Mindblown: a blog about philosophy.
-

ਪੰਜਾਬ ਵਿੱਚੋ 50,000 ਤੋਂ ਘੱਟ ਆਬਾਦੀ ਵਾਲੇ ਸ਼ਹਿਰਾਂ ਵਿੱਚੋ ਜ਼ੀਰਾ ਸ਼ਹਿਰ ਨੰਬਰ 1
ਫਿਰੋਜ਼ਪੁਰ 18 ਜੁਲਾਈ ( ) ਭਾਰਤ ਸਰਕਾਰ ਵੱਲੋਂ ਹਰ ਸਾਲ ਸਵੱਛ ਭਾਰਤ ਮਿਸ਼ਨ ਤਹਿਤ ਦੇਸ਼ ਪੱਧਰੀ ਕਰਵਾਏ ਜਾ ਰਹੇ ਸਵੱਛ ਸਰਵੇਖਣ ਦੇ ਨਤੀਜੇ 17 ਜੁਲਾਈ 2025 ਨੂੰ ਘੋਸ਼ਿਤ ਹੋ ਚੁੱਕੇ ਹਨ। ਸਵੱਛ ਸਰਵੇਖਣ 2024 ਵਿੱਚ ਸਰਕਾਰ ਵੱਲੋਂ ਕੈਟਾਗਰੀ ਅਤੇ ਪੈਰਾਮੀਟਰ ਵਿੱਚ ਤਬਦੀਲੀਆ ਕਰਨ ਉਪਰੰਤ ਸ਼ਹਿਰਾਂ ਦੀ ਸਾਫ ਸਫਾਈ, ਕੱਚਰੇ ਦੀ ਕੁਲੈਕਸ਼ਨ, ਕੱਚਰੇ ਦੀ ਪ੍ਰੋਸੈਸਿੰਗ, ਕੱਚਰੇ ਤੋਂ ਖਾਦ ਤਿਆਰ ਕਰਨਾ, ਕੱਚਰੇ ਦੀ ਰੀਸਾਈਕਲਿੰਗ, ਰੀਸੇਲ, ਰੀਯੂਜ, ਪਬਲਿਕ ਪਖਾਨਿਆਂ ਦੀ ਸਫਾਈ, ਸੜਕਾਂ ਚੌਂਕਾਂ ਆਦਿ ਦੀ ਸਫਾਈ, ਸੀਵਰੇਜ਼ ਅਤੇ ਪਾਣੀ…
-

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ
ਮਲੇਰਕੋਟਲਾ, 18 ਜੁਲਾਈਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰਕੇ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਤੋਂ ਵੱਧ ਦਾ ਤੋਹਫਾ ਦਿੱਤਾ ਹੈ।ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ…
-

ਨਹਿਰੂ ਸਟੇਡੀਅਮ ਸਬੰਧੀ ਗਲਤ ਖਬਰਾਂ ਦਾ ਜਿਲ੍ਹਾ ਖੇਡ ਅਫਸਰ ਨੇ ਕੀਤਾ ਖੰਡਨ
ਫਰੀਦਕੋਟ 18 ਜੁਲਾਈ ( ) ਪਿਛਲੇ ਦਿਨੀਂ ਸ਼ੋਸ਼ਲ ਮੀਡੀਆ ਦੇ ਇੱਕ ਹਿੱਸੇ ਵਿੱਚ ਨਹਿਰੂ ਸਟੇਡੀਅਮ ਫਰੀਦਕੋਟ ਅਤੇ ਜ਼ਿਲ੍ਹਾ ਖੇਡ ਵਿਭਾਗ ਦੀ ਕਾਰਗੁਜ਼ਾਰੀ ਸਬੰਧੀ ਜੋ ਟਿੱਪਣੀਆਂ ਕੀਤੀਆਂ ਗਈਆਂ ਹਨ, ਉਹ ਨਿਰਾਧਾਰ, ਗਲਤ ਜਾਣਕਾਰੀ ਤੇ ਅਧੂਰੇ ਤੱਥਾਂ ’ਤੇ ਆਧਾਰਿਤ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਮੌਕੇ ਪੱਤਰਕਾਰਾਂ ਨੂੰ ਦਿੱਤੀ ਜਾਣਕਾਰੀ ਦੌਰਾਨ ਦਿੱਤਾ।…
-

ਨਗਰ ਨਿਗਮ ਦੀ ਟੀਮ ਨੇ ਖਾਣ ਪੀਣ ਵਾਲੀਆਂ ਰੇਹੜੀਆਂ ਦੀ ਚੈਕਿੰਗ ਕੀਤੀ-5 ਚਲਾਨ ਕੱਟੇ
ਬਟਾਲਾ,18 ਜੁਲਾਈ ( ) ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਨਿਗਮ ਵੱਲੋਂ ਗਠਿਤ ਕੀਤੀ ਗਈ ਟੀਮ ਵੱਲੋਂ ਸਮਾਧ ਰੋਡ, ਆਰ ਆਰ ਬਾਵਾ ਕਾਲਜ ਨੇੜੇ ਅਤੇ ਪਹਾੜੀ ਗੇਟ ਤੇ ਖਾਣ ਪੀਣ ਵਾਲੀਆਂ ਰੇਹੜੀਆਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜਿਨ੍ਹਾਂ ਰੇਹੜੀਆਂ ਵਾਲਿਆਂ ਦੇ ਸਿਰ ਤੇ ਟੋਪੀ ਨਹੀ ਪਾਈ ਗਈ ਅਤੇ ਨਾ ਹੀ ਹੱਥਾਂ ਵਿਚ ਦਸਤਾਨੇ ਪਾਏ…
-

ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ; ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਜਾਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ, ਖੁੱਡੀਆਂ ਮਹਾ ਸਿੰਘ…
-

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੇ ਪੰਜਾਬ ਦੇ ਵਿੱਚ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਕਾਰਨ ਹਜਾਰਾਂ ਨਸ਼ਾ ਤਸਕਰ ਜੇਲ੍ਹਾ ਵਿਚ ਡੱਕੇ ਗਏ ਹਨ, ਉਨ੍ਹਾਂ ਦੀਆਂ ਕਾਲੀਆ ਕਮਾਈਆਂ ਨਾਲ ਉਸਾਰੀਆਂ ਨਜਾਇਜ ਇਮਾਰਤਾਂ ਨਿਸਤੋਨਾਬੂਦ ਕੀਤੀਆ ਜਾ ਰਹੀਆਂ ਹਨ। ਇਹ ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ…
-

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ ਕੋਟ ਜ਼ਿਲਾ ਤਰਨ ਤਾਰਨ ਦੇ ਮੀਡੀਆ ਇੰਚਾਰਜ ਨਿਯੁਕਤ
ਤਰਨ ਤਾਰਨ 17 ਜੁਲਾਈ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ ਕੋਟ ਨੂੰ ਜ਼ਿਲਾ ਤਰਨ ਤਾਰਨ ਦਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਸ੍ਰੀ ਹਰਪ੍ਰੀਤ ਸਿੰਘ ਕੋਟ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰਦੇ ਰਹੇ ਹਨ।ਉਹ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਮੀਡੀਆ ਇੰਚਾਰਜ ਵੀ ਰਹੇ ਅਤੇ ਵੱਖ-ਵੱਖ…
-

ਪੰਚਾਇਤੀ ਉਪ ਚੋਣਾਂ ਲਈ ਜ਼ਿਲ੍ਹੇ ‘ਚ ਆਖ਼ਰੀ ਦਿਨ 23 ਨਾਮਜ਼ਦਗੀ ਪੱਤਰ ਹੋਏ ਦਾਖਲ-ਜ਼ਿਲ੍ਹਾ ਚੋਣ ਅਫ਼ਸਰ
ਮਾਨਸਾ, 17 ਜੁਲਾਈ :ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦੇ 19 ਵਾਰਡਾਂ ਲਈ ਪੰਚਾਂ ਦੀ 27 ਜੁਲਾਈ ਨੂੰ ਹੋਣ ਵਾਲੀ ਉਪ ਚੋਣ ਵਾਸਤੇ ਅੱਜ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਕੁੱਲ 23 ਉਮੀਦਵਾਰਾਂ ਵਲੋਂ ਆਪੋਂ-ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਆਈ.ਏ.ਐਸ. ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਲਾਕ…
-

ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਪ੍ਰੋਗਰਾਮਾਂ ਦਾ ਲਿਆ ਜਾਇਜ਼ਾ
ਮਾਨਸਾ 17 ਜੁਲਾਈ: ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਨੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਅਤੇ ਸਰਕਾਰ ਵੱਲੋਂ ਮਿੱਥੇ ਟੀਚਿਆਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ…
-

‘ਯੁੱਧ ਨਸ਼ਿਆਂ ਵਿਰੁੱਧ’: ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਬਣਵਾਲਾ ਅਣੂ, ਮਿੱਡੂ ਖੇੜਾ ਅਤੇ ਕਿੱਲਿਆਂਵਾਲੀ ਵਿੱਚ…
-

ਨਸ਼ੇ ਦੀ ਮੰਗ ਅਤੇ ਸਪਲਾਈ ਰੋਕਣ ਲਈ ਸਰਕਾਰ ਨੇ ਅਪਨਾਈ ਦੋਹਰੀ ਰਣਨੀਤੀ – ਵਿਧਾਇਕ ਮਾਲੇਰਕੋਟਲਾ
ਮਾਲੇਰਕੋਟਲਾ 17 ਜੁਲਾਈ – ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਸਥਾਨਕ ਕਾਲੀ ਮਾਤਾ ਮੰਦਿਰ ਅਤੇ ਲੇਬਰ ਸ਼ੈੱਡ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਹਰ ਪਿੰਡ ਅਤੇ ਵਾਰਡ ਨੂੰ ਨਸ਼ਾ ਮੁਕਤ ਬਣਾਉਣ ਵੱਲ ਕਦਮ ਚੁੱਕਣਾ ਹੈ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਬੇਮਿਸਾਲ…
-

ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ
ਚੰਡੀਗੜ੍ਹ, 17 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਵਿੱਚ ਸਫਾਈ ਅਤੇ ਸੈਨੀਟੇਸ਼ਨ ਦੀ ਸਥਿਤੀ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਸੂਬੇ ਦੀਆਂ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਨੇ ਸਫਾਈ ਅਤੇ ਸੈਨੀਟੇਸ਼ਨ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਮਿਸਾਲੀ ਭੂਮਿਕਾ ਨਿਭਾਈ ਹੈ ਅਤੇ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਲਿਆਂ ਬਾਰੇ ਮੰਤਰਾਲੇ ਵੱਲੋਂ…
-

ਯੁੱਧ ਨਸ਼ਿਆਂ ਵਿਰੁੱਧ ਦੇ 138ਵੇਂ ਦਿਨ 113 ਨਸ਼ਾ ਤਸਕਰ ਕਾਬੂ; 1.5 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਬਰਾਮਦ
ਚੰਡੀਗੜ੍ਹ, 17 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ 138ਵੇਂ ਦਿਨ ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 31,237 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ । ਇਸ ਨਾਲ…
-

ਲਾਲ ਚੰਦ ਕਟਾਰੂਚੱਕ ਨੇ 5 ਜ਼ਿਲਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ
ਚੰਡੀਗੜ੍ਹ, 17 ਜੁਲਾਈ: ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਕਈ ਅਹਿਮ ਪਹਿਲਕਦਮੀਆਂ ਦਾ ਐਲਾਨ ਕਰਦੇ ਹੋਏ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਹਾਈਵੇਅ ਦੇ ਦੋਵੇਂ ਪਾਸੇ ਫੁੱਲਾਂ ਵਾਲੇ ਬੂਟੇ ਲਗਾਉਣ ਵਾਲੇ ਇੱਕ ਪਾਇਲਟ ਪ੍ਰੋਜੈਕਟ ਦਾ ਐਲਾਨ ਕੀਤਾ। ਇੱਕ ਸੂਬਾ ਪੱਧਰੀ ਵਿਸ਼ੇਸ਼ ਕਮੇਟੀ ਇਸ ਪ੍ਰੋਜੈਕਟ ਦੀ ਨਿਗਰਾਨੀ ਕਰੇਗੀ ਅਤੇ…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਸੰਚਾਲਕ ਨੂੰ .30 ਬੋਰ ਦੇ 10 ਆਧੁਨਿਕ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ…
-

ਜਸਵੀਰ ਸਿੰਘ ਗੜ੍ਹੀ ਦਾ ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਸਨਮਾਨ
ਚੰਡੀਗੜ੍ਹ, 17 ਜੁਲਾਈ :ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵੱਲੋਂ ਨਿਊਜ਼ੀਲੈਂਡ ਦੀ ਫੇਰੀ ਤੇ ਆਏ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਜਸਵੀਰ ਸਿੰਘ ਗੜ੍ਹੀ ਨੂੰ ਇਹ ਸਨਮਾਨ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਲੋਕਾਂ…
-

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵੱਖ-ਵੱਖ ਖੇਤਰਾਂ ਦੀਆਂ ਕਮੇਟੀਆਂ ਦੇ ਸਲਾਹ-ਮਸ਼ਵਰੇ ਨਾਲ ਬਣਾਈ ਜਾਣ ਵਾਲੀ ਉਦਯੋਗਿਕ ਨੀਤੀ ਦੀ ਯੋਜਨਾ ਦਾ ਕੀਤਾ ਉਦਘਾਟਨ
ਚੰਡੀਗੜ੍ਹ 17 ਜੁਲਾਈ: ਪੰਜਾਬ ਸਰਕਾਰ ਇੱਕ ਨਵੀਂ ਉਦਯੋਗਿਕ ਨੀਤੀ ਲਿਆਂਦੀ ਜਾ ਰਹੀ ਹੈ, ਜੋ ਭਾਰਤ ਵਿੱਚ ਸਭ ਤੋਂ ਵਧੀਆ ਹੋਣ ਦੇ ਨਾਲ-ਨਾਲ ਪੰਜਾਬ ਵਿੱਚ ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਰਾਹ ਪੱਧਰਾ ਕਰੇਗੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨੀਤੀ ਵੱਖ-ਵੱਖ ਉਦਯੋਗਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਤਿਆਰ ਕੀਤੀ ਜਾਵੇਗੀ। ਪਹਿਲੇ…
-

ਫਿਰੋਜ਼ਪੁਰ ਫੋਰਟ ਨੂੰ ਹਰ ਐਤਵਾਰ ਦੇਖ ਸਕਣਗੇ ਆਮ ਲੋਕ ਅਤੇ ਸੈਲਾਨੀ
ਫ਼ਿਰੋਜ਼ਪੁਰ, 17 ਜੁਲਾਈ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਨੇ ਦੱਸਿਆ ਕਿ ਫ਼ਿਰੋਜ਼ਪੁਰ ਦਾ ਕਿਲ੍ਹਾ ਸਿੱਖ ਸਮਾਰਾਜ ਦੀ ਅਮੀਰ ਵਿਰਾਸਤ ਅਤੇ ਬਹਾਦਰੀ ਦਾ ਪ੍ਰਮਾਣ ਹੈ। ਹੁਣ ਇਸ ਕਿਲ੍ਹੇ ਨੂੰ ਸ਼ਹੀਦਾਂ ਦੀ ਧਰਤੀ ਦੇ ਬਹਾਦਰ ਨਾਗਰਿਕਾਂ ਨੂੰ ਸ਼ਰਧਾਜਲੀ ਵਜੋਂ ਆਮ ਲੋਕਾਂ ਲਈ ਖੋਲ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਫੋਰਟ ਨੂੰ ਦੇਖਣ ਲਈ ਲੋਕ ਆਪਣਾ ਆਧਾਰ ਕਾਰਡ…
-

ਫਰੀਦਕੋਟ ਨਗਰ ਕੌਂਸਲ ਨੂੰ 4 ਕਰੋੜ 22 ਲੱਖ ਦੇ ਵਿਕਾਸ ਕਾਰਜਾਂ ਦੀ ਮਿਲੀ ਮਨਜ਼ੂਰੀ: ਵਿਧਾਇਕ ਸ. ਸੇਖੋਂ
ਫਰੀਦਕੋਟ 16 ਜੁਲਾਈ () ਪੰਜਾਬ ਸਰਕਾਰ ਵੱਲੋਂ ਫਰੀਦਕੋਟ ਨਗਰ ਕੌਂਸਲ ਨੂੰ ਕਈ ਵਿਕਾਸ ਕਾਰਜਾਂ ਦੀ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਦੀ ਟੈਂਡਰ ਪ੍ਰਕਿਰਿਆ 26 ਅਪ੍ਰੈਲ 2025 ਨੂੰ ਪੂਰੀ ਹੋ ਚੁੱਕੀ ਹੈ ਅਤੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਅਨੁਸਾਰ ਹੁਣ ਇਨ੍ਹਾਂ ਕੰਮਾਂ ਦੀ ਸ਼ੁਰੂਆਤ ਜਲਦ ਕਰਵਾਈ ਜਾਵੇਗੀ। ਇਹ ਜਾਣਕਾਰੀ ਵਿਧਾਇਕ ਫਰੀਦਕੋਟ ਸ. ਗੁਰਦਿੱਤ…
-

ਵਿਧਾਇਕ ਉੱਗੋਕੇ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਸੌਂਪੇ
ਤਪਾ, 17 ਜੁਲਾਈ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਸਰਬਸੰਮਤੀ ਨਾਲ ਚੁਣੀਆਂ ਹਲਕਾ ਭਦੌੜ ਦੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ…
Got any book recommendations?