਨਿਕ ਪੇਂਡੂ ਖੇਡ ਮੈਦਾਨ ਬਣਾਉਣ ਦੀ ਯੋਜਨਾ ਲਾਗੂ ਕੀਤੀ ਹੈ। ਇਸ ਬਾਬਤ ਜ਼ਿਆਦਾ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ…
-

ਪੰਜਾਬ ਪੁਲਿਸ ਵੱਲੋਂ ਅਣਅਧਿਕਾਰਤ ਕੈਂਪ ਲਗਾ ਕੇ ਨਿੱਜੀ ਡੇਟਾ ਇਕੱਠਾ ਕਰਨ ਸਬੰਧੀ ਦੋਸ਼ਾਂ ਦੀ ਜਾਂਚ ਸ਼ੁਰੂ
ਚੰਡੀਗੜ੍ਹ, 20 ਅਗਸਤ:ਪੰਜਾਬ ਪੁਲਿਸ ਵੱਲੋਂ ਉਨ੍ਹਾਂ ਕੈਂਪਾਂ ਦੀ ਜਾਂਚ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ ਜੋ ਕਥਿਤ ਤੌਰ ‘ਤੇ ਸਰਕਾਰੀ ਯੋਜਨਾਵਾਂ ਦੇ ਨਾਮ ‘ਤੇ ਵਿਅਕਤੀਆਂ ਦੀ ਨਿੱਜੀ ਜਾਣਕਾਰੀ ਇਕੱਠੀ ਕਰ ਰਹੇ ਹਨ। ਇਹ ਜਾਂਚ ਅਣਅਧਿਕਾਰਤ ਵਿਅਕਤੀਆਂ ਵੱਲੋਂ ਕੈਂਪ ਲਗਾ ਕੇ ਨਾਗਰਿਕਾਂ ਦੀ ਨਿੱਜੀ ਜਾਣਕਾਰੀ ਇਕੱਠੀ ਕਰਨ ਸਬੰਧੀ ਮਿਲੀਆਂ ਸ਼ਿਕਾਇਤਾਂ ਉਪਰੰਤ ਸ਼ੁਰੂ ਕੀਤੀ ਗਈ ਹੈ, ਜਿਸ…
-

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ
ਚੰਡੀਗੜ੍ਹ, 20 ਅਗਸਤ: ਪੰਜਾਬ ਸਰਕਾਰ ਨੂੰ ਕੁਝ ਨਿੱਜੀ ਆਪਰੇਟਰਾਂ ਵੱਲੋਂ ਕਥਿਤ ਤੌਰ ‘ਤੇ ਸਿਆਸੀ ਪਾਰਟੀਆਂ ਤਰਫੋਂ ਗੈਰ-ਕਾਨੂੰਨੀ ਤੌਰ ‘ਤੇ ਸਥਾਨਕ ਨਿਵਾਸੀਆਂ ਦੀ ਨਿੱਜੀ ਜਾਣਕਾਰੀ ਇਕੱਤਰ ਕਰਨ ਬਾਰੇ ਭਰੋਸੇਯੋਗ ਰਿਪੋਰਟਾਂ ਮਿਲੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023 (ਡੀ.ਪੀ.ਡੀ.ਪੀ. ਐਕਟ) ਤਹਿਤ ਸਹਿਮਤੀ ਤੋਂ…
-

1.55 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ 20 ਅਗਸਤ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ, ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ…
-

ਯੁੱਧ ਨਸ਼ਿਆਂ ਵਿਰੁਧ’: 171ਵੇਂ ਦਿਨ, ਪੰਜਾਬ ਪੁਲਿਸ ਨੇ 452 ਥਾਵਾਂ ‘ਤੇ ਕੀਤੀ ਛਾਪੇਮਾਰੀ ; 151 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 19 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 171ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 452 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 151 ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋੰ ਬਾਅਦ 111 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ…
-

ਸਰਕਾਰ ਦੀ ਮਾਲਕੀ ਵਾਲੇ ਬ੍ਰਾਂਡ ‘ਪੰਜਾਬ ਮਾਰਟ’ ਦੇ ਖਾਧ ਪਦਾਰਥਾਂ ਨੂੰ ਵਿਸ਼ਵ ਪੱਧਰ ‘ਤੇ ਉਤਸ਼ਾਹਿਤ ਕਰਨ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਭੋਜਨ ਨੂੰ ਵਿਸ਼ਵ ਪੱਧਰ ‘ਤੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਸਰਕਾਰੀ ਮਾਲਕੀ ਵਾਲੇ ਬ੍ਰਾਂਡ ‘ਪੰਜਾਬ ਮਾਰਟ’ ਦੇ ਵਿਕਾਸ ਦੀ ਜ਼ੋਰਦਾਰ ਵਕਾਲਤ ਕੀਤੀ ਹੈ I ਇਸ ਸਬੰਧੀ ਪ੍ਰਸਤਾਵ ਪੰਜਾਬ ਸਰਕਾਰ ਨੂੰ ਸੌਂਪਿਆ ਜਾ ਚੁੱਕਿਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ…
-

ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ
ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟਰ ਵਰਕਰਜ਼ ਯੁਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ ਕਰਨ ਲਈ ਮੀਟਿੰਗ ਕੀਤੀ। ਦੋਵਾਂ ਯੂਨੀਅਨਾਂ ਦੇ ਨੁਮਾਇੰਦਿਆਂ ਸੂਬਾ ਪ੍ਰਧਾਨ ਸ੍ਰੀ ਰੇਸ਼ਮ ਸਿੰਘ ਗਿੱਲ, ਸੂਬਾ ਜਨਰਲ ਸਕੱਤਰ ਸ੍ਰੀ ਸ਼ਮਸ਼ੇਰ ਸਿੰਘ…
-

ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਦੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਉੱਚ-ਪੱਧਰੀ ਵੀਡੀਓ ਕਾਨਫਰੰਸਿੰਗ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਹੁਸ਼ਿਆਰਪੁਰ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ ਡਰੇਨੇਜ ਵਿਭਾਗ ਦੇ ਸਾਰੇ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਅਤੇ ਸੁਪਰਡੈਂਟ…
Got any book recommendations?