ਬਰਨਾਲਾ, 2 ਫ਼ਰਵਰੀ ਪਟਿਆਲਾ ਰੇਂਜ, ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸ. ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ. ਨੇ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪਟਿਆਲਾ ਰੇਂਜ ਦੇ ਜ਼ਿਲ੍ਹਾ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਵਿਖੇ ਤਾਇਨਾਤ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀਯਾਬ ਕੀਤਾ ਹੈ। ਇਨ੍ਹਾਂ ਤਰੱਕੀਆਂ ਦੇ ਅੱਜ ਬਸੰਤ ਪੰਚਮੀ ਦੇ ਮੌਕੇ ‘ਤੇ ਹੁਕਮ ਜਾਰੀ ਕਰਦਿਆਂ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਲਈ ਕੰਮ ਕਰ ਰਹੀ ਹੈ, ਜਿਸ ਦੇ ਮੱਦੇਨਜ਼ਰ ਸਮੇਂ-ਸਮੇਂ ‘ਤੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਜਾਂਦੀ ਹੈ ਪਰੰਤੂ ਜਦੋਂ ਕਿਸੇ ਤਿੱਥ ਤਿਉਹਾਰ ਮੌਕੇ ਕਿਸੇ ਵੀ ਮੁਲਾਜ਼ਮ ਨੂੰ ਤਰੱਕੀ ਮਿਲਦੀ ਹੈ ਤਾਂ ਉਸ ਦੀ ਖੁਸ਼ੀ ਵੱਖਰੀ ਹੀ ਹੁੰਦੀ ਹੈ। ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਜਿਹੜੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ਵਿੱਚ ਸਹਾਇਕ ਥਾਣੇਦਾਰ ਤੋਂ ਸਬ–ਇੰਸਪੈਕਟਰ 23, ਹੌਲਦਾਰ ਤੋਂ ਸਹਾਇਕ ਥਾਣੇਦਾਰ 132, ਸਿਪਾਹੀ ਤੋਂ ਹੌਲਦਾਰ 572 ਸ਼ਾਮਲ ਹਨ। ਉਨ੍ਹਾਂ ਤਰੱਕੀਯਾਬ ਹੋਏ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੱਤੀ। ਇਨ੍ਹਾਂ ਕਰਮਚਾਰੀਆਂ ਨੂੰ ਸ਼ੁਭ ਇੱਛਾਵਾਂ ਦਿੰਦੇ ਹੋਏ ਸ. ਸਿੱਧੂ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਇਹ ਤਰੱਕੀਯਾਬ ਕਰਮਚਾਰੀ ਤਨਦੇਹੀ ਨਾਲ ਸਥਾਪਤ ਕਾਨੂੰਨਾਂ ਦੀ ਪਾਲਣਾ ਕਰਦੇ ਹੋਏ ਲੋਕ ਹਿੱਤ ਵਿੱਚ ਕੰਮ ਕਰਨਗੇ। ਜਿਕਰਯੋਗ ਹੈ ਕਿ ਡੀ.ਆਈ.ਜੀ. ਸਿੱਧੂ ਨੇ ਨਵੀਆਂ ਪੈੜਾਂ ਪਾਈਆਂ ਹਨ, ਨਵੇਂ ਸਾਲ ਦੇ ਮੌਕੇ ‘ਤੇ ਵੀ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਸਨ।ਉਨ੍ਹਾਂ ਨੇ ਪਟਿਆਲਾ ਰੇਂਜ ਦੇ ਜ਼ਿਲ੍ਹਾ ਪਟਿਆਲਾ ਦੇ 73, ਸੰਗਰੂਰ ਦੇ 18, ਬਰਨਾਲਾ ਦੇ 10, ਮਾਲੇਰਕੋਟਲਾ ਦੇ 6 ਅਤੇ ਜੀ.ਆਰ.ਪੀ. ਦੇ 19 ਕੁੱਲ 126 ਸਿਪਾਹੀਆਂ ਨੂੰ ਹੌਲਦਾਰ ਤਰੱਕੀਯਾਬ ਕੀਤਾ ਸੀ।
ਚੰਡੀਗੜ੍ਹ, 2 ਫਰਵਰੀ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583...
ਸ੍ਰੀ ਅਨੰਦਪੁਰ ਸਾਹਿਬ 02 ਫਰਵਰੀ () ਹੋਲਾ ਮਹੱਲਾਂ ਦੀਆਂ ਅਗਾਓ ਤਿਆਰੀਆਂ ਸੁਰੂ ਹੋ ਗਈਆਂ ਹਨ। ਕੀਰਤਪੁਰ ਸਾਹਿਬ ਵਿਚ 10...
ਸ੍ਰੀ ਅਨੰਦਪੁਰ ਸਾਹਿਬ (ਕੀਰਤਪੁਰ ਸਾਹਿਬ, ਨੰਗਲ) 02 ਫਰਵਰੀ () ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...
ਚੰਡੀਗੜ੍ਹ, 2 ਫਰਵਰੀ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ...
ਚੰਡੀਗੜ੍ਹ, 2 ਫਰਵਰੀ: ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਬੀਤੇ ਕੱਲ੍ਹ ਨਵੀਂ ਦਿੱਲੀ ਵਿੱਚ ਵਾਪਰੀ...
ਚੰਡੀਗੜ੍ਹ, 2 ਫਰਵਰੀ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ...
ਚੰਡੀਗੜ੍ਹ, 2 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ...
ਭੈਣੀ ਸਾਹਿਬ (ਲੁਧਿਆਣਾ), 2 ਫਰਵਰੀ (000) – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਞਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ...
ਜਲੰਧਰ, 2 ਫਰਵਰੀ : ਸੰਗਠਿਤ ਵਾਹਨ ਚੋਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਦੇ...
ਜਲੰਧਰ, 1 ਫਰਵਰੀ : ਬਸੰਤ ਪੰਚਮੀ ਤੋਂ ਪਹਿਲਾਂ ਜਲੰਧਰ ਦਿਹਾਤੀ ਪੁਲਿਸ ਨੇ ਚੀਨੀ ਡੋਰ (ਸਿੰਥੈਟਿਕ ਮਾਂਝਾ) ਦੀ...
ਫਾਜ਼ਿਲਕਾ 1 ਫਰਵਰੀ 2025…. ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਨਰ ਫਾਜਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਨਗਰ ਨਿਗਮ ਅਤੇ...
ਮਾਨਸਾ, 01 ਫਰਵਰੀ:ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ...
ਬੁਢਲਾਡਾ, ਮਾਨਸਾ, 01 ਫਰਵਰੀ:ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ੍ਰ. ਜਸਵੰਤ ਸਿੰਘ ਜ਼ਫ਼ਰ ਦੀ ਰਹਿਨੁਮਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ...
ਪਟਿਆਲਾ 1 ਫਰਵਰੀਭਾਸ਼ਾ ਵਿਭਾਗ, ਪੰਜਾਬ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੇਵਲ ਸਿਧਾਂਤਕ ਤੌਰ ‘ਤੇ ਕਾਰਜ ਨਹੀਂ ਕਰਦਾ...
ਚੰਡੀਗੜ੍ਹ, 1 ਫਰਵਰੀ:ਅੱਜ ਇੱਥੇ ਸੈਕਟਰ-68 ਸਥਿਤ ਵਣ ਕੰਪਲੈਕਸ ਵਿਖੇ ਸਾਲ 1994 ਬੈਚ ਦੇ ਭਾਰਤੀ ਜੰਗਲਾਤ ਸੇਵਾ, ਸ੍ਰੀ...
ਬਰਨਾਲਾ, 1 ਫਰਵਰੀ ਰਿਜਨਲ ਟਰਾਂਸਪੋਰਟ ਅਫ਼ਸਰ ਬਰਨਾਲਾ ਸ੍ਰੀ ਕਰਨਬੀਰ ਸਿੰਘ ਸ਼ੀਨਾ ਦੀ ਅਗਵਾਈ ਹੇਠ ਸੜਕ ਸੁਰੱਖਿਆ ਗਤੀਵਿਧੀਆਂ...
ਚੰਡੀਗੜ੍ਹ 1 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ...
ਚੰਡੀਗੜ੍ਹ, 1 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ...
ਚੰਡੀਗੜ੍ਹ, 1 ਫਰਵਰੀ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕੇਂਦਰੀ ਵਿੱਤ...
