ਅਮਰਗੜ੍ਹ/ਮਾਲੇਰਕੋਟਲਾ, 7 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਵੱਲ ਇੱਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਸੂਬੇ ਦੇ ਚਾਰ ਜ਼ਿਲ੍ਹਿਆਂ ਮਾਲੇਰਕੋਟਲਾ,ਪਟਿਆਲਾ, ਸੰਗਰੂਰ ਤੇ ਮਾਨਸਾ ਦੇ ਖੇਤਾਂ ਨੂੰ ਪਾਣੀ ਪਹੁੰਚਾਉਣ ਵਾਲੀ ਸੈਕੰਡ ਪਟਿਆਲਾ ਫੀਡਰ ਨਹਿਰ ਦੇ 24 ਕਿਲੋਮੀਟਰ ਹਿੱਸੇ ਨੂੰ ਰਿਕਾਰਡ ਸਮੇਂ (ਸਵਾ ਮਹੀਨਾ) ਵਿੱਚ ਪੂਰਾ ਕਰਕੇ ਸੂਬਾ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਹੈ। ਅੱਜ ਇਥੇ ਜੌੜੇਪੁਲ ਵਿਖੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸੈਕੰਡ ਪਟਿਆਲਾ ਫੀਡਰ ਨਹਿਰ ਦੇ ਮੁਕੰਮਲ ਹੋਏ (ਲਾਇਨਿੰਗ/ਰੀਹੈਬਲੀਟੇਸ਼ਨ) ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਇਸ ਨਹਿਰ ਦੇ ਪੱਕਾ ਹੋਣ ਨਾਲ ਪਟਿਆਲਾ ਸਮੇਤ ਸੰਗਰੂਰ, ਮਾਲੇਰਕੋਟਲਾ ਤੇ ਮਾਨਸਾ ਜ਼ਿਲ੍ਹਿਆਂ ਦੇ 10 ਬਲਾਕਾਂ ਦੀ ਕਰੀਬ 4 ਲੱਖ ਏਕੜ ਜ਼ਮੀਨ ਨੂੰ 1617 ਕਿਊਸਿਕ ਪਾਣੀ ਮਿਲਣਾ ਸ਼ੁਰੂ ਹੋ ਗਿਆ ਹੈ, ਜੋ ਕਿ ਪਹਿਲਾਂ 900 ਕਿਊਸਿਕ ਪਾਣੀ ਮਿਲਦਾ ਸੀ। ਉਨ੍ਹਾਂ ਕਿਹਾ 42 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲਾ ਇਹ ਕੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ ਵੱਲੋਂ 36 ਕਰੋੜ ਰੁਪਏ ਵਿੱਚ ਹੀ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦਿਨਾਂ ਦੇ ਕੰਮਾਂ ਨੂੰ ਸਾਲਾਂ ਵਿੱਚ ਕਰਵਾਉਂਦੀਆਂ ਸਨ ਤੇ ਲਾਗਤ ਅੰਦਾਜ਼ੇ ਨਾਲੋਂ ਕਈ ਗੁਣਾਂ ਵੱਧ ਬਣਾਉਂਦੀਆਂ ਸਨ, ਉਥੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲਾਂ ਵਿੱਚ ਹੋਣ ਵਾਲਾ ਕੰਮ ਸਵਾ ਮਹੀਨੇ ਵਿੱਚ ਅਤੇ ਖਰਚ ਵੀ ਅੰਦਾਜ਼ਨ ਲਾਗਤ ਨਾਲੋਂ 6 ਕਰੋੜ ਘੱਟ ਕਰਕੇ ਸੂਬਾ ਵਾਸੀਆਂ ਦੀਆਂ ਆਸਾ ਨੂੰ ਪੂਰਾ ਕੀਤਾ ਹੈ। ਜਲ ਸਰੋਤ, ਖਨਣ ਤੇ ਜੀਓਲੋਜੀ ਅਤੇ ਭੂਮੀ ਤੇ ਜਲ ਰੱਖਿਆ ਵਿਭਾਗਾਂ ਦੇ ਮੰਤਰੀ ਬਰਿੰਦਰ ਗੋਇਲ ਨੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਜਿਥੇ ਸੂਬੇ ਦੇ ਕਈ ਖੇਤਰਾਂ ਵਿੱਚ ਪਿਛਲੇ 40 ਸਾਲਾਂ ਤੋਂ ਨਹਿਰੀ ਪਾਣੀ ਨਹੀਂ ਲੱਗਿਆ ਸੀ, ਉਥੇ ਕਿਸਾਨ ਹਿਤਾਇਸ਼ੀ ਸਰਕਾਰ ਨੇ ਕੁਝ ਮਹੀਨਿਆਂ ਅੰਦਰ ਹੀ ਪਾਣੀ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਕਿਸਾਨੀ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਡੈਮਾਂ ਤੋਂ ਮਿਲਣ ਵਾਲੇ ਪਾਣੀ ਵਿੱਚੋਂ ਅਸੀਂ ਕਰੀਬ 68 ਪ੍ਰਤੀਸ਼ਤ ਵਰਤੋਂ ਕਰਦੇ ਸੀ ਅਤੇ 38 ਫ਼ੀਸਦੀ ਪਾਣੀ ਵਿਅਰਥ ਜਾ ਰਿਹਾ ਸੀ, ਜੋ ਸਾਡੀ ਸਰਕਾਰ ਵੱਲੋਂ ਪਿਛਲੇ ਕਰੀਬ ਤਿੰਨ ਸਾਲਾਂ ਵਿੱਚ ਇਹ 84 ਫ਼ੀਸਦੀ ਵਰਤੋਂ ਵਿੱਚ ਲਿਆਂਦਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੂੰ 100 ਪ੍ਰਤੀਸ਼ਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਕਰਨ ਨਾਲ ਜ਼ਮੀਨੀ ਪਾਣੀ ਦਾ ਪੱਧਰ ਉੱਪਰ ਉਠਦਾ ਹੈ, ਇਸ ਲਈ ਕਿਸਾਨ ਵੀ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕਰਨ ਕਿਉਂਕਿ ਇਸ ਨਾਲ ਹੋਣ ਵਾਲੀ ਫ਼ਸਲ ਤੰਦਰੁਸਤ ਹੋਣ ਸਮੇਤ ਬਿਜਲੀ ਦੀ ਖਪਤ ਵੀ ਨਹੀਂ ਕਰਨੀ ਪੈਂਦੀ। ਇਸ ਮੌਕੇ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ ਜਸਵੰਤ ਸਿੰਘ ਗੱਜਣਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨ ਦੇ ਖੇਤ ਨੂੰ ਨਹਿਰੀ ਪਾਣੀ ਮਿਲਣਾ ਕਿਸਾਨ ਲਈ ਸਭ ਤੋਂ ਵੱਡਾ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਸਾਲਾ ਤੋਂ ਬੰਦ ਪਏ ਰਜਵਾਹੇ ਆਪ ਦੀ ਸਰਕਾਰ ਬਣਨ ਤੋਂ ਬਾਅਦ ਚੱਲਣ ਲੱਗੇ ਹਨ। ਇਸ ਮੌਕੇ ਹਲਕਾ ਪਾਇਲ ਤੋਂ ਵਿਧਾਇਕ ਮਨਜਿੰਦਰ ਸਿੰਘ ਗਿਆਸਪੁਰਾ ਤੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮਾਲੇਰਕੋਟਲਾ ਸਾਕਬ ਅਲੀ ਰਾਜਾ, ਸਿੰਚਾਈ ਵਿਭਾਗ ਦੇ ਨਿਗਰਾਨ ਇੰਜੀਨੀਅਰ ਸੁਖਜੀਤ ਸਿੰਘ ਭੁੱਲਰ, ਲਹਿਲ ਡਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ ਕਿਰਨਦੀਪ ਕੌਰ, ਐਸ.ਡੀ.ਓਜ ਅਸ਼ੀਸ਼ ਕੁਮਾਰ ਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਪਠਾਨਕੋਟ, 7 ਫ਼ਰਵਰੀ 2025 ( )—ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਧਾਰ...
ਚੰਡੀਗੜ੍ਹ, 7 ਫਰਵਰੀ: ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ...
ਚੰਡੀਗੜ੍ਹ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਪ੍ਰਦੂਸ਼ਣ...
ਚੰਡੀਗੜ੍ਹ, 7 ਫਰਵਰੀਸਮਾਜਿਕ ਨਿਆਂ ਲਈ ਭਾਰਤ ਦੇ ਯਤਨਾਂ ਵਿੱਚ ਡਾ. ਬੀ. ਆਰ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਦੀ...
ਚੰਡੀਗੜ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨਾਂ...
ਚੰਡੀਗੜ੍ਹ 7 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ...
ਚੰਡੀਗੜ੍ਹ 7 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ...
ਪਟਿਆਲਾ, 7 ਫਰਵਰੀ:ਪਟਿਆਲਾ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਪੰਜਾਬ...
ਸ੍ਰੀ ਮੁਕਤਸਰ ਸਾਹਿਬ 7 ਫਰਵਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ...
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 7 ਫਰਵਰੀ ( ) ਦਿਨੋਂ ਦਿਨ ਵਧ ਰਹੀ ਮਜ਼ਦੂਰਾਂ ਦੀ ਘਾਟ ਦੀ ਸਮੱਸਿਆ ਦੇ...
ਮਾਨਸਾ, 07 ਫਰਵਰੀ:ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਕੱਦੂ ਜਾਤੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ...
ਹੁਸ਼ਿਆਰਪੁਰ, 07 ਫਰਵਰੀ: ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰਸਪਲਾਈ...
ਚੰਡੀਗੜ, 6 ਫਰਵਰੀ : ਪੰਜਾਬ ਰਾਜ ਚੋਣ ਕਮਿਸ਼ਨ ਨੇ 05.02.2025 ਨੂੰ ਜਾਰੀ ਆਪਣੇ ਪੱਤਰ ਰਾਹੀਂ ਦੱਸਿਆ ਕਿ...
ਚੰਡੀਗੜ੍ਹ 6 ਫਰਵਰੀ 2025 ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਸਪੀਕਰ...
ਅੰਮ੍ਰਿਤਸਰ 6 ਫਰਵਰੀ 2025— ਪ੍ਰਵਾਸੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਬੀਤੇ ਦਿਨ ਅਮਰੀਕਾ ਤੋਂ ਡਿਪੋਰਟ ਕੀਤੇ...
ਅਬੋਹਰ (ਫਾਜ਼ਿਲਕਾ)/ਚੰਡੀਗੜ੍ਹ, 6 ਫਰਵਰੀ ਪੰਜਾਬ ਦੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ...
ਤਰਨ ਤਾਰਨ/ਚੰਡੀਗੜ੍ਹ, 06 ਫਰਵਰੀ: ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ...
ਚੰਡੀਗੜ੍ਹ, 6 ਫਰਵਰੀ: ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ...
ਜਰਖੜ /ਲੁਧਿਆਣਾ, 6 ਫਰਵਰੀ ( – ) – 37ਵੀਂਆਂ ਰਾਇਲ ਇੰਨਫੀਲਡ, ਕੋਕਾ ਕੋਲਾ, ਏਵਨ ਸਾਈਕਲ,ਮਾਡਰਨ ਪੇਂਡੂ ਮਿੰਨੀ...
