Mindblown: a blog about philosophy.
-

ਸਕੂਲਾਂ, ਰਾਸ਼ਨ ਡਿੱਪੂਆਂ, ਆਂਗਣਵਾੜੀਆਂ ਦੇ ਬਾਹਰ ਹੈਲਪਲਾਈਨ ਨੰਬਰ ਲਗਾਏ ਜਾਣ-ਜਸਵੀਰ ਸਿੰਘ ਸੇਖੋਂ
ਮਾਨਸਾ, 05 ਅਗਸਤ: ਸਾਰੇ ਰਾਸ਼ਨ ਡਿਪੂਆਂ ਦੇ ਬਾਹਰ ਹੈਲਪਲਾਈਨ ਨੰਬਰ ਦੇ ਬੋਰਡ ਅਤੇ ਸ਼ਿਕਾਇਤ ਬਾਕਸ ਲਗਾਏ ਜਾਣੇ ਯਕੀਨੀ ਬਣਾਏ ਜਾਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਦੇ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਤੋਂ ਰਾਸ਼ਨ ਵੰਡ ਪ੍ਰਕਿਰਿਆ, ਮਿਡ ਡੇ ਮੀਲ ਅਤੇ ਖਾਣੇ ਦੀ ਸਟੋਰੇਜ਼ ਦੀ ਸਮੀਖਿਆ ਕਰਦਿਆਂ ਕੀਤਾ। ਉਨ੍ਹਾਂ ਹਦਾਇਤ ਕੀਤੀ ਕਿ ਫ਼ੂਡ…
-

ਸ਼ਹਿਰ ਵਾਸੀ 15 ਅਗਸਤ ਤੱਕ ਜ਼ੁਰਮਾਨੇ/ ਵਿਆਜ਼ ਤੋਂ ਬਿਨਾਂ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ- ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ, ਬਟਾਲਾ
ਬਟਾਲਾ, 6 ਅਗਸਤ ( ) ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ, ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਬਿਨਾਂ ਕਿਸੇ ਜ਼ੁਰਮਾਨੇ/ਵਿਆਜ਼ ਤੋਂ ਕੇਵਲ ਮੂਲ ਰਕਮ 31 ਜੁਲਾਈ 2025 ਤੱਕ ਭਰਨ ਦੀ ਛੋਟ ਦਿੱਤੀ ਗਈ ਸੀ, ਜਿਸ ਵਿੱਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਸਰਕਾਰ ਵਲੋਂ ਚਲਾਈ ਗਈ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਪ੍ਰਾਪਰਟੀ ਟੈਕਸ ਬਿਨਾਂ ਕਿਸੇ…
-

ਵਿਧਾਇਕ ਜਲਾਲਾਬਾਦ ਨੇ ਅਰਨੀ ਵਾਲਾ ਦੇ ਪਿੰਡ ਸਜਰਾਣਾ ਵਿਖ਼ੇ ਮੀਂਹ ਕਾਰਨ ਖਰਾਬ ਹੋਇਆ ਫ਼ਸਲਾਂ ਦਾ ਜਾਇਜਾ ਲਿਆ
ਜਲਾਲਾਬਾਦ 6 ਅਗਸਤਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ ਵੱਲੋਂ ਮੀਂਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨਾਲ ਖਲੋਦਿਆਂ ਪਾਣੀ ਦੀ ਨਿਕਾਸੀ ਲਈ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਉਥੇ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨ ਵੀਰਾਂ ਨੂੰ ਇਸ ਸਥਿਤੀ ਨਾਲ ਨਜਿਠਣ ਦੀ ਹੌਸਲਾਅਫਜਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ…
-

ਨਸ਼ਾ ਮੁਕਤ ਬਣਾਉਣ ਲਈ ਗ੍ਰਾਮ ਪੰਚਾਇਤਾਂ ਆਪਣੇ ਪਿੰਡਾਂ ਦੀਆਂ ਬਣ ਰਹੀਆਂ ਨੇ ਪਹਿਰੇਦਾਰ- ਵਿਧਾਇਕ ਐਡਵਕੈਟ ਅਮਰਪਾਲ ਸਿੰਘ ਕਿਸ਼ਨਕੋਟ
ਸ੍ਰੀ ਹਰਗੋਬਿੰਦਪੁਰ ਸਾਹਿਬ/ ਬਟਾਲਾ, 6 ਅਗਸਤ ( ) ਹਲਕਾ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਢੰਡੇ ਵਿਖੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਜਨ ਸਭਾ ਕੀਤੀ ਅਤੇ ਹਾਜ਼ਰੀਨ ਗ੍ਰਾਮ ਪੰਚਾਇਤ, ਸੈਲਫ ਡਿਫੈਂਸ ਕਮੇਟੀ ਦੇ ਮੈਂਬਰ ਆਦਿ ਨੂੰ ਨਸ਼ਿਆਂ ਵਿਰੁੱਧ ਸਮੂਹਿਕ ਹਲਫ ਦਿਵਾਉਂਦਿਆਂ ਵਾਅਦਾ ਲਿਆ ਕਿ ਉਹ ਆਪਣੇ ਪਿੰਡ ‘ਚ ਪਹਿਰੇਦਾਰੀ ਕਰਕੇ ਨਸ਼ਿਆਂ ਦੇ ਧੰਦੇ ਨੂੰ ਮੂਲ਼ੋਂ ਨਸ਼ਟ ਕਰਨ ਵਾਸਤੇ ਨਸ਼ੇ ਦਾ ਧੰਦਾ ਕਰਨ ‘ਚ…
-

ਸਰਕਾਰੀ, ਨਿਜ਼ੀ ਸਕੂਲਾਂ ਦੇ ਨਾਲ ਨਾਲ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਨੂੰ ਖ਼ਵਾਈਆਂ ਗਈਆਂ ਅਲਬੈਡਾਜ਼ੋਲ ਦੀਆਂ ਗੋਲੀਆਂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 06 ਅਗਸਤ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਅਤੇ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜਿਲਾ ਟੀਕਾਕਰਨ ਅਫਸਰ ਕਮ ਨੋਡਲ ਡਾ. ਵਰਿੰਦਰ ਪਾਲ ਕੌਰ ਦੀ ਅਗਵਾਈ ਹੇਠ 07 ਅਗਸਤ ਦਿਨ ਵੀਰਵਾਰ ਨੂੰ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ…
-

ਪੀਐਮ ਸ਼੍ਰੀ ਜਵਾਹਰ ਨਵੋਦਯ ਵਿਦਿਆਲਯਾ, ਫਲਾਹੀ (ਹੁਸ਼ਿਆਰਪੁਰ) ਵਿੱਚ 23ਵੀਂ ਖੇਤਰੀ ਐਥਲੈਟਿਕਸ ਮੁਕਾਬਲੇ ਦੀ ਸ਼ੁਰੂਆਤ
33ਵੀਂ ਖੇਤਰੀ ਪੱਧਰੀ ਐਥਲੈਟਿਕਸ ਮੁਕਾਬਲੇ ਦੀ ਸ਼ਾਨਦਾਰ ਸ਼ੁਰੂਆਤ 5 ਅਗਸਤ 2025 ਨੂੰ ਪੀਐਮ ਸ਼੍ਰੀ ਜਵਾਹਰ ਨਵੋਦਯ ਵਿਦਿਆਲਯਾ, ਫਲਾਹੀ, ਜ਼ਿਲਾ ਹੁਸ਼ਿਆਰਪੁਰ ਵਿੱਚ ਹੋਈ। ਇਹ ਸਮਾਰੋਹ 23ਵੀਂ ਖੇਤਰੀ ਐਥਲੈਟਿਕਸ ਮੁਕਾਬਲੇ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ, ਜਿਸ ਵਿੱਚ ਉੱਤਰ ਖੇਤਰ ਦੇ ਨੌਜਵਾਨ ਖਿਡਾਰੀਆਂ ਨੇ ਖੇਡਾਂ ਦੀ ਸੱਚੀ ਰੂਹ ਤੇ ਸਾਥੀਭਾਵੀ ਹੋਂਦ ਨੂੰ ਉਜਾਗਰ ਕੀਤਾ। ਇਸ ਸਮਾਗਮ ਦੀ ਮੁੱਖ ਮਹਿਮਾਨ ਸ਼੍ਰੀਮਤੀ ਲਲਿਤਾ ਅਰੋੜਾ, ਜ਼ਿਲਾ ਸਿੱਖਿਆ ਅਧਿਕਾਰੀ, ਹੁਸ਼ਿਆਰਪੁਰ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਮਾਨਦਾਰੀ, ਅਨੁਸ਼ਾਸਨ ਅਤੇ ਟੀਮ ਸਪੀਰਟ ਨਾਲ ਭਾਗ ਲੈਣ ਦੀ ਪ੍ਰੇਰਣਾ ਦਿੱਤੀ ਅਤੇ ਖੇਡਾਂ ਦੇ ਮਹੱਤਵ ਨੂੰ ਰੋਸ਼ਨ ਕੀਤਾ। ਇਸ ਮੌਕੇ ਮਾਨਯੋਗ ਮਹਿਮਾਨਾਂ ਵਿੱਚ ਸ਼੍ਰੀ ਐਸ. ਕੇ. ਪੌੰਬਰਾ (ਸਾਬਕਾ ਹੈੱਡ CSR, ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ), ਸ਼੍ਰੀਮਤੀ ਮ੍ਰਿਦੁਲਾ ਸ਼ਰਮਾ (ਪ੍ਰਿੰਸਿਪਲ, GSSS ਫਲਾਹੀ) ਅਤੇ ਸ਼੍ਰੀਮਤੀ ਲਖਬੀਰ ਕੌਰ (ਸਰਪੰਚ, ਪਿੰਡ ਫਲਾਹੀ) ਸ਼ਾਮਲ ਸਨ। ਮੁਕਾਬਲੇ ਦੀ ਮੇਜ਼ਬਾਨ ਸਕੂਲ ਦੀ ਪ੍ਰਿੰਸਿਪਲ ਸ਼੍ਰੀਮਤੀ ਰੰਜੂ ਦੁੱਗਲ ਨੇ ਸਾਰੇ ਮਹਿਮਾਨਾਂ, ਖਿਡਾਰੀਆਂ ਅਤੇ ਅਧਿਕਾਰੀਆਂ ਦਾ ਸਵਾਗਤ ਕੀਤਾ। ਇਸ ਮੁਕਾਬਲੇ ਵਿੱਚ ਚਾਰ ਕਲਸਟਰਾਂ — PB-1, PB-2 (ਪੰਜਾਬ), JK-1, JK-2 (ਜੰਮੂ-ਕਸ਼ਮੀਰ), ਅਤੇ HP (ਹਿਮਾਚਲ ਪ੍ਰਦੇਸ਼) ਦੇ ਕੁੱਲ 212 ਖਿਡਾਰੀ (115 ਮੁੰਡੇ ਅਤੇ 97 ਕੁੜੀਆਂ) ਭਾਗ ਲੈ ਰਹੇ ਹਨ। ਇਸ ਮੌਕੇ ਵਾਈਸ ਪ੍ਰਿੰਸਿਪਲ ਸਰੀਮਤੀ ਸੰਤੋਸ਼ ਨੇਗੀ, ਸਾਰੇ ਅਧਿਆਪਕ, ਸਾਥੀ ਅਧਿਆਪਕ ਅਤੇ ਵਿਦਿਆਰਥੀਆਂ ਦੀ ਭਾਰੀ ਹਾਜ਼ਰੀ ਰਹੀ।
-

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕਾਰਗਰ ਸਾਬਤ ਹੋ ਰਹੀ ਹੈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ : ਮੋਹਿੰਦਰ ਭਗਤ
ਜਲੰਧਰ, 5 ਅਗਸਤ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਕਾਰਗਰ ਸਾਬਤ ਹੋ ਰਹੀ ਹੈ। ਕੈਬਨਿਟ ਮੰਤਰੀ…
-

ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਚਲਾਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ
ਚੰਡੀਗੜ੍ਹ, 5 ਅਗਸਤ: ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਸਬੰਧੀ ਜਾਰੀ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਦੀਆਂ ਸਾਰੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਤਾਂ ਜੋ ਸਾਰੇ ਨਿਆਂਇਕ ਕੰਪਲੈਕਸਾਂ ਵਿੱਚ ਠੋਸ ਸੁਰੱਖਿਆ…
-

*ਡੀਜੀਪੀ ਗੌਰਵ ਯਾਦਵ ਨੇ ਯੁੱਧ ਨਸ਼ਿਆਂ ਵਿਰੁੱਧ ਦੀ ਸਮੀਖਿਆ ਕਰਨ ਅਤੇ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਜ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ *
ਚੰਡੀਗੜ੍ਹ, 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਸਾਰੇ ਰੇਂਜ ਆਈਜੀਪੀ/ਡੀਆਈਜੀ, ਪੁਲਿਸ ਕਮਿਸ਼ਨਰ (ਸੀਪੀ) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨਾਲ ਇੱਕ ਰਾਜ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ…
-

ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ
ਨਵੀਂ ਦਿੱਲੀ, 5 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਦੇ ਮੁੱਦੇ ਨੂੰ ਖ਼ਤਮ ਕਰ ਕੇ ਪੰਜਾਬ ਤੇ ਹਰਿਆਣਾ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਜਲ ਵਿਵਾਦ ਨੂੰ ਹੱਲ ਕਰਨ ਲਈ ਚਨਾਬ ਦਰਿਆ ਦੇ ਪਾਣੀ ਦੀ ਵਰਤੋਂ ਕਰੇ। ਐਸ.ਵਾਈ.ਐਲ. ਦੇ…
-

ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ-ਨੰਗਲ ਨੈਸ਼ਨਲ ਹਾਈਵੇ -503 (ਐਕਸਟੈਂਸ਼ਨ) ਦੀ ਮੁਰੰਮਤ ਦਾ ਕੰਮ ਸ਼ੁਰੂ
ਸ੍ਰੀ ਅਨੰਦਪੁਰ ਸਾਹਿਬ 05 ਅਗਸਤ ()ਨੈਸ਼ਨਲ ਹਾਈਵੇ ਮੰਡਲ ਰੂਪਨਗਰ ਵੱਲੋਂ ਕੀਰਤਪੁਰ ਸਾਹਿਬ-ਸ਼੍ਰੀ ਅਨੰਦਪੁਰ ਸਾਹਿਬ-ਨੰਗਲ ਤੱਕ ਮੁੱਖ ਸੜਕ ਦੀ ਮੁਰੰਮਤ ਕਰਕੇ ਇਸ ਉੱਤੇ ਸੁਚਾਰੂ ਟ੍ਰੈਫਿਕ ਵਿਵਸਥਾ ਯਕੀਨੀ ਬਣਾਉਣ ਦੇ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਕੀਰਤਪੁਰ ਸਾਹਿਬ ਤੋ ਨੰਗਲ ਤੱਕ ਸੜਕ ਦੀ ਆਰਜ਼ੀ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਮੁੱਖ…
-

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 07 ਅਗਸਤ ਨੂੰ
ਸ੍ਰੀ ਮੁਕਤਸਰ ਸਾਹਿਬ, 05 ਅਗਸਤ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 07 ਅਗਸਤ 2025 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਫਲਿੱਪ ਕਾਰਟ ਕੰਪਨੀ ਵੱਲੋਂ ਡਿਲੀਵਰੀ ਦੀ 50 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਘੱਟ ਤੋਂ ਘੱਟ 10ਵੀਂ…
-

ਜ਼ਿਲ੍ਹੇ ‘ਚ ਸ਼ੁਰੂ ਹੋਇਆ ਫ਼ਸਲਾਂ ਦਾ ਡਿਜੀਟਲ ਸਰਵੇਖਣ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 5 ਅਗਸਤ: ਪੰਜਾਬ ਸਰਕਾਰ ਦੇ ਮਾਲ ਅਤੇ ਮੁੜ ਵਸੇਬਾ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ 1 ਅਗਸਤ ਤੋਂ ਫ਼ਸਲਾਂ ਦੇ ਡਿਜੀਟਲ ਸਰਵੇਖਣ ਦੀ ਸ਼ੁਰੂਆਤ ਕਰ ਚੁੱਕਾ ਹੈ ਜੋ ਕਿ ਅਗਲੇ 45 ਦਿਨਾਂ ਦੇ ਵਿੱਚ ਮੁਕੰਮਲ ਹੋਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਵੇਖਣ ਲਈ 834 ਦੇ ਕਰੀਬ…
-

ਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼, ਆਰਟੀਏ-ਸਟੇਟ ਡਰਾਈਵਿੰਗ ਸੈਂਟਰ ਦੀ ਮਿਲੀਭੁਗਤ ਸਾਹਮਣੇ ਆਈ; ਮੋਟਰ ਵਹੀਕਲ ਇੰਸਪੈਕਟਰ ਸਮੇਤ ਚਾਰ ਗ੍ਰਿਫ਼ਤਾਰ
ਚੰਡੀਗੜ੍ਹ, 5 ਅਗਸਤ, 2025 –ਸਰਕਾਰੀ ਦਫ਼ਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਅਮਲ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਰੀਜ਼ਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਗੁਰਦਾਸਪੁਰ, ਸਟੇਟ ਇੰਸਟੀਚਿਊਟ ਆਫ਼ ਆਟੋਮੋਬਾਈਲ ਐਂਡ ਡਰਾਈਵਿੰਗ ਸਕਿੱਲ ਸੈਂਟਰ, ਮਹੂਆਣਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁਲਾਜ਼ਮਾਂ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਪ੍ਰਾਈਵੇਟ ਦਸਤਾਵੇਜ਼ ਏਜੰਟਾਂ ਵਿਚਕਾਰ ਮਿਲੀਭੁਗਤ ਦਾ ਪਰਦਾਫਾਸ਼ ਕਰਦਿਆਂ ਹੈਵੀ…
-

ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 5 ਅਗਸਤ ਭਾਰਤ ਦੇ ਆਜ਼ਾਦੀ ਸੰਘਰਸ਼ ਦੀ ਵਿਰਾਸਤ ਦਾ ਸਨਮਾਨ ਕਰਨ ਵੱਲ ਇੱਕ ਦ੍ਰਿੜ ਕਦਮ ਚੁੱਕਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸੁਤੰਤਰਤਾ ਸੰਗਰਾਮੀ ਵਿਭਾਗ ਨੂੰ ’ਫਰੀਡਮ ਫਾਈਟਰਜ਼, ਉੱਤਰਾਅਧਿਕਾਰੀ ਸੰਸਥਾ’ ਦੁਆਰਾ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦੀ…
-

ਪੰਜਾਬ ਵਿੱਚ ਉਦਯੋਗਿਕ ਨੀਤੀ ਵਧਾਉਣ ਲਈ ਅੰਤਿਮ ਸੈਕਟਰਲ ਕਮੇਟੀਆਂ ਕੀਤੀਆਂ ਨੋਟੀਫਾਈ : ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 05 ਅਗਸਤ: ਸੂਬੇ ਦੀ ਉਦਯੋਗਿਕ ਨੀਤੀ ਨੂੰ ਮਜ਼ਬੂਤ ਕਰਨ ਅਤੇ ਕਾਰੋਬਾਰ ਕਰਨ ਦੀ ਸੌਖ ਨੂੰ ਬਿਹਤਰ ਬਣਾਉਣ ਦੇ ਮੱਦੇਨਜ਼ਰ ਉਦਯੋਗ ਮਾਹਿਰਾਂ ਤੋਂ ਸੁਝਾਅ ਇਕੱਠੇ ਕਰਨ ਦੀ ਪੰਜਾਬ ਸਰਕਾਰ ਦੀ ਪਹਿਲਕਦਮੀ ਨੂੰ ਜਾਰੀ ਰੱਖਦੇ ਹੋਏ, ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਪੰਦਰਾਂ ਹੋਰ ਸੈਕਟਰਲ ਕਮੇਟੀਆਂ ਦੇ ਗਠਨ ਦਾ ਐਲਾਨ ਕੀਤਾ, ਜਿਸ ਨਾਲ…
-

ਮੁਹਾਲੀ ਵਿਖੇ ਬਣੇਗਾ ਜਲ ਭਵਨ, ਇੱਕ ਛੱਤ ਹੇਠ ਮਿਲਣਗੀਆਂ ਸਾਰੀਆਂ ਸੇਵਾਵਾਂ: ਮੁੰਡੀਆ
ਚੰਡੀਗੜ੍ਹ, 5 ਅਗਸਤ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰੀਨ ਤੇ ਸੁਖਾਲੀਆਂ ਨਾਗਰਿਕ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਮੁਹਾਲੀ ਵਿਖੇ ਜਲ ਭਵਨ ਬਣਾਇਆ ਜਾ ਰਿਹਾ ਹੈ ਜਿੱਥੇ ਇੱਕ ਛੱਤ ਹੇਠ ਲੋਕਾਂ ਨੂੰ ਸਾਰੀਆਂ ਸੇਵਾਵਾਂ ਮਿਲਣਗੀਆਂ। ਇਹ ਜਾਣਕਾਰੀ ਜਲ ਸਪਲਾਈ ਤੇ ਸੈਨੀਟੇਸ਼ਨ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਵਾ
ਚੰਡੀਗੜ੍ਹ, 5 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਕਿਸਾਨ ਅੰਦੋਲਨ ਦੇ ਪੱਖ ਵਿੱਚ ਡੱਟ ਕੇ ਖਲੋਣ ਅਤੇ ਆਵਾਜ਼ ਬੁਲੰਦ ਕਰਨ ਵਾਲੇ ਸੱਤਪਾਲ ਮਲਿਕ ਹਮੇਸ਼ਾ ਸਾਡੇ ਦਿਲਾਂ ਵਿੱਚ ਵਸਦੇ ਰਹਿਣਗੇ। ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੇ…
-

2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਗ੍ਰਿਫ਼ਤਾਰ
ਚੰਡੀਗੜ੍ਹ 5 ਅਗਸਤ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਹਿਸੀਲ ਸ਼ਾਹਕੋਟ, ਜਿਲ੍ਹਾ ਜਲੰਧਰ ਵਿੱਚ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਨੂੰ 2000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੇ ਇੱਕ ਵਿਅਕਤੀ…
-

1.27 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਮੁਕੰਮਲ
ਚੰਡੀਗੜ੍ਹ, 5 ਅਗਸਤ: ਸੂਬੇ ਵਿੱਚ ਈ-ਕੇਵਾਈਸੀ ਪ੍ਰਕਿਰਿਆ ਵਿੱਚ ਨਿਯਮਿਤ ਤੌਰ ਤੇ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਹੁਣ ਤੱਕ 1,27, 84000 (1.27 ਕਰੋੜ) ਲਾਭਪਾਤਰੀਆਂ ਲਈ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਇਸ ਸਬੰਧ ਵਿੱਚ ਮਾਨਸਾ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਕ੍ਰਮਵਾਰ ਸਿਖ਼ਰਲੇ 3 ਸਥਾਨਾਂ ’ਤੇ ਹਨ। ਅੱਜ ਇੱਥੇ ਅਨਾਜ ਭਵਨ ਵਿਖੇ ਹੋਈ ਸਮੀਖਿਆ ਮੀਟਿੰਗ…
Got any book recommendations?