Mindblown: a blog about philosophy.
-

ਬਠਿੰਡਾ ਵਿੱਚ ਪਾਕਿਸਤਾਨ ਦੀ ਹਮਾਇਤ ਵਾਲੇ ਡਰੱਗ ਤਸਕਰੀ ਕਾਰਟਲ ਦਾ ਪਰਦਾਫਾਸ਼; 40 ਕਿਲੋ ਹੈਰੋਇਨ ਸਮੇਤ ਛੇ ਗ੍ਰਿਫ਼ਤਾਰ
ਚੰਡੀਗੜ੍ਹ/ਬਠਿੰਡਾ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ-ਤਸਕਰੀ ਦੀ ਸਮੱਸਿਆ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਬਠਿੰਡਾ ਪੁਲਿਸ ਨੇ ਛੇ ਮੁੱਖ ਨਸ਼ਾ ਤਸਕਰਾਂ ਨੂੰ 40 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਵਿਦੇਸ਼ੀ ਤਸਕਰਾਂ ਦੁਆਰਾ ਚਲਾਏ ਜਾ ਰਹੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫਾਸ਼ ਕੀਤਾ…
-

ਹਰਜੋਤ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਹਲਫ਼ਨਾਮੇ ਬਾਰੇ ਫੈਸਲਾ ਤਾਨਾਸ਼ਾਹੀ ਤੇ ਆਪਹੁਦਰਾ ਕਰਾਰ, ਮੁੜ ਵਿਚਾਰਨ ਦੀ ਮੰਗ
ਚੰਡੀਗੜ੍ਹ, 8 ਜੁਲਾਈ: ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 2025-26 ਸੈਸ਼ਨ ਵਿੱਚ ਨਵੇਂ ਦਾਖਲਿਆਂ ਲਈ ਲਾਜ਼ਮੀ ਤੌਰ ’ਤੇ ਹਲਫ਼ਨਾਮਾ/ਅੰਡਰਟੇਕਿੰਗ ਲੈਣ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਫੈਸਲੇ ਨੂੰ ‘‘ਤਾਨਾਸ਼ਾਹੀ ਅਤੇ ਆਪਹੁਦਰਾ’’ ਕਰਾਰ ਦਿੱਤਾ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖ ਕੇ ਇਸ ਬਾਰੇ ਸਪੱਸ਼ਟੀਕਰਨ ਮੰਗਿਆ ਹੈ। ਸ. ਹਰਜੋਤ ਸਿੰਘ…
-

ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੇ ਨਵ ਨਿਯੁਕਤ 2 ਡਾਇਰੈਕਟਰਜ ਨੇ ਅਹੁਦਾ ਸੰਭਾਲਿਆ
ਚੰਡੀਗੜ੍ਹ, 8 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਬੋਰਡ ਆਫ ਡਾਇਰੈਕਟਰਜ ਦੇ ਨਿਯੁਕਤ ਕੀਤੇ ਗਏ ਨਾਨ-ਆਫਿਸ਼ੀਅਲ ਡਾਇਰੈਕਟਰ ਸ਼੍ਰੀ ਦਿਨੇਸ਼ ਕੁਮਾਰ ਅਤੇ ਸ਼੍ਰੀ ਜਸਵੀਰ ਸਿੰਘ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਥਿਤ ਬੈਕਫਿੰਕੋ ਮੁੱਖ ਦਫਤਰ ਵਿਖੇ ਚੇਅਰਮੈਨ, ਬੈਕਫਿੰਕੋ ਸ਼੍ਰੀ ਸੰਦੀਪ ਸੈਣੀ ਦੀ ਹਾਜ਼ਰੀ…
-

ਮਾਨ ਸਰਕਾਰ ਦੇ ਯਤਨਾਂ ਸਦਕਾ ਸੁਲਤਾਨਪੁਰ ਲੋਧੀ ਸ਼ਹਿਰ ਦੀ ਬਦਲੇਗੀ ਨੁਹਾਰ: ਡਾ. ਰਵਜੋਤ ਸਿੰਘ
ਚੰਡੀਗੜ੍ਹ, 8 ਜੁਲਾਈ:ਪੰਜਾਬ ਦੀ ਮਾਨ ਸਰਕਾਰ ਦੇ ਯਤਨਾਂ ਨਾਲ ਸੁਲਤਾਨਪੁਰ ਲੋਧੀ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ ਅਤੇ ਸ਼ਹਿਰ ਵਿਖੇ ਅਤੀ ਆਧੁਨਿਕ ਸਹੂਲਤਾਂ ਉਪਲੱਬਧ ਹੋਣਗੀਆਂ। ਇਹ ਐਲਾਨ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ 240 ਕਰੋੜ ਰੁਪਏ ਦੇ 23 ਪ੍ਰਾਜੈਕਟ ਸ਼ਹਿਰ ਦੇ ਜੀਵਨ ਪੱਧਰ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਗੇ, ਸ਼ਹਿਰੀ ਚੁਣੌਤੀਆਂ…
-

ਪੰਜਾਬ ਪੁਲਿਸ ਨੇ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਜਲੰਧਰ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ
ਚੰਡੀਗੜ੍ਹ/ਜਲੰਧਰ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਆਪਰੇਟਿਵ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਗਿਰੋਹ ਵੱਲੋਂ ਪੰਜਾਬ ਅਤੇ ਮੱਧ ਪ੍ਰਦੇਸ਼…
-

ਲਾਲਜੀਤ ਸਿੰਘ ਭੁੱਲਰ ਨੇ 12 ਨਵ-ਨਿਯੁਕਤ ਜੇਲ੍ਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 8 ਜੁਲਾਈ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਇੱਕ ਰਸਮੀ ਸਮਾਰੋਹ ਦੌਰਾਨ ਨਵੇਂ ਭਰਤੀ ਹੋਏ 12 ਜੇਲ੍ਹ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਾਲ ਆਤਮ ਨਗਰ ਲੁਧਿਆਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਅਤੇ ਏਡੀਜੀਪੀ ਜੇਲ੍ਹਾਂ ਸ੍ਰੀ ਅਰੁਣ…
-

ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
ਚੰਡੀਗੜ੍ਹ, 8 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਨ, ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਕਈ ਮੀਟਿੰਗਾਂ ਕੀਤੀਆਂ। ਤਿੰਨ ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੇ ਵਿਚਾਰ-ਵਟਾਂਦਰੇ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵਿੱਚ ਉਨ੍ਹਾਂ…
-

ਲਾਲ ਚੰਦ ਕਟਾਰੂਚੱਕ ਵੱਲੋਂ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਡੀਐਫਐਸਸੀਜ਼ ਨੂੰ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼
ਚੰਡੀਗੜ੍ਹ, 8 ਜੁਲਾਈ: ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮੁਫਤ ਰਾਸ਼ਨ (ਕਣਕ) ਮਿਲਦੇ ਰਹਿਣ ਨੂੰ ਯਕੀਨੀ ਬਣਾਉਣ ਲਈ ਈ-ਕੇਵਾਈਸੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐਫਐਸਸੀਜ਼) ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਇਸ…
-

ਸੰਜੈ ਵਰਮਾ ਦੇ ਪਰਿਵਾਰ ਨੂੰ ਮਿਲੇਗਾ ਇਨਸਾਫ, ਕਾਤਲਾਂ ਨੂੰ ਮਿਲੇਗੀ ਸਖ਼ਤ ਸਜਾ-ਗੁਰਮੀਤ ਸਿੰਘ ਖੁੱਡੀਆਂ
ਅਬੋਹਰ (ਫਾਜ਼ਿਲਕਾ) 8 ਜੁਲਾਈਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਅਬੋਹਰ ਦੇ ਕਾਰੋਬਾਰੀ ਸੰਜੈ ਵਰਮਾ ਦੇ ਪਰਿਵਾਰ ਨੂੰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਉਨ੍ਹਾਂ ਨੇ ਇਸ ਮੌਕੇ ਮ੍ਰਿਤਕ ਸੰਜੈ ਵਰਮਾ ਦੇ ਭਰਾ ਜਗਤ ਵਰਮਾ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸੰਜੈ ਵਰਮਾ ਦੇ ਰੂਪ ਵਿਚ ਇਕ ਬਹੁਤ ਹੀ…
-

ਵਿਧਾਇਕ ਸ਼ੈਰੀ ਕਲਸੀ ਨੇ ਨੌਸ਼ਹਿਰਾ ਮੱਝਾ ਸਿੰਘ ਦੇ ਵਾਸੀਆਂ ਦੀ ਮੰਗ ਪੂਰੀ ਕੀਤੀ-ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਟੈਂਕੀ ਦਾ ਕਰਵਾਇਆ ਨਿਰਮਾਣ
ਨੌਸ਼ਹਿਰਾ ਮੱਝਾ ਸਿੰਘ/ਬਟਾਲਾ, 8 ਜੁਲਾਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਦੇ ਪਿੰਡਾਂ ਅੰਦਰ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਟੈਂਕੀ ਦਾ ਨਿਰਮਾਣ ਕਰਵਾਇਆ ਗਿਆ ਹੈ। ਹਲਕੇ ਅੰਦਰ ਕਰਵਾ ਜਾ…
-
ਬਲਾਕ ਡੱਬਵਾਲਾ ਕਲਾਂ ਦੇ ਪਿੰਡਾਂ ਵਿੱਚ ਸਿਹਤ ਕੈਂਪ ਦੌਰਾਨ ਪਰਿਵਾਰ ਨਿਯੋਜਨ ਬਾਰੇ ਕੀਤਾ ਜਾਗਰੂਕ
ਫਾਜ਼ਿਲਕਾ 08 ਜੁਲਾਈ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਸਿਵਲ ਸਰਜਨ ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕਵਿਤਾ ਸਿੰਘ ਅਗਵਾਈ ਹੇਠ ਬਲਾਕ ਡੱਬਵਾਲਾ ਕਲਾਂ ਦੇ ਪਿੰਡਾਂ ਵਿਖੇ ਲਗਾਏ ਗਏ ਸਿਹਤ ਕੈਂਪ ਮੌਕੇ ਪਰਿਵਾਰ ਨਿਯੋਜਨ ਬਾਰੇ ਜਾਗਰੂਕ ਕੀਤਾ ਗਿਆ। ਸਿਹਤ ਕੇਂਦਰਾਂ ਵਿਖੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਐਮ.ਓ ਕਵਿਤਾ…
-

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ਵਿਚ ਐੱਸ ਸੀ ਭਾਈਚਾਰੇ ਦੇ ਹੱਕਾਂ ਦੀ ਭਲਾਈ ਲਈ ਵਚਨਬੱਧ: ਰੁਪਿੰਦਰ ਸਿੰਘ ਸੀਤਲ
ਬਰਨਾਲਾ, 8 ਜੁਲਾਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ਵਿੱਚ ਐੱਸ ਸੀ ਭਾਈਚਾਰੇ ਦੀ ਭਲਾਈ ਅਤੇ ਹੱਕਾਂ ਦੀ ਬਹਾਲੀ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦੇ ਹੋਏ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ. ਰੁਪਿੰਦਰ ਸਿੰਘ ਸੀਤਲ ਨੇ ਦੱਸਿਆ ਕਿ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਓਨ੍ਹਾਂ ਨੂੰ 8 ਜ਼ਿਲ੍ਹਿਆਂ ਬਰਨਾਲਾ, ਸ਼ਹੀਦ ਭਗਤ ਸਿੰਘ ਨਗਰ,…
-

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ‘ਚ 6.44 ਕਰੋੜ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੇ ਨਵੀਨੀਕਰਨ ਦੇ ਰੱਖੇ ਨੀਂਹ ਪੱਥਰ
ਲੰਬੀ/ਸ੍ਰੀ ਮਕਤਸਰ ਸਾਹਿਬ, 8 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ‘ਚ 6.44 ਕਰੋੜ ਦੀ ਲਾਗਤ ਨਾਲ ਹੋਣ ਵਾਲੀ ਵੱਖ-ਵੱਖ ਸੜਕਾਂ ਦੀ ਅਪਗ੍ਰੇਡੇਸ਼ਨ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ, ਕਸਬੇ ਅਤੇ…
-

ਰੱਖੜੀ ਰਹੇਗੀ ਸੁਰੱਖਿਅਤ, ਡਾਕ ਵਿਭਾਗ ਨੇ ਜਾਰੀ ਕੀਤੇ ਆਕਰਸ਼ਕ ਵਾਟਰਪਰੂਫ ਲਿਫ਼ਾਫ਼ੇ
ਫਿਰੋਜ਼ਪੁਰ 8 ਜੁਲਾਈ ( ) ਫਿਰੋਜ਼ਪੁਰ ਡਾਕ ਮੰਡਲ ਦੇ ਸੁਪਰਡੈਂਟ ਆਫ ਪੋਸਟ ਆਫ਼ਿਸ ਸ੍ਰੀ ਰਵੀ ਕੁਮਾਰ ਨੇ ਕਿਹਾ ਕਿ ਹੁਣ ਭੈਣਾਂ ਡਾਕ ਵਿਭਾਗ ਰਾਹੀਂ ਵਿਦੇਸ਼ਾਂ ‘ਚ ਰਹਿ ਰਹੇ ਭਰਾਵਾਂ ਨੂੰ ਬਹੁਤ ਹੀ ਵਾਜਬ ਦਰਾਂ ਤੇ ਰੱਖੜੀ ਭੇਜ ਸਕਣਗੀਆਂ । ਉਨ੍ਹਾਂ ਦੱਸਿਆਂ ਕਿ ਡਾਕਘਰ ਦੀਆਂ ਦਰਾਂ ਨਿੱਜੀ ਕੋਰੀਅਰ ਸੇਵਾਵਾਂ ਦੇ ਮੁਕਾਬਲੇ ਕਾਫੀ ਘੱਟ ਹਨ। ਉਨ੍ਹਾਂ ਨੇ…
-

ਨਾਬਾਰਡ ਅਤੇ ਕੇਵੀਕੇ ਵੱਲੋਂ ਪਿੰਡ ਪੇਦਨੀ ਕਲਾਂ ਵਿੱਚ ਸਾਂਝੇ ਤੌਰ ‘ਤੇ ਪੌਦੇ ਲਾਉਣ ਸਬੰਧੀ ਸਮਾਗਮ ਦਾ ਆਯੋਜਨ
ਪੇਦਨੀ ਕਲਾਂ/ਸੰਗਰੂਰ, 8 ਜੁਲਾਈ (000) – ਵਾਤਾਵਰਣ ਨੂੰ ਬਚਾਈ ਰੱਖਣ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਾਬਾਰਡ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਖੇੜੀ ਵੱਲੋਂ ਵਣ ਮਹਾਂਉਤਸਵ ਦੇ ਮੌਕੇ ‘ਤੇ ਪਿੰਡ ਪੇਦਨੀ ਕਲਾਂ ਵਿੱਚ ਸਾਂਝੇ ਤੌਰ ਉੱਤੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪਿੰਡ ਦੇ ਕਿਸਾਨਾਂ ਅਤੇ ਸਵੈ ਸਹਾਇਤਾ ਸਮੂਹਾਂ (SHGs) ਦੇ ਮੈਂਬਰਾਂ…
-

ਦੂਰ ਦੂਰਾਂਡੇ ਪੇਂਡੂ ਖੇਤਰਾਂ ਤੱਕ ਪਹੁੰਚੀ ਭਗਵੰਤ ਮਾਨ ਸਰਕਾਰ ਦੀ ਵਿਕਾਸ ਦੀ ਲਹਿਰ
ਨੰਗਲ 08 ਜੁਲਾਈ () ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਕਾਸ ਦੀ ਲਹਿਰ ਸੂਬੇ ਦੇ ਕੋਨੇ ਕੋਨੇ ਨੂੰ ਛੂਹ ਰਹੀ ਹੈ। ਦੂਰ ਦੂਰਾਂਡੇ ਪੇਂਡੂ ਖੇਤਰਾਂ ਜਿੱਥੇ ਦਹਾਕਿਆਂ ਤੱਕ ਕੋਈ ਵਿਕਾਸ ਨਹੀ ਹੋਇਆ ਸੀ, ਉਥੇ ਕਰੋੜਾ ਰੁਪਏ ਖਰਚ ਹੋ ਰਹੇ ਹਨ। ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਜਦੋਂ ਵਿਧਾਨ ਸਭਾ ਚੋਣਾ ਤੋ…
-

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ
ਗੁਰਦਾਸਪੁਰ, 07 ਜੁਲਾਈ ( ) – ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਜੇਲ੍ਹ ਦੀ ਹਰ…
-

ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੀ ਨਾਜਾਇਜ਼ ਉਸਾਰੀ ਢਾਹੀ*
ਸੰਗਰੂਰ, 07 ਜੁਲਾਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਵਿੱਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ…
-

ਵਿਸ਼ਵ ਜ਼ੂਨੋਸਿਸ ਦਿਵਸ ਤਹਿਤ ਅਵਾਰਾ ਕੁੱਤਿਆਂ ਨੂੰ ਮੁਫ਼ਤ ਐਂਟੀ-ਰੇਬੀਜ਼ ਟੀਕਾਕਰਨ ਕੈਂਪ ਆਯੋਜਿਤ
ਫ਼ਿਰੋਜ਼ਪੁਰ, 07 ਜੁਲਾਈ : ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਸੋਸਾਇਟੀ ਫਾਰ ਦਾ ਪ੍ਰੀਵੈਂਸ਼ਨ ਆਫ ਕਰੂਐਲਟੀ ਟੂ ਐਨੀਮਲਜ਼ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ-ਕਮ-ਸਕੱਤਰ ਸੋਸਾਇਟੀ ਫਾਰ ਦਾ ਪ੍ਰੀਵੈਂਸ਼ਨ ਆਫ ਕਰੂਐਲਟੀ ਟੂ ਐਨੀਮਲਜ਼ ਫ਼ਿਰੋਜ਼ਪੁਰ ਡਾ. ਹਿਮਾਂਸ਼ੂ ਸਿਆਲ ਦੀ ਦੇਖ-ਰੇਖ ਹੇਠ ਅੱਜ ਸਰਕਾਰੀ ਵੈਟਰਨਰੀ ਪੋਲੀਕਲੀਨਿਕ, ਫ਼ਿਰੋਜ਼ਪੁਰ ਵਿਖੇ ਵਿਸ਼ਵ ਜ਼ੂਨੋਸਿਸ ਦਿਵਸ ਅਵਾਰਾ ਕੁੱਤਿਆ ਨੂੰ ਮੁਫ਼ਤ ਐਂਟੀ…
-

ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ‘ਸੰਪਰਕ’ ਪ੍ਰੋਗਰਾਮ ਅਧੀਨ ਅਹਿਮ ਮੀਟਿੰਗ
ਮਾਲੇਰਕੋਟਲਾ 07 ਜੁਲਾਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਅਤੇ ਜ਼ੁਰਮਾਂ ਖਿਲਾਫ਼ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੁਲਿਸ ਵਲੋਂ ਅੱਜ ਸਥਾਨਕ ਉਰਦੂ ਅਕਾਦਮੀ ਵਿਖੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਗੋਰਵ ਯਾਦਵ ਦੇ ਦਿਸ਼ਾ ਨਿਰਦੇਸਾਂ ਤਹਿਤ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਮੌਜੂਦਗੀ ਵਿੱਚ “ ਸੰਪਰਕ ” ਪ੍ਰੋਗਰਾਮ ਅਧੀਨ ਮੁੜ ਮੀਟਿੰਗਾਂ ਦੀ ਸ਼ੁਰੂਆਤ ਹੈ , ਇਸ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਮੋਹਤਬਰਾਂ ਨੇ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦਾ ਭਰੋਸਾ ਦਿੱਤਾ । ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਦੀ ਜਵਾਨੀ ਨੂੰ ਬਚਾਉਂਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੁਲਿਸ-ਪਬਲਿਕ ਅਤੇ ਸਿਵਲ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਲਾ ਕੇ ਬਣਦਾ ਯੋਗਦਾਨ ਪਾਇਆ ਜਾਵੇ ਤਾਂ ਜੋ ਮਾੜੇ ਅਨਸਰਾਂ ਨੂੰ ਸਖਤੀ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ “ ਸੰਪਰਕ ” ਪ੍ਰੋਗਰਾਮ ਦਾ ਮਕਸਦ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਪੀਲ ਹੈ ਕਿ ਉਹ ਪੱਧਰ ’ਤੇ ਆਪਣਾ ਬਣਦਾ ਯੋਗਦਾਨ ਪਾਉਣ, ਸਹਿਯੋਗ, ਤਾਲਮੇਲ ਨੂੰ ਯਕੀਨੀ ਬਣਾਉਣ ਤਾਂ ਜੋ ਪੁਲਿਸ ਵੀ ਹੋਰ ਠੋਸ ਢੰਗ ਨਾਲ ਕਾਰਵਾਈ ਅਮਲ ਵਿਚ ਲਿਆਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਦੇ ਨਾਲ-ਨਾਲ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਖਾਸਕਰ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਅਤੇ ਮਾਰੂ ਰੁਝਾਨਾਂ ਪ੍ਰਤੀ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਪਿਛਲੇ ਸਮਿਆਂ ਦੌਰਾਨ ਨਸ਼ਾ ਸਮਗਲਰਾਂ ’ਤੇ ਪੂਰਾ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਜਿਸ ਤਹਿਤ ਇਨ੍ਹਾਂ ਸਮਗਲਰਾਂ ਦੀ 34,67,000 ਰੁਪਏ ਤੋਂ ਵੱਧ ਦੀ ਪ੍ਰਾਪਰਟੀ ਨੂੰ ਅਟੈਚ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੇ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ 409 ਮੁਕੱਦਮੇ ਦਰਜ ਕਰਕੇ 457 ਡਰੱਗ ਸਮਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਪਰਕ ਮੁਹਿੰਮ ਨਾਲ ਜੁੜ ਕੇ ਇਸ ਸਮਾਜਿਕ ਕਾਰਜ ਵਿਚ ਅਹਿਮ ਰੋਲ ਅਦਾ ਕਰਨ। ਕਪਤਾਨ ਪੁਲਿਸ (ਸਥਾਨਕ) ਗੁਰਸ਼ਰਨਜੀਤ ਸਿੰਘ ਕਿ ਇਸ ਅਲਾਮਤ ਨੂੰ ਠੱਲ੍ਹ ਪਾਉਣ ਲਈ ਤਿੰਨ ਨੁਕਾਤੀ ਪ੍ਰੋਗਰਾਮ ਨਸ਼ਿਆਂ ਵਿਰੁੱਧ ਸਖਤ ਕਾਰਵਾਈ, ਨਸ਼ਾ ਛੁਡਾਉਣਾ ਤੇ ਮੁੜ ਵਸੇਬਾ ਅਤੇ ਨਸ਼ਿਆਂ ਦੀ ਰੋਕਥਾਮ ਨੂੰ ਅਸਰਦਾਰ ਢੰਗ ਨਾਲ ਜ਼ਿਲ੍ਹੇ ਵਿਚ ਲਾਗੂ ਕੀਤਾ ਜਾ ਰਿਹਾ ਹੈ। ਐਸ.ਪੀ ਨੇ ਲੋਕਾਂ ਨੂੰ ਬਿਨਾ ਕਿਸੇ ਪ੍ਰਭਾਵ ਜਾਂ ਡਰ ਤੋਂ ਨਸ਼ਿਆਂ ਸਬੰਧੀ ਜਾਣਕਾਰੀਆਂ ਸਾਂਝੀਆਂ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੀ ਜਾਣਕਾਰੀ ਪੂਰਨ ਤੌਰ ’ਤੇ ਗੁਪਤ ਰੱਖਦਿਆਂ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਕਪਤਾਨ ਪੁਲਿਸ (ਸਥਾਨਕ) ਨੇ ਅਵਾਮ ਨੂੰ ਅਪੀਲ ਕੀਤੀ ਕਿ ਉਹ ਸੇਫ ਪੰਜਾਬ ਐਂਟੀ ਡਰੱਗ ਹੈਲਪ ਲਾਈਨ ਦੇ ਮੋਬਾਇਲ ਨੰ. 97791-00200 ਤੇ ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਬਿਨਾਂ ਕਿਸੇ ਡਰ ਤੋਂ ਦੇ ਸਕਦੇ ਹਨ । ਉਨ੍ਹਾਂ ਹੋਰ ਦੱਸਿਆ ਕਿ ਇਸ ਮੋਬਾਇਲ ਨੰਬਰ ਤੇ ਫ਼ੋਨ ਕਰਨ ਵਾਲੇ ਦਾ ਨਾਮ ਸਾਹਮਣੇ ਨਹੀਂ ਆਉਂਦਾ ਅਤੇ ਇਥੇ ਕੇਵਲ ਮੈਂਸਜ ਕਰਕੇ ਹੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਜਿਸ ਉਪਰੰਤ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ’ਤੇ ਰਾਜ ਭਰ ਵਿਚ ਸ਼ੁਰੂ ਹੋਈ ਇਹ ਮੁਹਿੰਮ ਜ਼ਿਲ੍ਹੇ ਵਿਚ ਵੀ ਜੰਗੀ ਪੱਧਰ ’ਤੇ ਜਾਰੀ ਹੈ। ਇਸ ਮੌਕੇ ਉਪ ਕਪਤਾਨ ਪੁਲਿਸ (ਸਥਾਨਕ) ਮਾਲੇਰਕੋਟਲਾ ਵਾਧੂ ਚਾਰਜ ਉਪ ਕਪਤਾਨ ਪੁਲਿਸ ਸਬ-ਡਵੀਜਨ ਮਾਲੇਰਕੋਟਲਾ ਮਾਨਵਜੀਤ ਸਿੰਘ , ਐਸ.ਐਚ.ਓ ਥਾਣਾ ਸਿਟੀ-1 ਬਲਜੀਤ ਸਿੰਘ, ਐਸ.ਐਚ.ਓ ਸੰਦੌੜ ਗਗਨਦੀਪ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਮੋਹਤਬਰ ਵਿਅਕਤੀ ਮੌਜੂਦ ਸਨ ।
Got any book recommendations?