Mindblown: a blog about philosophy.
-

ਸਹਿਕਾਰੀ ਬੈਂਕਾਂ ਨੂੰ ਫਿਨੇਕਲ 10 ਕੋਰ ਵਿੱਚ ਅਪਗ੍ਰੇਡ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ ਪੰਜਾਬ
ਚੰਡੀਗੜ੍ਹ, 5 ਅਗਸਤ: ਸਹਿਕਾਰੀ ਬੈਂਕਿੰਗ ਖੇਤਰ ਦੀ ਤਕਨੀਕੀ ਤਰੱਕੀ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਐਸ.ਏ.ਐਸ. ਨਗਰ ਕੇਂਦਰੀ ਸਹਿਕਾਰੀ ਬੈਂਕ ਅਤੇ ਰੋਪੜ ਕੇਂਦਰੀ ਸਹਿਕਾਰੀ ਬੈਂਕ ਨੇ ਆਪਣੇ ਕੋਰ ਬੈਂਕਿੰਗ ਸਲਿਊਸ਼ਨ (ਸੀ.ਬੀ.ਐਸ.) ਨੂੰ ਫਿਨੇਕਲ 7 ਤੋਂ ਫਿਨੇਕਲ 10 ਵਿੱਚ ਸਫਲਤਾਪੂਰਵਕ ਅਪਗ੍ਰੇਡ ਕੀਤਾ ਹੈ। ਇਸ ਪ੍ਰਾਪਤੀ ਦੇ ਨਾਲ ਪੰਜਾਬ ਆਪਣੇ ਸਹਿਕਾਰੀ ਬੈਂਕਿੰਗ ਨੈੱਟਵਰਕ ਵਿੱਚ ਇਸ ਮਹੱਤਵਪੂਰਨ ਡਿਜੀਟਲ ਤਬਦੀਲੀ…
-

ਨਸ਼ਿਆਂ ਵਿਰੁੱਧ ਜੰਗ ਦੇ ‘ਜਰਨੈਲ’ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰਨਗੇ ਡਿਫੈਂਸ ਕਮੇਟੀਆਂ ਦੇ ਮੈਂਬਰ-ਮੁੱਖ ਮੰਤਰੀ
ਲੁਧਿਆਣਾ, 4 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਦੌਰ ਵਿੱਚ ਪਹੁੰਚ ਚੁੱਕੀ ਹੈ ਅਤੇ ਪਿੰਡਾਂ ਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਪੰਜਾਬ ਵਿੱਚੋਂ ਨਸ਼ਾ ਤਸਕਰੀ ਦਾ ਖੁਰਾ-ਖੋਜ ਮਿਟਾ ਦੇਣਗੀਆਂ।ਅੱਜ ਇੱਥੇ ਪਿੰਡਾਂ ਅਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਦੇ ਗਠਨ ਦੀ ਸ਼ੁਰੂਆਤ ਮੌਕੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮੁੱਖ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 156ਵੇਂ ਦਿਨ ਪੰਜਾਬ ਪੁਲਿਸ ਵੱਲੋਂ 356 ਥਾਵਾਂ ‘ਤੇ ਛਾਪੇਮਾਰੀ; 87 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 4 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 156ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 356 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 156 ਦਿਨਾਂ…
-

ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ – ਸਹਾਇਕ ਕਮਿਸ਼ਨਰ
ਗੁਰਦਾਸਪੁਰ, 04 ਅਗਸਤ ( ) – ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਆਦਿੱਤਯ ਗੁਪਤਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਰੋਡ ਸੇਫ਼ਟੀ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਆਦਿੱਤਯ ਗੁਪਤਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ…
-

ਸਰਕਾਰੀ ਸਕੂਲ ਗੱਜੂਮਾਜਰਾ ਵਿਖੇ ਨਸ਼ਾ ਵਿਰੋਧੀ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਸਮਾਣਾ/ਪਟਿਆਲਾ, 4 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਾ ਵਿਰੋਧੀ ਵਿਸ਼ੇ ਦੀ ਪੜ੍ਹਾਈ ਸ਼ੁਰੂ ਕਰਨ ਦੇ ਹੁਕਮਾਂ ਦੀ ਲੜੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਵਿਦਿਆਰਥੀਆਂ ਲਈ ਨਸ਼ਾ…
-

ਰਾਜ ਦੇ 23 ਜ਼ਿਲ੍ਹਿਆਂ ‘ਚ ਹੋਣਗੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵੱਡੇ ਸਮਾਗਮ – ਹਰਭਜਨ ਸਿੰਘ ਈ.ਟੀ.ਓ.
ਪਟਿਆਲਾ, 4 ਅਗਸਤ: ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਕਰਕੇ ਮਨਾਉਣ ਦੇ ਲਏ ਅਹਿਮ ਫੈਸਲੇ ਤਹਿਤ ਵਿਊਂਤੇ ਵੱਖ-ਵੱਖ ਧਾਰਮਿਕ ਸਮਾਗਮਾਂ ਸਬੰਧੀ ਕੈਬਨਿਟ ਮੰਤਰੀਆਂ ਦੇ ਗਰੁੱਪ ਦੇ ਮੈਂਬਰ ਮੰਤਰੀ ਹਰਭਜਨ ਸਿੰਘ ਈਟੀਓ ਤੇ ਤਰੁਣਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹੇ ਦੇ ਵਿਧਾਇਕਾਂ, ਅਧਿਕਾਰੀਆਂ,…
-

ਨਸ਼ਿਆਂ ਖਿਲਾਫ਼ ਵਿੱਢੀ ਜੰਗ ਨੂੰ ਲੋਕਾਂ ਦੇ ਸਹਿਯੋਗ ਨਾਲ ਅੰਜ਼ਾਮ ਤੱਕ ਪਹੁੰਚਾਇਆ ਜਾਵੇਗਾ: ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 4 ਅਗਸਤ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ ਤਹਿਤ ਹੁਸ਼ਿਆਰਪੁਰ ਦੇ ਵਾਰਡ ਨੰਬਰ 47 ਵਿਚ ਇਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸਥਾਨਕ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਸ਼ੇਸ਼ ਤੌਰ ‘ਤੇ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਮੌਜੂਦ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ…
-

ਡਿਪਟੀ ਕਮਿਸ਼ਨਰ ਵੱਲੋਂ ਮੀਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਅਬੋਹਰ 4 ਅਗਸਤ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਅਬੋਹਰ ਸਬ ਡਿਵੀਜ਼ਨ ਅਧੀਨ ਪੈਂਦੇ ਵੱਖ-ਵੱਖ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨਾਂ ਨੇ ਢੀਂਗਾਂ ਵਾਲੀ, ਰੁਕਨਪੁਰਾ , ਪੱਟੀ ਬੀਲਾ ਅਤੇ ਵਰਿਆਮ ਖੇੜਾ ਦਾ ਦੌਰਾ ਕਰਕੇ ਸਥਿਤੀ ਦਾ ਜਾਇਜਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਿੱਥੇ ਇਲਾਕੇ ਦੇ ਲੋਕਾਂ ਦੀਆਂ…
-

ਪੰਜਾਬ ਨੂੰ ਡੇਟਾ ਐਨਾਲੈਟਿਕਸ ਵਿੱਚ ਮਿਲਿਆ ਤਕਨਾਲੋਜੀ ਸਭਾ ਐਕਸੀਲੈਂਸ ਪੁਰਸਕਾਰ
ਚੰਡੀਗੜ੍ਹ, 4 ਅਗਸਤ: ਕੌਮੀ ਪੱਧਰ ‘ਤੇ ਵੱਡੀ ਮਾਨਤਾ ਹਾਸਲ ਕਰਦਿਆਂ ਪੰਜਾਬ ਸਰਕਾਰ ਨੇ ਡੇਟਾ ਐਨਾਲੈਟਿਕਸ ਸ਼੍ਰੇਣੀ ਵਿੱਚ ਤਕਨਾਲੋਜੀ ਸਭਾ ਐਕਸੀਲੈਂਸ ਐਵਾਰਡ 2025 ਪ੍ਰਾਪਤ ਕੀਤਾ ਹੈ, ਜੋ ਬਿਹਤਰੀਨ ਨਾਗਰਿਕ ਸੇਵਾਵਾਂ ਅਤੇ ਸੁਚੱਜੇ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਤਕਨਾਲੋਜੀ ਅਤੇ ਡੇਟਾ ਵਿਸ਼ਲੇਸ਼ਣ ਦੀ ਵਰਤੋਂ ਸਬੰਧੀ ਕੀਤੀਆਂ ਗਈਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਦਰਸਾਉਂਦਾ ਹੈ। ਇਹ ਵੱਕਾਰੀ…
-

ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ ਜੋ ਸੰਕੇਤਿਕ ਭਾਸ਼ਾ ਦੇ ਇੰਟਰਪ੍ਰੇਟਰ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਸੂਚੀਬੱਧ ਕਰੇਗਾ : ਡਾ. ਬਲਜੀਤ ਕੌਰ
ਚੰਡੀਗੜ੍ਹ, 4 ਅਗਸਤ: ਸਭ ਲਈ ਪਹੁੰਚਯੋਗ ਅਤੇ ਸੰਵੇਦਨਸ਼ੀਲ ਨਿਆਂ ਨੂੰ ਯਕੀਨੀ ਬਣਾਉਣ ਵੱਲ ਇੱਕ ਨਵਾਂ ਇਤਿਹਾਸ ਰਚਦਿਆਂ, ਪੰਜਾਬ ਸਰਕਾਰ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ, ਜੋ ਕਿ ਜੁਵੇਨਾਇਲ ਜਸਟਿਸ ਐਕਟ, 2015 ਦੇ ਤਹਿਤ ਸੰਕੇਤਿਕ ਭਾਸ਼ਾ ਇੰਟਰਪ੍ਰੇਟਰਾਂ, ਅਨੁਵਾਦਕਾਂ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਰਸਮੀ ਤੌਰ ‘ਤੇ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਚੁੱਕੀ ਹੈ। ਇਹ…
-

ਵਿੱਤ ਮੰਤਰੀ ਚੀਮਾ ਵੱਲੋਂ ਜੰਗਲਾਤ ਅਤੇ ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ, 4 ਅਗਸਤ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਜੰਗਲਾਤ ਵਿਭਾਗ ਅਤੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ।…
-

ਜੀਐਸਟੀ ਇੰਫੋਰਸਮੈਂਟ ਦੀ ਮਜ਼ਬੂਤੀ ਲਈ ਪੰਜਾਬ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ ਸਥਾਪਤ ਕਰੇਗਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 4 ਅਗਸਤ ਕਰ ਇੰਫੋਰਸਮੈਂਟ ਨੂੰ ਸੰਸਥਾਗਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਕ ਸੂਬਾ ਪੱਧਰੀ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ (ਸਪੈਸ਼ਲ ਫ਼ਰਾਡ ਡਿਟੈਕਸ਼ਨ ਯੂਨਿਟ) ਸਥਾਪਤ ਕਰਨ ਦੇ ਪ੍ਰਸਤਾਵ ਦਾ ਐਲਾਨ ਕੀਤਾ ਜਿਸ ਦਾ ਹੈੱਡਕੁਆਟਰ ਪਟਿਆਲਾ ਵਿਖੇ ਹੋਵੇਗਾ। ਉਨ੍ਹਾਂ…
-

ਬਾਰਿਸ਼ਾਂ ਕਾਰਨ ਫਸਲਾਂ ਦੇ ਨੁਕਸਾਨੇ ਦਾ ਜਾਇਜ਼ਾ ਲੈਣ ਲਈ ਵਿਧਾਇਕ ਜਗਦੀਪ ਕੰਬੋਜ ਗੋਲਡੀ ਪਹੁੰਚੇ ਕਿਸਾਨਾਂ ਦੇ ਖੇਤਾਂ ਵਿੱਚ
ਫਾਜ਼ਿਲਕਾ 3 ਅਗਸਤ ਜ਼ਿਲ੍ਹਾ ਫਾਜ਼ਿਲਕਾ ਵਿਚ ਲਗਾਤਾਰ ਬਾਰਿਸ਼ਾਂ ਆਉਣ ਕਰਕੇ ਫਾਜ਼ਿਲਕਾ ਦੇ ਕੁਝ ਕਿਸਾਨਾਂ ਦੀਆਂ ਜਮੀਨਾਂ ਪਾਣੀ ਦੀ ਮਾਰ ਹੇਠ ਆ ਗਈਆਂ ਹਨ। ਇਹ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਬਲਾਕ ਅਰਨੀਵਾਲਾ ਦੇ ਪਿੰਡ ਸਜਰਾਣਾ, ਸਿੰਘਪੁਰਾ ਅਤੇ ਚਾਹਲਾਂ ਸਮੇਤ ਹੋਰ ਵੱਖ-ਵੱਖ ਪਿੰਡਾਂ ਵਿੱਚ ਮੀਹ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਦਾ ਜਾਇਜਾ ਲੈਣ ਮੌਕੇ ਕੀਤਾ! ਇਸ…
-

ਸੂਰਾਂ ਨੂੰ ਖੁਰਾਕ ਖਾਣ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ *ਤੇ ਪਾਬੰਦੀ
ਮਾਨਸਾ, 04 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ ਜਾਂ ਚਰਨ ਲਈ ਸੜਕਾਂ ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲ੍ਹੇ ਛੱਡਣ *ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਹੁਕਮ ਵਿੱਚ ਕਿਹਾ ਕਿ ਜ਼ਿਲ੍ਹਾ ਮਾਨਸਾ…
-

ਚੇਅਰਮੈਨ ਪਨਗ੍ਰੇਨ ਵੱਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ‘ਤੇ ਫੌਰੀ ਕਾਰਵਾਈ -ਅਨਾਜ ਦੀ ਬਦਹਾਲੀ ਨਹੀਂ ਸਹੀ ਜਾਵੇਗੀ: ਡਾ. ਤੇਜਪਾਲ ਸਿੰਘ
ਅਮਰਗੜ੍ਹ/ਮਾਲੇਰਕੋਟਲਾ 04 ਅਗਸਤ: ਪੰਜਾਬ ਰਾਜ ਵਿੱਚ ਖੇਤੀਬਾੜੀ ਪੈਦਾਵਾਰ ਦੀ ਸੰਭਾਲ ਅਤੇ ਸਟੋਰੇਜ ਸੰਬੰਧੀ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ, ਚੇਅਰਮੈਨ ਪਨਗ੍ਰੇਨ ਡਾ. ਤੇਜਪਾਲ ਸਿੰਘ ਨੇ ਮਾਹੋਰਾਣਾ ਤੋਂ ਭੁੱਲਰਾਂ ਰੋਡ ਵਿਖੇ ਪਨਗ੍ਰੇਨ ਖਰੀਦ ਏਜੰਸੀ ਵੱਲੋਂ ਖਰੀਦੀ ਗਈ ਕਣਕ ਦੇ ਹਾਲਤ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ‘ਤੇ ਤੁਰੰਤ ਕਾਰਵਾਈ ਕਰਦਿਆਂ ਪਿਛਲੇ ਦਿਨੀਂ ਦੇਰ ਸ਼ਾਮ ਮੌਕੇ ‘ਤੇ ਪਹੁੰਚ ਕੇ ਸ਼ੈਲਰ ਦਾ ਦੌਰਾ ਕੀਤਾ । ਇਸ ਮੌਕੇ ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਵੀ ਮੌਜੂਦ ਸਨ। ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਨੇ ਚੇਅਰਮੈਨ ਨੂੰ ਅਵਗਤ ਕਰਵਾਇਆ ਕਿ ਐਫ.ਸੀ.ਆਈ ਦੀ ਸਪੈਸ਼ਲ ਲੱਗਣ ਕਾਰਨ ਅਨਾਜ ਦੀ ਚੁਕਵਾਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਦੇਖ ਰੇਖ ਵਿੱਚ ਕਰਵਾਈ ਜਾ ਰਹੀ ਹੈ। ਮੌਸਮ ਦੇ ਅਸਰ ਨਾਲ ਖਰਾਬ ਹੋਈਆਂ ਕਣਕ ਦੀਆਂ ਬੋਰੀਆਂ ਨੂੰ ਪਹਿਲਾਂ ਹੀ ਅਲੱਗ ਕਰਵਾ ਦਿੱਤਾ ਗਿਆ ਹੈ। ਜਿਸ ਨੂੰ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਪਗਰੇਡ ਕਰ ਦਿੱਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਅਨਾਜ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ । ਖਰੀਦ ਏਜੰਸੀ ਵਲੋਂ ਸੰਭਾਲੀ ਗਈ ਕਣਕ ਦੇ ਸਟੋਰੇਜ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਕਿ ਸੰਭਾਲ ਅਤੇ ਸਟੋਰੇਜ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਇਆਂ ਜਾਵੇ । ਉਨ੍ਹਾਂ ਕਿਹਾ ਕਿ ਕਿਸਾਨੀ ਪੈਦਾਵਾਰ ਦੀ ਰੱਖਿਆ ਸਾਡੀ ਪਹਿਲੀ ਤਰਜੀਹ ਹੈ,ਅਨਾਜ ਨੂੰ ਕਿਸੇ ਵੀ ਹਲਾਤਾਂ ਵਿੱਚ ਖਰਾਬ ਨਹੀਂ ਹੋਣ ਦਿੱਤਾ ਜਾ ਸਕਦਾ। ਉਨ੍ਹਾਂ ਹੁਕਮ ਦਿੱਤੇ ਕਿ ਸੂਬੇ ਦੇ ਖਰੀਦ ਏਜੰਸੀਆਂ ਦੇ ਅਧਿਕਾਰੀ ਬਰਸਾਤੀ ਮੌਸਮ ਦੌਰਾਨ ਕਣਕ ਦੀ ਰੱਖ-ਰਖਾਅ ਲਈ ਪੂਰੀ ਤਿਆਰੀ ਰੱਖਣ। ਚੇਅਰਮੈਨ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜਿਹੜੇ ਵੀ ਅਧਿਕਾਰੀ ਜਾਂ ਕਰਮਚਾਰੀ ਕਣਕ ਦੀ ਸੰਭਾਲ ਵਿੱਚ ਲਾਪਰਵਾਹੀ ਕਰਦੇ ਹੋਏ ਪਾਏ ਗਏ, ਉਨ੍ਹਾਂ ਖ਼ਿਲਾਫ਼ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਿਸੇ ਵੀ ਲਾਪਰਵਾਹੀ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾ. ਸਿੰਘ ਨੇ ਕਿਹਾ ਕਿ ਇਹ ਸਿਰਫ ਇਕ ਦੌਰਾ ਨਹੀਂ ਸੀ, ਸਗੋਂ ਇੱਕ ਸੰਕਲਪ ਸੀ–ਕਣਕ ਦੀ ਹਰ ਬੋਰੀ ਸੁਰੱਖਿਅਤ ਰਹੇ, ਕਿਸਾਨ ਦੀ ਮਿਹਨਤ ਖਰਾਬ ਨਾ ਜਾਵੇ ਅਤੇ ਅਨਾਜ ਦਾ ਦਾਣਾ ਲੋੜਵੰਦ ਤੱਕ ਸੁਰੱਖਿਅਤ ਪੁੱਜੇ ਅਤੇ ਹਰ ਸੰਭਾਵੀ ਚੁਣੌਤੀ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲੱਭਿਆ ਜਾਵੇ। ਡਾ. ਤੇਜਪਾਲ ਸਿੰਘ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਅਜਿਹੀ ਸਥਿਤੀ ਵੇਖਣ ਨੂੰ ਮਿਲੇ ਤਾਂ ਤੁਰੰਤ ਪਨਗ੍ਰੇਨ ਜਾਂ ਸਥਾਨਕ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਹੋ ਸਕੇ।
-

ਤੀਆਂ ਦਾ ਤਿਉਹਾਰ ਜੈਤੋ ਵਿੱਚ ਧੂਮ-ਧਾਮ ਨਾਲ ਮਨਾਇਆ ਗਿਆ
ਜੈਤੋ, 4 ਅਗਸਤ – ਪੰਜਾਬੀ ਰਵਾਇਤਾਂ ਅਤੇ ਸੱਭਿਆਚਾਰ ਨੂੰ ਜ਼ਿੰਦਾ ਰੱਖਦਿਆਂ, ਤੀਆਂ ਦਾ ਤਿਉਹਾਰ ਜੈਤੋ ਦੇ ਡ੍ਰੀਮ ਕ੍ਰਿਸਟਲ ਪੈਲੇਸ ਵਿਖੇ ਵੱਡੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਅਗਵਾਈ ਜੈਤੋ ਤੋਂ ਵਿਧਾਇਕ ਸ. ਅਮੋਲਕ ਸਿੰਘ ਅਤੇ ਉਨ੍ਹਾਂ ਦੀ ਧਰਮਪਤਨੀ ਮਨਪ੍ਰੀਤ ਕੌਰ ਵੱਲੋਂ ਕੀਤੀ ਗਈ। ਤੀਆਂ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪਤਨੀ…
-

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਨੂੰ ‘ਨਸ਼ਾ ਮੁਕਤੀ ਯਾਤਰਾ’ ਤਹਿਤ ਕੀਤਾ ਜਾਗਰੂਕ
ਫਿਰੋਜ਼ਪੁਰ, 4 ਅਗਸਤ ( ) ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹਿਰੀ ਹਲਕੇ ਦੇ ਵਾਰਡ ਨੰ: 01, 02, 03, 04, 05, 06, 07, 08, 09 ਅਤੇ 10 ਦੇ ਵਸਨੀਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਮਨਜੀਤ ਪੈਲੇਸ ਵਿਖੇ ਆਯੋਜਿਤ ਜਾਗਰੂਕਤਾ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਨੇ ਵੱਡੀ ਗਿਣਤੀ ‘ਚ ਮੌਜੂਦ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟਤਾ ਦਾ ਸੰਦੇਸ਼ ਦਿੱਤਾ ਅਤੇ ਨਸ਼ਾ ਮੁਕਤੀ ਅਤੇ ਨਸ਼ਿਆਂ ਦੇ ਖ਼ਾਤਮੇ ਵਿੱਚ ਸਰਕਾਰ ਦਾ ਸਹਿਯੋਗ ਕਰਨ ਦਾ ਸਮੂਹਿਕ ਹਲਫ ਦਿਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਜੜ੍ਹ ਪੁੱਟਣ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਾ ਸਰਗਰਮ ਹਿੱਸਾ ਬਣ ਕੇ ਪੰਜਾਬ ਤੇ ਖਾਸ ਕਰਕੇ ਆਪਣੇ ਵਾਰਡਾਂ, ਘਰਾਂ ਤੇ ਆਲੇ ਦੁਆਲੇ ਨੂੰ ਨਸ਼ਾ ਮੁਕਤ ਬਣਾਉਣ ਲਈ ਧੜੇਬੰਦੀ ਤੋਂ ਉੱਪਰ ਉੱਠ ਕੇ ਯੋਗਦਾਨ ਪਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵਾਰਡ ਜਾਂ ਆਲੇ-ਦੁਆਲੇ ਨਸ਼ੇ ਵੇਚਣ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਜਾਂ ਵਟਸਐਪ ਨੰਬਰ 97791-00200 ’ਤੇ ਦੇਣ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ) ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਪੀੜਤਾਂ ਨੂੰ ਮੁੜ ਨਵਾਂ ਜੀਵਨ ਦੇਣ ਦੇ ਮੰਤਵ ਨਾਲ ਨਸ਼ਾ ਛੁਡਾਊ ਕੇਦਰਾਂ ਵਿੱਚ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਇਸ ਲਈ ਨਸ਼ਾ ਪੀੜਤਾਂ…
-

ਆਮ ਆਦਮੀ ਕਲੀਨਿਕਾਂ ‘ਚ ਵਟਸਐਪ ਚੈਟਬੋਟ ਦੀ ਸ਼ੁਰੂਆਤ ਸਿਹਤ ਸੇਵਾਵਾਂ ਨੂੰ ਹੋਰ ਆਸਾਨ, ਤੇਜ਼ ਤੇ ਪ੍ਰਭਾਵਸ਼ਾਲੀ ਬਣਾਏਗੀ : ਮੋਹਿੰਦਰ ਭਗਤ
ਜਾਲੰਧਰ, 3 ਅਗਸਤ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬੇ ਦੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਵਟਸਐਪ ਚੈਟਬੋਟ ਸੇਵਾ ਦੀ ਸ਼ੁਰੂਆਤ ਕਰਨ ‘ਤੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਤਕਨੀਕੀ ਪਹਿਲ ਸਿਹਤ ਸੇਵਾਵਾਂ ਨੂੰ ਹੋਰ ਆਸਾਨ, ਤੇਜ਼…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 155ਵੇਂ ਦਿਨ ਪੰਜਾਬ ਪੁਲਿਸ ਵੱਲੋਂ 399 ਥਾਵਾਂ ‘ਤੇ ਛਾਪੇਮਾਰੀ; 116 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 3 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 155ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 399 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 155 ਦਿਨਾਂ…
-

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ
*ਚੰਡੀਗੜ੍ਹ, 3 ਅਗਸਤ*ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ 200 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ਤਾਂ ਕਿ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਨਾ ਜਾਣਾ ਪਵੇ।ਅੱਜ ਇੱਥੇ ਟੈਗੋਰ ਥੀਏਟਰ ਵਿਖੇ 881 ਆਮ ਆਦਮੀ ਕਲੀਨਿਕਾਂ ਨੂੰ ‘ਵਟਸਐਪ ਚੈਟਬੋਟ’…
Got any book recommendations?