Mindblown: a blog about philosophy.
-

ਖੇਤੀਬਾੜੀ ਵਿਭਾਗ ਨੇ ਡੀਲਰਾਂ ਨੂੰ ਝੋਨੇ ਦੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਨਾ ਕਰਨ ਲਈ ਪ੍ਰੇਰਿਆ
ਸ੍ਰੀ ਮੁਕਤਸਰ ਸਾਹਿਬ, 10 ਮਈ ਸਾਉਣੀ-2025 ਦੌਰਾਨ ਬੀਜੀਆਂ ਜਾਣ ਵਾਲੀਆਂ ਫਸਲਾਂ, ਖਾਸ ਕਰਕੇ ਨਰਮੇ ਅਤੇ ਝੋਨੇ ਦੀ ਫ਼ਸਲ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਸਬੰਧੀ, ਮੁੱਖ ਖੇਤਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ: ਕਰਨਜੀਤ ਸਿੰਘ ਗਿੱਲ ਵੱਲੋਂ ਮੰਡੀ ਬਰੀਵਾਲਾ ਦੇ ਸਮੂਹ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੇ ਸਾਉਣੀ ਦੇ ਸੀਜ਼ਨ ਦੌਰਾਨ…
-

ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਨਵੇਂ ਚੇਅਰਮੈਨ ਬਣੇ ਜਸਪਾਲ ਸਿੰਘ ਚੇਚੀ
ਹੁਸ਼ਿਆਰਪੁਰ, 10 ਮਈ:ਦਾਣਾ ਮੰਡੀ ਵਿਖੇ ਹੋਏ ਇੱਕ ਸਾਦੇ ਸਮਾਰੋਹ ਦੌਰਾਨ ਅੱਜ ਜਸਪਾਲ ਸਿੰਘ ਚੇਚੀ ਨੇ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਸਭ ਤੋਂ ਪਹਿਲਾਂ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰ ਰਹੇ ਵੀਰ ਸੈਨਿਕਾਂ ਨੂੰ ਨਮਨ ਕੀਤਾ ਤੇ ਉਨ੍ਹਾਂ ਨੂੰ ਸਨਮਾਨ ਭੇਟ ਕੀਤਾ। ਚੇਚੀ ਨੇ ਕਿਹਾ ਕਿ ਅੱਜ ਦੇਸ਼ ਪਾਕਿਸਤਾਨ ਵੱਲੋਂ…
-

ਚੇਅਰਮੈਨ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਹੱਦੀ ਪਿੰਡ ਹਰਦੋਛੰਨੀ ਤੇ ਕਮਾਲਪੁਰ ਦਾ ਦੌਰਾ
ਗੁਰਦਾਸਪੁਰ, 10 ਮਈ ( ) – ਭਾਰਤ-ਪਾਕਿ ਸਰਹੱਦ ‘ਤੇ ਬਣੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਹੱਦ ਨਾਲ ਲੱਗਦੇ ਪਿੰਡਾਂ ਹਰਦੋਛੰਨੀ ਤੇ ਕਮਾਲਪੁਰ ਦਾ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਸਰਹੱਦੀ ਪਿੰਡਾਂ ਦੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ…
-

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਰਕਾਰੀ ਹਸਪਤਾਲ ਕਲਾਨੌਰ ਅਤੇ ਫ਼ਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ
ਚੰਡੀਗੜ੍ਹ, ਕਲਾਨੌਰ/ਗੁਰਦਾਸਪੁਰ, 9 ਮਈ – ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਤੇ ਹੋਰ ਸਹੂਲਤਾਂ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਸਥਾਨਿਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਸਰਕਾਰੀ ਹਸਪਤਾਲ…
-

ਪੰਜਾਬ ਭਰ ਵਿੱਚ 10 ਮਈ ਨੂੰ ਲੱਗਣ ਵਾਲੀਆਂ ਰਾਸ਼ਟਰੀ ਲੋਕ ਅਦਾਲਤ ਮੁਲਤਵੀ
ਚੰਡੀਗੜ੍ਹ, 09 ਮਈ:ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿੱਚ ਮਿਤੀ 10 ਮਈ 2025 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸੁਰੱਖਿਆ ਕਾਰਨਾਂ ਦੇ ਮੱਦੇ ਨਜ਼ਰ ਮੁੱਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਕੌਮੀ ਲੋਕ ਅਦਾਲਤਾਂ ਦੇ ਆਯੋਜਨ ਦੀ…
-

ਪੰਜਾਬ ਸਰਕਾਰ ਵੱਲੋਂ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਵਿੱਚ ਸੀਨੀਅਰ ਆਈ.ਏ.ਐਸ. ਅਧਿਕਾਰੀ ਤਾਇਨਾਤ
ਚੰਡੀਗੜ੍ਹ, 9 ਮਈ ਭਾਰਤ-ਪਾਕਿਸਤਾਨ ਸਰਹੱਦ ਉਤੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਕੋਈ ਔਕੜ ਨਾ ਆਉਣ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਸਟੇਟ ਕੰਟਰੋਲ ਰੂਮ ਬਣਾਇਆ ਗਿਆ ਹੈ ਜਿਸ ਵਿੱਚ ਹਰ ਵਿਭਾਗ ਦਾ ਇਕ ਨੋਡਲ ਅਫਸਰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਲੋੜੀਂਦੀਆਂ…
-

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ
ਚੰਡੀਗੜ੍ਹ 9 ਮਈ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਭਾਰਤੀ ਫੌਜਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ। ਇਤਿਹਾਸ ਗਵਾਹ ਹੈ ਕਿ ਪਿਛਲੀਆਂ ਭਾਰਤ-ਪਾਕਿ ਜੰਗਾਂ ਦੌਰਾਨ ਪੰਜਾਬੀਆਂ ਵੱਲੋਂ ਦਿਖਾਈ ਗਈ ਬਹਾਦਰੀ ਬੇਮਿਸਾਲ ਸੀ। ਉਨ੍ਹਾਂ ਅੱਗੇ ਕਿਹਾ ਕਿ ਦੁਸ਼ਮਣ ਅਜੇ ਵੀ ਪਿਛਲੀਆਂ ਜੰਗਾਂ ਦੌਰਾਨ ਭਾਰਤੀ…
-

ਤਰਨਤਾਰਨ ਤੋਂ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਅਤੇ 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ
ਚੰਡੀਗੜ੍ਹ/ਤਰਨ ਤਾਰਨ, 9 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਨਾਰਕੋ-ਅੱਤਵਾਦ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ…
-

ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਪ੍ਰਮੁੱਖ ਪ੍ਰਾਪਤੀਆਂ ਦਾ ਐਲਾਨ
ਚੰਡੀਗੜ੍ਹ, 9 ਮਈ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿੱਤੀ ਸਾਲ 2024-25 ਲਈ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਤਹਿਤ ਅੰਮ੍ਰਿਤਸਰ ਦੇ ਬਿਜਲੀ ਡਿਸਟ੍ਰੀਬਿਊਸ਼ਨ ਨੈੱਟਵਰਕ ਦੇ ਆਧੁਨਿਕੀਕਰਨ ਸਬੰਧੀ ਪ੍ਰਗਤੀ ‘ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਇੱਕ ਪ੍ਰਮੁੱਖ ਧਾਰਮਿਕ, ਸੱਭਿਆਚਾਰਕ ਅਤੇ ਆਰਥਿਕ ਕੇਂਦਰ ਵਜੋਂ ਉਭਰ ਰਿਹਾ ਹੈ ਜਿਸ ਕਰਕੇ ਮੁੱਖ ਮੰਤਰੀ ਸ.…
-

ਆਪ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਹੋਰ ਤੇਜ਼ : ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 34 ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 9 ਮਈ, 2025:ਹਰ ਪੱਧਰ ‘ਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਆਪਣੀ ਅਣਥੱਕ ਵਚਨਬੱਧਤਾ ਦੇ ਹਿੱਸੇ ਵਜੋਂ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 22 ਕੇਸਾਂ ਵਿੱਚ 23 ਸਰਕਾਰੀ ਮੁਲਾਜ਼ਮਾਂ ਅਤੇ 11 ਆਮ ਵਿਅਕਤੀਆਂ ਸਮੇਤ 34 ਵਿਅਕਤੀਆਂ ਨੂੰ ਜਾਲ ਵਿਛਾ ਕੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਵਿਜੀਲੈਂਸ…
-

ਪੰਜਾਬ ਸਰਕਾਰ ਹਾਈ ਅਲਰਟ ‘ਤੇ; ਭਾਰਤ-ਪਾਕਿਸਤਾਨ ਤਣਾਅ ਦੇ ਚਲਦਿਆਂ ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਮੁਸਤੈਦ
ਚੰਡੀਗੜ੍ਹ, 9 ਮਈ: ਭਾਰਤ ਅਤੇ ਪਾਕਿਸਤਾਨ ਦਰਮਿਆਨ ਮੌਜੂਦਾ ਤਣਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੀਆਂ ਅੱਗ ਬੁਝਾਊ ਅਤੇ ਐਮਰਜੈਂਸੀ ਸੇਵਾਵਾਂ ਨੂੰ ਤਿਆਰ-ਬਰ-ਤਿਆਰ ਰੱਖਣ ਲਈ ਫੌਰੀ ਕਦਮ ਚੁੱਕੇ ਹਨ। ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਫਾਇਰ ਬ੍ਰਿਗੇਡ ਸਟਾਫ ਦੀਆਂ ਸਾਰੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ ਅਤੇ ਪੰਜਾਬ ਭਰ ਵਿੱਚ ਸੰਵੇਦਨਸ਼ੀਲ…
-

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ
ਚੰਡੀਗੜ੍ਹ, 9 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਹੋਈ ਸੂਬਾਈ ਕੈਬਨਿਟ ਮੀਟਿੰਗ ਵਿੱਚ ‘ਫਰਿਸ਼ਤੇ ਸਕੀਮ’ ਦਾ ਦਾਇਰਾ ਵਧਾ ਕੇ ਇੱਕ ਇਤਿਹਾਸਕ ਫੈਸਲਾ ਲਿਆ ਗਿਆ. ਹੁਣ ਇਹ ਯੋਜਨਾ ਸੜਕ ਹਾਦਸਿਆਂ ਤੱਕ ਸੀਮਤ ਨਹੀਂ ਰਹੇਗੀ, ਸਗੋਂ ਇਸ ਵਿੱਚ ਜੰਗ ਅਤੇ ਅਤਿਵਾਦੀ ਹਮਲਿਆਂ ਵਿੱਚ ਜ਼ਖਮੀ ਹੋਏ ਨਾਗਰਿਕ ਵੀ ਸ਼ਾਮਲ ਹੋਣਗੇ. ਮੁੱਖ…
-

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ-ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ
ਚੰਡੀਗੜ੍ਹ, 9 ਮਈਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਅੱਜ ਦੂਰਦਰਸ਼ੀ ਤੇ ਲੋਕ ਭਲਾਈ ਵਾਲਾ ਫੈਸਲਾ ਲੈ ਕੇ ਸ਼ਹਿਰੀਕਰਨ ਵੱਲ ਵੱਡਾ ਕਦਮ ਚੁੱਕਿਆ ਹੈ। ਵਜ਼ਾਰਤ ਦੀ ਮੀਟਿੰਗ ਵਿੱਚ ਸੂਬੇ ’ਚ ਕਿਫਾਇਤੀ ਰਿਹਾਇਸ਼ੀ ਯੋਜਨਾਵਾਂ ਵਿੱਚ ਤੇਜ਼ੀ ਲਿਆਉਣ ਅਤੇ ਅਰਬਨ ਅਸਟੇਟ ਦੇ ਤੇਜ਼ੀ ਨਾਲ ਵਿਕਾਸ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ…
-

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ
ਚੰਡੀਗੜ੍ਹ, 9 ਮਈਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਲਏ ਇਤਿਹਾਸਕ ਫੈਸਲੇ ਵਿੱਚ ਸਰਹੱਦਾਂ ਰਾਹੀਂ ਹਥਿਆਰਾਂ ਤੇ ਨਸ਼ਿਆਂ ਦੀ ਹੁੰਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਐਂਟੀ-ਡਰੋਨ ਪ੍ਰਣਾਲੀ ਦੀ ਖ਼ਰੀਦ ਲਈ ਸਹਿਮਤੀ ਦੇ ਦਿੱਤੀ। ਇਹ ਖ਼ੁਲਾਸਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ…
-

ਖੇਤੀਬਾੜੀ ਵਿਭਾਗ ਨੇ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਬੈੱਡਾਂ ਉੱਤੇ ਨਰਮੇ ਦੀ ਬਿਜਾਈ ਕਰਵਾਈ
ਮਾਨਸਾ, 09 ਮਈ : ਖੇਤੀਬਾੜੀ ਮੰਤਰੀ ਸ਼਼੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਮਾਨਸਾ ਜਿਲ੍ਹੇ ਵਿੱਚ ਨਰਮੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਦੀ ਅਪੀਲ ਕੀਤੀ ਅਤੇ ਇਸ ਲੜੀ ਤਹਿਤ 12 ਏਕੜ ਨਰਮਾ ਕਰਮ ਸਿੰਘ ਪੁੱਤਰ ਸ਼੍ਰੀ ਹਰਨੇਕ ਸਿੰਘ ਪਿੰਡ ਮਲਕਪੁਰ ਖਿਆਲਾ ਵਿਖੇ ਨਰਮੇ ਦੀ ਬਿਜਾਈ ਬੈੱਡਾਂ…
-

ਵਿਆਹ ਸ਼ਾਦੀਆਂ, ਖੁਸ਼ੀਆਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਹਵਾਈ ਪਟਾਖੇ,ਚਾਈਨੀਜ਼ ਕਰੈਕਰ ਆਦਿ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ- ਜਿਲ੍ਹਾ ਮੈਜਿਸਟਰੇਟ
ਫਰੀਦਕੋਟ 9 ਮਈ () ਜਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 16 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖੁਸ਼ੀਆਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਆਮ ਪਬਲਿਕ ਵੱਲੋਂ ਦਿਲ ਕੰਬਾਊਂ ਚਲਾਏ ਜਾਂਦੇ ਪਟਾਖਿਆਂ, ਆਤਿਸ਼ਬਾਜੀ, ਜਿਸ ਵਿੱਚ ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਆਦਿ…
-

ਜ਼ਿਲ੍ਹਾ ਮੈਜਿਸਟਰੇਟ ਨੇ ਫਰੀਦਕੋਟ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ ‘ਤੇ ਪਾਬੰਦੀ ਲਗਾਈ
ਫਰੀਦਕੋਟ 9 ਮਈ: ਜਨਹਿੱਤ ਵਿੱਚ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲਬਧਤਾ ਬਣਾਈ ਰੱਖਣ ਲਈ, ਜ਼ਿਲ੍ਹਾ ਮੈਜਿਸਟਰੇਟ, ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰਨ/ਜਮ੍ਹਾਂਖੋਰੀ ‘ਤੇ ਪਾਬੰਦੀ ਲਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਰੂਰੀ ਵਸਤੂਆਂ ਐਕਟ, 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ,…
-

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਹੇਠ ਸਿਹਤ ਵਿਭਾਗ ਵਲੋਂ ਕੀਤਾ ਕੇਂਦਰੀ ਜੇਲ੍ਹ ਦਾ ਨਿਰੀਖਣ
ਫ਼ਿਰੋਜ਼ਪੁਰ,9 ਮਈ ( ) ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਸਮਿੰਦਰ ਪਾਲ ਦੀ ਅਗਵਾਈ ਵਿੱਚ “ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ” ਮੁਹਿੰਮ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੈਂਟਰਲ ਜੇਲ ਫਿਰੋਜ਼ਪੁਰ ਵਿਖੇ ਡੇਂਗੂ ਸਰਵੇ ਕੀਤਾ ਗਿਆ। ਸਿਹਤ ਵਿਭਾਗ ਦੀ ਟੀਮ ਵਲੋਂ ਜੇਲ੍ਹ ਦੇ ਵੱਖ-ਵੱਖ ਏਰੀਏ ਵਿੱਚ…
-

ਸੁਰੱਖਿਆ ਲਈ ਤਾਇਨਾਤ ਜਵਾਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ
ਬਟਾਲਾ, 9 ਮਈ ( ) ਮਾਨਯੋਗ ਸਪੈਸ਼ਲ ਡੀਜੀਪੀ ਸ੍ਰੀ ਸੰਜੀਵ ਕਾਲੜਾ ਪੰਜਾਬ ਹੋਮਗਾਰਡਜ ਅਤੇ ਡਾਇਰੈਕਟਰ ਸਿਵਲ ਡਿਫੈਂਸ ਦੀਆਂ ਹਦਾਇਤਾਂ ਅਨੁਸਾਰ ਬਟਾਲੀਅਨ ਕਮਾਂਡਰ ਸ੍ਰੀ ਗੁਰਲਵਦੀਪ ਸਿੰਘ ਵੱਲੋਂ ਆਰਮੀ ਐਕਸਰਸਾਈਜ਼ ਲਈ ਪੁਲਾਂ ਦੀ ਸੁਰੱਖਿਆ ਤੇ ਤਾਇਨਾਤ ਜਵਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਉਹਨਾਂ ਦੀ ਹੌਸਲਾ ਅਫਜਾਈ ਕੀਤੀ ਗਈ। ਆਉਣ ਜਾਣ ਵਾਲੀ ਲੋਕਾਂ ਨੇ ਵੀ ਆਪਣੇ ਆਪ ਨੂੰ ਸੁਰਖਿੱਅਤ ਮਹਿਸੂਸ ਕੀਤਾ…
-

ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ – ਵਿਧਾਇਕ ਦਹੀਯਾ
ਫ਼ਿਰੋਜ਼ਪੁਰ, 8 ਮਈ 2025:ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਲੋਕਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਤਣਾਅ ਦੀ ਇਸ ਸਥਿਤੀ ਵਿੱਚ ਉਹ ਆਪਣੇ ਲੋਕਾਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ…
Got any book recommendations?