Mindblown: a blog about philosophy.
-

ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ‘ਦੌੜਦਾ ਪੰਜਾਬ ਮੈਰਾਥਨ’ ਦੌੜ 19 ਅਪ੍ਰੈਲ ਨੂੰ
ਜਲੰਧਰ, 11 ਅਪ੍ਰੈਲ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਪਰਨਾ ਐਮ.ਬੀ. ਨੇ ਜ਼ਿਲ੍ਹੇ ਦੀਆਂ ਪ੍ਰਮੁੱਖ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ 19 ਅਪ੍ਰੈਲ 2025 ਨੂੰ ‘ਦੌੜਦਾ ਪੰਜਾਬ ਮੈਰਾਥਨ’ ਕਰਵਾਈ ਜਾ ਰਹੀ…
-

ਕੈਬਨਿਟ ਵੱਲੋਂ ਲਿਆ ਗਿਆ ਇਤਿਹਾਸਕ ਫੈਸਲਾ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਉਸਾਰੂ ਕਦਮ: ਚੀਮਾ
ਚੰਡੀਗੜ੍ਹ, 11 ਅਪ੍ਰੈਲ: ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਦੀ ਕਾਨੂੰਨ ਅਧਿਕਾਰੀਆਂ ਵਜੋਂ ਠੇਕੇ ‘ਤੇ ਨਿਯੁਕਤੀ ਜ਼ਰੀਏ ਉਨ੍ਹਾਂ ਨੂੰ ਢੁਕਵੀਂ ਪ੍ਰਤੀਨਿਧਤਾ ਦੇਣ ਲਈ ਆਰਡੀਨੈਂਸ ਜਾਰੀ ਕਰਕੇ ਇਤਿਹਾਸਕ ਫੈਸਲਾ ਲਿਆ ਹੈ,…
-

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਚੰਡੀਗੜ੍ਹ/ਦਿੜ੍ਹਬਾ/ਸੰਗਰੂਰ, 11 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਾਈ ਸਕੂਲ ਉਗਰਾਹਾਂ ਵਿਖੇ 41 ਲੱਖ 28 ਹਜ਼ਾਰ ਦੀ ਲਾਗਤ ਨਾਲ ਬਣਵਾਏ 3 ਤਿੰਨ ਕਲਾਸ ਰੂਮ ਅਤੇ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਚੰਡੀਗੜ੍ਹ/ਕੋਟਕਪੂਰਾ 11 ਅਪ੍ਰੈਲ:ਪੰਜਾਬ ਸਰਕਾਰ ਨੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਪਿਛਲੇ 3 ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.…
-

ਯੁੱਧ ਨਸ਼ਿਆਂ ਵਿਰੁੱਧ’ 42ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ ਬਰਾਮਦ
ਚੰਡੀਗੜ੍ਹ, 11 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 42ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ, 350 ਕਿਲੋ ਭੁੱਕੀ ਅਤੇ 26220 ਰੁਪਏ…
-

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ
ਚੰਡੀਗੜ੍ਹ, 11 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ 130 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦੇ ਪ੍ਰਬੰਧ ਕੀਤੇ ਹਨ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦਾ ਕਣਕ ਦਾ ਹਰੇਕ ਦਾਣਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਿਆ ਜਾਣਾ ਯਕੀਨੀ ਬਣਾਇਆ ਜਾ ਸਕੇ । ਅੱਜ ਅਨਾਜ ਭਵਨ ਵਿਖੇ ਕਣਕ ਦੀ ਖਰੀਦ ਦੀ ਸਮੀਖਿਆ…
-

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 11 ਅਪ੍ਰੈਲ: ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਵੱਡਾ ਫੈਸਲਾ ਲੈਦਿਆਂ ਅੱਜ ਤੋਂ ਆਪਣੇ ਵਿਭਾਗ ਦੇ ਮੁਲਾਜ਼ਮਾਂ ਦੀ ਹਾਜ਼ਰੀ ਕੀਤੀ ਆਨਲਾਈਨ ਕਰ ਦਿੱਤੀ ਹੈ। ਹੁਣ ਵਿਭਾਗ ਦੇ ਸਮੁੱਚੇ ਕਰਮਚਾਰੀਦਿਨ ‘ਚ ਦੋ ਵਾਰ ਆਪਣੀ ਹਾਜ਼ਰੀ ਆਨਲਾਈਨ ਲਗਾਉਣੀ ਯਕੀਨੀ ਬਣਾਉਣਗੇ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੂਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਇਸ ਤੋਂ ਪਹਿਲਾ…
-

ਪੰਜਾਬ ਦੇ ਸਰਕਾਰੀ ਸਕੂਲ ਹੋਏ ਆਧੁਨਿਕ ਸਹੂਲਤਾਂ ਨਾਲ ਲੈਸ : ਡਾ. ਰਵਜੋਤ ਸਿੰਘ
ਚੰਡੀਗੜ੍ਹ/ ਹੁਸ਼ਿਆਰਪੁਰ, 11 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕਾ ਸ਼ਾਮਚੁਰਾਸੀ ਦੇ 4 ਸਕੂਲਾਂ ਵਿਚ 1.20 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਸਿੱਖਿਆ ਦਾ ਨਵਾਂ ਮਾਹੌਲ ਸਿਰਜਿਆ…
-

ਮੀਲ ਦਾ ਪੱਥਰ ਸਾਬਿਤ ਹੋਵੇਗੀ ‘ਪੰਜਾਬ ਸਿੱਖਿਆ ਕ੍ਰਾਂਤੀ’ : ਵਿਧਾਇਕ ਰਮਨ ਅਰੋੜਾ
ਜਲੰਧਰ, 11 ਅਪ੍ਰੈਲ : ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਕੋਹਾ, ਸਰਕਾਰੀ ਹਾਈ ਸਕੂਲ ਨੰਗਲ ਸ਼ਾਮਾ, ਸਰਕਾਰੀ ਹਾਈ ਸਕੂਲ ਕੋਟ ਰਾਮਦਾਸ, ਸਰਕਾਰੀ ਸੀਨੀਅਰ ਸੈਕੰਡਰੀ…
-

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ
ਚੰਡੀਗੜ੍ਹ, 11 ਅਪਰੈਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਲਾਅ ਅਫ਼ਸਰਾਂ ਵਜੋਂ ਠੇਕੇ ਉਤੇ ਭਰਤੀ ਵਿੱਚ ਢੁਕਵੀਂ ਨੁਮਾਇੰਦਗੀ ਮੁਹੱਈਆ ਕਰਨ ਲਈ ਆਰਡੀਨੈਂਸ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਅਧਿਕਾਰਕ ਨਿਵਾਸ `ਤੇ ਹੋਈ ਮੰਤਰੀ ਮੰਡਲ…
-

ਹਰਜੋਤ ਸਿੰਘ ਬੈਂਸ ਨੇ ਸਿੱਖਿਆ ਸੁਧਾਰਾਂ ‘ਤੇ ਸੌੜੀ ਸਿਆਸਤ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਿਆ
ਚੰਡੀਗੜ੍ਹ, 11 ਅਪ੍ਰੈਲ: ਸੂਬੇ ਦੇ ਸਰਕਾਰੀ ਸਕੂਲਾਂ ਵਿੱਚ “ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਉਦਘਾਟਨ ਉਪਰੰਤ ਸਪਰਪਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ‘ਤੇ ਕੋਝੀ ਅਤੇ ਸੌੜੀ ਸਿਆਸਤ ਕਰਨ ਲਈ ਵਿਰੋਧੀਆਂ ‘ਤੇ ਵਰ੍ਹਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲਾਂ ਨੂੰ ਦਹਾਕਿਆਂ ਤੋਂ ਨਜਰਅੰਦਾਜ਼ ਕਰਨ ਲਈ ਕਾਂਗਰਸ ਅਤੇ ਅਕਾਲੀ-ਭਾਜਪਾ ਆਗੂਆਂ…
-

ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ ਵਿੱਚ 50 ਤੋ ਵੱਧ ਪਰਿਵਾਰ ਹੋਏ ਆਪ ਵਿੱਚ ਸ਼ਾਮਿਲ ,
ਅੰਮ੍ਰਿਤਸਰ 10 ਅਪ੍ਰੈਲ 2025— ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਪੰਜਾਬ ਵਿੱਚ ਇੱਕ ਵੱਡਾ ਬਦਲਾਅ ਲੈ ਕੇ ਆਵੇਗੀ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਹੁਣ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨਾਲੋਂ ਵਧੀਆ ਸਿੱਖਿਆ ਪ੍ਰਾਪਤ ਕਰ ਸਕਣਗੇ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ…
-

ਗੁਰੂ ਨਗਰੀ ਵਿਚ ਜਲ ਸਪਲਾਈ ਦੀ ਸਮੱਸਿਆ ਦਾ ਹੱਲ ਜਲਦੀ
ਸ੍ਰੀ ਅਨੰਦਪੁਰ ਸਾਹਿਬ 10 ਅਪ੍ਰੈਲ () ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਜਲ ਸਪਲਾਈ ਦੀ ਪਿਛਲੇ ਤਿੰਨ ਚਾਰ ਦਿਨਾਂ ਤੋਂ ਦਰਪੇਸ਼ ਗੰਭੀਰ ਸਮੱਸਿਆਂ ਨੂੰ ਹੱਲ ਕਰ ਦਿੱਤਾ ਹੈ। ਜਲ ਸਪਲਾਈ ਵਿਭਾਗ ਵੱਲੋਂ ਦੋ ਮੋਟਰਾਂ ਕਾਰਜਸ਼ੀਲ ਕਰ ਦਿੱਤੀਆਂ ਹਨ ਅਤੇ ਦੋ ਹੋਰ ਮੋਟਰਾਂ ਸਥਾਪਿਤ ਕਰਨ ਦੀ ਤਿਆਰੀ ਚੱਲ ਰਹੀ ਹੈ। ਇਹ ਸਮੱਸਿਆਂ ਨੰਗਲ ਹਾਈਡਲ ਚੈਨਲ ਨਹਿਰ…
-

ਖੇਡ ਵਿੰਗਾਂ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਟਰਾਇਲਾਂ ਵਿਚ ਹੁਣ ਤੱਕ ਲਗਭਗ 1000 ਖਿਡਾਰੀਆਂ ਨੇ ਲਿਆ ਭਾਗ
ਰੂਪਨਗਰ, 10 ਅਪ੍ਰੈਲ: ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇਡ ਵਿੰਗਾਂ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਟਰਾਇਲਾਂ ਵਿਚ ਹੁਣ ਤੱਕ ਲਗਭਗ 1000 ਖਿਡਾਰੀ ਭਾਗ ਲੈ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਜਗਜੀਵਨ ਸਿੰਘ ਨੇ ਦੱਸਿਆ ਕਿ ਤੀਜੇ ਦਿਨ ਦਿਨ ਅਥਲੈਟਿਕਸ ਬਾਸਕਟਬਾਲ ਹੈਡਬਾਲ ਵਾਟਰ ਸਪੋਰਟਸ, ਤੈਰਾਕੀ, ਕੁਸ਼ਤੀ, ਫੁੱਟਬਾਲ ਹਾਕੀ ਖੇਡਾਂ…
-

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਹਸਪਤਾਲਾਂ ਦੀ ਸਮੀਖਿਆ ਮੀਟਿੰਗ ਹੋਈ
ਮਾਨਸਾ 10 ਅਪ੍ਰੈਲ: ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਅੰਦਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਧੀਨ ਆਉਂਦੇ ਸਾਰੇ ਹਸਪਤਾਲਾਂ ਦੇ ਸਬੰਧਤ ਸੀਨੀਅਰ ਮੈਡੀਕਲ ਅਫ਼ਸਰ ਅਤੇ ਹੋਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਸਮੂਹ ਹਸਪਤਾਲਾਂ ਦੇ ਮੁਖੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ…
-

ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਫਾਜ਼ਿਲਕਾ / ਅਬੋਹਰ 10 ਅਪ੍ਰੈਲ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਵੱਲੋਂ ਅੱਜ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਗਿਆ। ਉਨਾਂ ਵੱਲੋਂ ਅਬੋਹਰ ਦੀ ਮੁੱਖ ਅਨਾਜ ਮੰਡੀ ਤੋਂ ਇਲਾਵਾ ਪਿੰਡ ਦੁਤਾਰਾ ਵਾਲੀ ਅਤੇ ਸੀਤੋ ਗੁਨੋ ਵਿਖੇ ਬਣੀਆਂ ਅਨਾਜ ਮੰਡੀਆਂ ਦਾ ਦੌਰਾ ਵੀ ਕੀਤਾ ਗਿਆ । ਇਸ ਦੌਰਾਨ ਡਿਪਟੀ…
-

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 10 ਅਪ੍ਰੈਲ ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਇਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਜੋ ਕਿ ਹਰਿਆਣਾ ਦੇ ਰੋਹਤਕ ਨਾਲ ਸਬੰਧਤ ਹੈ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ ਬਰਾਮਦ ਕਰਨ ਦੇ ਮਾਮਲੇ ਕਾਰਨ…
-

ਜ਼ਿਲ੍ਹੇ ਦੇ ਸਮੂਹ ਪਿੰਡਾਂ ਦੀਆਂ ਆਗਣਵਾੜੀਆਂ ਦੀ ਜਲਦ ਹੀ ਬਦਲੀ ਜਾਵੇਗੀ ਨੁਹਾਰ –ਵਿਰਾਜ ਐਸ. ਤਿੜਕੇ
ਮਾਲੇਰਕੋਟਲਾ 10 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਚੱਲ ਰਹੇ ਆਗਣਵਾੜੀ ਕੇਂਦਰਾਂ ਦੀ ਨੁਹਾਰ ਬਦਲਣ ਦਾ ਨਿਵੇਕਲਾ ਉਪਰਾਲਾ ਸਾਦਿਆ ਗਿਆ ਹੈ ਤਾਂ ਜੋ ਪਿੰਡਾਂ ਦੇ ਨੰਨ੍ਹੇ ਬੱਚਿਆਂ ਨੂੰ ਬਿਹਤਰ ਸਿੱਖਿਆ, ਸਿਹਤ ਅਤੇ ਪੋਸ਼ਣ ਦੀਆਂ ਸਹੂਲਤਾਂ ਮਿਲ ਸਕਣ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਆਗਣਵਾੜੀਆਂ ਦੀ ਨੁਹਾਰ ਨਵੀਨਤਮ ਸੁਵਿਧਾਵਾਂ ਨਾਲ ਜਲਦ ਹੀ ਬਦਲੀ ਜਾਵੇਗੀ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ । ਉਨ੍ਹਾਂ ਦੱਸਿਆ ਕਿ ਆਗਣਵਾੜੀ ਕੇਂਦਰ ਕਿਸੇ ਵੀ ਪਿੰਡ ਦੀ ਅਧਾਰਭੂਤ ਢਾਂਚੇ ਦੀ ਅਹਿਮ ਭੂਮਿਕਾ ਨਿਭਾਉਂਦਾ ਹੈ। ਜਿੱਥੇ ਕਿ ਨੰਨ੍ਹੇ ਬੱਚਿਆਂ ਦੀ ਪਰਵਰਿਸ਼, ਮੁਢਲੀ ਤਾਲੀਮ ਅਤੇ ਸਿਹਤ ਸੰਭਾਲ ਹੁੰਦੀ ਹੈ। ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਕਈ ਕੇਂਦਰਾਂ ਦੀ ਹਾਲਤ ਨਵੀਨੀਕਰਨ ਤੇ ਸੁਧਾਰ ਦੀ ਮੰਗ ਕਰ ਰਹੀ ਹੈ। ਡਿਪਟੀ ਕਮਿਸ਼ਨਰ ਨੇ ਇਸ ਨੇਕ ਕਾਰਜ ਲਈ ਜ਼ਿਲ੍ਹੇ ਦੀਆਂ ਸਮੂਹ ਉਦਯੋਗਿਕ ਇਕਾਈਆਂ ਨੂੰ ਆਪਣੀ ਕਾਰਪੋਰੇਟ ਸੋਸ਼ਲ ਰਿਸਪਾਂਸਬਿਲਟੀ (CSR) ਦੇ ਤਹਿਤ ਅੱਗੇ ਆਉਣ ਦਾ ਸੱਦਾ ਦਿੰਦਿਆ ਉਦਯੋਗਿਕ ਇਕਾਈਆਂ ਦੇ ਪ੍ਰਬੰਧਕਾਂ ਨੂੰ ਆਗਣਵਾੜੀਆਂ ਵਿੱਚ ਢਾਂਚਾਗਤ ਸੁਧਾਰ, ਫਰਨੀਚਰ, ਇਲੈਕਟ੍ਰਾਨਿਕ ਸਾਧਨਾਂ, ਸਿਖਲਾਈ ਸਮੱਗਰੀ ਅਤੇ ਸਾਫ਼-ਸੁਥਰੇ ਮਾਹੌਲ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ “ਸਿਰਫ਼ ਸਰਕਾਰ ਦੀ ਕੋਸ਼ਿਸ਼ ਹੀ ਨਹੀਂ, ਸਾਰੇ ਸਮਾਜ ਅਤੇ ਖ਼ਾਸ ਕਰਕੇ ਉਦਯੋਗਿਕ ਸੈਕਟਰ ਦੀ ਭੂਮਿਕਾ ਵੀ ਮਹੱਤਵਪੂਰਨ ਹੈ।”ਇਸ ਪ੍ਰਕਲਪ ਦੇ ਤਹਿਤ, ਹਰ ਆਂਗਣਵਾੜੀ ਕੇਂਦਰ ਵਿੱਚ ਬੱਚਿਆਂ ਲਈ ਰੰਗੀਨ ਅਤੇ ਸਿੱਖਣਯੋਗ ਮਾਹੌਲ ਬਣਾਇਆ ਜਾਵੇਗਾ। ਇਨ੍ਹਾ ਕੇਂਦਰਾਂ ਵਿੱਚ ਪੌਸ਼ਟਿਕ ਭੋਜਨ, ਖੇਡ ਸਮੱਗਰੀ ਅਤੇ ਸਵੱਛ ਪੀਣ ਯੋਗ ਪਾਣੀ ਦੀ ਉਪਲਬਧਤਾ ਵੀ ਮੁਹੱਈਆ ਕਰਵਾਈ ਜਾਵੇਗੀ। ਔਡੀਓ-ਵਿਜ਼ੂਅਲ ਸਾਧਨਾਂ ਰਾਹੀਂ ਬੱਚਿਆਂ ਲਈ ਸਿੱਖਣ ਦਾ ਤਜਰਬਾ ਹੋਰ ਰੁਚਿਕਰ ਅਤੇ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਆਖ਼ਰ ਵਿੱਚ ਕਿਹਾ ਕਿ “ਜੇਕਰ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਸੁਧਾਰਨਾ ਹੈ, ਤਾਂ ਇਹ ਆਗਣਵਾੜੀਆਂ ਸਭ ਤੋਂ ਪਹਿਲਾ ਕਦਮ ਹਨ। ਉਮੀਦ ਹੈ ਕਿ ਜ਼ਿਲ੍ਹੇ ਦੀਆਂ ਸਭ ਉਦਯੋਗਿਕ ਇਕਾਈਆਂ ਆਪਣੀ ਸਮਾਜਿਕ ਜਿੰਮੇਵਾਰੀ ਨਿਭਾਉਂਦਿਆਂ ਇਸ ਮੁਹਿੰਮ ਵਿਚ ਭਰਪੂਰ ਸਹਿਯੋਗ ਦੇਣਗੀਆਂ।” ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਨਵਦੀਪ ਕੌਰ,ਸੀ.ਡੀ.ਪੀ.ਓ ਪਵਨ ਕੁਮਾਰ, ਦਸ਼ਮੇਸ਼ ਮਕੈਨੀਕਲ ਵਰਕਸ ਪ੍ਰਾਈਵੇਟ ਲਿਮੀਟਡ ਅਮਰ ਸਿੰਘ, ਮੈਨੇਜਰ (ਐਚ.ਐਰ) ਅਰਿਹੰਤ ਸਪੀਨਿੰਗ ਮਿੱਲਸ ਰਾਜ ਕੁਮਾਰ, ਜਨਰਲ ਮੈਨੇਜਰ ਸਰਿਆਂਸ਼ ਇੰਡਸਟਰੀਜ ਲਿਮੀਟਡ ਡਾ. ਭਗਵਤੀ ਪ੍ਰਸ਼ਾਦ ਤੋਂ ਇਲਾਵਾ ਹੋਰ ਉਦਯੋਗਿਕ ਇਕਾਕੀਆਂ ਦੇ ਨੁਮਾਇੰਦੇ ਮੌਜੂਦ ਸਨ ।
-

ਪਿੰਡ ਪੰਧੇਰ ‘ਚ ਪੰਚਾਇਤੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਛੁਡਵਾਇਆ
ਬਰਨਾਲਾ, 10 ਅਪ੍ਰੈਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਦਿਸ਼ਾ- ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਹੁਕਮਾਂ ਅਨੁਸਾਰ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਰਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਪੰਧੇਰ ਵਿੱਚ 22 ਕਨਾਲਾਂ 5 ਮਰਲੇ ਪੰਚਾਇਤੀ ਜ਼ਮੀਨ…
-

ਭਲਕੇ ਵਿਧਾਇਕ ਅਮਰਗੜ੍ਹ ਹਲਕੇ ਦੇ 4 ਸਕੂਲਾਂ ਅਤੇ ਵਿਧਾਇਕ ਮਾਲੇਰਕੋਟਲਾ ਹਲਕੇ ਦੇ 01 ਸਕੂਲਾਂ ’ ਚਹੋਏ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ
ਅਮਰਗੜ੍ਹ/ਮਾਲੇਰਕੋਟਲਾ, 10 ਅਪ੍ਰੈਲ:- “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਲਗਾਤਾਰ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਜਾ ਰਹੇ ਹਨ । ਇਸੇ ਕੜੀ ਤਹਿਤ ਅਮਰਗੜ੍ਹ ਹਲਕੇ ਦੇ 04 ਸਕੂਲਾਂ ਵਿੱਚ ਕੀਤੇ ਗਏ ਵੱਖ ਵੱਖ ਵਿਕਾਸ ਕਾਰਜਾਂ ਦਾ ਵਿਧਾਇਕ ਪ੍ਰੋਫੈਸ਼ਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਮਾਲੇਰਕੋਟਲਾ ਹਲਕੇ ਵਿੱਚ 01 ਸਕੂਲਾਂ ਦੇ ਵਿਕਾਸ ਕਾਰਜਾਂ ਦਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਵਲੋਂ 11 ਅਪ੍ਰੈਲ 2025 ਨੂੰ ਉਦਘਾਟਨ ਕੀਤਾ ਜਾਵੇਗਾ। ਜਿਕਰ ਯੋਗ ਹੈ ਕਿ ਵਿਧਾਇਕ ਪ੍ਰੋਫੈਸ਼ਰ ਜਸਵੰਤ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ,ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਮੰਡੀਆਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਣ । ਇਸੇ ਤਰ੍ਹਾਂ ਵਿਧਾਇਕ ਡਾ ਜਮੀਲ ਉਰ ਰਹਿਮਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਲੇਰਕੋਟਲਾਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ । ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਵਿਧਾਇਕ ਮਾਲੇਰਕੋਟਲਾ ਡਾ ਜਮੀਰ ਉਰ ਰਹਿਮਾਨ ਨੇ ਕਿਹਾ ਕਿ ਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ”ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਜ਼ਿਲ੍ਹੇ ਦੇ 162 ਪ੍ਰਾਇਮਰੀ ਅਤੇ ਹਾਈ ਸਕੂਲਾਂ ਦੇ ਬੁਨਿਆਂਦੀ ਢਾਂਚੇ ਦੀ ਨੁਹਾਰ ਬਦਲਣ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜਦੇ ਆਮ ਘਰ ਦੇ ਵਿਦਿਆਰਥੀਆਂ ਨੂੰ ਉੱਚ ਮਿਆਰ ਦਾ ਸਿੱਖਿਆ ਦਾ ਮਾਹੋਲ ਮਿਲ ਸਕੇ । ਉਨ੍ਹਾਂ ਹੋਰ ਦੱਸਿਆ ਕਿ ਇਸ ਮੁਹਿੰਮ ਤਹਿਤ ਹਲਕਾ ਮਾਲੇਰਕੋਟਲਾ ਦੇ 64 ਸਕੂਲ ਅਤੇ ਹਲਕਾ ਅਮਰਗੜ੍ਹ ਦੇ 98 ਪ੍ਰਾਇਮਰੀ ਅਤੇ ਹਾਈ ਸਕੂਲ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਆਮ ਘਰਾਂ ਦੇ ਬੱਚਿਆਂ ਨੂੰ ਪ੍ਰਾਇਵੇਟ ਸਕੂਲਾਂ ਦੇ ਬੁਨਿਆਂਦੀ ਢਾਂਚੇ ਦਾ ਅਹਿਸਾਸ ਕਰਵਾਉਣ ਲਈ ਸਰਕਾਰੀ ਸਕੂਲਾਂ ਦਾ ਨੁਹਾਰ ਬਦਲੀ ਜਾ ਰਹੀ ਹੈ ਤਾਂ ਜੋ ਆਮ ਘਰਾਂ ਦੇ ਬੱਚਿਆਂ ਦਾ ਆਤਮ ਸਨਮਾਨ ਵਿੱਚ ਵਾਧਾ ਹੋ ਸਕੇ । ਉਨ੍ਹਾਂ ਕਿਹਾ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਵੱਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਸੂਬੇ ਵਿੱਚ ਧੜਾਧੜ ਪ੍ਰਾਈਵੇਟ ਸਕੂਲ ਖੁੱਲ੍ਹੇ ਅਤੇ ਸਿੱਖਿਆ ਨੂੰ ਮਹਿੰਗਾ ਕਰਕੇ ਆਮ ਲੋਕਾਂ ਦੇ ਬੱਚਿਆਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਗਿਆ। ਪਰ ਸਾਲ 2022 ਵਿੱਚ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ਉੱਤੇ ਉਪਰਾਲੇ ਸ਼ੁਰੂ ਹੋਏ ਅਤੇ ਨਿਰੰਤਰ ਯਤਨਾਂ ਸਦਕਾ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ
Got any book recommendations?