Mindblown: a blog about philosophy.

  • ਲਾਲਜੀਤ ਭੁੱਲਰ ਨੇ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਨਵੇਂ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

    ਲਾਲਜੀਤ ਭੁੱਲਰ ਨੇ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਨਵੇਂ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

    ਚੰਡੀਗੜ੍ਹ, 7 ਅਗਸਤ: ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਜੇਲ੍ਹਾਂ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਤਿੰਨ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਮੁਲਾਜ਼ਮਾਂ ਵਿੱਚ 02 ਵਾਰਡਰ ਰੈਂਕ ਅਤੇ 01…

  • ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

    ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

    ਚੰਡੀਗੜ੍ਹ, 7 ਅਗਸਤ-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਨੂੰ ਤਰੱਕੀ ਪੂਰੇ ਸਮਰਪਣ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਪਾਏ ਯੋਗਦਾਨ ਅਤੇ ਸਾਲਾਂ ਦੇ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਦਿੱਤੀ ਗਈ ਹੈ। ਸ. ਹਰਜੋਤ…

  • ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਵਿਸ਼ਾਲ ਲੋਕ ਮਿਲਣੀ

    ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਵਿਸ਼ਾਲ ਲੋਕ ਮਿਲਣੀ

    ਚੰਡੀਗੜ੍ਹ/ਖੰਨਾ, 7 ਅਗਸਤ:  ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰੈਸਟ ਹਾਊਸ, ਭੱਟੀਆਂ, ਖੰਨਾ ਵਿੱਚ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਇੱਕ ਵਿਸ਼ਾਲ ਲੋਕ ਮਿਲਣੀ ਕੀਤੀ। ਇਸ ਮੌਕੇ…

  • ਪੰਜਾਬ ਸਰਕਾਰ ਨੇ ਇੱਕ ਸਾਲ ਦੌਰਾਨ 108 ਕੈਦੀਆਂ ਨੂੰ ਅਗਾਊਂ ਰਿਹਾਈ ਦਿੱਤੀ

    ਪੰਜਾਬ ਸਰਕਾਰ ਨੇ ਇੱਕ ਸਾਲ ਦੌਰਾਨ 108 ਕੈਦੀਆਂ ਨੂੰ ਅਗਾਊਂ ਰਿਹਾਈ ਦਿੱਤੀ

    ਚੰਡੀਗੜ੍ਹ, 7 ਅਗਸਤ: ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਦੇ ਸਮੇਂ ਦੌਰਾਨ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਦੇ ਧਾਰਨੀ 108 ਕੈਦੀਆਂ ਪ੍ਰਤੀ ਹਮਦਰਦੀ ਜਤਾਉਂਦਿਆਂ ਉਨ੍ਹਾਂ ਨੂੰ ਅਗਾਊਂ ਰਿਹਾਅ ਕਰਨ ਦੀ ਪਹਿਲਕਦਮੀ ਕੀਤੀ ਹੈ। ਇਹ ਕਦਮ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਪੁਨਰਵਾਸ ਦਾ ਮੌਕਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਪੰਜਾਬ…

  • ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ  ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

    ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ  ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

    ਚੰਡੀਗੜ੍ਹ/ਅੰਮ੍ਰਿਤਸਰ, 7 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੁਖ਼ਤਾ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਹੋ ਰਹੀ ਹਥਿਆਰ  ਤਸਕਰੀ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ। ਇਹ ਜਾਣਕਾਰੀ…

  • ਪੰਜਾਬ ਨੇ “ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦਾ ਸੂਬਾ” ਪੁਰਸਕਾਰ ਕੀਤਾ ਹਾਸਲ

    ਪੰਜਾਬ ਨੇ “ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦਾ ਸੂਬਾ” ਪੁਰਸਕਾਰ ਕੀਤਾ ਹਾਸਲ

    ਚੰਡੀਗੜ੍ਹ, 7 ਅਗਸਤ:ਪੰਜਾਬ ਰਾਜ ਨੇ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਨਵੀਂ ਦਿੱਲੀ ਵਿਖੇ 15ਵੇਂ ਭਾਰਤੀ ਅੰਗ ਦਾਨ ਦਿਵਸ ਮੌਕੇ ‘ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦੇ ਸੂਬੇ’ ਵੱਕਾਰੀ ਪੁਰਸਕਾਰ ਹਾਸਲ ਕੀਤਾ। ਇਹ ਵੱਕਾਰੀ ਪੁਰਸਕਾਰ ਸਮਾਰੋਹ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਅਧੀਨ ਕੌਮੀ ਅੰਗ ਅਤੇ ਟਿਸ਼ੂ ਟ੍ਰਾਂਸਪਲਾਂਟ ਸੰਗਠਨ (ਐਨਓਟੀਟੀਓ) ਨੇ ਕਰਵਾਇਆ, ਜਿਸ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ…

  • ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼ 

    ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼ 

    ਚੰਡੀਗੜ੍ਹ 6 ਅਗਸਤ :ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਅੱਜ ਸਵਿੰਦਰ ਸਿੰਘ ਰਜਿਸਟਰੀ ਕਲਰਕ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਅਤੇ ਮਲਕੀਤ ਸਿੰਘ ਡੀਡ ਰਾਈਟਰ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਨੂੰ 37000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ…

  • ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਵਾਧਾ

    ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਵਾਧਾ

    ਚੰਡੀਗੜ੍ਹ, 6 ਅਗਸਤ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 8 ਅਗਸਤ, 2025 ਤੱਕ ਵਧਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਡਾਇਰੈਕਟਰ ਸੈਕੰਡਰੀ ਸਿੱਖਿਆ ਸ੍ਰੀ ਗੁਰਿੰਦਰ ਸੋਢੀ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ https://www.epunjabschool.gov.in/ ਪੋਰਟਲ 5 ਅਤੇ 6 ਅਗਸਤ ਲਈ ਖੋਲ੍ਹਿਆ ਗਿਆ ਸੀ,…

  • ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਰਾਜ ਭਰ ‘ਚ 213 ਬੱਸ ਅੱਡਿਆਂ ’ਤੇ ਚਲਾਈ ਤਲਾਸ਼ੀ ਮੁਹਿੰਮ

    ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਰਾਜ ਭਰ ‘ਚ 213 ਬੱਸ ਅੱਡਿਆਂ ’ਤੇ ਚਲਾਈ ਤਲਾਸ਼ੀ ਮੁਹਿੰਮ

    ਚੰਡੀਗੜ੍ਹ, 6 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਉਣ ਵਾਲੇ ਆਜ਼ਾਦੀ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚੱਲ ਰਹੇ ਵਿਸ਼ੇਸ਼ ਕਾਰਜਾਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਰਾਜ ਭਰ ਵਿੱਚ 213 ਬੱਸ ਅੱਡਿਆਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਕਾਰਵਾਈ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ)…

  • ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ ‘ਤੇ ਅਚਨਚੇਤ ਛਾਪਾਮਾਰੀ

    ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ ‘ਤੇ ਅਚਨਚੇਤ ਛਾਪਾਮਾਰੀ

    ਚੰਡੀਗੜ੍ਹ/ ਫਤਹਿਗੜ੍ਹ ਸਾਹਿਬ, 6 ਅਗਸਤ:ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸਰਹਿੰਦ ਵਿਖੇ ਵੱਖ—ਵੱਖ ਗੈਸ ਏਜੰਸੀਆਂ ਤੇ ਗੋਦਾਮਾਂ *ਤੇ ਕੀਤੀ ਅਚਨਚੇਤ ਛਾਪਾਮਾਰੀ ਦੌਰਾਨ ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਗੈਸ ਉਪਭੋਗਤਾਵਾਂ ਦਾ ਵਿੱਤੀ ਸੋ਼ਸਣ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਿਸੇ ਵੀ…

  • ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼

    ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼

    ਚੰਡੀਗੜ੍ਹ, 6 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਪਾਹ ਪੱਟੀ ਦੇ ਮੁੱਖ ਖੇਤੀਬਾੜੀ ਅਫਸਰਾਂ ਨੂੰ ‘ਚਿੱਟੇ ਸੋਨੇ’ ਦੀ ਫਸਲ ਦੀ ਪ੍ਰਗਤੀ ਅਤੇ ਸਥਿਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਫੀਲਡ ਅਧਿਕਾਰੀਆਂ ਨੂੰ 10 ਅਗਸਤ, 2025 ਤੱਕ ਝੋਨੇ…

  • ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ: ਬਰਿੰਦਰ ਕੁਮਾਰ ਗੋਇਲ

    ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ: ਬਰਿੰਦਰ ਕੁਮਾਰ ਗੋਇਲ

    ਚੰਡੀਗੜ੍ਹ, 6 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਕਿਸੇ ਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪਹਾੜੀ ਖੇਤਰਾਂ ਵਿੱਚ ਹੋਈ ਭਾਰੀ ਬਾਰਿਸ਼ ਤੋਂ ਬਾਅਦ ਕਿਸੇ ਵੀ ਐਮਰਜੈਂਸੀ ਸਹਾਇਤਾ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਮੁਕੰਮਲ…

  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ;

    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ;

    ਚੰਡੀਗੜ੍ਹ, 6 ਅਗਸਤ:ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ, ਜਿਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੀ ਮੌਜੂਦ ਸਨ, ਨੇ ਅੱਜ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਿਆ ਤਾਂ ਜੋ ਜਾਇਜ਼ ਮੰਗਾਂ ਦਾ ਜਲਦੀ ਹੱਲ ਕੱਢਿਆ…

  • ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ ਫੂਡ ਸੇਫ਼ਟੀ ਆਨ ਵੀਲਜ਼’ ਦਾ ਹੋਇਆ ਵਿਸਤਾਰ ; ਲੋਕਾਂ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ 

    ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ ਫੂਡ ਸੇਫ਼ਟੀ ਆਨ ਵੀਲਜ਼’ ਦਾ ਹੋਇਆ ਵਿਸਤਾਰ ; ਲੋਕਾਂ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ 

    ਚੰਡੀਗੜ੍ਹ, 6 ਅਗਸਤ:ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਯਕੀਨੀ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਲੋਕਾਂ ਨੂੰ ‘ ਫੂਡ ਸੇਫ਼ਟੀ ਆਨ ਵੀਲਜ਼’ ਪਹਿਲਕਦਮੀ, ਜਿਸਦਾ ਹੁਣ ਸਾਰੇ ਜ਼ਿਲਿਆਂ ਵਿੱਚ ਵਿਸਥਾਰ  ਕੀਤਾ ਗਿਆ ਹੈ ,ਦਾ ਵੱਧ ਤੋਂ ਵੱਧ…

  • 7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

    7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

    ਚੰਡੀਗੜ੍ਹ 6 ਅਗਸਤ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ (ਪੱਛਮੀ) ਸਥਿਤ ਪੀ.ਐਸ.ਪੀ.ਸੀ.ਐਲ. ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੇ…

  • ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਈਲੈਟਸ ਕੋਚਿੰਗ ਇੰਸਟੀਚਿਊਟ ਅਤੇ ਕੰਸਲਟੈਂਸੀ ਏਜੰਸੀ ਨੂੰ ਲਾਇਸੰਸ ਜਾਰੀ

    ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਈਲੈਟਸ ਕੋਚਿੰਗ ਇੰਸਟੀਚਿਊਟ ਅਤੇ ਕੰਸਲਟੈਂਸੀ ਏਜੰਸੀ ਨੂੰ ਲਾਇਸੰਸ ਜਾਰੀ

    ਮਾਲੇਰਕੋਟਲਾ 06 ਅਗਸਤ –                    ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਵੱਲੋਂ ਸੰਦੀਪ ਸ਼ਰਮਾਂ ਪੁੱਤਰ ਹਰਿੰਦਰਪਾਲ ਸਿੰਘ ਵਾਸੀ ਹਾਊਸ ਨੰ. 42/19, ਲੁਧਿਆਣਾ ਬਾਇਪਾਸ, ਬੱਟਾ ਵਾਲੀ ਫੈਕਟਰੀ, ਮਾਲੇਰਕੋਟਲਾ, ਤਹਿਸੀਲ ਅਤੇ ਜ਼ਿਲ੍ਹਾ ਮਾਲੇਰਕੋਟਲਾ ਨੂੰ ਪ੍ਰੋਫੈਸ਼ਨ ਆਫ਼ ਆਈਲੈਟਸ ਐਂਡ ਕੰਸਲਟੈਂਸੀ, ਮੈਸ  ਆਸਟਰੇਲੀਆ ਫੇਅਰ ਇੰਮੀਗਰੇਸ਼ਨ ਐਂਡ ਐਜੂਕੇਸ਼ਨਲ ਸਰਵਿਸਸ, ਨੇੜੇ ਸਰਕਾਰੀ ਕਾਲਜ ਮਾਲੇਰਕੋਟਲਾ ਲਈ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਐਂਡ ਕੰਸਲਟੈਂਸੀ ਲਾਇਸੰਸ ਜਾਰੀ ਕੀਤਾ ਗਿਆ ਹੈ। ਇਹ ਲਾਇਸੰਸ 13 ਜੁਲਾਈ 2030 ਤੱਕ…

  • ਬਲਾਕ ਧੂਰੀ ਨੂੰ ਵਿਕਸਤ ਬਲਾਕਾਂ ਦੀ ਸ਼੍ਰੇਣੀ ਵਿੱਚ ਲਿਆਉਣ ਦਾ ਅਹਿਦ

    ਬਲਾਕ ਧੂਰੀ ਨੂੰ ਵਿਕਸਤ ਬਲਾਕਾਂ ਦੀ ਸ਼੍ਰੇਣੀ ਵਿੱਚ ਲਿਆਉਣ ਦਾ ਅਹਿਦ

    ਸੰਗਰੂਰ, 06 ਅਗਸਤ (000) – ਭਾਰਤ ਸਰਕਾਰ ਦੇ ਅਦਾਰੇ ਨੀਤੀ ਅਯੋਗ ਵੱਲੋਂ ਸ਼ੁਰੂ ਕੀਤੇ ਗਏ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਤਹਿਤ ਬਲਾਕ ਧੂਰੀ ਦਾ ਸੰਪੂਰਨਤਾ ਅਭਿਆਨ ਸਨਮਾਨ ਸਮਾਰੋਹ ਅੱਜ ਸਥਾਨਕ ਸਨ ਪਾਰਕ ਮੈਰਿਜ ਪੈਲੇਸ, ਧੂਰੀ ਰੋਡ, ਸੰਗਰੂਰ ਵਿਖੇ ਆਯੋਜਿਤ ਕੀਤਾ ਗਿਆ। ਜਿਸ ਦੌਰਾਨ ਬਲਾਕ ਧੂਰੀ ਨੂੰ ਦੇਸ਼ ਦੇ ਸਭ ਤੋਂ ਵਿਕਸਤ ਬਲਾਕਾਂ ਦੀ ਸ਼੍ਰੇਣੀ ਵਿੱਚ ਲਿਆਉਣ ਦਾ…

  • ਡਿਪਟੀ ਕਮਿਸ਼ਨਰ ਨੇ ਪਿੰਡ ਗੁੱਦੜ ਢੰਡੀ ਅਤੇ ਹਰੀਕੇ ਹੈਡਵਰਕ ਦਾ ਵੀ ਦੌਰਾ ਕਰਕੇ ਲਿਆ ਦਰਿਆ ਵਿੱਚ ਪਾਣੀ ਦੀ ਸਥਿਤੀ ਦਾ ਜਾਇਜਾ

    ਡਿਪਟੀ ਕਮਿਸ਼ਨਰ ਨੇ ਪਿੰਡ ਗੁੱਦੜ ਢੰਡੀ ਅਤੇ ਹਰੀਕੇ ਹੈਡਵਰਕ ਦਾ ਵੀ ਦੌਰਾ ਕਰਕੇ ਲਿਆ ਦਰਿਆ ਵਿੱਚ ਪਾਣੀ ਦੀ ਸਥਿਤੀ ਦਾ ਜਾਇਜਾ

    ਫ਼ਿਰੋਜ਼ਪੁਰ, 6 ਅਗਸਤ 2025. ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਪਿੰਡ ਗੁੱਦੜ ਢੰਡੀ  ਅਤੇ ਹੈਡਵਰਕ ਸਮੇਤ ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡਾਂ ਦਾ ਦੌਰਾ ਕੀਤਾ ਅਤੇ ਦਰਿਆ ਵਿੱਚ ਪਾਣੀ ਦੇ ਵਹਾ ਸਬੰਧੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।   ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਬੀਤੇ ਦਿਨੀ ਬਸਤੀ ਰਾਮ ਲਾਲ ਤੇਰੀਆਂ ਨੇੜਲੇ ਜਮਸ਼ਾਦਪੁਰ ਪਿੰਡ ਵਿਖੇ ਦਰਿਆ ਦੇ ਬੰਨ੍ਹ  ਵਿੱਚ ਪਾੜ ਪੈਣ ਦੀ ਖ਼ਬਰ ਤੇ ਵੀ ਤੁਰੰਤ ਨੋਟਿਸ  ਲਿਆ ਗਿਆ ਹੈ।  ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਪਾਇਆ ਗਿਆ ਹੈ ਕਿ ਇਸ ਜਗ੍ਹਾ ਤੇ ਕਿਸੇ ਕਿਸਮ ਦਾ ਕੋਈ ਪਾੜ ਨਹੀਂ ਪਿਆ ਸੀ, ਇਹ ਇੱਕ ਰਸਤਾ ਸੀ ਜੋ ਹਰੀਕੇ ਹੈੱਡਵਰਕਸ਼ ਤੋਂ ਕਰੀਬ 20 ਹਜ਼ਾਰ ਕਿਊਸਿਕ ਪਾਣੀ ਛੱਡੇ ਜਾਣ ਤੇ ਪਾਣੀ ਦੇ ਵਹਾਅ ਕਾਰਨ ਹੋਇਆ ਸੀ ਅਤੇ ਇਸ ਜਗ੍ਹਾ ਤੇ ਬਣੇ ਮੁੱਖ ਬੰਨ੍ਹ ਨੂੰ ਕਿਸੇ ਕਿਸਮ ਦਾ ਕੋਈ ਖ਼ਤਰਾ ਵੀ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਸਬੰਧਤ ਐਸ.ਡੀ.ਐਮ. ਅਤੇ ਹੋਰ ਅਧਿਕਾਰੀਆਂ ਵੱਲੋਂ ਵੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਕਿਸੇ ਕਿਸਮ ਦਾ ਇਸ ਜਗ੍ਹਾ ਤੇ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਦੱਸਿਆ ਕਿ 3 ਹਜ਼ਾਰ ਗੱਟਿਆਂ ਦੀ ਸਹਾਇਤਾ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਸ ਰਸਤੇ ਨੂੰ ਵੀ ਵਧੀਆ ਬਣਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਨੂੰ ਹੋਰ ਯਕੀਨੀ ਬਣਾਉਣ ਲਈ ਸਮੇਂ ਸਮੇਂ ਤੇ ਸਤਲੁਜ ਦਰਿਆ ਤੇ ਬਣੇ ਬੰਨ੍ਹਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਫਿਲਹਾਲ ਸਾਰੇ ਬੰਨ੍ਹਾਂ ਸੁਰੱਖਿਅਤ ਹਨ। ਜਿੰਨ੍ਹਾਂ ਥਾਵਾਂ ਤੇ ਬੰਨ੍ਹਾਂ ਨੂੰ ਹੋਰ ਮਜ਼ਬੂਤ ਕਰਨ ਦੀ ਜ਼ਰੂਰਤ ਹੈ ਉਸ ਜਗ੍ਹਾ ਤੇ ਮਿੱਟੀ ਦੀਆਂ ਬੋਰੀਆਂ ਅਤੇ ਪੱਥਰਾਂ ਆਦਿ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿੰਚਾਈ, ਡਰੇਨਜ਼ ਅਤੇ ਮਾਲ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਚੌਕਸ ਹਨ ਅਤੇ ਸਥਿਤੀ ਤੇ 24ਵੀਂ ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਪਾਣੀ ਦੇ ਪੱਧਰ ਵਿੱਚ ਵਾਧੇ ਅਤੇ ਕਿਸੇ ਵੀ ਸੰਕੇਤ ਦੀ ਪਹਿਚਾਣ ਕਰਨ ਅਤੇ ਕਾਰਵਾਈ ਕਰਨ ਲਈ ਵਾਧੂ ਫੀਲਡ ਟੀਮਾਂ ਵੀ ਤੈਨਾਤ ਕੀਤੀਆਂ ਹਨ। ਉਨ੍ਹਾਂ ਦਰਿਆ ਕੰਢੇ ਦੇ ਨੇੜੇ ਰਹਿੰਦੇ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਜੇਕਰ ਦਰਿਆ ਵਿੱਚ  ਕਿਸੇ ਤਰ੍ਹਾਂ ਨਾਲ ਕੋਈ ਓਵਰਫਲੋਅ ਹੋਣ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

  • ਡੀ ਵਾਰਮਿੰਗ ਡੇਅ ਮੌਕੇ 02 ਲੱਖ ਤੋਂ ਵਧੇਰੇ ਬੱਚਿਆਂ ਨੂੰ ਐਲਬੈਂਡਾਜੋਲ ਦਵਾਈ ਖਵਾਉਣ ਦਾ ਟੀਚਾ

    ਡੀ ਵਾਰਮਿੰਗ ਡੇਅ ਮੌਕੇ 02 ਲੱਖ ਤੋਂ ਵਧੇਰੇ ਬੱਚਿਆਂ ਨੂੰ ਐਲਬੈਂਡਾਜੋਲ ਦਵਾਈ ਖਵਾਉਣ ਦਾ ਟੀਚਾ

    ਮਾਨਸਾ 06 ਅਗਸਤ:ਡੀ ਵਾਰਮਿੰਗ ਡੇਅ ਮੌਕੇ 07 ਅਗਸਤ, 2025 ਨੂੰ ਜ਼ਿਲ੍ਹੇ ਵਿਚ 01 ਤੋਂ 19 ਸਾਲ ਤੱਕ ਦੇ ਕਰੀਬ 02 ਲੱਖ 879 ਬੱਚਿਆਂ ਨੂੰ ਪੇਟ ਦੇ ਕੀੜਿਆਂ ਸਬੰਧੀ ਐਲਬੈਂਡਾਜੋਲ ਦੀ ਗੋਲੀ ਖਵਾਈ ਜਾਵੇਗੀ। ਇਹ ਜਾਣਕਾਰੀ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਆਪਣੇ ਦਫ਼ਤਰ ਵਿਖੇ ਡੀ ਵਾਰਮਿੰਗ ਡੇਅ ਦਾ ਜਾਗਰੂਕਤਾ ਪੋਸਟਰ ਜਾਰੀ ਕਰਨ ਮੌਕੇ ਦਿੱਤੀ।ਉਨ੍ਹਾਂ…

  • ਪਿੰਡ ਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਾਡੀ ਤਰਜੀਹ ਹੈ” ਡਾ. ਰੋਹਿਤ ਗੋਇਲ

    ਪਿੰਡ ਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਾਡੀ ਤਰਜੀਹ ਹੈ” ਡਾ. ਰੋਹਿਤ ਗੋਇਲ

    ਅਬੋਹਰ, 6 ਅਗਸਤ  ਸਿਹਤ ਵਿਭਾਗ ਨੇ ਜ਼ਿਲ੍ਹਾ ਫਾਜ਼ਿਲਕਾ ਦੇ ਦੀਵਾਨ ਖੇੜਾ ਅਤੇ ਕੋਇਲ ਖੇੜਾ ਪਿੰਡਾਂ ਵਿੱਚ ਲੋਕਾਂ ਨੂੰ ਸ਼ੁੱਧ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਇੱਕ ਸ਼ਲਾਘਾਯੋਗ ਕਦਮ ਚੁੱਕਿਆ ਹੈ। ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਦੀ ਅਗਵਾਈ ਹੇਠ ਅਤੇ ਸਹਾਇਕ ਸਿਵਲ ਸਰਜਨ/ਸੀਨੀਅਰ ਮੈਡੀਕਲ ਅਫ਼ਸਰ ਡਾ. ਰੋਹਿਤ ਗੋਇਲ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.…

Got any book recommendations?