Mindblown: a blog about philosophy.
-

ਭਾਰਤੀ ਚੋਣ ਕਮਿਸ਼ਨ ਨੇ ਦੇਸ਼ ਦੇ ਮੀਡੀਆ ਨੋਡਲ ਅਫਸਰਾਂ ਲਈ ਇੱਕ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 10 ਅਪ੍ਰੈਲ: ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ, ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਅਤੇ ਲੋਕ ਸੰਪਰਕ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ (ਆਈ.ਆਈ.ਆਈ.ਡੀ.ਈ.ਐਮ), ਨਵੀਂ ਦਿੱਲੀ, ਵਿਖੇ ਬੁੱਧਵਾਰ ਨੂੰ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਪ੍ਰਬੰਧ ਕੀਤਾ। ਇਸ ਟ੍ਰੇਨਿੰਗ ਪ੍ਰੋਗਰਾਮ ਦਾ ਉਦੇਸ਼ ਚੋਣ ਅਧਿਕਾਰੀਆਂ…
-

ਭਲਾਈ ਸਕੀਮਾਂ ‘ਚ ਵਾਧੂ ਸਹਿਯੋਗ ਤੇ ਨੀਤੀਗਤ ਸੁਧਾਰ ਦੀ ਮੰਗ; ਡਾ. ਬਲਜੀਤ ਕੌਰ ਨੇ ਚਿੰਤਨ ਸ਼ਿਵਿਰ ‘ਚ ਰੱਖੀ ਪੰਜਾਬ ਦੀ ਆਵਾਜ਼
ਚੰਡੀਗੜ੍ਹ, 10 ਅਪ੍ਰੈਲ: ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੇਹਰਾਦੂਨ ਵਿੱਖੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਆਯੋਜਿਤ ਰਾਸ਼ਟਰੀ ਚਿੰਤਿਨ ਸ਼ਿਵਿਰ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆ ਕਿਹਾ ਕਿ ਅਨੁਸੂਚਿਤ ਜਾਤੀਆਂ, ਪਿੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਨਾਲ ਸਬੰਧਤ ਅਹਿਮ ਮਸਲੇ ਬੜੀ ਹੀ ਮਜ਼ਬੂਤੀ ਨਾਲ ਕੇਂਦਰ…
-

ਕਿਸਾਨ ਸਹਾਇਕ ਧੰਦਿਆਂ ਨੂੰ ਆਪਣੀ ਖੇਤੀ ਵਿੱਚ ਸ਼ਾਮਲ ਕਰਕੇ ਆਮਦਨ ਵਿੱਚ ਕਰ ਸਕਦੇ ਨੇ ਵਾਧਾ—ਡਿਪਟੀ ਕਮਿਸ਼ਨਰ ਕੁਲਵੰਤ ਸਿੰਘ
ਮਾਨਸਾ, 10 ਅਪ੍ਰੈਲ :ਸਾਉਣੀ 2025 ਦੀਆਂ ਫਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਡਾ. ਹਰਪ੍ਰੀਤ ਪਾਲ ਕੌਰ ਮੁੱਖ ਖੇਤੀਬਾੜੀ ਅਫਸਰ ਮਾਨਸਾ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿ਼ਲ੍ਹਾ ਮਾਨਸਾ ਵੱਲੋਂ ਆਤਮਾ…
-

ਐਮ.ਐਲ.ਏ. ਸਮਾਣਾ ਚੇਤਨ ਸਿੰਘ ਜੌੜਾਮਾਜਰਾ ਨੇ ਮਹਿਮਦਪੁਰ ਤੋਂ ਵਜੀਦਪੁਰ ਨੂੰ ਜਾਂਦੀ ਸੜਕ ਦਾ ਰੱਖਿਆ ਨੀਂਹ ਪੱਥਰ
ਸਮਾਣਾ, 10 ਅਪ੍ਰੈਲ:ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਹਲਕੇ ਦੇ ਵਿਕਾਸ ਕੰਮਾਂ ਨੂੰ ਹੋਰ ਅੱਗੇ ਤੋਰਦਿਆਂ ਪਿੰਡ ਮਹਿਮਦਪੁਰ ਤੋਂ ਵਜੀਦਪੁਰ ਤੱਕ 49 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਰਸਤਾ ਨਾ ਸਿਰਫ਼ ਆਵਾਜਾਈ ਦੀਆਂ ਸਹੂਲਤਾਂ ਨੂੰ ਬਿਹਤਰ ਬਣਾਏਗਾ, ਸਗੋਂ…
-

ਰੂਪਨਗਰ ਪੁਲਿਸ ਨੇ 25 ਗ੍ਰਾਮ ਹੈਰੋਈਨ ਤੇ 2100 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਰੂਪਨਗਰ, 10 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੋਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ…
-

ਪਾਲਤੂ ਜਾਨਵਰ/ਪੰਛੀ ਵਿਕ੍ਰੇਤਾ ਅਤੇ ਡੌਗ ਬਰੀਡਰਾਂ ਨੂੰ ਆਪਣੀਆਂ ਦੁਕਾਨਾਂ ਰਜਿਸਟਰ ਕਰਵਾਉਣੀਆਂ ਲਾਜ਼ਮੀ
ਮੋਗਾ, 10 ਅਪ੍ਰੈਲ,ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਮੋਗਾ, ਡਾ. ਹਰਵੀਨ ਕੌਰ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਾਲਤੂ ਜਾਨਵਰਾਂ, ਪੰਛੀਆਂ ਅਤੇ ਕੁੱਤਿਆਂ ਦੇ ਵਪਾਰ ਨਿਯੰਤਰਿਤ ਕਰਨ ਅਤੇ ਇਨਾਂ ਜਾਨਵਰਾਂ ਦੀ ਭਲਾਈ ਸਬੰਧੀ ਉਪਰਾਲਾ ਕਰਦੇ ਹੋਏ ਡੌਗ ਬਰੀਡਿੰਗ ਅਤੇ ਮਾਰਕਟਿੰਗ ਰੂਲਜ-2017 ਅਤੇ ਪੈੱਟ ਸ਼ਾਪਸ ਰੂਲ-2018 ਅਧੀਨ ਇਹ ਜਰੂਰੀ ਕਰ ਦਿੱਤਾ ਗਿਆ ਹੈ ਕਿ ਜੋ ਵੀ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ’ਚ ਗਲੀਆਂ ਦੇ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ
ਹੁਸ਼ਿਆਰਪੁਰ, 10 ਅਪ੍ਰੈਲ: ਸ਼ਹਿਰ ਦੇ ਵਿਕਾਸ ਨੂੰ ਤੇਜ਼ ਕਰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ਵਿਚ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਨਿਗਮ ਵਲੋਂ ਇਹ ਨਿਰਮਾਣ ਕਾਰਜ ਕਰਵਾਏ ਜਾ ਰਹੇ ਹਨ ਜਿਸ ਨਾਲ ਸ਼ਹਿਰਵਾਸੀਆਂ ਨੂੰ ਆਣ-ਜਾਣ…
-

ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ ਮੀਟਿੰਗ
ਮਾਲੇਰਕੋਟਲਾ 09 ਅਪ੍ਰੈਲ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੀ ਰੀਵਿਊ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ. ਡੀ.ਐਮ.ਹਰਬੰਸ ਸਿੰਘ, ਐਸ.ਡੀ.ਐਮ ਰਾਕੇਸ਼ ਪ੍ਰਕਾਸ਼, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਡੀ.ਡੀ.ਪੀ.ਓ ਰਿੰਪੀ ਗਰਗ,ਨਾਇਬ…
-

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਵਿਸ਼ੇਸ਼ ਸੰਖੇਪ ਸੋਧ ਬਾਰੇ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 9 ਅਪ੍ਰੈਲ: 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਫੋਟੋ ਵੋਟਰ ਸੂਚੀ ਦੇ ਚੱਲ ਰਹੀ ਵਿਸ਼ੇਸ਼ ਸੰਖੇਪ ਸੋਧ ‘ਤੇ ਚਰਚਾ ਕਰਨ ਲਈ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕੀਤੀ। ਇਸ ਵੋਟਰ ਸੂਚੀ ਵਿੱਚ ਯੋਗਤਾ ਮਿਤੀ 1 ਅਪ੍ਰੈਲ 2025…
-

‘ਯੁੱਧ ਨਸ਼ਿਆਂ ਵਿਰੁੱਧ’: 40ਵੇਂ ਦਿਨ, ਪੰਜਾਬ ਪੁਲਿਸ ਨੇ 111 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 3.7 ਕਿਲੋ ਹੈਰੋਇਨ, 98 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ
ਚੰਡੀਗੜ੍ਹ, 9 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 40ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3.7 ਕਿਲੋ ਹੈਰੋਇਨ, 253 ਕਿਲੋ ਭੁੱਕੀ ਅਤੇ 98800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ…
-

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 3 ਸਕੂਲਾਂ ’ਚ 58 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਕੀਤਾ ਉਦਘਾਟਨ
ਗੜ੍ਹਸ਼ੰਕਰ/ਸੈਲਾਖੁਰਦ, 9 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ’ਸਿੱਖਿਆ ਕ੍ਰਾਂਤੀ’ ਤਹਿਤ 3 ਸਕੂਲਾਂ ਵਿਚ ਰੱਖੇ ਪ੍ਰੋਗਰਾਮਾਂ ਦੌਰਾਨ 58 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ ਹੈ ਜੋ ਕਿ ਅਧਿਆਪਨ ਅਤੇ…
-

ਸਰਕਾਰੀ ਪ੍ਰਾਇਮਰੀ ਸਕੂਲ, ਘਣੀਏ-ਕੇ-ਬਾਂਗਰ ਵਿਖੇ 19 ਲੱਖ 46 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਫਤਹਿਗੜ੍ਹ ਚੂੜੀਆਂ (ਬਟਾਲਾ), 9 ਅਪ੍ਰੈਲ ( ) ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ, ਘਣੀਏ-ਕੇ-ਬਾਂਗਰ ਵਿਖੇ 19 ਲੱਖ 46 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਦੇ ਪਿਤਾ ਸ: ਤਾਰਾ ਸਿੰਘ, ਪ੍ਰਿੰਸੀਪਲ ਮੀਨੂ ਬਾਲਾ, ਮੈਡਮ ਮਨਜਿੰਦਰ ਕੌਰ, ਮੈਡਮ ਗੁਰਪ੍ਰੀਤ ਕੌਰ ਅਤੇ ਸਕੂਲ ਦਾ ਸਟਾਫ ਮੋਜੂਦ ਸਨ। ਉਨਾਂ ਕਿਹਾ ਕਿ ਪੰਜਾਬ…
-

ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 09 ਅਪ੍ਰੈਲ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਸਵੰਤ ਸਿੰਘ ਨੂੰ 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ
ਚੰਡੀਗੜ੍ਹ, 9 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਸਥਾਰ ਵਿੱਚ ਚਰਚਾ ਕਰਦਿਆਂ ਇਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਥੇ ਪੰਜਾਬ ਸਕੱਤਰੇਤ ਵਿੱਚ ਆਪਣੇ ਦਫਤਰ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਵਧੀਕ ਮੁੱਖ ਸਕੱਤਰ (ਟਰਾਂਸਪੋਰਟ)…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
ਚੰਡੀਗੜ੍ਹ/ਕੋਟਕਪੂਰਾ, 9 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਪਿੰਡਾਂ ਦੇਵੀਵਾਲਾ, ਸਿਰਸੜੀ ਅਤੇ ਕੋਟਸੁਖੀਆ ਦੇ ਸਕੂਲਾਂ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਸਕੂਲਾਂ ਵਿੱਚ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬਸੀ ਗੁਲਾਮ ਹੁਸੈਨ ਵਿਖੇ ਸਕੂਲਾਂ ’ਚ 35 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਾਰਜਾਂ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 9 ਅਪ੍ਰੈਲ : ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਬਸੀ ਗੁਲਾਮ ਹੁਸੈਨ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਕੂਲਾਂ ਦੇ ਚਹੁੰਮੁਖੀ ਵਿਕਾਸ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਕਰੀਬ 50 ਕਰੋੜ ਰੁਪਏ ਖਰਚੇ ਜਾ…
-

ਹਰਿਆਣਾ ਦੇ ਰਾਜਪਾਲ ਵੱਲੋਂ “ਸੁਖਨਾ ਝੀਲ” ਬਾਰੇ ਹਰਪ੍ਰੀਤ ਸੰਧੂ ਦੀ ਚਿੱਤਰਕਲਾ ਦੀ ਘੁੰਢ ਚੁੱਕਾਈ
ਚੰਡੀਗੜ੍ਹ, 9 ਅਪ੍ਰੈਲ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਵੱਲੋਂ ਸੁਖਨਾ ਝੀਲ ਚੰਡੀਗੜ੍ਹ ਵਿਖੇ ਸੂਰਜ ਚੜ੍ਹਨ ਦੀ ਸ਼ਾਂਤੀ ਨੂੰ ਦਰਸਾਉਂਦੀ ਵਿਲੱਖਣ ਚਿੱਤਰਕਾਰੀ “ਸੁਖਨਾ ਝੀਲ” ਦੀ ਘੁੰਢ ਚੁੱਕਾਈ ਅੱਜ ਰਾਜ ਭਵਨ, ਹਰਿਆਣਾ ਵਿਖੇ ਹਰਿਆਣਾ ਦੇ ਮਾਨਯੋਗ ਰਾਜਪਾਲ ਬੰਡਾਰੂ ਦੱਤਾਤ੍ਰੇਆ ਵੱਲੋਂ ਕੀਤੀ ਗਈ। ਕਲਾਕ੍ਰਿਤੀ ਦੀ ਘੁੰਢ ਚੁੱਕਾਈ ਕਰਦਿਆਂ ਰਾਜਪਾਲ ਬੰਡਾਰੂ ਦੱਤਾਤ੍ਰੇਆ ਨੇ ਸੁਖਨਾ ਝੀਲ ਦੀ ਕੁਦਰਤੀ ਸੁੰਦਰਤਾ…
-

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ
ਚੰਡੀਗੜ੍ਹ, 9 ਅਪਰੈਲ: ਇਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਵਿਸ਼ੇਸ਼ ਕਿਸਾਨ ਮਿਲਣੀ ਕਰਵਾਉਣ ਲਈ ਅਧਿਕਾਰੀਆਂ ਨੂੰ ਆਖਿਆ। ਇੱਥੇ ਅਧਿਕਾਰਕ ਰਿਹਾਇਸ਼ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਕਿਸਾਨ…
-

ਮੁੱਖ ਮੰਤਰੀ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ, ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ
ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।ਅੱਜ ਆਪਣੀ ਸਰਕਾਰੀ ਰਿਹਾਇਸ਼ ਉਤੇ ਮੀਟਿੰਗ ਦੀ…
-

ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ
ਚੰਡੀਗੜ੍ਹ, 9 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸ (ਪੀ.ਪੀ.ਐਸ.) ਦੇ ਨਵੇਂ ਪਦ-ਉਨਤ ਹੋਏ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਮਿਟਾਉਣ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।ਤਕਨੀਕੀ ਕਾਡਰ ਦੇ 17 ਨਵੇਂ ਪਦਉਨਤ ਹੋਏ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀਜ਼) ਦਾ ਸਵਾਗਤ ਕਰਦਿਆਂ ਮੁੱਖ ਮੰਤਰੀ…
Got any book recommendations?