Mindblown: a blog about philosophy.
-

ਅਜ਼ਾਦੀ ਦਿਹਾੜੇ ਮੌਕੇ ਨੰਗਲ ਵਿੱਚ ਹੋਵੇਗਾ ਪ੍ਰਭਾਵਸ਼ਾਲੀ ਸਮਾਰੋਹ- ਸਚਿਨ ਪਾਠਕ
ਨੰਗਲ 11 ਅਗਸਤ () ਸੁਤੰਤਰਤਾ ਦਿਵਸ ਸਮਾਰੋਹ ਨੰਗਲ ਵਿਚ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਵਿਚ ਧੂਮ-ਧਾਮ ਨਾਲ ਮਨਾਇਆ ਜਾਵੇਗਾ ਜਿਸਦੀਆਂ ਤਿਆਰੀਆ ਸਬੰਧੀ ਅੱਜ ਦੂਜੀ ਰਿਹਸਲ ਸਰਕਾਰੀ ਸਕੂਲ ਆਂਫ ਐਮੀਨੈਂਸ ਨੰਗਲ ਵਿਖੇ ਕਰਵਾਈ ਗਈ। ਇਹ ਜਾਣਕਾਰੀ ਸਚਿਨ ਪਾਠਕ ਐਸ.ਡੀ.ਐਮ ਨੰਗਲ ਨੇ ਅੱਜ ਅਜਾਦੀ ਦਿਵਸ ਸਮਾਰੋਹ ਦੀ ਦੂਜੀ ਰਿਹਸਲ ਮੌਕੇ ਪੇਸ਼ਕਾਰੀਆਂ ਦਾ ਜਾਇਜਾ ਲੈਣ ਮੌਕੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਸਮਾਰੋਹ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਦਿੱਤੀਆ ਗਈਆਂ। ਉਨ੍ਹਾਂ…
-

ਆਜ਼ਾਦੀ ਦਿਵਸ ਸਮਾਗਮ ਦੀ 13 ਅਗਸਤ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਹੋਵੇਗੀ ਫੁੱਲ ਡਰੈੱਸ ਰਿਹਰਸਲ
ਬਟਾਲਾ, 11 ਅਗਸਤ ( ) ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਲੂਅਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀਆਂ ਰਿਹਰਸਲਾਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਵਲੋਂ ਸ਼ਿਵ ਕੁਮਾਰ ਬਟਾਲਵੀ ਕਲਾ ਤੇ…
-

ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀ
ਢਢੋਗਲ (ਸੰਗਰੂਰ), 10 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਲਈ ਕਲਿਆਣਕਾਰੀ ਕਾਰਜਾਂ ਨੂੰ ਯਕੀਨੀ ਬਣਾ ਰਹੀ ਹੈ।ਅੱਜ ਇੱਥੇ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਸਮਾਗਮ ਦੌਰਾਨ…
-

ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦੇਖ ਰਿਹੈ: ਮੁੱਖ ਮੰਤਰੀ
ਸਤੌਜ (ਸੰਗਰੂਰ), 10 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਗਵਾਹ ਬਣ ਰਿਹਾ ਹੈ। ਇਥੇ ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਮੁੱਖ…
-

ਪਿੰਡ ਮਾਨੂੰਪੁਰ ਦੇ ਸ਼ਹੀਦ ਪ੍ਰਿਤਪਾਲ ਸਿੰਘ ਦਾ ਸਰਕਾਰੀ ਸਨਮਾਨਾ ਨਾਲ ਕੀਤਾ ਸੰਸਕਾਰ
ਸਮਰਾਲਾ, ਖੰਨਾ, (ਲੁਧਿਆਣਾ) 10 ਅਗਸਤ : ਜੰਮੂ ਕਸ਼ਮੀਰ ਦੇ ਕੁਲਗਾਮ ਦੇ ਅਖਲ ਜੰਗਲ ਵਿੱਚ ਭਾਰਤ ਦੀ ਫੌਜ ਦਾ ਆਪਰੇਸ਼ਨ ਅਖਲ ਪਿਛਲੇ ਹਫਤੇ ਇੱਕ ਅਗਸਤ ਤੋਂ ਚੱਲ ਰਿਹਾ ਸੀ ਜਿਸ ਵਿੱਚ ਸਮਰਾਲਾ ਦੇ ਨੇੜਲੇ ਪਿੰਡ ਮਾਨੂੰਪੁਰ ਦਾ ਫੌਜੀ ਪ੍ਰਿਤਪਾਲ ਸਿੰਘ ਸ਼ਹੀਦ ਹੋ ਗਿਆ ਸੀ ਜਿਸ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਮਾਨੂੰਪੁਰ ਵਿਖੇ ਫੌਜ…
-

ਸਿਹਤ ਮੰਤਰੀ ਵੱਲੋਂ ਲੁਧਿਆਣਾ ਦੇ ਲਾਰਡ ਮਹਾਵੀਰ ਸਿਵਲ ਹਸਪਤਾਲ ‘ਚ ਆਧੁਨਿਕ ਥੈਲਸੀਮੀਆ ਵਾਰਡ ਦਾ ਉਦਘਾਟਨ
ਲੁਧਿਆਣਾ, 10 ਅਗਸਤ (000) – ਵਿਸ਼ੇਸ਼ ਸਿਹਤ ਸੇਵਾਵਾਂ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਫ਼ਿਲੈਂਥਰਪੀ ਕਲੱਬ ਦੇ ਸਹਿਯੋਗ ਨਾਲ ਅੱਜ ਲੁਧਿਆਣਾ ਦੇ ਲਾਰਡ ਮਹਾਵੀਰ ਸਿਵਲ ਹਸਪਤਾਲ ਵਿੱਚ ਪੂਰੀ ਤਰ੍ਹਾਂ ਸਜਾਇਆ ਗਿਆ ਆਧੁਨਿਕ ਥੈਲਸੀਮੀਆ ਵਾਰਡ ਸ਼ੁਰੂ ਕੀਤਾ ਗਿਆ। ਇਹ ਵਾਰਡ ਲੁਧਿਆਣਾ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਦੇ…
-

ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ
ਚੰਡੀਗੜ੍ਹ, 10 ਅਗਸਤ: ਪੰਜਾਬ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਣ ਅਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨਾਲ ਮਿਲਣ ਦਾ ਮੌਕਾ ਮਿਲਿਆ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ…
-

ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਰਿਵਿਊ ਮੀਟਿੰਗ
ਫ਼ਰੀਦਕੋਟ 10 ਅਗਸਤ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਚਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਸਮਾਗਮ…
-

ਬਿੱਲ ਲਿਆਓ ਇਨਾਮ ਪਾਓ” ਯੋਜਨਾ ਨੂੰ ਮਿਲੀ ਸ਼ਾਨਦਾਰ ਸਫਲਤਾ, ਜੇਤੂਆਂ ਨੂੰ 3.3 ਕਰੋੜ ਤੋਂ ਵੱਧ ਦੇ ਇਨਾਮ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 10 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀ ਫਲੈਗਸ਼ਿਪ ਸਕੀਮ “ਬਿੱਲ ਲਿਆਓ ਇਨਾਮ ਪਾਓ” ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕੀਤਾ। ਜ਼ਿੰਮੇਵਾਰ ਖਪਤਕਾਰ ਵਤੀਰੇ ਨੂੰ ਉਤਸ਼ਾਹਿਤ ਕਰਨ ਅਤੇ ਕਰ ਪਾਲਣਾ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਨੇ ਲੋਕਾਂ ਦੀ ਭਰਪੂਰ ਸ਼ਮੂਲੀਅਤ ਦੀ…
-

ਜ਼ਿਲ੍ਹਾ ਪੱਧਰੀ ਕਲਾ ਉਤਸਵ ਦਾ ਹੋਇਆ ਆਯੋਜਨ, ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦੇ ਵਖੇਰੇ ਰੰਗ
ਫਾਜ਼ਿਲਕਾ, 10 ਅਗਸਤ ਸਿਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਕਲਾ ਤੇ ਹੁਨਰ ਨੂੰ ਨਿਖਾਰਦਿਆਂ ਅਤੇ ਉਚ ਪੱਧਰੀ ਮੁਕਾਮਾਂ *ਤੇ ਪਹੁੰਚਾਉਣ ਦੇ ਉਦੇਸ਼ ਸਦਕਾ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਦਿਆਰਥੀਆਂ ਵਿਚਕਾਰ ਕਲਾ ਉਤਸਵ ਮੁਕਾਬਲੇ ਕਰਵਾਏ ਗਏ ਜਿਸ ਅਧੀਨ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਦਾ ਆਯੋਜਨ ਸਕੂਲ ਆਫ ਐਮੀਨੈਂਸ ਫਾਜ਼ਿਲਕਾ ਦੇ ਔਡੀਟੋਰੀਅਮ ਵਿਚ ਕੀਤਾ ਗਿਆ। ਇਹ ਮੁਕਾਬਲੇ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਸ੍ਰੀ ਅਜੈ ਸ਼ਰਮਾ, ਜ਼ਿਲ੍ਹਾ ਸਿਖਿਆ ਅਫਸਰ (ਪ੍ਰਾਇਮਰੀ)…
-

ਜੁਆਇੰਟ ਸੀ.ਪੀ ਰੁਪਿੰਦਰ ਸਿੰਘ ਨੂੰ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ) ਵਿੱਚ ਤਰੱਕੀ ਦਿੱਤੀ ਗਈ
ਲੁਧਿਆਣਾ, 9 ਅਗਸਤ: ਰੁਪਿੰਦਰ ਸਿੰਘ ਜੁਆਇੰਟ ਸੀ.ਪੀ (ਸ਼ਹਿਰ ਅਤੇ ਪੇਂਡੂ) ਲੁਧਿਆਣਾ ਨੂੰ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ) ਵਿੱਚ ਤਰੱਕੀ ਦਿੱਤੀ ਗਈ ਹੈ। ਉਹ ਅਗਸਤ, 1994 ਨੂੰ ਪੁਲਿਸ ਵਿਭਾਗ ਵਿੱਚ ਪ੍ਰੋਬੇਸ਼ਨਰੀ ਡੀ.ਐਸ.ਪੀ ਵਜੋਂ ਭਰਤੀ ਹੋਏ ਸਨ। ਉਨ੍ਹਾਂ ਨੇ ਸੂਬੇ ਵਿੱਚ ਵੱਖ-ਵੱਖ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਅਹੁਦਿਆਂ ‘ਤੇ ਸੇਵਾ ਨਿਭਾਈ। ਉਨ੍ਹਾਂ ਡੀ.ਐਸ.ਪੀ ਸਬ-ਡਵੀਜ਼ਨ ਖਰੜ, ਮੋਹਾਲੀ, ਡੇਰਾ ਬੱਸੀ, ਸ਼੍ਰੀ ਫਤਿਹਗੜ੍ਹ…
-

ਫਾਜ਼ਿਲਕਾ ਦੇ ਵਿਧਾਇਕ ਸਵਨਾ ਵੱਲੋਂ ਪਿੰਡ ਕਬੂਲ ਸ਼ਾਹ ਖੁਬਣ ਦਾ ਦੌਰਾ
ਫਾਜ਼ਿਲਕਾ 9 ਅਗਸਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਪਿੰਡ ਕਬੂਲ ਸ਼ਾਹ ਖੁਬਣ ਦਾ ਦੌਰਾ ਕਰਕੇ ਇੱਥੇ ਮੀਹ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਨੇ ਆਪਣੀ ਜੇਬ ਵਿੱਚੋਂ ਇਥੋਂ ਪਾਣੀ ਦੀ ਨਿਕਾਸੀ ਕਰਨ ਲਈ ਲਗਾਏ ਗਏ ਡੀਜ਼ਲ ਪੰਪਾਂ ਲਈ ਡੀਜ਼ਲ ਦੀ ਖਰੀਦ ਕਰਨ ਵਾਸਤੇ 20 ਹਜਾਰ ਰੁਪਏ ਦਿੱਤੇ…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਮਾਨ ਸਰਕਾਰ ਦੀ ਵਚਬੱਧਤਾ ਦੁਹਰਾਈ
ਜਲੰਧਰ, 9 ਅਗਸਤ: ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਮਾਨ ਸਰਕਾਰ ਦੀ ਵਚਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ।…
-

ਆਪਰੇਸ਼ਨ ਸੀਲ-18: ਪੰਜਾਬ ਵਿੱਚ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 71 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 9 ਗ੍ਰਿਫ਼ਤਾਰ
ਚੰਡੀਗੜ੍ਹ, 9 ਅਗਸਤ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚਲਾਏ ਜਾ ਰਹੇ ਵਿਸ਼ੇਸ਼ ਆਪ੍ਰੇਸ਼ਨਾਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਵਿਸ਼ੇਸ਼ ਆਪ੍ਰੇਸ਼ਨ ‘ਓਪੀਐਸ ਸੀਲ-18’ ਚਲਾਇਆ ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕਰਨਾ ਸੀ…
-

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਬੂਲੇਵਾਲ, ਕੋਟਲਾ ਖੁਰਦ ਤੇ ਪੀਰਮਨਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 09 ਅਗਸਤ ( ) – ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਕੱਢ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖਿਲਾਫ਼ ਇਹ ਆਰ-ਪਾਰ…
-

ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ 2015 ਦੇ ਡਰੱਗ ਰੈਕੇਟ ਵਿੱਚ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 9 ਅਗਸਤ ਪੰਜਾਬ ਦੇ ਵਿੱਤ ਮੰਤਰੀ ਅਤੇ ‘ਯੁੱਧ ਨਸ਼ਿਆ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਸਾਬਕਾ ਸੁਰੱਖਿਆ ਅਧਿਕਾਰੀ ਜੋਗਾ ਸਿੰਘ ਦੀ ਗ੍ਰਿਫ਼ਤਾਰੀ, 2015 ਦੇ ਗੁਰਦੇਵ ਸਿੰਘ ਦੇਬੀ ਡਰੱਗ ਰੈਕੇਟ ਦੇ ਪੀੜਤਾਂ ਲਈ ਇਨਸਾਫ਼ ਵੱਲ ਇੱਕ ਮਹੱਤਵਪੂਰਨ ਕਦਮ ਹੈ। ਵਿੱਤ ਮੰਤਰੀ…
-

ਰੱਖੜੀ ਦਾ ਤੋਹਫ਼ਾ: 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਬਣਾਇਆ ਆਂਗਣਵਾੜੀ ਵਰਕਰ: ਡਾ. ਬਲਜੀਤ ਕੌਰ
ਚੰਡੀਗੜ੍ਹ, 9 ਅਗਸਤ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਰੱਖੜੀ ਦੇ ਪਵਿੱਤਰ ਮੌਕੇ ‘ਤੇ ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਵਿਭਾਗ ਦੀਆਂ 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਆਂਗਣਵਾੜੀ ਵਰਕਰ ਬਣਾਇਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੁਰਾਣੇ ਸਮੇਂ ਤੋਂ…
-

ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਗਰੀਬ ਮੁਲਕਾਂ ਦਾ ਸ਼ੋਸ਼ਣ ਕਰਨਾ ਸ਼ੋਭਾ ਨਹੀ ਦਿੰਦਾ
ਨਵੀਂ ਦਿੱਲੀ/ਚੰਡੀਗੜ੍ਹ, 09 ਅਗਸਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ 25 ਫੀਸਦੀ ਟੈਰਿਫ ਵਾਲੇ ਬਿਆਨ ‘ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਗਰੀਬ ਮੁਲਕਾਂ ਨੂੰ ਡਰਾਵੇ ਦੇਣੇ ਅਤੇ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਕਰਨਾ ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਟੈਰਿਫ ਨਾਲ ਭਾਰਤ ਨੂੰ…
-

ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
ਤਰਨ ਤਰਨ, 9 ਅਗਸਤ:ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਂਟੀ-ਡਰੋਨ ਪ੍ਰਣਾਲੀ (ਏ.ਡੀ.ਐਸ.) ‘ਬਾਜ਼ ਅੱਖ’ ਨੂੰ ਹਰੀ ਝੰਡੀ ਦਿਖਾਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ ‘ਤੇ ਇਸ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ…
Got any book recommendations?
