Mindblown: a blog about philosophy.
-

ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਤਰਨ ਤਾਰਨ , 14 ਜੁਲਾਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਆਰੰਭੀ ਫ਼ੈਸਲਾਕੁੰਨ ਲੜਾਈ ਦੇ ਤਹਿਤ ਪਿੰਡ ਅਤੇ ਵਾਰਡ ਪੱਧਰ `ਤੇ ਜਾ ਕੇ ਰੱਖਿਆ ਕਮੇਟੀਆਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ ਦਾ ਸਿਲਸਿਲਾ 15 ਜੁਲਾਈ ਤੋਂ ਦੁਬਾਰਾ ਸ਼ੁਰੂ ਕੀਤਾ ਜਾ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਤਹਿਤ ਇਨ੍ਹਾਂ…
-

ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ
ਪਟਿਆਲਾ,14 ਜੁਲਾਈ:ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ 15 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਨਸ਼ਾ ਮੁਕਤੀ ਯਾਤਰਾ ਦੇ ਦੂਜੇ ਪੜਾਅ ਨੂੰ ਸਫਲ ਬਣਾਉਣ ਲਈ ਐਸ.ਡੀ.ਐਮ ਪਟਿਆਲਾ ਗੁਰਦੇਵ ਸਿੰਘ ਵੱਲੋਂ ਪਟਿਆਲਾ ਸ਼ਹਿਰੀ ਤੇ ਦਿਹਾਤੀ ਹਲਕੇ ਦੇ ਪੁਲਿਸ, ਸਿਹਤ, ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੇ ਇਲਾਕੇ ਦੇ ਪਤਵੰਤਿਆਂ ਨਾਲ ਬੈਠਕਾਂ ਕੀਤੀਆਂ ਗਈਆਂ।ਮੀਟਿੰਗ ਦੌਰਾਨ ਐਸ.ਡੀ.ਐਮ. ਨੇ…
-

ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 14 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ135ਵੇਂ ਦਿਨ ਪੰਜਾਬ ਪੁਲਿਸ ਨੇ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋ ਹੈਰੋਇਨ, 1.5 ਕਿਲੋ ਅਫ਼ੀਮ, 42 ਕਿਲੋ ਭੁੱਕੀ ਅਤੇ 7.18 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ…
-

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 14 ਜੁਲਾਈ ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਰਾਜ ਵਿਕਾਸ ਟੈਕਸ (ਸੋਧ) ਬਿੱਲ, 2025 ਦਾ ਉਦੇਸ਼ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਐਕਟ, 2018…
-

ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਜਲ ਭੰਡਾਰਾਂ ਦਾ ਪੱਧਰ ਸਥਿਰ ਹੈ ਅਤੇ ਸੂਬੇ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ…
-

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ
*ਚੰਡੀਗੜ੍ਹ, 14 ਜੁਲਾਈ*:ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ।ਇਸ ਬਾਰੇ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਉਨ੍ਹਾਂ ਦੀ…
-

ਚੱਬੇਵਾਲ ਹਲਕੇ ਦੇ 29 ਪਿੰਡਾਂ ’ਚ ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਉੱਪਰ 9 ਕਰੋੜ ਤੋਂ ਵੱਧ ਕੀਤਾ ਜਾਵੇਗਾ ਖਰਚ – ਡਾ. ਇਸ਼ਾਂਕ ਕੁਮਾਰ
ਹੁਸ਼ਿਆਰਪੁਰ/ਚੱਬੇਵਾਲ, 14 ਜੁਲਾਈ : ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲੇ ਪੜਾਅ ਤਹਿਤ ਹਲਕੇ ਦੇ 29 ਪਿੰਡਾਂ ਵਿਚ 9 ਕਰੋੜ ਤੋਂ ਵੱਧ ਦੀ ਰਾਸ਼ੀ ਖ਼ਰਚ ਕਰਕੇ ਅਤਿ-ਆਧੁਨਿਕ ਖੇਡ ਸਟੇਡੀਅਮਾਂ ਦਾ ਨਿਰਮਾਣ ਕਾਰਜ ਆਉਂਦੇ ਦਿਨਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼ੁਰੂ ਕਰਵਾਇਆ ਜਾ…
-

ਸੇਵਾ ਸਦਨ ਵਿਚ ਹਫਤਾਵਾਰੀ ਲੱਗ ਰਹੇ ਜਨਤਾ ਦਰਬਾਰ ਵਿੱਚ ਹੋ ਰਿਹਾ ਸਮੱਸਿਆਵਾ ਦਾ ਨਿਪਟਾਰਾ
ਨੰਗਲ 14 ਜੁਲਾਈ () ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਾਢੇ ਤਿੰਨ ਸਾਲਾ ਪਹਿਲਾ ਸੁਰੂ ਕੀਤੇ ਜਨਤਾ ਦਰਬਾਰ ਵਿੱਚ ਲਗਾਤਾਰ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ। ਐਤਵਾਰ ਨੂੰ ਸੇਵਾ ਸਦਨ ਨੰਗਲ 2 ਆਰ.ਵੀ.ਆਰ ਵਿੱਚ ਸਵੇਰੇ 7 ਵਜੇ ਤੋ ਹੀ ਹਲਕੇ ਦੇ ਲੋਕ ਪੰਚਾਇਤਾਂ, ਧਾਰਮਿਕ, ਸਮਾਜਿਕ…
-

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੋਸ਼ਿਸ਼ਾਂ ਆਰੰਭ
ਗੁਰਦਾਸਪੁਰ, 14 ਜੁਲਾਈ ( ) – ਜ਼ਿਲ੍ਹਾ ਗੁਰਦਾਸਪੁਰ ਨੂੰ ‘ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ’ ਬਣਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੋਂ ਹੀ ਕੋਸ਼ਿਸ਼ਾਂ ਅਰੰਭ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਆਗਾਮੀ…
-

ਟਰਾਂਸਪੋਰਟ ਅਤੇ ਮਾਲ ਵਿਭਾਗ ਦਾਂ ਸੇਵਾਵਾਂ ਹੁਣ ਸੇਵਾ ਕੇਂਦਰ ਅਤੇ ਡੋਰ ਸਟੈਪ ਡਿਲਵਰੀ ਰਾਹੀਂ ਉਪਲਬਧ-ਡੀ.ਸੀ
ਫਰੀਦਕੋਟ 15 ਜੁਲਾਈ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਆਸਾਨ, ਤੇਜ਼ ਅਤੇ ਪਾਰਦਰਸ਼ੀ ਸਰਵਿਸ ਮੁਹੱਈਆ ਕਰਵਾਉਣ ਵਾਸਤੇ ਟਰਾਂਸਪੋਰਟ ਅਤੇ ਮਾਲ ਵਿਭਾਗ ਦੀਆਂ ਕੁੱਲ 32 ਨਵੀਆਂ ਸੇਵਾਵਾਂ ਨੂੰ ਸੇਵਾ ਕੇਂਦਰ ਅਤੇ ਡੋਰ ਸਟੈਪ ਡਿਲਵਰੀ ਰਾਹੀਂ ਲਾਗੂ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ…
-

ਜ਼ਿਲਾ ਤਰਨ ਤਾਰਨ ਦੇ 09 ਸਰਪੰਚਾਂ ਅਤੇ 99 ਪੰਚਾਂ ਦੇ ਖਾਲੀ ਅਹੁਦਿਆਂ ਲਈ ਚੋਣਾਂ 27 ਜੁਲਾਈ ਨੂੰ-ਜ਼ਿਲਾ ਚੋਣ ਅਫਸਰ
ਤਰਨ ਤਾਰਨ, 13 ਜੁਲਾਈ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ 09 ਸਰਪੰਚਾਂ ਅਤੇ 99 ਪੰਚਾਂ ਦੇ ਖਾਲੀ ਅਹੁਦਿਆਂ ਲਈ ਚੋਣ 27 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾਈ ਜਾ ਰਹੀ ਹੈ। ਵੋਟਾਂ ਦੀ…
-

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਛਾਜਲੀ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 80 ਲੱਖ ਦਾ ਚੈੱਕ ਭੇਟ*
ਦਿੜ੍ਹਬਾ/ਸੁਨਾਮ, 13 ਜੁਲਾਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਛਾਜਲੀ ਵਿਖੇ ਵਿਕਾਸ ਕਾਰਜਾਂ ਲਈ 80 ਲੱਖ ਰੁਪਏ ਦਾ ਚੈੱਕ ਪੰਚਾਇਤ ਨੂੰ ਸੌਂਪਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਵਿੱਚ 65 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ, ਪਿੰਡ ਦੀ ਰੋਜਾ ਪੱਤੀ ਵਿਖੇ ਕਰੀਬ 05 ਲੱਖ ਰੁਪਏ ਦੀ ਲਾਗਤ…
-

ਜ਼ਿਲ੍ਹੇ ਦੇ ਸਾਰੇ ਬਲਾਕਾਂ ‘ਚ ਸਥਾਪਿਤ ਕੀਤੇ ਗਏ ਹਨ ਨਾਮਜ਼ਦਗੀ ਕੇਂਦਰ : ਆਸ਼ਿਕਾ ਜੈਨ
ਹੁਸ਼ਿਆਰਪੁਰ, 13 ਜੁਲਾਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਨੇ ਗ੍ਰਾਮ ਪੰਚਾਇਤਾਂ ਵਿਚ ਖਾਲੀ ਅਹੁਦਿਆਂ ਲਈ ਉੱਪ ਚੋਣਾਂ ਦਾ ਸ਼ਡਿਊਲ ਐਲਾਨ ਦਿੱਤਾ ਹੈ। ਇਹ ਉੱਪ ਚੋਣ 27 ਜੁਲਾਈ 2025 (ਐਤਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। …
-

ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸਰਪੰਚਾਂ ਦੀਆਂ 12 ਅਤੇ ਪੰਚਾਂ ਦੀਆਂ 231 ਸੀਟਾਂ ਲਈ 27 ਜੁਲਾਈ ਨੂੰ ਹੋਵੇਗੀ ਵੋਟਿੰਗ
ਫਿਰੋਜ਼ਪੁਰ 13 ਜੁਲਾਈ ( ) ਮਾਨਯੋਗ ਰਾਜ ਚੋਣ ਕਮਿਸ਼ਨ,ਪੰਜਾਬ ਜੀ ਦੇ ਹੁਕਮਾਂ ਅਨੁਸਾਰ ਜਿਲ੍ਹਾ ਫਿਰੋਜ਼ਪੁਰ ਦੀਆਂ ਗ੍ਰਾਮ ਪੰਚਾਇਤਾਂ ਦੀਆਂ ਰਹਿੰਦੀਆਂ ਚੋਣਾਂ/ਚੋਣਾਂ ਤੋਂ ਬਾਅਦ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਹੋਈਆਂ ਸੀਟਾਂ ਦੀ ਚੋਣ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਮਿਤੀ 11-07-2025 ਨੂੰ ਜਾਰੀ ਹੋ ਗਿਆ ਹੈ। ਜਿਸ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸਰਪੰਚਾਂ ਦੀਆਂ ਕੁੱਲ 12 ਅਤੇ ਪੰਚਾਂ ਦੀਆਂ 231…
-

ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 13 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 134ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 500 ਗ੍ਰਾਮ ਗਾਂਜਾ, 120 ਕਿਲੋ ਭੁੱਕੀ ਅਤੇ 24,210…
-

ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ*
ਚੰਡੀਗੜ੍ਹ, 13 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਆਪਣੀ ਸਰਕਾਰੀ ਰਿਹਾਇਸ਼ ‘ਤੇ ਮੀਡੀਆ ਕਰਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਸਰਕਾਰ ਵੱਲੋਂ ਕੀਤੀ ਕਰਜਾ ਮਾਫੀ ਦੇ ਸਰਟੀਫਿਕੇਟ ਵੰਡੇ
ਨੰਗਲ 13 ਜੁਲਾਈ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਦਾ ਕਰਜਾ ਮਾਫ ਕਰਕੇ ਉਨ੍ਹਾਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜਿਲ੍ਹਾ ਰੂਪਨਗਰ ਦੇ 103 ਪਰਿਵਾਰਾ ਦਾ 1,80,96000 ਰੁਪਏ ਦਾ ਕਰਜਾ ਮਾਫ ਹੋਇਆ ਹੈ। ਉਨ੍ਹਾਂ ਦੇ ਕਰਜ਼ੇ ਦੀ ਮੂਲ ਰਕਮ ਤੇ ਵਿਆਜ ਤੇ ਲਕੀਰ ਮਾਰ ਦਿੱਤੀ ਹੈ, ਭਵਿੱਖ ਵਿਚ…
-

ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਅਬੋਹਰ ਪਹੁੰਚ ਕੇ ਕੱਪੜਾ ਵਪਾਰੀ ਸੰਜੇ ਵਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ
ਅਬੋਹਰ (ਫਾਜ਼ਿਲਕਾ ) 13 ਜੁਲਾਈਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੱਥੇ ਸ਼ਹਿਰ ਦੇ ਪ੍ਰਸਿੱਧ ਵਪਾਰੀ ਸੰਜੇ ਵਰਮਾ ਦੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਉਹਨਾਂ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ ਮੌਕੇ ਉਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ…
-

ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 13 ਜੁਲਾਈ ( ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ…
-

ਮਿਊਸੀਪਲ ਪਾਰਕ ਵਿਖੇ ਆਯੋਜਿਤ ਭੰਗੜਾ ਕਲਾਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ
ਕੋਟਕਪੂਰਾ 13 ਜੁਲਾਈ ਗੁੱਡ ਮੋਰਨਿੰਗ ਵੈਲਫੇਅਰ ਕਲੱਬ ਅਤੇ ਆਪਣਾ ਪੰਜਾਬ ਭੰਗੜਾ ਅਕੈਡਮੀ ਕੋਟਕਪੂਰਾ ਦੇ ਸਾਂਝੇ ਉਪਰਾਲੇ ਨਾਲ ਸਥਾਨਕ ਲਾਲਾ ਲਾਜਪਤ ਰਾਏ ਮਿਊਸੀਪਲ ਪਾਰਕ ਵਿਖੇ ਭੰਗੜਾ ਸਿਖਲਾਈ ਕਲਾਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੋਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ…
Got any book recommendations?