Mindblown: a blog about philosophy.
-

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ
ਚੰਡੀਗੜ੍ਹ/ਸੰਗਰੂਰ, 26 ਜੁਲਾਈ:ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਵਿਲੱਖਣ ਕੋਸ਼ਿਸ਼ ਤਹਿਤ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡੀ.ਆਈ. ਈ.ਟੀ.),ਸੰਗਰੂਰ ਵਿਖੇ “ਅਧਿਆਪਕਾਂ ਨਾਲ ਸੰਵਾਦ” ਰਾਹੀਂ ਅਧਿਆਪਕਾਂ ਤੋਂ ਸੁਝਾਅ ਅਤੇ ਫੀਡਬੈਕ ਲਈ।…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 26 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ…
-

ਮਾਨ ਸਰਕਾਰ ਵੱਲੋਂ ਵੱਡੀ ਰਾਹਤ: 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਜਾਰੀ:ਡਾ.ਬਲਜੀਤ ਕੌਰ
ਚੰਡੀਗੜ੍ਹ, 26 ਜੁਲਾਈ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਹੇਠ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਨੇ ਦੱਸਿਆ…
-

ਮੁੱਖ ਮੰਤਰੀ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ, 26 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਰਗਿਲ ਵਿਜੇ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਕਾਰਗਿਲ ਜੰਗ ਦੌਰਾਨ ਫੌਜ ਦੇ ਜਾਂਬਾਜ਼ ਯੋਧਿਆਂ ਦੀ ਮਹਾਨ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਮੁਲਕ ਦੀ ਸੇਵਾ ਕਰਨ ਲਈ ਸਦਾ ਪ੍ਰੇਰਿਤ…
-

ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾ ਤਹਿਤ ਫਤਹਿਗੜ੍ਹ ਪੰਜਤੂਰ ਦੇ ਟੁੱਟੇ ਨਾਲੇ ਕਰਕੇ ਲੋਕਾਂ ਨੂੰ ਪੇਸ਼ ਆ ਰਹੀ ਮੁਸ਼ਕਲ ਦਾ ਹੋਇਆ ਹੱਲ
ਮੋਗਾ 26 ਜੁਲਾਈ:ਫਤਹਿਗੜ੍ਹ ਪੰਜਤੂਰ ਕਸਬੇ ਦੇ ਚੋਟੀਆਂ ਰੋਡ ਫਿਰਨੀ ਤੇ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਬਣਿਆ ਨਾਲਾ ਟੁੱਟਣ ਨਾਲ ਲੋਕਾਂ ਨੂੰ ਆ ਰਹੀ ਮੁਸ਼ਕਿਲ ਦਾ ਤੁਰੰਤ ਪ੍ਭਾਵ ਨਾਲ ਹਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਕਾਰਜ਼ ਸਾਧਕ ਅਫਸਰ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਅਮਰਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ…
-

ਵਿਧਾਨ ਸਭਾ ਹਲਕਾ ਸ਼ਾਮ ਚੌਰਾਸੀ ਦੇ ਵਿਕਾਸ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 26 ਜੁਲਾਈ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਮ ਚੌਰਾਸੀ ਅਧੀਨ ਪੈਂਦੇ ਪਿੰਡ ਸੂਸਾਂ ਦਾ ਦੌਰਾ ਕੀਤਾ ਅਤੇ ਸਥਾਨਕ ਲੋਕਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਪਿੰਡ ਵਿੱਚ ਆਯੋਜਿਤ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਾਮ ਚੌਰਾਸੀ ਦੇ…
-

ਆਯੂਰਵੈਦਿਕ ਵਿਭਾਗ ਵੱਲੋਂ ਜਿਲ੍ਹਾ ਤਰਨ ਤਾਰਨ ਵਿਖੇ 28 ਜੁਲਾਈ ਤੋਂ 21 ਅਗਸਤ ਤੱਕ ਕੀਤਾ ਜਾਵੇਗਾ ਆਯੂਸ਼ (ਮੈਡੀਕਲ) ਕੈਂਪਾਂ ਦਾ ਆਯੋਜਨ- ਡਿਪਟੀ ਕਮਿਸ਼ਨਰ
ਤਰਨ ਤਾਰਨ, 26 ਜੁਲਾਈ: ਆਯੂਰਵੈਦਿਕ ਵਿਭਾਗ ਵੱਲੋਂ ਜਿਲ੍ਹਾ ਤਰਨ ਤਾਰਨ ਵਿਖੇ ਵੱਖ-ਵੱਖ ਸਥਾਨਾਂ ‘ਤੇ ਮਿਤੀ 28 ਜੁਲਾਈ 2025 ਤੋਂ 21 ਅਗਸਤ 2025 ਤੱਕ 15 ਆਯੂਸ਼ ਕੈਂਪਾਂ (ਮੈਡੀਕਲ) ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਵੇਰਵਾ ਵਿਭਾਗ ਦੀ ਵੈਬਸਾਈਟ ‘ਤੇ https://tarntaran.nic.in ਇਵੇਂਟ ਕਾਲਮ ਤੇ ਜਾ ਕੇ ਦੇਖਿਆ ਜਾ ਸਕਦਾ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ…
-

ਬੈਗ ਮੁਕਤ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕਰਵਾਇਆ ਗਿਆ ਯੋਗਾ
ਫਾਜ਼ਿਲਕਾ 26 ਜੁਲਾਈਬੈਗ ਫਰੀ ਪ੍ਰੋਗਰਾਮ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਸਕੂਲਾਂ ਅੰਦਰ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ ਜਿਸ ਵਿਚ ਵਿਦਿਆਰਥੀਆਂ ਵੱਲੋਂ ਸਕੂਲਾਂ ਅੰਦਰ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਵਿਚ ਕਾਫੀ ਉਤਸੁਕਤਾ ਨਾਲ ਭਾਗ ਲਿਆ ਜਾ ਰਿਹਾ ਹੈ। ਮਹੀਨੇ ਦੇ ਅਖੀਰਲੇ ਸ਼ਨੀਵਾਰ ਨੂੰ ਸਕੂਲ ਦੇ ਬੱਚੇ ਬੈਗ ਨਾ ਲਿਆ ਕੇ ਮਨੋਰੰਜਨ ਦੀਆਂ ਗਤੀਵਿਧੀਆਂ ਕਰਦੇ ਹਨ ।…
-

ਐਨ.ਐਲ.ਐਮ. ਵੱਲੋਂ ਜ਼ਿਲ੍ਹੇ ਦੀਆਂ ਗਰਾਮ ਪੰਚਾਇਤਾਂ ‘ਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 26 ਜੁਲਾਈ ਭਾਰਤ ਸਰਕਾਰ ਵੱਲੋਂ ਐਨ.ਐਲ.ਐੱਮ. ਟੀਮ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ਉਪਰੰਤ ਟੀਮ ਦੇ ਅਧਿਕਾਰੀ ਰਾਕੇਸ਼ ਕੁਮਾਰ ਅਤੇ ਡਾ. ਸਕਿਤ ਕੁਮਾਰ ਵੱਲੋਂ ਦਫ਼ਤਰ ਜ਼ਿਲ੍ਹਾ ਪ੍ਰੀਸ਼ਦ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ (ਮਗਨਰੇਗਾ) ਸੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕੀਤੀ ਗਈ। ਐਨ.ਐਲ.ਐੱਮ. ਟੀਮ ਵੱਲੋਂ…
-

ਪੰਜਾਬ ਨੂੰ ਦੇਸ਼ ਦੇ ਸੈਮੀ-ਕੰਡਕਟਰ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ-ਮੁੱਖ ਮੰਤਰੀ
*ਚੰਡੀਗੜ੍ਹ, 25 ਜੁਲਾਈ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਮਜ਼ਬੂਤ ਸੈਮੀ-ਕੰਡਕਟਰ ਈਕੋ-ਸਿਸਟਮ ਵਿਕਸਤ ਕਰਨ ਲਈ ਹਰ ਸੰਭਵ ਯਤਨ ਕਰੇਗੀ।ਅੱਜ ਇੱਥੇ ਸੈਮੀ-ਕੰਡਕਟਰ ਉਦਯੋਗ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਆਧੁਨਿਕ ਤਕਨਾਲੋਜੀ ਵਿੱਚ ਸੈਮੀ-ਕੰਡਕਟਰ ਚਿੱਪ ਦੀ ਅਹਿਮੀਅਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਲਗਭਗ ਸਾਰੇ ਇਲੈਕਟ੍ਰਾਨਿਕ…
-

‘ਯੁੱਧ ਨਸ਼ਿਆਂ ਵਿਰੁੱਧ’: 146ਵੇਂ ਦਿਨ, ਪੰਜਾਬ ਪੁਲਿਸ ਨੇ 414 ਥਾਵਾਂ ‘ਤੇ ਕੀਤੀ ਛਾਪੇਮਾਰੀ; 103 ਨਸ਼ਾ ਤਸਕਰ ਕੀਤੇ ਕਾਬੂ
ਚੰਡੀਗੜ੍ਹ, 25 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 146ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 414 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 69 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ…
-

ਨਕਲੀ ਬੀਜਾਂ ਦੀ ਵਿਕਰੀ ਇੱਕ ਗੈਰ-ਜ਼ਮਾਨਤਯੋਗ ਅਪਰਾਧ ਹੋਵੇਗੀ; ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਲਾਈ ਮੋਹਰ
ਚੰਡੀਗੜ੍ਹ, 25 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਨਕਲੀ ਬੀਜਾਂ ਦੀ ਵਿਕਰੀ ਦੇ ਆਪਰਾਧ ਨੂੰ ਗੈਰ-ਜ਼ਮਾਨਤਯੋਗ ਬਣਾਉਣ ਲਈ ਦਿ ਸੀਡਜ਼ (ਪੰਜਾਬ ਸੋਧ) ਬਿੱਲ 2025 ਪੇਸ਼ ਕਰਨ ਨੂੰ ਸਹਿਮਤੀ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ…
-

ਮਾਨ ਸਰਕਾਰ ਦੇ ਜੀਵਨਜੋਤ 2.0 ਨੇ ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ
ਚੰਡੀਗੜ੍ਹ, 25 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ‘ਪ੍ਰੋਜੈਕਟ ਜੀਵਨਜੋਤ 2.0’ ਨੇ ਸਿਰਫ਼ ਇੱਕ ਹਫ਼ਤੇ ਵਿੱਚ ਸੂਬੇ ਭਰ ਦੀਆਂ ਸੜਕਾਂ ਅਤੇ ਗਲੀਆਂ ਤੋਂ 168 ਬਾਲ ਭਿਖਾਰੀਆਂ ਨੂੰ ਸਫਲਤਾਪੂਰਵਕ ਬਚਾਇਆ ਹੈ। ਇਹ ਜਾਣਕਾਰੀ ਅੱਜ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ…
-

ਮੁੱਖ ਮੰਤਰੀ ਨੇ ਵਾਤਾਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਘੋਖ ਕਰਨ ਲਈ ਕਿਹਾ
ਚੰਡੀਗੜ੍ਹ, 25 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਾਤਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਅਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਸਮਾਂਬੱਧ ਢੰਗ ਨਾਲ ਆਪਣੀ ਰਿਪੋਰਟ ਸੌਂਪਣ ਲਈ ਕਿਹਾ। ਮੁੱਖ ਮੰਤਰੀ ਨੇ ਲੁਧਿਆਣਾ ਦੇ ਦੋਵਾਂ ਪਿੰਡਾਂ ਦੇ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਕੰਟਰੋਲ ਬੋਰਡ, ਯੂਨੀਵਰਸਿਟੀਆਂ…
-

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿੱਚ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ
ਚੰਡੀਗੜ੍ਹ, 25 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੀ 23 ਜੁਲਾਈ ਨੂੰ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ ਨਾਲ ਹਾਦਸੇ ਦਾ ਸ਼ਿਕਾਰ ਹੋਏ 11 ਲੋਕਾਂ ਨੂੰ ਸਹੀ ਸਲਾਮਤ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਨੂੰ ਸਨਮਾਨਿਤ ਕੀਤਾ।ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪੀ.ਸੀ.ਆਰ. ਟੀਮ ਦਾ ਸ਼ਾਨਦਾਰ ਸੇਵਾਵਾਂ ਲਈ ਸਨਮਾਨ ਕੀਤਾ ਜਿਨ੍ਹਾਂ…
-

ਜ਼ਿਲਾ ਮਜਿਸਟਰੇਟ ਵੱਲੋਂ ਪੰਚਾਇਤੀ ਚੋਣਾਂ ਵਾਲੇ ਦਿਨ 27 ਜੁਲਾਈ 2025 ਨੂੰ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ
ਤਰਨ ਤਾਰਨ, 25 ਜੁਲਾਈ: ਰਾਜ ਚੋਣ ਕਮਿਸ਼ਨ ਵੱਲੋਂ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਰਹਿ ਗਈਆਂ ਸੀਟਾਂ ਦੀ ਮਿਤੀ 27 ਜੁਲਾਈ 2025 ਨੂੰ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਚਾਇਤੀ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਵਾਇਰਲੈਸ ਸੈਂਟ/ਲਾਊਡ ਸਪੀਕਰ, ਮੈਗਾਫੋਨ ਆਦਿ ਦੀ ਵਰਤੋਂ…
-

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਝੋਨੇ ‘ਚ ਮਧਰੇਪਨ ਰੋਗ ਦਾ ਨਿਰੀਖ਼ਣ, ਰੋਗੀ ਬੂਟਿਆਂ ਨੂੰ ਪੁੱਟ ਕੇ ਡੂੰਘਾ ਨੱਪਣ ਦੀ ਦਿੱਤੀ ਸਲਾਹ
ਸ੍ਰੀ ਮੁਕਤਸਰ ਸਾਹਿਬ, 25 ਜੁਲਾਈ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿਛਲੇ ਕਈ ਦਿਨਾਂ ਤੋਂ ਵੇਖਿਆ ਜਾ ਰਿਹਾ ਹੈ ਕਿ ਝੋਨੇ ਦੇ ਕੁਝ ਖੇਤਾਂ ਵਿੱਚ ਮਧਰੇਪਨ ਜਾਂ ਬਾਉਣਾਪਨ ਦਾ ਰੋਗ ਮਿਲਿਆ ਹੈ। ਇਸ ਬਾਰੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਕਰਨਜੀਤ ਸਿੰਘ ਗਿੱਲ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਡਾ: ਸੁਖਜਿੰਦਰ…
-

ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
ਫ਼ਿਰੋਜ਼ਪੁਰ 25 ਜੁਲਾਈ 2025 : ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਕਰਨ ਸਬੰਧੀ ਪ੍ਰੋਜੈਕਟ ਜੀਵਨਜੋਤ ਦੀ ਲਗਾਤਾਰਤਾ ਵਿੱਚ ਪ੍ਰੋਜੈਕਟ ਜੀਵਨਜੋਤ 2.0 ਦੀਆਂ ਹਦਾਇਤਾ ਅਨੁਸਾਰ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਫਿਰੋਜ਼ਪੁਰ ਰਿਚੀਕਾ ਨੰਦਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਵੱਲੋਂ ਮੁੱਦਕੀ ਦੇ ਮੇਨ ਬਜਾਰ ਦੇ ਵੱਖ-ਵੱਖ ਚੌਕਾਂ ਤੇ ਚੈਕਿੰਗ ਕੀਤੀ ਗਈ, ਜਿਸ ਦੌਰਾਨ ਕੋਈ ਵੀ ਬੱਚਾ ਭੀਖ ਮੰਗਦਾ ਨਹੀਂ ਪਾਇਆ ਗਿਆ। ਇਸ ਚੈਕਿੰਗ ਦੋਰਾਨ ਸ਼੍ਰੀਮਤੀ ਜਸਵਿੰਦਰ…
-

ਡੀ.ਸੀ. ਵੱਲੋਂ ਲੋਕਾਂ ਨੂੰ ਮਾਲ ਤੇ ਟਰਾਂਸਪੋਰਟ ਵਿਭਾਗਾਂ ਦੀਆਂ ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕਰਨ ਜਾਂ ਸੇਵਾ ਕੇਂਦਰਾਂ ਤੋਂ ਲੈਣ ਦੀ ਅਪੀਲ
ਪਟਿਆਲਾ, 25 ਜੁਲਾਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪਟਿਆਲਾ ਨਿਵਾਸੀਆਂ ਨੂੰ ਮਾਲ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਸੇਵਾਵਾਂ ਆਪਣੇ ਘਰਾ ਬੈਠੇ ਹੀ ਡੋਰ ਸਟੈੱਪ ਡਲਿਵਰੀ ਰਾਹੀਂ ਜਾਂ ਸੇਵਾ ਕੇਂਦਰਾਂ ਤੋਂ ਲੈਣ ਦੀ ਅਪੀਲ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਖੇਤਰੀ ਟਰਾਂਸਪੋਰਟ ਅਫ਼ਸਰ ਬਬਨਦੀਪ ਸਿੰਘ ਵਾਲੀਆ, ਜ਼ਿਲ੍ਹਾ ਮਾਲ ਅਫ਼ਸਰ, ਜ਼ਿਲ੍ਹਾ ਸਿਸਟਮ ਮੈਨੇਜਰ ਸੁਖਮੰਦਰ ਸਿੰਘ,…
-

ਸੇਵਾ ਕੇਂਦਰਾਂ ਵਿਚ ਟਰਾਂਸਪੋਰਟ ਅਤੇ ਰੈਵਨਿਊ ਵਿਭਾਗ ਦੀਆਂ 35 ਸੇਵਾਵਾਂ ਉਪਲਬਧ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
ਹੁਸ਼ਿਆਰਪੁਰ, 25 ਜੁਲਾਈ:ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਲਈ ਸਰਕਾਰੀ ਸੇਵਾਵਾਂ ਨੂੰ ਹੋਰ ਵੀ ਵਧੀਆ ਅਤੇ ਆਸਾਨ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਇਸ ਤਹਿਤ ਹੁਣ ਸੇਵਾ ਕੇਂਦਰਾਂ ਰਾਹੀਂ ਟਰਾਂਸਪੋਰਟ ਵਿਭਾਗ ਦੀਆਂ 30 ਅਤੇ ਮਾਲ ਵਿਭਾਗ (ਰੈਵਨਿਊ ਵਿਭਾਗ) ਨਾਲ ਸਬੰਧਤ 5 ਸੇਵਾਵਾਂ ਜਨਤਕ ਪੱਧਰ…
Got any book recommendations?