Mindblown: a blog about philosophy.
-

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਕੌਮੀ ਝੰਡਾ ਲਹਿਰਾਇਆ,
ਮਾਲੇਰਕੋਟਲਾ 15 ਅਗਸਤ : ਦੇਸ਼ ਦਾ 79ਵੇਂ ਆਜ਼ਾਦੀ ਦਿਹਾੜਾ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੇਸ਼ ਭਗਤੀ ਦੀ ਭਾਵਨਾਂ ਨਾਲ ਬੜੀ ਧੂਮਧਾਮ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਕੌਮੀ ਝੰਡਾ ਚੜਾਇਆ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ। ਐਸ.ਐਸ.ਪੀ. ਮਾਲੇਰਕੋਟਲਾ ਓਲੰਪੀਅਨ ਸ੍ਰੀ ਗਗਨ ਅਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਸਨ।ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼ ਦੀਆਂ ਟੁਕੜੀਆਂ ਦੀ ਸ਼ਾਨਦਾਰ ਪਰੇਡ ਦੀ ਅਗਵਾਈ ਡੀ.ਐੱਸ.ਪੀ ਡਾ ਮਾਨਵਜੀਤ ਸਿੰਘ ਨੇ ਕੀਤੀ । ਇਸ ਮੌਕੇ ਜੂਡੀਸ਼ੀਅਲ ਮੈਜਿਸਟਰੇਟ ਰਮਨੀਤ ਕੌਰ, ਜੂਡੀਸ਼ੀਅਲ ਮੈਜਿਸਟਰੇਟ ਤੇਜਿੰਦਰ ਪ੍ਰੀਤ ਕੌਰ, ਜੂਡੀਸ਼ੀਅਲ ਮੈਜਿਸਟਰੇਟ ਵਿਸ਼ਵ ਗੁਪਤਾ,ਜੂਡੀਸ਼ੀਅਲ ਮੈਜਿਸਟਰੇਟ ਅੰਕਿਤਾ ਲੂੰਬਾ, ਜੂਡੀਸ਼ੀਅਲ ਮੈਜਿਸਟਰੇਟ ਜਿੰਦਰ ਪਾਲ ਸਿੰਘ, ਜੂਡੀਸ਼ੀਅਲ ਮੈਜਿਸਟਰੇਟ ਕਾਜਲ ਨੇ ਸਮੂਲੀਅਤ ਕੀਤੀ । ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ, ਚੇਅਰਮੈਂਨ ਜ਼ਿਲ੍ਹਾ ਯੋਜਨਾ ਬੋਰਡ ਮਾਲੇਰਕੋਟਲਾ ਸਕੀਬ ਅਲੀ ਰਾਜਾ, ਚੇਅਰਪਰਸਨ ਹਸਪਤਾਲ ਵੈਲਫੇਅਰ ਕਮੇਟੀ ਸ਼ਰੁਤੀਕਾ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਚੇਅਰਮੈਨ ਮਾਰਕੀਟ ਕਮੇਟੀ ਸੰਦੌੜ ਕਰਮਜੀਤ ਸਿੰਘ ਕੁਠਾਲਾ, ਪ੍ਰਧਾਨ ਨਗਰ ਕੌਸਲ ਨਸਰੀਨ ਅਸ਼ਰਫ ਅਬਦੁੱਲਾ,ਪ੍ਰਧਾਨ ਨਗਰ ਕੌਸਲ ਨਸਰੀਨ ਅਸ਼ਰਫ ਅਬਦੁੱਲਾ,ਐਸ.ਪੀ (ਐਚ) ਗੁਰਸ਼ਰਨਜੀਤ ਸਿੰਘ, ਐਸ.ਪੀ (ਡੀ) ਸੱਤਪਾਲ ਸ਼ਰਮਾਂ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ,ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਉਪ ਜ਼ਿਲਾ ਅਟਾਰਨੀ ਅੰਕੁਸ਼ ਗਰਗ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਮੰਜੂ ਹਰਕਿਰਨ ਕੌਰ, ਜਿਲਾ ਸਕੱਤਰ, ਆਮ ਆਦਮੀ ਪਾਰਟੀ ਸੁਹੇਬ ਅਹਿਮਦ ਖਾਨ (ਸੈਬੀ), ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ-ਉਰ-ਰਹਿਮਾਨ ਦੇ ਸ਼ਰੀਕ-ਏ-ਹਯਾਤ(ਸੁਪਤਨੀ) ਫ਼ਰਿਆਲ ਰਹਿਮਾਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ,ਕਰਮਚਾਰੀ, ਰਾਜਨੀਤਿਕ,ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮੰਇੰਦੇ ਵੀ ਮੌਜੂਦ ਸਨ । ਇਸ ਮੌਕੇ 13 ਸੁਤੰਤਰਤਾ ਸੰਗਰਾਮੀਆਂ 17 ਕਾਰਗਿੱਲ ਸ਼ਹੀਦਾਂ/16ਸੈਨਿਕ ਸ਼ਹੀਦਾਂ ਦੇ ਪਰਿਵਾਰਾਂ ਅਤੇ ਵਾਰਸਾਂ ਨੂੰ ਸਮਾਗਮ ਦੌਰਾਨ ਮੁੱਖ ਮੁੱਖ ਮਹਿਮਾਨ ਨੇ ਸਨਮਾਨਿਤ ਵੀ ਕੀਤੀ। ਇਸ ਤੋਂ ਇਲਾਵਾ 18 ਲੋੜਵੰਦ ਔਰਤਾਂ ਨੂੰ ਰੈਂਡ ਕਰਾਸ ਸੁਸਾਇਟੀ ਵਲੋਂ ਸਿਲਾਈ ਮਸ਼ੀਨਾਂ ਵੀ ਤਕਸ਼ੀਮ ਕੀਤੀਆਂ ਗਈਆਂ । ਅਵਾਮ ਨੂੰ ਭਾਰਤ ਦੇ 79ਵੇਂ ਸੁਤੰਤਰਤਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਡਿਪਟੀ…
-

ਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ
ਚੰਡੀਗੜ੍ਹ/ਪਟਿਆਲਾ, 14 ਅਗਸਤ: ਪੰਜਾਬ ਦੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ. ਓ. ਨਾਲ ਅੱਜ ਪਟਿਆਲਾ ਵਿਖੇ ਹੋਏ ਮੀਟਿੰਗ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੂੰ ਮਿਤੀ 10.08.25 ਅਤੇ 14.08.2025 ਨੂੰ ਸ੍ਰੀ ਹਰਪਾਲ ਸਿੰਘ ਚੀਮਾ, ਵਿੱਤ ਮੰਤਰੀ…
-

ਗਮਾਡਾ ਨੇ ਏਅਰੋਸਿਟੀ ਦੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ
ਚੰਡੀਗੜ੍ਹ/ਐਸ.ਏ.ਐਸ. ਨਗਰ, 14 ਅਗਸਤ:ਐਰੋਸਿਟੀ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮਾਲਕਾਂ/ਰੀ-ਅਲਾਟੀਆਂ ਦੀ ਪੰਦਰਾਂ ਸਾਲਾਂ ਦੀ ਉਡੀਕ ਖ਼ਤਮ ਕਰਦਿਆਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਅੱਜ ਸਬੰਧਤ ਮਾਲਕਾਂ/ਰੀ-ਅਲਾਟੀਆਂ ਨੂੰ ਪਹਿਲਾਂ ਅਲਾਟ ਕੀਤੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ। ਇਹ ਡਰਾਅ ਸੈਕਟਰ 88, ਐਸ.ਏ.ਐਸ. ਨਗਰ ਦੇ ਪੂਰਬ ਪ੍ਰੀਮੀਅਮ ਅਪਾਰਟਮੈਂਟਸ ਦੇ ਕਮਿਊਨਿਟੀ ਸੈਂਟਰ ਵਿੱਚ…
-

ਆਰ.ਆਈ.ਐਮ.ਸੀ. ਜੂਨ 2025 ਦੀ ਪ੍ਰੀਖਿਆ ਦਾ ਨਤੀਜਾ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ
ਚੰਡੀਗੜ੍ਹ, 14 ਅਗਸਤ: ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਜੂਨ 2025 ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ dsw.punjab.gov.in ‘ਤੇ ਅਪਲੋਡ ਕਰ ਦਿੱਤਾ ਗਿਆ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਏ ਸਾਰੇ ਉਮੀਦਵਾਰ ਇਸ ਲਿੰਕ ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ…
-

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸੀਨੀਅਰ ਅਧਿਕਾਰੀ ਕਰਨਗੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ
ਚੰਡੀਗੜ੍ਹ, 14 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਵਿੱਚ ਕੀਤੇ ਵਾਧੇ ਦੇ ਹਿੱਸੇ ਵਜੋਂ, ਹਰੇਕ ਪੁਲਿਸ ਜ਼ਿਲ੍ਹੇ ਵਿੱਚ ਸਪੈਸ਼ਲ ਡੀਜੀਪੀਜ਼, ਏਡੀਜੀਪੀਜ਼ ਅਤੇ ਆਈਜੀਜ਼ ਸਮੇਤ ਸੀਨੀਅਰ ਰੈਂਕ ਦੇ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਉਨ੍ਹਾਂ ਨੂੰ ਸੌਂਪੇ ਗਏ ਜ਼ਿਲ੍ਹਿਆਂ ਵਿੱਚ ਸਾਰੇ…
-

ਪੰਜਾਬ ਪੁਲਿਸ ਨੇ ਕਪੂਰਥਲਾ ਅਧਾਰਤ ਤਸਕਰ ਗੁਰਨਾਮ ਸਿੰਘ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਨਿਵਾਰਕ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ
ਚੰਡੀਗੜ੍ਹ/ਕਪੂਰਥਲਾ, 14 ਅਗਸਤ:ਪੰਜਾਬ ਵਿੱਚ ਨਸ਼ਾ ਤਸਕਰੀ ਦੀ ਸਮੱਸਿਆ ਦੇ ਖ਼ਾਤਮੇ ਲਈ ਜਾਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਇੱਕ ਹੋਰ ਮਹੱਤਵਪੂਰਨ ਮੀਲਪੱਥਰ ਹਾਸਲ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਪੰਜਾਬ ਅਤੇ ਕਪੂਰਥਲਾ ਪੁਲਿਸ ਨੇ ਨਾਰਕੋਟਿਕਸ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀਆਈਟੀ-ਐਨਡੀਪੀਐਸ) ਐਕਟ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ, ਕਪੂਰਥਲਾ ਦੇ ਪਿੰਡ ਸੈਣਚਾਂ ਦੇ ਵਸਨੀਕ ਗੁਰਨਾਮ ਸਿੰਘ ਨਾਮੀ ਚੋਟੀ…
-

ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ
ਚੰਡੀਗੜ੍ਹ, 14 ਅਗਸਤ: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ ਦੇ ਰਾਜਪਾਲ ਨੇ ਆਜ਼ਾਦੀ ਦਿਵਸ-2025 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕਰਨ ਲਈ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ। ਸਹਾਇਕ ਸਬ-ਇੰਸਪੈਕਟਰ (ਏਐਸਆਈ) ਰਾਜਿੰਦਰ ਸਿੰਘ, ਏਐਸਆਈ ਨਰਿੰਦਰ ਸਿੰਘ, ਸੀਨੀਅਰ ਕਾਂਸਟੇਬਲ ਜਸਵੰਤ ਸਿੰਘ ਅਤੇ ਸੀਨੀਅਰ…
-

ਪੰਜਾਬ ਵਿੱਚ ਸਾਉਣੀ ਦੀ ਮੱਕੀ ਹੇਠ ਰਕਬਾ ਵਧ ਕੇ 1 ਲੱਖ ਹੈਕਟੇਅਰ ਹੋਇਆ; ਬੀਤੇ ਸਾਲ ਨਾਲੋਂ 16.27 ਫ਼ੀਸਦੀ ਦਾ ਇਜ਼ਾਫ਼ਾ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 14 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਮੌਜੂਦਾ ਸੀਜ਼ਨ ਦੌਰਾਨ ਸਾਉਣੀ ਦੀ ਮੱਕੀ ਅਧੀਨ ਰਕਬੇ ਵਿੱਚ 16.27 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਸਾਉਣੀ ਦੀ ਮੱਕੀ ਅਧੀਨ ਸਾਲ 2024 ਵਿੱਚ 86,000 ਹੈਕਟੇਅਰ ਰਕਬਾ ਸੀ,…
-

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਸੋਧਾਂ ਨੂੰ ਮਨਜ਼ੂਰੀ
ਚੰਡੀਗੜ੍ਹ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਕੈਬਨਿਟ ਨੇ ਪੰਜਾਬੀ…
-

ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ
ਚੰਡੀਗੜ੍ਹ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਿੰਡ ਸ਼ੰਭੂ ਨੇੜੇ ਪਟਿਆਲਾ-ਅੰਬਾਲਾ ਹਾਈਵੇਅ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਅਤਿ ਲੋੜੀਂਦੇ ਕਾਰਕੁਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ…
-

ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਨੇਡ ਅਤੇ ਇੱਕ ਪਿਸਤੌਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ/ਫਿਰੋਜ਼ਪੁਰ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਆਜ਼ਾਦੀ ਦਿਹਾੜੇ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਅੱਤਵਾਦੀ ਹਰਵਿੰਦਰ ਰਿੰਦਾ ਦੁਆਰਾ ਰਚੀ ਜਾ ਰਹੀ ਵੱਡੀ ਅੱਤਵਾਦੀ…
-

ਫ਼ਰੀਦਕੋਟ ਵਿੱਚ ਬਾਲ ਵਿਆਹ ਸਫ਼ਲਤਾਪੂਰਵਕ ਰੋਕਿਆ, 16 ਸਾਲਾ ਬੱਚੀ ਬਚਾਈ : ਡਾ ਬਲਜੀਤ ਕੌਰ
ਚੰਡੀਗੜ੍ਹ, 13 ਅਗਸਤ : ਚਾਈਲਡ ਹੈਲਪਲਾਈਨ ਰਾਹੀਂ ਪ੍ਰਾਪਤ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀਸੀਪੀਯੂ) ਅਤੇ ਹੋਰ ਹਿੱਸੇਦਾਰਾਂ ਨੇ ਪਿੰਡ ਸੰਗਰਾਹੂਰ (ਸਾਦਿਕ), ਜ਼ਿਲ੍ਹਾ ਫ਼ਰੀਦਕੋਟ ਵਿੱਚ 16 ਸਾਲਾ ਲੜਕੀ ਦਾ ਪ੍ਰਸਤਾਵਿਤ ਬਾਲ ਵਿਆਹ ਸਫਲਤਾਪੂਰਵਕ ਰੋਕ ਦਿੱਤਾ। ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਅਤੇ ਹਿੱਸੇਦਾਰਾਂ ਵੱਲੋਂ…
-

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਹਾਈ ਅਲਰਟ ‘ਤੇ, ਸੁਰੱਖਿਆ ਵਿੱਚ ਕੀਤਾ ਵਾਧਾ
ਚੰਡੀਗੜ੍ਹ, 13 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ…
-

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਆਜ਼ਾਦੀ ਦਿਵਸ ਮੌਕੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ
ਜਲੰਧਰ, 13 ਅਗਸਤ 2025:* ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜਲੰਧਰ ਪੁਲਿਸ ਵੱਲੋਂ ਪੂਰੇ ਸ਼ਹਿਰ ਵਿੱਚ ਪੁਲਿਸ ਅਧਿਕਾਰੀ ਤਾਇਨਾਤ ਕਰਦੇ ਹੋਏ ਇਕ ਵਿਆਪਕ ਸੁਰੱਖਿਆ ਯੋਜਨਾ ਲਾਗੂ ਕੀਤੀ ਗਈ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਹੈ ਅਤੇ ਗਰਾਉਡ ਰਿਪੋਰਟਾਂ ਦੀ ਸਮੀਖਿਆ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਜਲੰਧਰ ਅਤੇ ਜੋਇੰਟ ਸੀਪੀ ਵੱਲੋਂ…
-

ਆਜ਼ਾਦੀ ਦਿਵਸ : ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਦੌਰਾਨ ਲਹਿਰਾਇਆ ਤਿਰੰਗਾ, ਪ੍ਰਬੰਧਾਂ ਦਾ ਜਾਇਜ਼ਾ ਲਿਆ
ਜਲੰਧਰ, 13 ਅਗਸਤ : 79ਵੇਂ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਬੁੱਧਵਾਰ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਡਿਪਟੀ ਕਮਿਸ਼ਨਰ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਕਮਾਂਡਰ ਸਰਵਣਜੀਤ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ…
-

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
ਫਤਹਿਗੜ੍ਹ ਸਾਹਿਬ, 13 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮਹਾਨ ਸਿੱਖ ਗੁਰੂਆਂ ਅਤੇ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਪ੍ਰਣ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ…
-

ਮੁੱਖ ਮੰਤਰੀ ਨੇ ਸੂਬੇ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਆਮ ਸੇਵਾ ਕੇਂਦਰਾਂ ਦਾ ਨੀਂਹ ਪੱਥਰ ਰੱਖਿਆ
ਫਤਹਿਗੜ੍ਹ ਸਾਹਿਬ, 13 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਭਰ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਕਾਮਨ ਸਰਵਿਸ ਸੈਂਟਰਾਂ (ਆਮ ਸੇਵਾ ਕੇਂਦਰ) ਦੇ ਨਿਰਮਾਣ ਦਾ ਵਰਚੂਅਲ ਤੌਰ ’ਤੇ ਨੀਂਹ ਪੱਥਰ ਰੱਖਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ…
-

ਮੁੱਖ ਮੰਤਰੀ 79ਵੇਂ ਆਜ਼ਾਦੀ ਦਿਹਾੜੇ ‘ਤੇ ਫਰੀਦਕੋਟ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਲਹਿਰਾਉਣਗੇ ਤਿਰੰਗਾ
ਚੰਡੀਗੜ੍ਹ, 13 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 79ਵੇਂ ਆਜ਼ਾਦੀ ਦਿਹਾੜੇ ‘ਤੇ ਫਰੀਦਕੋਟ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਆਜ਼ਾਦੀ ਦਿਵਸ ਸਮਾਰੋਹ ਦੀ ਪ੍ਰਧਾਨਗੀ ਲਈ ਆਪਣੇ ਕੈਬਨਿਟ ਸਾਥੀਆਂ…
-

ਮੁੱਖ ਮੰਤਰੀ ਨੇ ਸ੍ਰੀ ਨਾਂਦੇੜ ਸਾਹਿਬ ਲਈ 500 ਮਹਿਲਾ ਸਰਪੰਚਾਂ ਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ
ਫਤਹਿਗੜ੍ਹ ਸਾਹਿਬ, 13 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 500 ਮਹਿਲਾ ਸਰਪੰਚਾਂ ਅਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਮਹਾਰਾਸ਼ਟਰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਮਹਿਲਾ ਸਰਪੰਚ ਤੇ ਪੰਚ ਨਾਂਦੇੜ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨਗੇ ਅਤੇ ਮਹਿਲਾ ਪੰਚਾਇਤਾਂ ਦੇ ਕੌਮੀ ਸੰਮਲੇਨ ਵਿੱਚ ਵੀ ਸ਼ਿਰਕਤ ਕਰਨਗੇ।…
-

ਯੁੱਧ ਨਸ਼ਿਆਂ ਵਿਰੁੱਧ: 1 ਮਾਰਚ ਤੋਂ ਹੁਣ ਤੱਕ 1059 ਕਿਲੋਗ੍ਰਾਮ ਹੈਰੋਇਨ ਸਮੇਤ 25646 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 13 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ 1 ਮਾਰਚ, 2025 ਤੋਂ ਹੁਣ ਤੱਕ 16,400 ਐਫਆਈਆਰਜ ਦਰਜ ਕਰਕੇ 25,646 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੇ ਚਲਦਿਆਂ 1059 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਮੁੱਖ…
Got any book recommendations?