Mindblown: a blog about philosophy.

  • ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ, 01 ਮੁਲਜ਼ਮ ਗ੍ਰਿਫਤਾਰ

    ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ, 01 ਮੁਲਜ਼ਮ ਗ੍ਰਿਫਤਾਰ

    ਮੂਨਕ, 14 ਜੂਨ- ਡਾ ਰਵਜੌਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 08.06.2026 ਤੋਂ 14.06.2026 ਤੱਕ ਡਰੱਗ ਦਾ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ 40 ਨਸ਼ੀਲੀਆਂ ਗੋਲੀਆਂ…

  • ਘਰ -ਘਰ ਜਾ ਕੇ ਨਾਗਰਿਕਾਂ ਨੂੰ ਕੀਤਾ ਜਾਵੇਗਾ ਜਾਗਰੂਕ, ਕੋਈ ਵੀ ਯੋਗ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ-ਡਾ. ਮੁਹੰਮਦ ਇਰਫਾਨ

    ਘਰ -ਘਰ ਜਾ ਕੇ ਨਾਗਰਿਕਾਂ ਨੂੰ ਕੀਤਾ ਜਾਵੇਗਾ ਜਾਗਰੂਕ, ਕੋਈ ਵੀ ਯੋਗ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ-ਡਾ. ਮੁਹੰਮਦ ਇਰਫਾਨ

    ਮਾਲੇਰਕੋਟਲਾ, 14 ਜੂਨ :        ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਸਬੰਧੀ ਵੋਟਰ ਜਾਗਰੂਕਤਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਕਾਲਜ ਆਫ਼ ਐਜੂਕੇਸ਼ਨ (ਬੀ.ਐਡ. ਕਾਲਜ), ਮਾਲੇਰਕੋਟਲਾ ਵਿਖੇ ਸਵੀਪ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਇਸ ਸੈੱਲ ਦਾ ਮੁੱਖ ਉਦੇਸ਼ ਵੱਖ-ਵੱਖ ਗਤੀਵਿਧੀਆਂ ਰਾਹੀਂ ਨਾਗਰਿਕਾਂ ਨੂੰ ਐੱਸ.ਆਈ.ਆਰ.-2026 ਦੀ ਮਹੱਤਤਾ ਅਤੇ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ।                ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅਤੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਆਈ.ਆਰ.-2026 ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਸਵੀਪ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਸਟਾਫ ਨੂੰ ਐੱਸ.ਆਈ.ਆਰ ਸਬੰਧੀ ਟ੍ਰੇਨਿੰਗ ਕਰਵਾਈ ਜਾ ਚੁੱਕੀ ਹੈ ਤਾਂ ਜੋ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਨਾ ਆਏ । ਟ੍ਰੇਨਿੰਗ ਦੌਰਾਨ ਚੋਣ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਐੱਸ.ਆਈ.ਆਰ. ਸਬੰਧੀ ਵੱਖ-ਵੱਖ ਫਾਰਮਾਂ, ਦਸਤਾਵੇਜ਼ਾਂ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।                    ਡਾ. ਇਰਫਾਨ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਘਰ-ਘਰ ਜਾ ਕੇ ਗਣਨਾ ਫਾਰਮ ਵੰਡਣਗੇ ਅਤੇ ਵੋਟਰਾਂ ਨੂੰ ਫਾਰਮ ਭਰਨ ਸਬੰਧੀ ਮਾਰਗਦਰਸ਼ਨ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਹਰ ਯੋਗ ਵੋਟਰ ਲਈ ਫਾਰਮ ਭਰਨਾ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਬੀ.ਐਲ.ਓ. ਨੂੰ ਵਾਪਸ ਸੌਂਪਣਾ ਬਹੁਤ ਜ਼ਰੂਰੀ ਹੈ।                ਇਸ ਮੌਕੇ ਸਹਾਇਕ ਸਵੀਪ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਹਰ ਘਰ ਵਿੱਚ ਵੋਟਰਾਂ ਦੀ ਸਹੂਲਤ ਅਨੁਸਾਰ ਤਿੰਨ ਵਾਰ ਦੌਰਾ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਮਹੱਤਵਪੂਰਨ ਪ੍ਰਕਿਰਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਫਾਰਮਾਂ ਨੂੰ ਆਨਲਾਈਨ ਅਪਡੇਟ ਕਰਨ ਲਈ ਮੌਜੂਦਾ ਫੋਟੋ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨਾਲ ਪੂਰਾ ਸਹਿਯੋਗ ਕਰਨ ਅਤੇ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਕਾਲਜ ਸਟਾਫ, ਸਵੀਪ ਟੀਮ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਨਾਗਰਿਕ ਹਾਜ਼ਰ ਸਨ।

  • ਤੰਦਰੁਸਤ ਤੇ ਸਿਹਤਮੰਦ ਰਹਿਣ ਲਈ ਸੀ.ਐਮ.ਦੀ ਯੋਗਸ਼ਾਲਾ ਦਾ ਜਰੂਰ ਉਠਾਉਣ ਲਾਭ

    ਤੰਦਰੁਸਤ ਤੇ ਸਿਹਤਮੰਦ ਰਹਿਣ ਲਈ ਸੀ.ਐਮ.ਦੀ ਯੋਗਸ਼ਾਲਾ ਦਾ ਜਰੂਰ ਉਠਾਉਣ ਲਾਭ

    ਸ੍ਰੀ ਮੁਕਤਸਰ ਸਾਹਿਬ 14 ਜੂਨ               ਸੀ.ਐਮ. ਦੀ ਯੋਗਸ਼ਾਲਾ ਦੇ ਤਹਿਤ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਿਹਤ, ਯੋਗਾ ਅਤੇ ਸਕਾਰਾਤਮਕ ਜੀਵਨ ਸ਼ੈਲੀ ਵਿੱਚ ਸੁਧਾਰ ਲਿਆਉਣ ਲਈ ਬਲਾਕ ਸ੍ਰੀ ਮੁਕਤਸਰ ਸਾਹਿਬ ਵਿੱਚ ਯੋਗਾ ਕਲਾਸ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਯੋਗਾ ਕੋਆਰਡੀਨੇਟਰ  ਆਜ਼ਾਦ ਸਿੰਘ ਨੇ ਦਿੱਤੀ।       …

  • ਪਿੰਡ ਕੁੱਬੇ ਨਵਾਂ ਮੋਘਾ ਲਾਇਆ, ਢਾਈ ਸੌ ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ: ਵਿਧਾਇਕ ਉੱਗੋਕੇ

    ਪਿੰਡ ਕੁੱਬੇ ਨਵਾਂ ਮੋਘਾ ਲਾਇਆ, ਢਾਈ ਸੌ ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ: ਵਿਧਾਇਕ ਉੱਗੋਕੇ

    ਤਪਾ/ ਭਦੌੜ, 14 ਜੂਨ-   ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਕੁੱਬੇ ਵਿਚ ਨਵੇਂ ਮੋਘੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨਵੇਂ ਮੋਘੇ ਨਾਲ ਪਿੰਡ ਕੁੱਬੇ ਨੇੜਲੇ ਕਰੀਬ ਢਾਈ ਸੌ ਏਕੜ ਰਕਬੇ ਨੂੰ ਪਹਿਲੀ ਵਾਰੀ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਅਤੇ ਹਲਕੇ ਦੇ ਵੱਡੀ…

  • ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ: ਮੀਤ ਹੇਅਰ ਵਲੋਂ ਸੋਨ ਤਗਮਾ ਜੇਤੂ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ

    ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ: ਮੀਤ ਹੇਅਰ ਵਲੋਂ ਸੋਨ ਤਗਮਾ ਜੇਤੂ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ

    ਬਰਨਾਲਾ, 14 ਜੂਨ-        ਉੜੀਸਾ ਵਿਚ ਪਿਛਲੇ ਦਿਨੀਂ ਹੋਈ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2026 ਵਿੱਚ ਬਰਨਾਲੇ ਦੇ 2 ਮੁੱਕੇਬਾਜ਼ਾਂ ਨੇ ਵੱਖ ਵੱਖ ਭਾਰ ਵਰਗ ਵਿੱਚ ਸੋਨ ਤਗਮਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ…

  • ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

    ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

    ਚੰਡੀਗੜ੍ਹ, 12 ਜੂਨ 2026: ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ ਹੈ।…

  • ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

    ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

    ਜਲੰਧਰ; 13 ਜੂਨ: ਜਲੰਧਰ ਦੇ ਸਾਈਂ ਦਾਸ ਸਕੂਲ ਦੇ ਮੈਦਾਨ ਵਿੱਚ ਅੱਜ ਸ਼ਾਮ ਭਗਵਾਨ ਪਰਸ਼ੂਰਾਮ ਜੀ ਜੈਅੰਤੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕਰਵਾਏ ਗਏ ਅਧਿਆਤਮਿਕ ਪ੍ਰੋਗਰਾਮ ‘ਇੱਕ ਸ਼ਾਮ ਸ਼ਿਵ ਦੇ ਨਾਮ’ ਵਿੱਚ ਪਹੁੰਚੇ ਹਜ਼ਾਰਾਂ ਸ਼ਰਧਾਲੂਆਂ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…

  • ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

    ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

    ਜਲੰਧਰ, 13 ਜੂਨ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅੱਜ ਜਲੰਧਰ ਵਿੱਚ ‘ਪੰਜਾਬ ਰਾਜ ਵਪਾਰੀ ਕਮਿਸ਼ਨ’ ਦੀ ਇੱਕ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਗੱਲਬਾਤ ਅਤੇ ਜਵਾਬਦੇਹ ਸ਼ਾਸਨ ਰਾਹੀਂ ਵਪਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਭਗਵੰਤ ਮਾਨ ਸਰਕਾਰ ਦੀ…

  • ਸਿਹਤ ਵਿਭਾਗ ਵੱਲੋਂ ਸਬਜ਼ੀ ਮੰਡੀ ਰੂਪਨਗਰ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

    ਸਿਹਤ ਵਿਭਾਗ ਵੱਲੋਂ ਸਬਜ਼ੀ ਮੰਡੀ ਰੂਪਨਗਰ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

    ਰੂਪਨਗਰ, 13 ਜੂਨ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਤੇ ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਉਰਮਿਲ ਗਰਗ ਦੀ ਯੋਗ ਅਗਵਾਈ ਹੇਠ ਅੱਜ ਸਬਜ਼ੀ ਮੰਡੀ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ…

  • ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਸਪੀਕਰ ਸੰਧਵਾਂ

    ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਸਪੀਕਰ ਸੰਧਵਾਂ

    ਕੋਟਕਪੂਰਾ, 13 ਜੂਨ (           ) :- ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵੱਖ ਵੱਖ ਸ਼ਹਿਰੀ ਵਾਰਡਾਂ ਸਮੇਤ ਸਾਰੇ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਹੱਲ ਕਰਨ ਲਈ ਵਿਕਾਸ ਕਾਰਜਾਂ ਵਾਸਤੇ ਗ੍ਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਸਟੇਟ ਐਵਾਰਡੀ ਨੰਬਰਦਾਰ…

  • ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

    ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

    ਚੰਡੀਗੜ੍ਹ/ਐਸ.ਏ.ਐਸ. ਨਗਰ, 13 ਜੂਨ: ਪੰਜਾਬ ਲਈ ਮਾਣਮੱਤੀ ਉਪਲਬਧੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਐਫ.ਪੀ.ਆਈ.) ਦੇ 7 ਸਾਬਕਾ ਕੈਡੇਟ ਅੱਜ ਭਾਰਤੀ ਫ਼ੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਇਹ ਸ਼ਾਨਦਾਰ ਉਪਲਬਧੀ ਦੇਸ਼ ਦੀਆਂ ਰੱਖਿਆ ਸੇਵਾਵਾਂ ਵਿੱਚ ਯੋਗਦਾਨ ਪਾਉਣ ਲਈ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਸੰਸਥਾ ਦੀ ਵੱਧ…

  • ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

    ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

    ਚੰਡੀਗੜ੍ਹ, 13 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 144ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 519 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20…

  • ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

    ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

    ਚੰਡੀਗੜ੍ਹ/ਜਲੰਧਰ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਸੰਗਠਿਤ ਆਰਥਿਕ ਅਪਰਾਧਾਂ ਵਿਰੁੱਧ ਆਪਣੀ ਇਨਫੋਰਸਮੈਂਟ ਸਮਰੱਥਾਵਾਂ ਨੂੰ ਅਪਗ੍ਰੇਡ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਪੁਲਿਸ ਵੱਲੋਂ ਫਿੱਕੀ ਕੈਸਕੇਡ (ਕਮੇਟੀ ਅਗੇਂਸਟ ਸਮਗਲਿੰਗ ਐਂਡ ਕਾਊਂਟਰਫੇਟਿੰਗ ਐਕਟੀਵਿਟੀਜ਼ ਡਿਸਟ੍ਰਾਇੰਗ ਦਿ ਇਕਾਨੌਮੀ) ਦੇ ਸਹਿਯੋਗ ਨਾਲ ਪੁਲਿਸ ਅਧਿਕਾਰੀਆਂ ਲਈ ਅੱਧੇ ਦਿਨ ਦਾ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ…

  • ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

    ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

    ਚੰਡੀਗੜ੍ਹ/ਗੜ੍ਹਸ਼ੰਕਰ, 13 ਜੂਨ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਗੜਸ਼ੰਕਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਯੋਜਨਾ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ…

  • ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ” ਮੌਕੇ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਪੇਸ਼ ਕੀਤਾ

    ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ” ਮੌਕੇ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਪੇਸ਼ ਕੀਤਾ

    ਚੰਡੀਗੜ੍ਹ, 13 ਜੂਨ 2026– ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ (ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ) ਮੌਕੇ ਪੰਜਾਬ ਦੀ 1076 ਡੋਰਸਟੈਪ ਗਵਰਨੈਂਸ ਪਹਿਲ ਬਜ਼ੁਰਗਾਂ ਦੀ ਭਲਾਈ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਪਹਿਲ ਵਜੋਂ ਉੱਭਰ ਰਹੀ ਹੈ। ਇਹ ਪਹਿਲ ਪੈਨਸ਼ਨਾਂ, ਸਰਟੀਫਿਕੇਟਾਂ ਅਤੇ ਸੈਂਕੜੇ ਸਰਕਾਰੀ ਸੇਵਾਵਾਂ ਨੂੰ ਸਿੱਧੇ ਉਨ੍ਹਾਂ ਲੋਕਾਂ ਦੇ ਘਰਾਂ ਤੱਕ ਪਹੁੰਚਾ ਰਹੀ ਹੈ, ਜਿਨ੍ਹਾਂ ਨੂੰ ਇਨ੍ਹਾਂ…

  • ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

    ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

    ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦੋ ਵਿਅਕਤੀਆਂ ਨੂੰ ਦੋ ਦੇਸੀ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ…

  • ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

    ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

    ਚੰਡੀਗੜ੍ਹ, 13 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਜਿਸ ਦੇ ਨਤੀਜੇ ਵਜੋਂ ਹੁਣ ਤੱਕ 67,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ…

  • ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ

    ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ

    ਚੰਡੀਗੜ੍ਹ, 13 ਜੂਨ 2026: ਭਗਵੰਤ ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਦੀ ਸਥਾਈ ਸਫ਼ਲਤਾ ਸਿਰਫ਼ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਸਖ਼ਤ ਕਾਰਵਾਈ ‘ਤੇ ਹੀ ਨਹੀਂ, ਸਗੋਂ ਰੋਕਥਾਮ, ਸਮੇਂ ਸਿਰ ਪਛਾਣ, ਇਲਾਜ ਅਤੇ ਪਰਿਵਾਰਾਂ ਤੇ ਸਮਾਜ ਵੱਲੋਂ ਸਮੇਂ ਸਿਰ ਸਹਿਯੋਗ ‘ਤੇ…

  • ਐੱਸ.ਆਈ.ਆਰ.-2026 ਸਬੰਧੀ ਸਵੀਪ ਟੀਮ ਵੱਲੋਂ ‘ਘਰ-ਘਰ ਦਸਤਕ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

    ਐੱਸ.ਆਈ.ਆਰ.-2026 ਸਬੰਧੀ ਸਵੀਪ ਟੀਮ ਵੱਲੋਂ ‘ਘਰ-ਘਰ ਦਸਤਕ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

    ਮਾਲੇਰਕੋਟਲਾ, 12 ਜੂਨ :                 ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਨੂੰ ਸਫਲ ਬਣਾਉਣ ਅਤੇ ਵੱਧ ਤੋਂ ਵੱਧ ਨਾਗਰਿਕਾਂ ਨੂੰ ਇਸ ਪ੍ਰਕਿਰਿਆ ਨਾਲ ਜੋੜਨ ਦੇ ਉਦੇਸ਼ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਤੇ ਸਵੀਪ ਨੋਡਲ ਅਫਸਰ (ਕਾਲਜਾਂ) ਮੁੰਹਮਦ ਇਰਫਾਨ ਫਾਰੂਕੀ ਦੀ ਅਗਵਾਈ ਹੇਠ ਸਵੀਪ ਟੀਮ ਮਾਲੇਰਕੋਟਲਾ ਵੱਲੋਂ ‘ਘਰ-ਘਰ ਦਸਤਕ’ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ।                  ਇਸ ਮੁਹਿੰਮ ਤਹਿਤ ਸਵੀਪ ਟੀਮ ਵੱਲੋਂ ਸਥਾਨਕ ਵਿਦਿਅਕ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿਖੇ ਪਹੁੰਚ ਕਰਕੇ ਵਿਦਿਆਰਥੀਆਂ, ਮਾਪਿਆਂ ਅਤੇ ਆਮ ਨਾਗਰਿਕਾਂ ਨੂੰ ਐੱਸ.ਆਈ.ਆਰ.-2026 ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਟੀਮ ਨੇ ਵੱਖ-ਵੱਖ ਮੁਹੱਲਿਆਂ, ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਜਾ ਕੇ ਲੋਕਾਂ ਨੂੰ ਵੋਟਰ ਸੂਚੀ ਸੁਧਾਈ ਮੁਹਿੰਮ ਬਾਰੇ ਜਾਗਰੂਕ ਕੀਤਾ।             ਸਹਾਇਕ ਸਵੀਪ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਦੱਸਿਆ ਕਿ ਐੱਸ.ਆਈ.ਆਰ.-2026 ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣਾ ਹੈ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਸੰਵਿਧਾਨਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨਾਲ ਪੂਰਾ ਸਹਿਯੋਗ ਕਰਨ, ਗਣਨਾ ਫਾਰਮ ਧਿਆਨ ਨਾਲ ਭਰਨ, ਨਵੀਨਤਮ ਫੋਟੋ ਮੁਹੱਈਆ ਕਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਜਮ੍ਹਾਂ ਕਰਵਾਉਣ।            ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ.-2026 ਤਹਿਤ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਣਗੇ। ਇਸ ਉਪਰੰਤ 03 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ 03 ਅਗਸਤ ਤੋਂ 02 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ 01 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ।            ਸਵੀਪ ਟੀਮ ਨੇ ਨਾਗਰਿਕਾਂ ਨੂੰ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ  ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਸਿਰਫ਼ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਅਧਿਕਾਰਤ ਜਾਣਕਾਰੀ ’ਤੇ ਹੀ ਭਰੋਸਾ ਕਰਨ ਦੀ ਅਪੀਲ ਵੀ ਕੀਤੀ।

  •  ਹਰਜੋਤ ਸਿੰਘ ਬੈਂਸ ਵੱਲੋਂ ਸ਼ਹਿਰਾਂ ਵਿੱਚ ਜਾ ਕੇ ਸਫਾਈ ਮੁਹਿੰਮ ਦੀ ਅਗਵਾਈ, ਚਹੁੰ ਪਾਸਿਓਂ ਸ਼ਲਾਘਾ

     ਹਰਜੋਤ ਸਿੰਘ ਬੈਂਸ ਵੱਲੋਂ ਸ਼ਹਿਰਾਂ ਵਿੱਚ ਜਾ ਕੇ ਸਫਾਈ ਮੁਹਿੰਮ ਦੀ ਅਗਵਾਈ, ਚਹੁੰ ਪਾਸਿਓਂ ਸ਼ਲਾਘਾ

    ਨੰਗਲ 13 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਨੂੰ ਦੇਸ਼ ਦੇ ਸਭ ਤੋਂ ਸਾਫ-ਸੁਥਰੇ ਅਤੇ ਸੁੰਦਰ ਸ਼ਹਿਰਾਂ ਵਿੱਚ ਤਬਦੀਲ ਕਰਨ ਲਈ ਵੱਡੇ ਪੱਧਰ ‘ਤੇ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜਾਬ ਦੇ ਹਰ ਛੋਟੇ ਵੱਡੇ ਸ਼ਹਿਰ ਨੂੰ ਸਫਾਈ ਦਾ…

Got any book recommendations?