Mindblown: a blog about philosophy.
-

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਕੀਰਤਪੁਰ ਸਾਹਿਬ ਵਿੱਚ ਵੀ ਹੋਣਗੇ ਵੱਡੇ ਸਮਾਗਮ- ਹਰਜੋਤ ਸਿੰਘ ਬੈਂਸ
ਕੀਰਤਪੁਰ ਸਾਹਿਬ 28 ਜੁਲਾਈ () ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਸਾਨੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਪੰਜਾਬ ਸਰਕਾਰ ਵੱਲੋਂ 19 ਨਵੰਬਰ ਤੋਂ 25 ਨਵੰਬਰ ਤੱਕ ਬਹੁਤ ਹੀ ਵੱਡੇ ਪੱਧਰ ਤੇ ਮਨਾਈ ਜਾਵੇਗੀ, ਜਿਸ ਦੇ ਸਬੰਧ ਵਿੱਚ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਵੀ ਵੱਡੇ ਸਮਾਗਮ ਕਰਵਾਏ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਰਤਪੁਰ ਸਾਹਿਬ…
-

ਪੁਲਿਸ ਵੱਲੋਂ ਨਸ਼ਾ ਸਪਲਾਈ ਦੇ ਅੰਤਰਰਾਜੀ ਰੈਕਟ ਦਾ ਪਰਦਾਫਾਸ਼; 02 ਮੁਲਜ਼ਮ ਕਾਬੂ; 01 ਕਿੱਲੋ 50 ਗ੍ਰਾਮ ਹੈਰੋਇਨ ਬ੍ਰਾਮਦ
ਸੰਗਰੂਰ, 27 ਜੁਲਾਈ ਸ਼੍ਰੀ ਸਰਤਾਜ ਸਿੰਘ ਚਾਹਲ, ਆਈ.ਪੀ.ਐਸ.,ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ੇ ਸਪਲਾਈ ਦੇ ਅੰਤਰਰਾਜੀ ਰੈਕਟ ਦਾ ਪਰਦਾਫਾਸ ਕਰ ਕੇ 02 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ…
-

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਰੱਖੜਾ ਵਿਖੇ ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਬੂਟੇ ਲਗਾਏ ਤੇ ਸਰਕਾਰੀ ਸਕੂਲ ਦਾ ਦੌਰਾ ਕੀਤਾ
ਪਟਿਆਲਾ, 28 ਜੁਲਾਈ:ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਅੱਜ ਸਰਕਾਰੀ ਹਾਈ ਸਕੂਲ ਪਿੰਡ ਰੱਖੜਾ ਦਾ ਦੌਰਾ ਕੀਤਾ ਤੇ ਵਿਦਿਆਰਥੀਆਂ ਨਾਲ ਪਿੰਡ ਦੇ ਪਾਰਕ ਵਿੱਚ ਬੂਟੇ ਲਗਾ ਕੇ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ। ਇਸ ਮੌਕੇ ਤਰਲੋਚਨ ਸਿੰਘ ਸਰਪੰਚ ਰੱਖੜਾ, ਸੁਖਦੇਵ ਸਿੰਘ ਸਰਪੰਚ ਨਵਾਂ ਰੱਖੜਾ ਵੀ ਮੌਜੂਦ ਸਨ। ਚੇਅਰਮੈਨ ਜੱਸੀ…
-

ਸਿਹਤ ਮੰਤਰੀ ਵੱਲੋਂ ਜਲੰਧਰ ਸਿਵਲ ਹਸਪਤਾਲ ਵਿੱਚ ਆਈ.ਸੀ.ਯੂ. ਵਿੱਚ ਹੋਈਆਂ ਮੌਤਾਂ ਦੀ ਜਾਂਚ ਦੇ ਹੁਕਮ
ਜਲੰਧਰ, 28 ਜੁਲਾਈ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ, ਜਲੰਧਰ ਵਿਖੇ ਤਿੰਨ ਆਈ.ਸੀ.ਯੂ. ਮਰੀਜ਼ਾਂ ਦੀ ਮੌਤ ਦੀ ਵਿਸਥਾਰਤ ਜਾਂਚ ਦੇ ਹੁਕਮ ਦਿੱਤੇ ਹਨ। ਆਕਸੀਜਨ ਦੀ ਉਚਿਤ ਸਪਲਾਈ ਨਾ ਹੋਣ ਦੀਆਂ ਰਿਪੋਰਟਾਂ ਮਿਲਣ ਉਪਰੰਤ ਮੰਤਰੀ ਨੇ ਐਤਵਾਰ ਰਾਤ 12.55 ਵਜੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਾਲ ਹਸਪਤਾਲ…
-

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ ‘ਤੇ ਕਾਇਮ ਰੱਖੇਗਾ-ਮੁੱਖ ਮੰਤਰੀ*
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸ਼ਹੀਦ ਸਰਦਾਰ ਭਗਤ ਸਿੰਘ ਦੇ ਦੇਸ਼ ਸੇਵਾ ਲਈ ਪਾਏ ਲਾਮਿਸਾਲ ਯੋਗਦਾਨ ਪ੍ਰਤੀ ਸਤਿਕਾਰ ਭੇਟ ਕਰਦਿਆਂ ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ। ਇਸ ਮਾਣਮੱਤੇ ਪ੍ਰਾਜੈਕਟ ’ਤੇ 51 ਕਰੋੜ 70 ਲੱਖ ਰੁਪਏ ਦੀ ਲਾਗਤ ਆਵੇਗੀ…
-

ਜਸਵੀਰ ਸਿੰਘ ਗੜ੍ਹੀ ਵੱਲੋਂ ਨਿਊਜ਼ੀਲੈਂਡ ਦੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ
ਚੰਡੀਗੜ੍ਹ/ਆਕਲੈਂਡ, 28 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਿਊਜ਼ੀਲੈਂਡ ਦੇ ਸੀਨੀਅਰ ਰਾਜਨੀਤਿਕ ਆਗੂ ਅਤੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਟੈਫੋਰਡ ਨਿਊਜ਼ਲੈਂਡ ਦੇ ਸਾਬਕਾ ਕੇਂਦਰੀ ਮੰਤਰੀ ਹਨ। ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਨਿਊਜ਼ੀਲੈਂਡ ਦੇ ਪੰਜਾਬੀਆਂ ਨਾਲ ਸਬੰਧਤ ਮਸਲੇ ਸ੍ਰੀ ਟੈਫੋਰਡ ਨਾਲ ਵਿਚਾਰੇ, ਇਸ ਤੋਂ…
-

ਪੰਜਾਬ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰ ਭਰਤੀ ਕੀਤੇ ਜਾਣਗੇ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 28 ਜੁਲਾਈਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸੁਧਾਰ ਘਰਾਂ (ਜੇਲ੍ਹਾਂ) ਵਿੱਚ ਮਾਨਸਿਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਅਹਿਮ ਕਦਮ ਦਾ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਭਰ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰਾਂ ਨੂੰ ਭਾਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ…
-

ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਿਤ 27 ਸੇਵਾਵਾਂ ਅਤੇ ਹੋਰ ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਚ ਮਿਲਣਗੀਆਂ – ਡਿਪਟੀ ਕਮਿਸ਼ਨਰ
ਗੁਰਦਾਸਪੁਰ, 28 ਜੁਲਾਈ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਮਾਲ ਵਿਭਾਗ ਨਾਲ ਸਬੰਧਿਤ 5 ਹੋਰ ਸੇਵਾਵਾਂ ਅਤੇ ਡਰਾਈਵਿੰਗ ਲਾਇਸੰਸ ਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਿਤ ਟਰਾਂਸਪੋਰਟ ਵਿਭਾਗ ਦੀਆਂ 27 ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਚ ਮੁਹੱਈਆ ਕਰਾਈਆਂ ਹਨ। ਇਨ੍ਹਾਂ ਸੇਵਾਵਾਂ…
-

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਬੋਹੜ ਵਡਾਲਾ ਦੇ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਜਾਗਰੂਕ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 28 ਜੁਲਾਈ ( ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਬੋਹੜ ਵਡਾਲਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ! ਇਸ…
-

ਚੇਅਰਮੈਨ ਬਹਿਲ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਗੁਰਦਾਸਪੁਰ ਦੇ ਪਿੰਡ ਭੁਕਰਾ, ਭਗਵਾਨਪੁਰ, ਅਲੀਸ਼ੇਰ, ਭੋਪੁਰ ਸੈਦਾਂ ਕਮਾਲਪੁਰ ਅਫ਼ਗ਼ਾਨਾਂ ਅਤੇ ਬਲੱਗਣ ਵਿਖੇ ਜਾਗਰੂਕਤਾ ਮੀਟਿੰਗਾਂ ਕੀਤੀਆਂ
ਗੁਰਦਾਸਪੁਰ, 28 ਜੁਲਾਈ ( ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਬੀਤੀ ਸ਼ਾਮ ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਭੁਕਰਾ, ਭਗਵਾਨਪੁਰ, ਅਲੀਸ਼ੇਰ, ਭੋਪੁਰ ਸੈਦਾਂ ਕਮਾਲਪੁਰ ਅਫ਼ਗ਼ਾਨਾਂ ਅਤੇ ਬਲੱਗਣ ਵਿਖੇ ਜਾਗਰੂਕਤਾ ਰੈਲੀਆਂ ਕੀਤੀਆਂ। ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਹੁੰਦਿਆਂ ਚੇਅਰਮੈਨ ਰਮਨ…
-

ਸਮਾਜ ਸੇਵਾ ਦੀ ਮਿਸਾਲ ਬਣੀ ਮੀਰੀ ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ
ਹੁਸ਼ਿਆਰਪੁਰ, 28 ਜੁਲਾਈ: ‘ਚੜ੍ਹਦਾ ਸੂਰਜ’ ਮੁਹਿੰਮ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਮਾਜ ਸੇਵਾ ਨੂੰ ਡਿਜੀਟਲ ਯੁੱਗ ਨਾਲ ਜੋੜ ਕੇ ਇੱਕ ਨਵੀਂ ਸ਼ੁਰੂਆਤ ਕੀਤੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਉੱਤਮ ਸਮਾਜਿਕ ਸੰਸਥਾਵਾਂ ਨੂੰ ਨਾ ਸਿਰਫ਼ ਇੱਕ ਪਲੇਟਫਾਰਮ ਪ੍ਰਦਾਨ ਕੀਤਾ ਜਾ ਰਿਹਾ ਹੈ ਬਲਕਿ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ। ਇਸ…
-

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਦੇ ਖਾਤਮੇ ਤੱਕ ਜੰਗ ਜਾਰੀ ਰਹੇਗੀ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 28 ਜੁਲਾਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 43 ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ‘ਨਸ਼ਾ ਮੁਕਤੀ ਯਾਤਰਾ’ ਵਿੱਚ ਸ਼ਾਮਲ ਹੋ ਕੇ ਪ੍ਰਭਾਵਸ਼ਾਲੀ ਜਨਤਕ ਜਾਗਰੂਕਤਾ ਰੈਲੀ ਨੂੰ ਸੰਬੋਧਨ ਕੀਤਾ ਅਤੇ ‘ਨਸ਼ਾ ਮੁਕਤੀ ਯਾਤਰਾ’ ਵਿੱਚ ਸ਼ਾਮਲ ਹੋਏ ਹਰੇਕ ਵਿਅਕਤੀ, ਔਰਤਾਂ, ਨੌਜੁਆਨਾਂ ਅਤੇ ਬੱਚਿਆਂ ਨੂੰ ਸ਼ਹਿਰ ਨੂੰ ਨਸ਼ਾ ਮੁਕਤ ਰੱਖਣ ਲਈ ਸਮੂਹਿਕ ਹਲਫ਼ ਦਿਵਾਇਆ। ਇਸ ਮੌਕੇ ਅੰਮ੍ਰਿਤ ਕਲਸੀ, ਚੇਅਰਮੈਨ ਮਾਨਿਕ…
-

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 5 ਮਹੀਨਿਆਂ ਤੋਂ ਵੀ ਘੱਟ ਸਮੇਂ ‘ਚ 1000 ਕਿਲੋ ਤੋਂ ਵੱਧ ਹੈਰੋਇਨ ਬਰਾਮਦ
ਚੰਡੀਗੜ੍ਹ, 27 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਪੰਜ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ 1,002 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 1 ਮਾਰਚ, 2025 ਨੂੰ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ…
-

1 ਅਗਸਤ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਹੋਵੇਗੀ ਸ਼ੁਰੂ – ਹਰਜੋਤ ਸਿੰਘ ਬੈਂਸ
ਨੰਗਲ/ ਚੰਡੀਗੜ੍ਹ 27 ਜੁਲਾਈ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਸ਼ੁਰੂ ਹੋਵੇਗੀ, ਪੰਜਾਬ ਸਰਕਾਰ ਦੇ ਵਿਸ਼ੇਸ਼ ਨਸ਼ਾ ਮੁਕਤ ਸਮਾਜ ਸਿਰਜਣ ਦੇ ਪ੍ਰੋਗਰਾਮ ਯੁੱਧ ਨਸ਼ਿਆਂ ਵਿਰੁੱਧ ਨੂੰ ਇਸ ਨਾਲ ਜਮੀਨੀ ਪੱਧਰ ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਪ੍ਰੈੱਸ, ਪੁਲਿਸ ਅਤੇ ਪ੍ਰਸ਼ਾਸ਼ਨ ਨੇ ਨੰਗਲ ਅਤੇ ਇਸ ਦੇ ਆਲੇ-ਦੁਆਲੇ ਦੇ ਪਤਵੰਤੇ ਲੋਕਾਂ ਦੇ…
-

ਪੰਜਾਬ ਸਰਕਾਰ ਵੱਲੋਂ ਭੀਖ ਮੰਗਣ ਵਾਲੇ ਬੱਚਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ‘ਚ ਗਿਆਰਾਂ ਛਾਪਿਆਂ ਦੌਰਾਨ 3 ਬੱਚੇ ਰੈਸਕਿਉ: ਡਾ. ਬਲਜੀਤ ਕੌਰ
ਚੰਡੀਗੜ੍ਹ, 27 ਜੁਲਾਈ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਜੀਵਨਜੋਤ ਮੁਹਿੰਮ–2” ਤਹਿਤ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਮਾਰੇ ਗਏ 11 ਵਿਸ਼ੇਸ਼ ਛਾਪਿਆਂ ਦੌਰਾਨ 3 ਬੱਚਿਆਂ ਨੂੰ ਭੀਖ ਮੰਗਣ ਤੋਂ ਰੈਸਕਿਉ ਕੀਤਾ ਗਿਆ। ਇਸ ਤਰ੍ਹਾਂ, ਮੁਹਿੰਮ ਦੀ ਸ਼ੁਰੂਆਤ ਤੋਂ ਸਿਰਫ 11…
-

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਜੂਨ 2025 ਤੱਕ 1347 ਕਰੋੜ ਰੁਪਏ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ
ਚੰਡੀਗੜ੍ਹ, 27 ਜੁਲਾਈ:ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਜੂਨ 2025 ਤੱਕ 1347 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਿਆਦ…
-

10 ਸਾਲ ਤੋਂ ਝੋਨੇ ਦੀ ਪਰਾਲੀ ਖੇਤਾਂ ਵਿਚ ਸੰਭਾਲ ਕੇ ਹੈਪੀ ਸੀਡਰ, ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਉੱਦਮੀ ਕਿਸਾਨ ਪਲਵਿੰਦਰ ਸਿੰਘ
ਗੁਰਦਾਸਪੁਰ, 27 ਜੁਲਾਈ ( ) – ਸਾਲ 2025-26 ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਮਿਥੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ…
-

ਨਸ਼ਿਆਂ ਵਿਰੁੱਧ ਜੰਗ: ਪਿੰਡ ਹਥਨ ਵਿਖੇ “ਸੰਪਰਕ” ਪ੍ਰੋਗਰਾਮ ਤਹਿਤ ਜਾਗਰੂਕਤਾ ਮੀਟਿੰਗ ਦਾ ਆਯੋਜਨ
ਮਾਲੇਰਕੋਟਲਾ 27 ਜੁਲਾਈ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਥਾਨਕ ਪੁਲਿਸ ਵੱਲੋਂ ਪ੍ਰੋਜੈਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਅਤੇ ਪੁਲਿਸ ਨਾਲ ਆਮ ਲੋਕਾਂ ਦੇ ਤਾਲਮੇਲ ਹੋਰ ਵਧਾਉਣ ਲਈ ਨਿਰਤੰਰ ਮੀਟਿੰਗਾਂ ਦਾ ਦੌਰ ਜਾਰੀ ਹੈ, ਇਸੇ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਹਥਨ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ ਜਾਗਰੂਕਤਾ ਮੀਟਿੰਗ ਦਾ ਆਯੋਜਨ ਕੀਤਾ ਗਿਆ । ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ ਪ੍ਰੋਜੈਕਟ “ ਸੰਪਰਕ ” ਦਾ ਮੁੱਖ ਉਦੇਸ਼ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸਹਿਯੋਗ ਅਤੇ ਭਰੋਸੇ ਨੂੰ ਵਧਾਉਣਾ ਹੈ। ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਸੰਪਰਕ ਅਧੀਨ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਇਲਾਕੇ ਵਿੱਚ ਪੇਸ਼ ਹੋ ਰਹੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ। ਜ਼ਿਲ੍ਹਾ ਪੁਲਿਸ ਮੁਖੀ ਓਲੰਪੀਅਨ ਗਗਨ ਅਜੀਤ ਸਿੰਘ ਨੇ ਪਿੰਡ ਦੇ ਮੋਹਤਬਰਾਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਵਿੱਚ ਸਾਥ ਦੇਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਨਾਲ ਤਬਾਹ ਨਹੀਂ ਹੋਣ ਦੇਵਾਂਗੇ ਅਤੇ ਨਸ਼ਾ ਤਸਕਰਾਂ ਦੀ ਕਿਸੇ ਵੀ ਤਰ੍ਹਾਂ ਦੀ ਮਦਦ /ਜ਼ਮਾਨਤ/ਗਵਾਹੀ ਆਦਿ ਨਹੀਂ ਦੇਵਾਂਗਾ। ਉਨ੍ਹਾਂ ਦਾ ਸਮਾਜਿਕ ਬਾਈਕਾਟ ਕਰਦੇ ਹੋਏ ਕੋਈ ਸੁਹਕਾਰ ਨਹੀਂ ਰੱਖਿਆ ਜਾਵੇਗਾ । ਇਸ ਮੀਟਿੰਗ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ ਅਤੇ ਸਮਾਜ ਸੇਵਾ ਵੱਲ ਮੋੜਨ ਦੀ ਪ੍ਰੇਰਨਾ ਦਿੱਤੀ ਗਈ। ਐੱਸ.ਐੱਸ.ਪੀ. ਮਾਲੇਰਕੋਟਲਾ ਨੇ ਖ਼ਾਸ ਤੌਰ ’ਤੇ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਆਪਣੇ ਮਾਪਿਆਂ ਅਤੇ ਪਿੰਡ ਦਾ ਨਾਮ ਰੌਸ਼ਨ ਕਰਨ ਲਈ ਉੱਚ ਆਦਰਸ਼ਾਂ ਤੇ ਚੱਲਣ। ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਜਿਨ੍ਹਾਂ ਦੀ ਪਛਾਣ ਇੱਕ ਓਲੰਪੀਅਨ ਦੇ ਤੌਰ ’ਤੇ ਵੀ ਹੈ, ਉਨ੍ਹਾਂ ਦੀ ਮੌਜੂਦਗੀ ਨੇ ਪਿੰਡ ਦੇ ਨੌਜਵਾਨਾਂ ਅਤੇ ਖਿਡਾਰੀਆਂ ਵਿੱਚ ਖ਼ਾਸ ਉਤਸ਼ਾਹ ਭਰ ਦਿੱਤਾ। ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਮਾਣ ਅਤੇ ਸਨਮਾਨ ਦਿੱਤਾ ਗਿਆ। ਇਸ ਮੌਕੇ ਸਰਪੰਚ ਹਥਨ ਸਰਪੰਚ ਕਮਲਜੀਤ ਸਿੰਘ,ਡੀ.ਐੱਸ.ਪੀ.ਕੁਲਦੀਪ ਸਿੰਘ, ਐੱਸ.ਐੱਚ.ਓ. ਸੰਦੌੜ ਇੰਸਪੈਕਟਰ ਗਗਨਦੀਪ ਸਿੰਘ ,ਪੰਚ ਹਰਵਿੰਦਰ ਸਿੰਘ ਦਲਜੀਤ ਸਿੰਘ ,ਬਲਵੀਰ ਸਿੰਘ, ਹਾਕਮ ਸਿੰਘ, ਬਾਬੂ ਖਾ ,ਪਰਮਜੀਤ ਸਿੰਘ, ਬਲਵਿੰਦਰ ਸਿੰਘ, ਤੇਜਵੰਤ ਸਿੰਘ, ਗੁਰਜੰਟ ਸਿੰਘ ਤੋਂ ਇਲਾਵਾ ਹੋਰ ਪਿੰਡ ਨਿਵਾਸੀ ਅਤੇ ਨੌਜਵਾਨ ਮੌਜੂਦ ਸਨ
-

1 ਅਗਸਤ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਹੋਵੇਗੀ ਸ਼ੁਰੂ – ਹਰਜੋਤ ਸਿੰਘ ਬੈਂਸ
ਨੰਗਲ 27 ਜੁਲਾਈ () ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਸ਼ੁਰੂ ਹੋਵੇਗੀ, ਪੰਜਾਬ ਸਰਕਾਰ ਦੇ ਵਿਸ਼ੇਸ਼ ਨਸ਼ਾ ਮੁਕਤ ਸਮਾਜ ਸਿਰਜਣ ਦੇ ਪ੍ਰੋਗਰਾਮ ਯੁੱਧ ਨਸ਼ਿਆਂ ਵਿਰੁੱਧ ਨੂੰ ਇਸ ਨਾਲ ਜਮੀਨੀ ਪੱਧਰ ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਪ੍ਰੈੱਸ, ਪੁਲਿਸ ਅਤੇ ਪ੍ਰਸ਼ਾਸ਼ਨ ਨੇ ਨੰਗਲ ਅਤੇ ਇਸ ਦੇ ਆਲੇ-ਦੁਆਲੇ ਦੇ ਪਤਵੰਤੇ…
-

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ‘ਕਾਵਿ ਸ਼ਰਧਾਂਜਲੀ’
ਪਟਿਆਲਾ 27 ਜੁਲਾਈ: ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ 350ਵੇਂ ਵਰ੍ਹੇ ਨੂੰ ਪ੍ਰਥਾਏ ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ‘ਤੇਗ ਬਹਾਦਰ ਸਿਮਰਿਐ’ ਦੇ ਸਿਰਲੇਖ ਅਧੀਨ ਸਮਾਗਮਾਂ ਦੀ ਲੜੀ ’ਚ ਜੰਮੂ ਅਤੇ ਕਸ਼ਮੀਰ ਅਕੈਡਮੀ ਆਫ਼ ਆਰਟ, ਕਲਚਰ ਐਂਡ ਲੈਗੂਏਜਿਜ਼ ਸ੍ਰੀਨਗਰ ਦੇ ਸਹਿਯੋਗ ਨਾਲ ਕਰਵਾਏ ਤੀਸਰੇ ਸਮਾਗਮ ‘ਕਾਵਿ ਸ਼ਰਧਾਂਜਲੀ’ ਤਹਿਤ ਕਵੀ ਦਰਬਾਰ ਦਾ ਆਯੋਜਨ ਕੀਤਾ,…
Got any book recommendations?